ਪੰਜਾਬ ਦੇ ਦਰਿਆਈ ਪਾਣੀਆਂ ਦੇ ਹਿਤਾਂ ਨਾਲ ਸਮਝੌਤਾ ਨਾ ਕਰਨ ਅਮਰਿੰਦਰ : ਸੁਖਬੀਰ ਬਾਦਲ
Published : Aug 18, 2020, 1:31 pm IST
Updated : Aug 20, 2020, 1:31 pm IST
SHARE ARTICLE
Sukhbir Badal
Sukhbir Badal

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸ੍ਰੀ ਸੁਖਬੀਰ ਸਿੰਘ ਬਾਦਲ ਨੇ ਅੱਜ

ਚੰਡੀਗੜ੍ਹ, 17 ਅਗੱਸਤ (ਸਪੋਕਸਮੈਨ ਸਮਾਚਾਰ ਸੇਵਾ): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸ੍ਰੀ ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਦਰਿਆਈ ਪਾਣੀ ਦੇ ਮਾਮਲੇ  ’ਤੇ ਸੂਬੇ ਦੇ ਹਿਤਾਂ ਨਾਲ ਕਿਸੇ ਵੀ ਤਰੀਕੇ ਸਮਝੌਤਾ ਕਰਨ ਵਿਰੁੱਧ ਚੇਤਾਵਨੀ ਦਿਤੀ ਤੇ ਕਿਹਾ ਕਿ ਦਰਿਆਈ ਪਾਣੀ ਸਰਹੱਦੀ ਸੂਬੇ ਦੇ ਲੋਕਾਂ ਖਾਸ ਤੌਰ ’ਤੇ ਕਿਸਾਨਾਂ ਦੀ ਜੀਵਨ ਰੇਖਾ ਹਨ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ੍ਰੀ ਬਾਦਲ ਨੇ ਮੁੱਖ ਮੰਤਰੀ ਨੂੰ ਭਰੋਸਾ ਦੁਆਇਆ ਕਿ ਸ਼੍ਰੋਮਣੀ ਅਕਾਲੀ ਦਲ ਸਾਰੇ ਸਿਆਸੀ ਵਿਚਾਰਾਂ ਤੋਂ ਉਪਰ ਉਠ ਕੇ  ਉਨਾ ਚਿਰ ਉਨ੍ਹਾਂ ਦੀ ਪੁਰਜ਼ੋਰ ਹਮਾਇਤ ਕਰੇਗਾ ਜਿੰਨਾ ਚਿਰ ਉਹ ਪੰਜਾਬ ਦੇ ਲੰਮੇ ਸਮੇਂ ਤੋਂ ਅਤੇ ਸੰਵਿਧਾਨਕ ਤੌਰ ’ਤੇ ਵਾਜਬ ਰਾਈਪੇਅਰੀਅਨ ਸਿਧਾਂਤ ’ਤੇ ਆਧਾਰਤ ਸਟੈਂਡ ਮੁਤਾਬਕ ਕੰਮ ਕਰਨਗੇ।

