ਜੇ ਭਾਖੜਾ ਡੈਮ ਨਾ ਹੁੰਦਾ, ਪੰਜਾਬ ਦਾ ਬਹੁਤ ਨੁਕਸਾਨ ਹੋਣਾ ਸੀ: ਏ ਕੇ ਅਗਰਵਾਲ  
Published : Aug 20, 2019, 12:15 pm IST
Updated : Aug 21, 2019, 9:24 am IST
SHARE ARTICLE
Bhakra Dam
Bhakra Dam

ਭਾਖੜਾ ਬਿਆਸ ਬੋਰਡ ਦੇ ਚੀਫ ਇੰਜੀਨੀਅਰ ਨੇ ਗੱਲਬਾਤ ਕਰਦੇ ਹੋਏ ਕਿਹਾ ਭਾਰੀ ਬਾਰਿਸ਼ ਕਾਰਨ ਭਾਖੜਾ ਡੈਮ ਦੀ ਗੋਵਿੰਦ ਸਾਗਰ ਝੀਲ ਵਿਚ 1,00,000 ਕਿਊਸਿਕ ਪਾਣੀ ਆ ਰਿਹਾ ਹੈ

ਰੂਪਨਗਰ: ਪੰਜਾਬ ਦੇ ਰੂਪਨਗਰ ਜਿਲ੍ਹੇ ਵਿਚ ਹੜ੍ਹ ਵਰਗੇ ਹਾਲਾਤਾਂ ਨੂੰ ਵੇਖਦੇ ਹੋਏ ਭਾਖੜਾ ਬਿਆਸ ਮੈਨੇਜਮੇਂਟ ਬੋਰਡ ਦੇ ਚੀਫ ਇੰਜੀਨੀਅਰ ਅਤੇ ਡਿਪਟੀ ਕਮਿਸ਼ਨਰ ਰੂਪਨਗਰ ਵਿਚਕਾਰ ਹੜ੍ਹ ਦੀ ਹਾਲਤ ਦੇ ਮੱਦੇਨਜਰ ਇੱਕ ਬੈਠਕ ਹੋਈ, ਜਿਸ ਵਿਚ ਭਾਖੜਾ ਡੈਮ ਦੇ ਜਲ ਪੱਧਰ ਨੂੰ ਲੈ ਕੇ ਗੱਲਬਾਤ ਕੀਤੀ ਗਈ। ਭਾਖੜਾ ਬਿਆਸ ਮੈਨੇਜਮੇਂਟ ਬੋਰਡ ਦੇ ਚੀਫ ਇੰਜੀਨੀਅਰ ਨੇ ਗੱਲਬਾਤ ਕਰਦੇ ਹੋਏ ਕਿਹਾ ਭਾਰੀ ਬਾਰਿਸ਼ ਕਾਰਨ ਭਾਖੜਾ ਡੈਮ ਦੀ ਗੋਵਿੰਦ ਸਾਗਰ ਝੀਲ ਵਿਚ 1,00,000 ਕਿਊਸਿਕ ਪਾਣੀ ਆ ਰਿਹਾ ਹੈ, ਜਿਸ ਦੇ ਚਲਦੇ ਗੋਵਿੰਦ ਸਾਗਰ ਝੀਲ ਦਾ ਜਲ ਪੱਧਰ 1681 ਪਾਇੰਟ 3 ਫੀਟ ਤੱਕ ਪਹੁਂਚ ਚੁੱਕਿਆ ਹੈ।

Bhakhra damBhakhra dam

ਇਸ ਕਾਰਨ ਭਾਖੜਾ ਡੈਮ ਦੇ ਫਲਡ ਗੇਟ 8 ਫੀਟ ਤੱਕ ਖੋਲ ਦਿੱਤੇ ਗਏ ਹਨ। ਡੈਮ ਦੇ ਸਪਿਲਵੇ ਤੋਂ 41000 ਕਿਊਸੇਕ ਪਾਣੀ ਛੱਡਿਆ ਜਾ ਰਿਹਾ ਹੈ ਜਦਕਿ ਟਰਬਾਇਨ ਤੋਂ 36000 ਕਿਊਸੇਕ ਪਾਣੀ ਛੱਡਿਆ ਜਾ ਰਿਹਾ ਹੈ  ਜੋ ਕਿ ਕੁਲ ਮਿਲਾ ਕੇ 77000 ਕਿਊਸਿਕ ਪਾਣੀ ਹੋ ਗਿਆ ਹੈ। ਉਥੇ ਹੀ ਡਿਪਟੀ ਕਮਿਸ਼ਨਰ ਰੂਪਨਗਰ ਸੁਮਿਤ ਜਰੰਗਲ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਉਹ ਪਿੰਡ ਪਿੰਡ ਜਾਕੇ ਹਲਾਰਤਾਂ ਦਾ ਜਾਇਜ਼ਾ ਲੈ ਰਹੇ ਹਨ। ਸਤਲੁਜ ਦਰਿਆ ਦੇ ਕੰਡੇ ਬਸੇ ਪਿੰਡ ਵਿਚ ਜਿੰਨੇ ਵੀ ਸਕੂਲ ਅਜਿਹੇ ਹਨ ਅਤੇ ਜਿੱਥੇ ਉੱਤੇ ਪਾਣੀ ਦਾ ਖ਼ਤਰਾ ਹੈ ਉੱਥੇ ਛੁੱਟੀ ਕੀਤੀ ਜਾਵੇਗੀ।

