
ਹੁਣ ਪੰਜਾਬ ਦੀਆਂ ਬੱਸਾਂ ‘ਚ ਸਫਰ ਕਰਨਾ ਹੋਰ ਵੀ ਮਹਿੰਗਾ ਹੋ ਜਾਵੇਗਾ। ਦਰਅਸਲ ਕੈਪਟਨ ਸਰਕਾਰ ਨੇ ਬੱਸਾਂ ਦੇ ਕਿਰਾਏ ਵਿੱਚ ਵਾਧਾ
ਚੰੰਡੀਗੜ੍ਹ : ਹੁਣ ਪੰਜਾਬ ਦੀਆਂ ਬੱਸਾਂ ‘ਚ ਸਫਰ ਕਰਨਾ ਹੋਰ ਵੀ ਮਹਿੰਗਾ ਹੋ ਜਾਵੇਗਾ। ਦਰਅਸਲ ਕੈਪਟਨ ਸਰਕਾਰ ਨੇ ਬੱਸਾਂ ਦੇ ਕਿਰਾਏ ਵਿੱਚ ਵਾਧਾ ਕਰਕੇ ਪੰਜਾਬੀਆਂ ਨੂੰ 1 ਹੋਰ ਵੱਡਾ ਝਟਕਾ ਦਿੱਤਾ ਹੈ।ਇਸ ਨਾਲ ਮੰਗਲਵਾਰ ਤੋਂ ਬੱਸਾਂ ਦੇ ਕਿਰਾਏ ਵਿੱਚ ਵਾਧਾ ਹੋਣ ਕਾਰਨ ਸਫ਼ਰ ਕਰਨਾ ਮਹਿੰਗਾ ਹੋ ਗਿਆ ਹੈ।
Punjab government announced a hike in fares
ਜਾਣਕਾਰੀ ਮੁਤਾਬਿਕ ਸਧਾਰਨ ਬੱਸ ਕਿਰਾਏ ਵਿੱਚ 5 ਪੈਸੇ ਪ੍ਰਤੀ ਕਿਲੋਮੀਟਰ ਦਾ ਵਾਧਾ ਕੀਤਾ ਗਿਆ ਹੈ। ਜਿਸ ਨਾਲ ਹੁਣ ਸਫ਼ਰ 109 ਪੈਸੇ ਪ੍ਰਤੀਕਿੱਲ਼ੋਮੀਟਰ ਤੋਂ ਵੱਧ ਕੇ 114 ਪੈਸੇ ਪ੍ਰਤੀ ਕਿਲੋਮੀਟਰ ਹੋ ਗਿਆ ਹੈ। ਸਧਾਰਨ ਬੱਸਾਂ ਦੇ ਨਾਲ ਹੀ ਏਸੀ ਬੱਸਾਂ ਦੇ ਕਿਰਾਇਆਂ ਵਿੱਚ ਵੀ ਦੁੱਗਣਾ ਵਾਧਾ ਕੀਤਾ ਗਿਆ ਹੈ।
Punjab government announced a hike in fares
ਜਿਸ ਨਾਲ ਏਸੀ ਬੱਸਾਂ ਵਿੱਚ ਸਫਰ ਕਰਨਾ ਪਹਿਲਾਂ ਨਾਲੋਂ ਕਿਤੇ ਵੱਧ ਮਹਿੰਗਾ ਹੋ ਜਾਵੇਗਾ। ਸਰਕਾਰ ਨੇ ਸਾਧਾਰਨ ਏਸੀ ਬੱਸ ਕਿਰਾਏ ਵਿੱਚ 20 ਫੀਸਦੀ ਤੇ ਇੰਟੈਗਰਲ ਕੋਚ ਦੇ ਕਿਰਾਏ ਵਿੱਚ 80 ਫੀਸਦੀ ਤੇ ਸੁਪਰ ਇੰਟੈਗਰਲ ਕੋਚ ਦੇ ਕਿਰਾਏ ਵਿੱਚ 100 ਫੀਸਦੀ ਵਾਧਾ ਕਰਕੇ ਲੋਕਾਂ 'ਤੇ ਹੋਰ ਬੋਝ ਪਾ ਦਿੱਤਾ ਹੈ।
Punjab government announced a hike in fares
ਦੱਸ ਦਈਏ ਕਿ ਕੈਪਟਨ ਸਰਕਾਰ ਬਣੀ ਨੂੰ 3 ਸਾਲ ਹੋਣ ਜਾਣ ਰਹੇ ਹਨ। ਉਹਨਾਂ ਵੱਲੋਂ ਨੌਜਵਾਨਾਂ ਨੂੰ ਸਰਕਾਰੀ ਨੌਕਰੀਆ ਦੇਣ,ਕਿਸਾਨਾਂ ਦੇ ਕਰਜੇ ਮਾਫ਼ ਕਰਨ ਦੇ ਦਾਅਵੇ ਖੋਖਲੇ ਸਾਬਿਤ ਹੋ ਰਹੇ ਹਨ।