ਉਨ੍ਹਾਂ ਕਿਹਾ ਕਿ ਅਸੀ ਰਾਈਪੇਰੀਅਨ ਸਿਧਾਂਤ ’ਤੇ ਚਲਦਿਆਂ ਕੌਮੀ ਤੇ ਕੌਮਾਂਤਰੀ ਪੱਧਰ ’ਤੇ ਸੂਬੇ ਦੇ ਹਿਤਾਂ ਦੀ ਰਾਖੀ ਲਈ ਤੁਹਾਡੇ ਯਤਨਾਂ ਦੀ ਪੁਰਜ਼ੋਰ ਹਮਾਇਤ ਕਰਾਂਗੇ। ਉਨ੍ਹਾਂ ਕਿਹਾ ਕਿ ਸਤਲੁਜ ਯਮੁਨਾ ਲਿੰਕ ਨਹਿਰ ਬਣਾਉਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ ਕਿਉਂਕਿ ਪੰਜਾਬ ਕੋਲ ਵਾਧੂ ਪਾਣੀ ਹੀ ਨਹੀਂ ਜੋ ਇਸ ਵਿਚੋਂ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਇਕਲੌਤਾ ਸੂਬਾ ਹੈ ਜਿਥੇ ਇਸ ਕੋਲ ਪਾਣੀ ਦੀ ਉਪਲਬਧਤਾ ਨਾ ਹੋਣ ਦਾ ਜ਼ਿਕਰ ਕੀਤੇ ਬਗੈਰ ਇਕ ਨਹਿਰ ਉਸਾਰੇ ਜਾਣ ਦੀ ਆਸ ਕੀਤੀ ਜਾ ਰਹੀ ਹੈ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੀ ਗੱਲ ਦੀ ਅਹਿਮੀਅਤ ਇਸ ਗੱਲੋਂ ਵੀ ਵੱਧ ਜਾਂਦੀ ਹੈ ਕਿਉਂਕਿ ਇਹ ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀਆਂ ਦੀ ਸੁਪਰੀਮ ਕੋਰਟ ਦੇ ਹੁਕਮਾਂ ਮੁਤਾਬਕ ਸਤਲੁਜ ਯਮੁਨਾ ਲਿੰਕ ਨਹਿਰ ਬਾਰੇ ਹੋ ਰਹੀ ਮੀਟਿੰਗ ਤੋਂ ਇਕ ਦਿਨ ਪਹਿਲਾਂ ਆਇਆ ਹੈ। ਉਹਨਾਂ ਕਿਹਾ ਕਿ ਦਰਿਆਈ ਪਾਣੀ ਦੀ ਵੰਡ ਅਤੇ ਕੇਂਦਰ ਵੱਲੋਂ ਇਸ ‘ਤੇ ਫੈਸਲਾ ਦੇਣ ਦੀ ਤਾਕਤ ਉਹਨਾਂ ਦਲੀਲਾਂ ਦਾ ਹਿੱਸਾ ਹੈ ਹਨ ਜੋ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ ਸੁਪਰੀਮ ਕੋਰਟ ਅੱਗੇ ਰੱਖੀਆਂ ਹਨ ਤੇ ਜਿਸ ਵਿਚ ਉਹਨਾਂ ਨੇ ਪੰਜਾਬ ਪੁਨਰਗਠਨ ਐਕਟ 1966 ਦੀਆਂ ਵਿਵਸਥਾਵਾਂ ਨੂੰ ਚੁਣੌਤੀ ਦਿੱਤੀ ਹੈ।

ਸ੍ਰੀ ਸੁਖਬੀਰ ਸਿੰਘ ਬਾਦਲ ਨੇ ਸਪਸ਼ਟ ਤੌਰ ‘ਤੇ ਐਲਾਨ ਕੀਤਾ ਕਿ ਪੰਜਾਬ ਕੋਲ ਪਾਣੀ ਦੀ ਇਕ ਬੂੰਦ ਵੀ ਫਾਲਤੂ ਨਹੀਂ ਹੈ ਜੋ ਕਿਸੇ ਨੂੰ ਦਿੱਤੀ ਜਾਵੇ ਅਤੇ ਇਹ ਵੀ ਇਕ ਸੱਚਾਈ ਹੈ ਕਿ ਅਸੀਂ ਪਾਣੀ ਦੀ ਕਮੀ ਦੇ ਸੰਕਟ ਦਾ ਸਾਹਮਣਾ ਕਰ ਰਹੇ ਹਾਂ ਤੇ ਸੂਬੇ ਦੇ 85 ਫੀਸਦੀ ਬਲਾਕਾਂ ਵਿਚ ਪਾਣੀ ਦਾ ਪੱਧਰ ਹੇਠਾਂ ਆ ਗਿਆ ਹੈ। ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਪੰਜਾਬ ਦੇਸ਼ ਦਾ ਇਕਲੌਤਾ ਸੂਬਾ ਹੈ ਤੇ ਵਿਸ਼ਵ ਦਾ ਸ਼ਾਇਦ ਇਕਲੌਤਾ ਖੇਤਰ ਹੈ ਜਿਥੇ ਰਾਈਪੇਰੀਅਨ ਸਿਧਾਂਤਾਂ ਦੀ ਉਲੰਘਣਾ ਹੋ ਰਹੀ ਹੈ। ਉਹਨਾਂ ਕਿਹਾ ਕਿ ਦੁਨੀਆਂ ਵਿਚ ਕਿਤੇ ਵੀ ਤੁਹਾਨੂੰ ਅਜਿਹਾ ਵੇਖਣ ਨੂੰ ਨਹੀਂ ਮਿਲੇਗਾ ਕਿ ਜਿਸ ਖਿੱਤੇ ਵਿਚੋਂ ਦਰਿਆ ਲੰਘਦਾ ਹੋਵੇ ਉਸਦੇ ਲੋਕਾਂ ਨੂੰ ਉਸਦਾ ਪਾਣੀ ਦੇਣ ਤੋਂ ਇਨਕਾਰ ਕੀਤਾ ਗਿਆ ਹੋਵੇ।

