ਕੈਪਟਨ ਅਮਰਿੰਦਰ ਸਿੰਘ ਵਲੋਂ ਸਰਬੱਤ ਸਿਹਤ ਬੀਮਾ ਸਕੀਮ ਦੀ ਸ਼ੁਰੂਆਤ
Published : Aug 20, 2019, 7:40 pm IST
Updated : Aug 20, 2019, 7:40 pm IST
SHARE ARTICLE
Captain Amarinder Singh launches Sarbat Sehat Bima Yojana
Captain Amarinder Singh launches Sarbat Sehat Bima Yojana

ਪੰਜਾਬ ਦੇ 46 ਲੱਖ ਪਰਿਵਾਰਾਂ ਦਾ ਮੁਫ਼ਤ ਹੋਵੇਗਾ ਇਲਾਜ

ਐਸ.ਏ.ਐਸ. ਨਗਰ : ਸਾਬਕਾ ਮਰਹੂਮ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨੂੰ ਉਨ੍ਹਾਂ ਦੀ 75ਵੀਂ ਜਨਮ ਵਰੇਗੰਢ ਮੌਕੇ ਸ਼ਰਧਾਂਜਲੀ ਭੇਟ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਸਰਕਾਰ ਦੀ ਮਹੱਤਵਪੂਰਨ ਸਿਹਤ ਬੀਮਾ ਸਕੀਮ ‘ਸਰਬੱਤ ਸਿਹਤ ਬੀਮਾ ਯੋਜਨਾ’ ਦਾ ਆਗਾਜ਼ ਕੀਤਾ ਜਿਸ ਨਾਲ 46 ਲੱਖ ਪਰਿਵਾਰਾਂ ਨੂੰ ਲਾਭ ਪੁੱਜੇਗਾ। ਸਕੀਮ ਦੀ ਸ਼ੁਰੂਆਤ ਕਰਦਿਆਂ ਮੋਹਾਲੀ ਜ਼ਿਲ੍ਹੇ ਦੇ ਪਹਿਲੇ 11 ਲਾਭਪਾਤਰੀਆਂ ਨੂੰ ਈ-ਕਾਰਡ ਵੀ ਸੌਂਪੇ ਗਏ। ਇਸ ਸਕੀਮ ਨਾਲ ਲਾਭਪਾਤਰੀ ਪ੍ਰਤੀ ਪਰਿਵਾਰ ਪ੍ਰਤੀ ਸਾਲ 5 ਲੱਖ ਰੁਪਏ ਤਕ ਦਾ ਨਕਦੀ ਰਹਿਤ ਇਲਾਜ ਕਰਵਾ ਸਕਣਗੇ। ਇਸ ਨਾਲ ਲਾਭਪਾਤਰੀਆਂ ਦਾ ਮੁਫ਼ਤ ਅਤੇ ਬਿਹਤਰ ਇਲਾਜ ਹੋ ਸਕੇਗਾ ਜਿਸ ਵਿਚ ਉਨ੍ਹਾਂ ਦੇ ਪਹਿਲਾਂ ਤੋਂ ਹੋਏ ਰੋਗ ਦਾ ਇਲਾਜ ਵੀ ਸ਼ਾਮਲ ਹੋਵੇਗਾ।

Captain Amarinder Singh launches Sarbat Sehat Bima YojanaCaptain Amarinder Singh launches Sarbat Sehat Bima Yojana

