ਰੇਤ ਮਾਫ਼ੀਆ-ਰਾਜੇ ਦੇ ਨਾਲ-ਨਾਲ ਬਾਦਲਾਂ ਦਾ ਰਾਜ ਵੀ ਸੀਬੀਆਈ ਜਾਂਚ ਦੇ ਘੇਰੇ ਵਿਚ ਆਵੇ: ਭਗਵੰਤ ਮਾਨ
Published : Aug 17, 2020, 12:47 pm IST
Updated : Aug 20, 2020, 12:48 pm IST
SHARE ARTICLE
Bhagwant Mann
Bhagwant Mann

ਬਿਆਨ ਰਾਹੀ ਭਗਵੰਤ ਮਾਨ ਨੇ ਕਿਹਾ ਕਿ ਹਾਈ ਕੋਰਟ ਨੂੰ ਪਾਣੀ ਸਿਰਾਂ ਤੋਂ ਉੱਪਰ ਨਿਕਲਣ ਉਪਰੰਤ ਰੇਤ ਮਾਫ਼ੀਆਂ ਨੂੰ ਕੁਚਲਨ ਲਈ ਸਿੱਧਾ ਹੱਥ ਪਾਉਣਾ ਪਿਆ ਹੈ

ਚੰਡੀਗੜ੍ਹ, 16 ਅਗੱਸਤ (ਸਪੋਕਸਮੈਨ ਸਮਾਚਾਰ ਸੇਵਾ): ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਰੇਤ ਮਾਫ਼ੀਆ ਵਲੋਂ ਗੁੰਡਾ ਟੈਕਸ ਉਗਰਾਹੀ ਲਈ ਸ਼ਰੇਆਮ ਲਾਏ ਜਾਂਦੇ ਨਾਜਾਇਜ਼ ਨਾਕਿਆਂ (ਬੇਰੀਅਰਜ਼) ਵਿਰੁਧ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਲੋਂ ਸੀਬੀਆਈ ਨੂੰ ਮੁਢਲੀ ਜਾਂਚ ਸੌਂਪੇ ਜਾਣ ਦਾ ਜ਼ੋਰਦਾਰ ਸਵਾਗਤ ਕਰਦਿਆਂ ਕਿਹਾ ਹੈ ਕਿ ਜਾਂਚ ਘੱਟੋ-ਘੱਟ ਸਾਲ 2007 ਤੋਂ ਸ਼ੁਰੂ ਕਰ ਕੇ ਪੂਰੇ ਪੰਜਾਬ ਵਿਚ ਧੜੱਲੇ ਨਾਲ ਚਲਦੇ ਆ ਰਹੇ ਰੇਤ ਮਾਫ਼ੀਆ ਨੂੰ ਜਾਂਚ ਦੇ ਘੇਰੇ ਵਿਚ ਲਿਆਂਦਾ ਜਾਵੇ।

ਪਾਰਟੀ ਹੈਡਕੁਆਰਟਰ ਤੋਂ ਜਾਰੀ ਬਿਆਨ ਰਾਹੀ ਭਗਵੰਤ ਮਾਨ ਨੇ ਕਿਹਾ ਕਿ ਹਾਈ ਕੋਰਟ ਨੂੰ ਪਾਣੀ ਸਿਰਾਂ ਤੋਂ ਉੱਪਰ ਨਿਕਲਣ ਉਪਰੰਤ ਰੇਤ ਮਾਫ਼ੀਆਂ ਨੂੰ ਕੁਚਲਨ ਲਈ ਸਿੱਧਾ ਹੱਥ ਪਾਉਣਾ ਪਿਆ ਹੈ, ਕਿਉਂਕਿ ਪਿਛਲੀ ਬਾਦਲ ਸਰਕਾਰ ਵਾਂਗ ਮੌਜੂਦਾ ਅਮਰਿੰਦਰ ਸਿੰਘ ਸਰਕਾਰ ਨੇ ਰੇਤ ਮਾਫ਼ੀਆ ਸਮੇਤ ਸਾਰੇ ਮਾਫ਼ੀਆ ਦੀ ਕਮਾਨ ਪੂਰੀ ਤਰ੍ਹਾਂ ਅਪਣੇ ਹੱਥ ਲਈ ਹੋਈ ਹੈ।

