ਪੰਜਾਬ 'ਚ ਹੜ੍ਹ ਨੇ ਮਚਾਈ ਤਬਾਹੀ : ਸਤਲੁਜ ਦਾ 7ਵਾਂ ਬੰਨ੍ਹ ਵੀ ਟੁੱਟਿਆ
Published : Aug 20, 2019, 6:42 pm IST
Updated : Aug 20, 2019, 6:42 pm IST
SHARE ARTICLE
Floods in Punjab
Floods in Punjab

ਵੱਡੀ ਗਿਣਤੀ 'ਚ ਲੋਕਾਂ ਨੂੰ ਰਾਹਤ ਕੈਂਪਾਂ ਵਿਚ ਪਹੁੰਚਾਇਆ

ਸੁਲਤਾਨਪੁਰ ਲੋਧੀ : ਪੰਜਾਬ ਵਿਚ ਬੇਸ਼ੱਕ ਬਾਰਸ਼ ਰੁੱਕ ਗਈ ਹੈ, ਪਰ ਅਜੇ ਵੀ ਹੜ੍ਹ ਦਾ ਖ਼ਤਰਾ ਘੱਟ ਨਹੀਂ ਹੋਇਆ ਹੈ। ਹਿਮਾਚਲ ਪ੍ਰਦੇਸ਼ 'ਚ ਮੀਂਹ ਕਰ ਕੇ ਭਾਖੜਾ ਬੰਨ੍ਹ ਤੋਂ ਪਾਣੀ ਲਗਾਤਾਰ ਛੱਡਿਆ ਜਾ ਰਿਹਾ ਹੈ। ਸੂਬੇ ਦੀਆਂ ਨਦੀਆਂ ਖ਼ਤਰੇ ਦੇ ਨਿਸ਼ਾਨ ਤੋਂ ਉੱਤੇ ਵਹਿ ਰਹੀਆਂ ਹਨ। ਪੰਜ ਜ਼ਿਲ੍ਹਿਆਂ 'ਚ ਹੜ੍ਹ ਦਾ ਪਾਣੀ ਤਬਾਹੀ ਮਚਾ ਰਿਹਾ ਹੈ। ਵੱਡੀ ਗਿਣਤੀ 'ਚ ਲੋਕਾਂ ਨੂੰ ਰਾਹਤ ਕੈਂਪਾਂ ਵਿਚ ਪਹੁੰਚਾਇਆ ਗਿਆ ਹੈ। ਅਜਿਹੇ 'ਚ ਇਕ ਹੋਰ ਬੁਰੀ ਖ਼ਬਰ ਸਾਹਮਣੇ ਆਈ ਹੈ। ਸੁਲਤਾਨਪੁਰ ਲੋਧੀ ਦੇ ਇਲਾਕੇ 'ਚ ਅੱਜ ਸਤਲੁਜ ਦਾ 7ਵਾਂ ਬੰਨ੍ਹ ਵੀ ਟੁੱਟ ਗਿਆ ਹੈ।

Floods in PunjabFlood in Punjab

ਪਾਣੀ ਦਾ ਤੇਜ਼ ਵਹਾਅ ਹੋਣ ਕਾਰਨ ਸਤੁਲਜ ਦਰਿਆ ਦਾ ਪਾਣੀ ਵੱਡੀ ਪੱਧਰ 'ਤੇ ਲੋਕਾਂ ਦੇ ਘਰਾਂ ਵਿਚ ਦਾਖਲ ਹੋ ਗਿਆ ਹੈ, ਜਿਸ ਕਾਰਨ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਤਲੁਜ ਦਰਿਆ ਦੇ ਟੁੱਟੇ ਹੋਏ 7ਵੇਂ ਬੰਨ੍ਹ ਦਾ ਜਾਇਜ਼ਾ ਲੈਣ ਲਈ ਸੁਲਤਾਨਪੁਰ ਲੋਧੀ ਦੇ ਵਿਧਾਇਕ ਨਵਤੇਜ ਸਿੰਘ ਚੀਮਾ ਵਿਸ਼ੇਸ਼ ਤੌਰ 'ਤੇ ਪਹੁੰਚੇ। ਇਸ ਮੌਕੇ ਚੀਮਾ ਨੇ ਕਿਹਾ ਕਿ ਉਨ੍ਹਾਂ ਨੇ ਹਲਕੇ ਦੀ ਸੁਰੱਖਿਆ ਨੂੰ ਬਣਾਏ ਰੱਖਣ ਲਈ ਬੰਨ੍ਹ ਬਣਾ ਕੇ ਰੱਖੇ ਹੋਏ ਹਨ, ਜਿਨ੍ਹਾਂ 'ਤੇ ਪਿਛਲੇ 4 ਦਿਨ ਤੋਂ ਮਿੱਟੀ ਪਾਈ ਜਾ ਰਹੀ ਹੈ। ਇਸ ਬੰਨ੍ਹ ਨੂੰ ਬਚਾਉਣ ਲਈ ਅਸੀਂ ਜਲੰਧਰ ਵਾਲਿਆਂ ਨੂੰ ਵੀ 10 ਹਜ਼ਾਰ ਬੋਰੀਆਂ ਦਿੱਤੀਆਂ ਸਨ।