ਮੁੱਖ ਮੰਤਰੀ ਨੇ ਕਿਹਾ ਕਿ ਇਸ ਸਕੀਮ ਦੇ ਜਾਰੀ ਕਰਨ ਨਾਲ ਸੂਬੇ ਦੀ 76 ਫ਼ੀ ਸਦੀ ਵਸੋਂ ਸਿਹਤ ਬੀਮਾ ਤਹਿਤ ਕਵਰ ਹੋ ਗਈ ਹੈ ਅਤੇ ਇੰਨੀ ਵੱਡੀ ਗਿਣਤੀ ਨੂੰ ਕਵਰ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ। ਉਨ੍ਹਾਂ ਲੋਕ ਭਲਾਈ ਦੀ ਇਸ ਮਹੱਤਵਪੂਰਨ ਸਕੀਮ ਨੂੰ ਰਾਜੀਵ ਗਾਂਧੀ ਨੂੰ ਸਮਰਪਤ ਕੀਤਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇਸ਼ ਦੇ ਸਭ ਤੋਂ ਨੌਜਵਾਨ ਪ੍ਰਧਾਨ ਮੰਤਰੀ ਦੀ ਸੋਚ ਨੂੰ ਅੱਗੇ ਵਧਾਉਂਦੀ ਹੋਈ ਲੋਕਾਂ ਦੀਆਂ ਉਮੀਦਾਂ ਉਤੇ ਖਰਾ ਉਤਰਨ ਲਈ ਪੂਰੀ ਤਰਾਂ ਵਚਨਬੱਧ ਹੈ।

Captain Amarinder Singh launches Sarbat Sehat Bima YojanaCaptain Amarinder Singh launches Sarbat Sehat Bima Yojana

ਜ਼ਿਕਰਯੋਗ ਹੈ ਕਿ ਸੂਬਾ ਸਰਕਾਰ ਵਲੋਂ ਕੁਝ ਮਹੀਨੇ ਪਹਿਲਾਂ ਪ੍ਰਧਾਨ ਮੰਤਰੀ ਜਨ ਅਰੋਗਿਆ ਯੋਜਨਾ ਦਾ ਦਾਇਰਾ ਵਧਾਉਣ ਦਾ ਫ਼ੈਸਲਾ ਕੀਤਾ ਗਿਆ ਸੀ  ਜਿਸ ਨਾਲ 31 ਲੱਖ ਹੋਰ ਪਰਵਾਰਾਂ ਨੂੰ 5-5 ਲੱਖ ਰੁਪਏ ਦਾ ਪ੍ਰਤੀ ਸਾਲ ਬੀਮਾ ਕਵਰ ਮਿਲਿਆ। ਪ੍ਰਧਾਨ ਮੰਤਰੀ ਜਨ ਅਰੋਗਿਆ ਯੋਜਨਾ ਤਹਿਤ 14.86 ਲੱਖ ਪਰਵਾਰ ਕਵਰ ਹੁੰਦੇ ਹਨ ਜਿਸ ਦੇ ਪ੍ਰੀਮੀਅਮ ਦਾ ਖਰਚਾ ਕੇਂਦਰ ਤੇ ਸੂਬਾ ਸਰਕਾਰ ਵੱਲੋਂ 60:40 ਅਨੁਪਾਤ ਵਿਚ ਚੁੱਕਿਆ ਜਾਣਾ ਹੈ। ਇਹ ਅੰਕੜੇ ਸਮਾਜਕ-ਆਰਥਕ ਜਾਤੀਆਂ ਜਨਗਣਨਾ (ਐਸ.ਈ.ਸੀ.ਸੀ.) ਅਨੁਸਾਰ ਲਏ ਗਏ ਹਨ। ਸੂਬਾ ਸਰਕਾਰ ਵੱਲੋਂ ਅੱਜ ਸ਼ੁਰੂ ਕੀਤੀ ਸਕੀਮ ਵਿੱਚ ਹੋਰ ਨਵੇਂ ਸ਼ਾਮਲ ਕੀਤੇ ਗਏ 31 ਲੱਖ ਲਾਭਪਾਤਰੀਆਂ ਦੇ ਪ੍ਰੀਮੀਅਰ ਦਾ ਸਾਰਾ ਖਰਚਾ ਪੰਜਾਬ ਸਰਕਾਰ ਚੁੱਕੇਗੀ।

Captain Amarinder Singh launches Sarbat Sehat Bima YojanaCaptain Amarinder Singh launches Sarbat Sehat Bima Yojana