ਇਹੀ ਕਾਰਨ ਹੈ ਕਿ ਸ਼ਾਹੀ ਸਰਕਾਰ ਗੁੰਡਾ ਟੈਕਸ ਲਈ ਲਾਏ ਜਾ ਰਹੇ ਨਾਜਾਇਜ਼ ਨਾਕਿਆਂ ਬਾਰੇ ਅਦਾਲਤਾਂ ਕੋਲ ਵੀ ਲਿਖਤੀ ਰੂਪ ਵਿਚ ਝੂਠ ਬੋਲਦੀ ਰਹੀ ਹੈ, ਪਰ ਜ਼ਿਲ੍ਹਾ ਕਾਨੂੰਨੀ ਸਰਵਿਸ ਅਥਾਰਿਟੀ ਰੋਪੜ ਦੇ ਸੈਕਟਰੀ ਵਲੋਂ ਰੇਤ, ਬਜਰੀ ਤੇ ਗੁੰਡਾ ਟੈਕਸ ਲਈ ਲਗਦੇ ਨਾਕਿਆਂ ਦੀ ਫ਼ੋਟੋਆਂ ਅਤੇ ਵੀਡੀਉ ਰਾਹੀਂ ਦਿਤੀ ਰਿਪੋਰਟ ਨੇ ਨਾ ਸਿਰਫ਼ ਅਮਰਿੰਦਰ ਸਿੰਘ ਸਰਕਾਰ ਦੇ ਝੂਠ ਦੀ ਪੋਲ ਖੋਲ੍ਹੀ ਹੈ, ਸਗੋਂ ਆਮ ਆਦਮੀ ਪਾਰਟੀ (ਆਪ) ਵਲੋਂ ਸ਼ੁਰੂ ਤੋਂ ਹੀ ਰੇਤ ਮਾਫ਼ੀਆ ਬਾਰੇ ਬਾਦਲਾਂ ਅਤੇ ਰਾਜੇ ਦੀ ਸਿੱਧੀ ਸਰਪ੍ਰਸਤੀ ਬਾਰੇ ਲਗਾਏ ਜਾਂਦੇ ਦੋਸ਼ਾਂ ਉਤੇ ਪੱਕੀ ਮੋਹਰ ਲੱਗਾ ਦਿਤੀ ਗਈ ਹੈ।

ਭਗਵੰਤ ਮਾਨ ਨੇ ਮੰਗ ਕੀਤੀ ਹੈ ਕਿ ਰੇਤ ਮਾਫ਼ੀਆ ਵਿਰੁਧ ਜਾਂਚ ਸਮਾਂਬੱਧ ਹੋਵੇ ਅਤੇ ਜਾਂਚ ਪਿਛਲੀ ਅਕਾਲੀ-ਭਾਜਪਾ ਸਰਕਾਰ ਤੋਂ ਲੈ ਕੇ ਹੁਣ ਤਕ ਪੂਰੀ ਬਾਰੀਕੀ ਅਤੇ ਵਿਸਥਾਰ ਨਾਲ ਕਰਵਾਈ ਜਾਵੇ ਅਤੇ ਨਾਲ ਹੀ ਸੀਬੀਆਈ ਦੀ ਜਾਂਚ ਮਾਨਯੋਗ ਅਦਾਲਤ ਇਸ ਦੀ ਖ਼ੁਦ ਨਿਗਰਾਨੀ ਕਰੇ। ਉਨ੍ਹਾਂ ਮੰਗ ਕੀਤੀ ਕਿ ਇਸ ਜਾਂਚ ਵਿਚ ਸਾਰੇ ਅਕਾਲੀ-ਭਾਜਪਾ ਅਤੇ ਕਾਂਗਰਸੀ ਵਿਧਾਇਕਾਂ, ਮੰਤਰੀਆਂ, ਸਾਬਕਾ ਮੰਤਰੀਆਂ ਦੇ ਨਾਲ-ਨਾਲ ਮਾਫ਼ੀਆ ਪ੍ਰਭਾਵਿਤ ਸਾਰੇ ਜਿਲਿਆਂ ਦੇ ਜ਼ਿੰਮੇਵਾਰ ਅਫ਼ਸਰਾਂ ਨੂੰ ਵੀ ਜਾਂਚ ਦੇ ਘੇਰੇ ਵਿਚ ਲਿਆਂਦਾ ਜਾਵੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM
Advertisement