Floods in PunjabFlood in Punjab

ਚੀਮਾ ਨੇ ਕਿਹਾ ਕਿ ਇਸ ਇਲਾਕੇ ਦੇ ਬੰਨ੍ਹਾਂ ਦੀ ਸੁਰੱਖਿਆ ਨੂੰ ਲੈ ਕੇ ਮਿੱਟੀ ਦੇ ਕਈ ਬੋਰੇ ਭੇਜੇ ਸਨ, ਜਿਸ ਦੇ ਬਾਵਜੂਦ ਪਾਣੀ ਦਾ ਪੱਧਰ ਜ਼ਿਆਦਾ ਹੋਣ ਕਾਰਨ ਬੰਨ੍ਹ ਟੁੱਟ ਗਿਆ।  ਉਨ੍ਹਾਂ ਕਿਹਾ ਕਿ ਲੋਕਾਂ ਨੂੰ ਪਹਿਲਾਂ ਹੀ ਸੁਚੇਤ ਕਰ ਦਿੱਤਾ ਸੀ ਕਿ ਇਸ ਵਾਰ ਪਾਣੀ ਦਾ ਪੱਧਰ ਵੱਧ ਸਕਦਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸੁਰੱਖਿਆ ਦੇ ਲਈ ਉਨ੍ਹਾਂ ਵਲੋਂ ਭਰੋਣਾ ਪਿੰਡ 'ਚ ਕੈਂਪ ਲਗਾਇਆ ਗਿਆ ਹੈ, ਜਿੱਥੇ ਉਨ੍ਹਾਂ ਦੀ ਹਰ ਤਰ੍ਹਾਂ ਦੀ ਸੁਰੱਖਿਆ ਦੀ ਮਦਦ ਕੀਤੀ ਜਾ ਰਹੀ ਹੈ। ਹੜ੍ਹ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਦੇ ਠਹਿਰਣ, ਖਾਣ ਪੀਣ, ਪਸ਼ੂਆਂ ਨੂੰ ਰੱਖਣ ਅਤੇ ਸਰਕਾਰ ਵਲੋਂ ਮੁਕੰਮਲ ਪ੍ਰਬੰਧ ਕੀਤੇ ਗਏ ਹਨ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM

ਵਿਆਹ ਤੋਂ 3 ਦਿਨ ਬਾਅਦ ਲਾੜੀ ਦੀ ਮੌਤ ਤੇ ਲਾੜਾ ਗੰਭੀਰ ਜ਼ਖ਼ਮੀ

26 Nov 2025 1:58 PM

ਧਰਮਿੰਦਰ ਦੇ ਘਰ ਚਿੱਟੇ ਕੱਪੜਿਆਂ 'ਚ ਪਹੁੰਚ ਰਹੇ ਵੱਡੇ-ਵੱਡੇ ਕਲਾਕਾਰ, ਕੀ ਸੱਭ ਕੁੱਝ ਠੀਕ? ਦੇਖੋ ਘਰ ਤੋਂ LIVE ਤਸਵੀਰਾਂ

24 Nov 2025 3:09 PM

ਸਾਰਿਆਂ ਨੂੰ ਰੋਂਦਾ ਛੱਡ ਗਏ ਧਰਮਿੰਦਰ, ਸ਼ਮਸ਼ਾਨ ਘਾਟ 'ਚ ਪਹੁੰਚੇ ਵੱਡੇ-ਵੱਡੇ ਫ਼ਿਲਮੀ ਅਦਾਕਾਰ, ਹਰ ਕਿਸੇ ਦੀ ਅੱਖ 'ਚ ਹੰਝੂ

24 Nov 2025 3:08 PM
Advertisement