ਇਸ ਮੌਕੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵਲੋਂ ਕਈ ਮਹੀਨੇ ਪਹਿਲਾਂ 76 ਫ਼ੀਸਦੀ ਵਸੋਂ ਨੂੰ ਸਿਹਤ ਬੀਮਾ ਤਹਿਤ ਕਵਰ ਕਰਨ ਦੀ ਯੋਜਨਾ ਬਣਾਈ ਗਈ ਸੀ ਅਤੇ ਜੇ ਅਸੀਂ ਕੇਂਦਰ ਸਰਕਾਰ ਦੀ ਪ੍ਰਧਾਨ ਮੰਤਰੀ ਜਨ ਅਰੋਗਿਆ ਯੋਜਨਾ ਨੂੰ ਹੂਬਹੂ ਲਾਗੂ ਕਰਦੇ ਤਾਂ ਸੂਬੇ ਦੀ 12 ਫ਼ੀਸਦੀ ਵਸੋਂ ਹੀ ਕਵਰ ਹੋਣੀ ਸੀ। ਬਾਕੀ ਸੂਬਿਆਂ ਵਿੱਚ ਇਸ ਸਕੀਮ ਤਹਿਤ ਵੱਧ ਤੋਂ ਵੱਧ 30 ਫੀਸਦੀ ਵਸੋਂ ਨੂੰ ਹੀ ਸਿਹਤ ਬੀਮਾ ਤਹਿਤ ਕਵਰ ਕੀਤਾ ਗਿਆ।

Captain Amarinder Singh launches Sarbat Sehat Bima YojanaCaptain Amarinder Singh launches Sarbat Sehat Bima Yojana

ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਕਵਰ ਕੀਤੇ 46 ਲੱਖ ਪਰਿਵਾਰਾਂ ਬਾਰੇ ਵਿਸਥਾਰ ਵਿਚ ਖੁਲਾਸਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਸਕੀਮ ਤਹਿਤ 20.43 ਲੱਖ ਲਾਭਪਾਤਰੀ ਸਮਾਰਟ ਰਾਸ਼ਨ ਕਾਰਡ ਹੋਲਡਰ ਪਰਵਾਰ ਹਨ। ਇਸ ਤੋਂ ਇਲਾਵਾ ਸੀ.ਈ.ਸੀ.ਸੀ. ਦੇ ਅੰਕੜਿਆਂ ਅਨੁਸਾਰ 14.86 ਲੱਖ ਪਰਵਾਰ, 2.8 ਲੱਖ ਛੋਟੇ ਕਿਸਾਨ, ਸੂਬਾ ਉਸਾਰੀ ਭਲਾਈ ਬੋਰਡ ਕੋਲ ਨਾਮਜ਼ਦ 2.38 ਲੱਖ ਤੋਂ ਜ਼ਿਆਦਾ ਉਸਾਰੀ ਕਿਰਤੀ, 46 ਹਜ਼ਾਰ ਛੋਟੇ ਵਪਾਰੀ ਵੀ ਸ਼ਾਮਲ ਹਨ। ਇਸ ਸਕੀਮ 'ਚ ਸੂਬਾ ਸਰਕਾਰ ਦੇ ਐਕਰੀਡੇਟਿਡ ਤੇ ਪੀਲਾ ਕਾਰਡ ਧਾਰਕ 4500 ਪੱਤਰਕਾਰ ਵੀ ਕਵਰ ਕੀਤੇ ਗਏ ਹਨ।

Captain Amarinder Singh launches Sarbat Sehat Bima YojanaCaptain Amarinder Singh launches Sarbat Sehat Bima Yojana