Heavy rainfall in PunjabHeavy rainfall in Punjab

ਇਸ ਦੇ ਨਾਲ ਹੀ ਬੱਚਿਆਂ ਔਰਤਾਂ ਅਤੇ ਬਜ਼ੁਰਗਾਂ ਦੀ ਸੁਰੱਖ਼ਿਆ ਨੂੰ ਵੇਖਦੇ ਹੋਏ ਉਨ੍ਹਾਂ ਨੂੰ ਹੇਠਲੇ ਇਲਾਕੀਆਂ ਤੋਂ ਊਪਰਿ ਇਲਾਕਿਆਂ ਵਿਚ ਆਉਣ ਦੀ ਅਪੀਲ ਵੀ ਕੀਤੀ ਗਈ। ਜ਼ਿਕਰਯੋਗ ਹੈ ਕਿ ਪੰਜਾਬ 'ਚ ਬੀਤੇ ਦੋ ਦਿਨ ਤੋਂ ਪੈ ਰਹੀ ਭਾਰੀ ਬਾਰਿਸ਼ ਅਤੇ ਭਾਖੜਾ ਤੋਂ ਲਗਾਤਾਰ ਛੱਡੇ ਜਾ ਰਹੇ ਵਾਧੂ ਪਾਣੀ ਕਾਰਨ 200 ਤੋਂ ਵੱਧ ਪਿੰਡ ਪਾਣੀ ਦੀ ਲਪੇਟ 'ਚ ਆ ਗਏ ਹਨ। ਪੰਜਾਬ 'ਚ ਪਾਣੀ-ਪਾਣੀ ਹੋਣ ਕਰ ਕੇ ਹੜ੍ਹ ਦੇ ਹਾਲਾਤ ਪੈਦਾ ਹੋ ਚੁੱਕੇ ਹਨ ਅਤੇ ਕਈ ਲੋਕ ਘਰਾਂ ਤੋਂ ਬੇਘਰ ਹੋ ਗਏ ਹਨ।

ਦੇਖੋ ਵੀਡੀਓ:

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੌਣ ਖੋਹੇਗਾ ਤੁਹਾਡੀਆਂ ਜ਼ਮੀਨਾਂ-ਜਾਇਦਾਦਾਂ ? ਮਰ+ਨ ਤੋਂ ਬਾਅਦ ਕਿੱਥੇ ਜਾਵੇਗੀ 55% ਦੌਲਤ ?

26 Apr 2024 11:00 AM

Anandpur Sahib News : ਪੰਜਾਬ ਦਾ ਉਹ ਪਿੰਡ ਜਿੱਥੇ 77 ਸਾਲਾਂ 'ਚ ਨਸੀਬ ਨਹੀਂ ਹੋਇਆ ਸਾਫ਼ ਪਾਣੀ

25 Apr 2024 3:59 PM

Ludhiana News : ਹੱਦ ਆ ਯਾਰ, ਪੂਜਾ ਕਰਦੇ ਵਪਾਰੀ ਦੇ ਮੂੰਹ 'ਚ ਦੂਜੀ ਵਪਾਰੀ ਨੇ ਪਾ ਦਿੱਤੀ ਰਿਵਾਲਰ!

25 Apr 2024 1:36 PM

Simranjit Maan Interview : ਕੀ ਸਿੱਖ ਕੌਮ ਨੇ ਲਾਹ ਦਿੱਤਾ ਮਾਨ ਦਾ ਉਲਾਂਭਾ?

25 Apr 2024 12:56 PM

'10 ਸਾਲ ਰੱਜ ਕੇ ਕੀਤਾ ਨਸ਼ਾ, ਘਰ ਵੀ ਕਰ ਲਿਆ ਬਰਬਾਦ, ਅੱਕ ਕੇ ਘਰਵਾਲੀ ਵੀ ਛੱਡ ਗਈ ਸਾਥ'ਪਰ ਇੱਕ ਘਟਨਾ ਨੇ ਬਦਲ ਕੇ ਰੱਖ

25 Apr 2024 12:31 PM
Advertisement