ਇਸ ਸਕੀਮ ਰਾਹੀਂ ਲਾਭਪਾਤਰੀ 200 ਸਰਕਾਰੀ ਹਸਪਤਾਲਾਂ ਸਮੇਤ 450 ਤੋਂ ਵੱਧ ਸੂਚੀਬੱਧ ਹਸਪਤਾਲਾਂ ਰਾਹੀਂ ਆਪਣਾ ਇਲਾਜ ਕਰਵਾ ਸਕਣਗੇ। ਇਸ ਸਕੀਮ ਤਹਿਤ ਵਿਸ਼ੇਸ਼ ਤੌਰ ’ਤੇ 1396 ਟ੍ਰੀਟਮੈਂਟ ਪੈਕੇਜ ਡਿਜ਼ਾਈਨ ਕੀਤੇ ਗਏ ਹਨ। ਮਹਾਤਮਾ ਗਾਂਧੀ ਸਰਬਤ ਸਿਹਤ ਬੀਮਾ ਯੋਜਨਾ ਅਧੀਨ 333 ਕਰੋੜ ਦੇ ਕੁਲ ਪ੍ਰੀਮੀਅਮ ਵਿੱਚੋਂ 276 ਕਰੋੜ ਰੁਪਏ ਦੀ ਰਾਸ਼ੀ ਜੋ 83 ਫ਼ੀਸਦੀ ਬਣਦੀ ਹੈ, ਸੂਬਾ ਸਰਕਾਰ ਦੀ ਹਿੱਸੇਦਾਰੀ ਹੋਵੇਗੀ ਜਦਕਿ ਬਾਕੀ ਬਚਦੀ 57 ਕਰੋੜ ਰੁਪਏ ਦੀ ਹਿੱਸੇਦਾਰੀ ਭਾਰਤ ਸਰਕਾਰ ਦੀ ਹੋਵੇਗੀ। ਇਸ ਸਕੀਮ ਤਹਿਤ ਅਪਰੇਸ਼ਨਾਂ ਸਬੰਧੀ ਪੈਕੇਜ ਵਿਚ ਹਸਪਤਾਲ ’ਚ ਦਾਖਲ ਹੋਣ ਤੋਂ ਪਹਿਲਾਂ ਦੇ ਤਿੰਨ ਦਿਨ ਅਤੇ ਬਾਅਦ ਦੇ 15  ਦਿਨ ਵੀ ਸ਼ਾਮਲ ਕੀਤੇ ਜਾਣਗੇ।

Captain Amarinder Singh launches Sarbat Sehat Bima YojanaCaptain Amarinder Singh launches Sarbat Sehat Bima Yojana

ਇਸ ਮੌਕੇ ਪੰਜਾਬ ਹੈਲਸ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਅਮਰਦੀਪ ਸਿੰਘ ਚੀਮਾ, ਵਿਧਾਇਕ ਬਲਵਿੰਦਰ ਸਿੰਘ ਲਾਡੀ ਤੇ ਸੰਤੋਖ ਸਿੰਘ ਭਲਾਈਪੁਰ, ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਅਨੁਰਾਗ ਅੱਗਰਵਾਲ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਗੁਰਕਿਰਤ ਕਿਰਪਾਲ ਸਿੰਘ, ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਐਮ.ਡੀ. ਅਤੇ ਰਾਜ ਸਿਹਤ ਏਜੰਸੀ ਪੰਜਾਬ ਦੇ ਸੀ.ਈ.ਓ. ਅਮਿਤ ਕੁਮਾਰ ਤੇ ਸਿਹਤ ਵਿਭਾਗ ਦੇ ਵਿਸ਼ੇਸ਼ ਸਕੱਤਰ ਪੁਨੀਤ ਗੋਇਲ ਵੀ ਹਾਜ਼ਰ ਸਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM

Patiala ‘Kidnapper’s’ encounter ਮਾਮਲੇ 'ਚ ਆ ਗਿਆ ਨਵਾਂ ਮੋੜ :Kin allege Jaspreet killed by police | News

26 Apr 2025 5:48 PM

Pahalgam Attack 'ਤੇ ਚੰਡੀਗੜ੍ਹ ਦੇ ਲੋਕਾਂ ਦਾ ਪਾਕਿ 'ਤੇ ਫੁੱਟਿਆ ਗੁੱਸਾ, ਮਾਸੂਮਾਂ ਦੀ ਮੌਤ 'ਤੇ ਜਿੱਥੇ ਦਿਲ 'ਚ ਦਰਦ

25 Apr 2025 5:57 PM
Advertisement