ਉਹਨਾਂ ਕਿਹਾ ਕਿ ਪੰਜਾਬ ਦੁਨੀਆਂ ਦਾ ਇਕਲੌਤਾ ਸੂਬਾ ਹੈ ਜਿਸ ਨਾਲ ਅਨਿਆਂ ਹੋਇਆ ਤੇ ਇਹ ਲਗਾਤਾਰ ਜਾਰੀ ਹੈ। ਉਹਨਾਂ ਕਿਹਾ ਕਿ ਪਹਿਲਾਂ ਹੀ ਸੂਬੇ ਨਾਲ ਬਹੁਤ ਅਨਿਆਂ ਹੋ ਚੁੱਕਾ ਹੈ ਤੇ ਇਸਨੂੰ ਇਸਦੇ ਦਰਿਆਈ ਪਾਣੀਆਂ ਤੇ ਰਾਜਧਾਨੀ ਸ਼ਹਿਰ ਤੋਂ ਇਨਕਾਰ ਕਰਨ ਸਮੇਤ ਖੇਤਰੀ ਮੁੱਦਿਆਂ ਦੋਵਾਂ ‘ਤੇ ਕਾਨੂੰਨੀ ਤੇ ਸੰਵਿਧਾਨਕ ਹੱਕ ਦੇਣ ਤੋਂ ਇਨਕਾਰ ਕੀਤਾ ਗਿਆ ਹੈ। ਉਹਨਾਂ ਨੇ ਮੁੱਖ ਮੰਤਰੀ ਨੂੰ ਆਖਿਆ ਕਿ ਉਹ ਰਾਈਪੇਰੀਅਨ ਸਿਧਾਂਤ ‘ਤੇ ਡੱਟ ਕੇ ਪਹਿਰਾ ਦੇਣ। ਉਹਨਾਂ ਕਿਹਾ ਕਿ ਅਜਿਹਾ ਕਰਨ ਵਿਚ ਅਸੀਂ ਉਹਨਾਂ ਦੀ ਬਿਨਾਂ ਸ਼ਰਤ ਪੁਰਜ਼ੋਰ ਹਮਾਇਤ ਕਰਾਂਗੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Big Breaking: ਕਾਂਗਰਸ ਦੇ ਸਾਬਕਾ ਵਿਧਾਇਕ ਦਾ ਭਿਆਨ.ਕ ਸੜਕ ਹਾਦਸਾ, Fortuner ਬਣ ਗਈ ਕਬਾੜ, ਹਸਪਤਾਲ ਰੈਫਰ ਕੀਤੇ ਅੰਗਦ

23 Apr 2024 2:46 PM

ਸਿੱਖ ਮਾਰਸ਼ਲ ਕੌਮ ਨੂੰ ਲੈ ਕੇ ਹੰਸ ਰਾਜ ਹੰਸ ਦਾ ਵੱਡਾ ਬਿਆਨ "ਕਾਹਦੀ ਮਾਰਸ਼ਲ ਕੌਮ, ਲੱਖਾਂ ਮੁੰਡੇ ਮਰਵਾ ਲਏ"

23 Apr 2024 12:49 PM

BREAKING NEWS: ਵਿਆਹ ਵਾਲਾ ਦਿਨ ਲਾੜੀ ਲਈ ਬਣਿਆ ਕਾਲ, ਡੋਲੀ ਦੀ ਥਾਂ ਲਾੜੀ ਦੀ ਉੱਠੀ ਅਰਥੀ

23 Apr 2024 12:26 PM

Chandigarh 'ਚ Golf Tournament ਕਰਵਾਉਣ ਵਾਲੀ EVA-Ex Vivekite Association ਬਾਰੇ ਖੁੱਲ੍ਹ ਕੇ ਦਿੱਤੀ ਜਾਣਕਾਰੀ

23 Apr 2024 12:16 PM

Mohali News: ਪੰਜਾਬ ਪੁਲਿਸ ਨੇ ਕਮਾਲ ਕਰਤੀ.. ਬਿਨਾ ਰੁਕੇ ਕਿਡਨੀ ਗਈ ਇਕ ਹਸਪਤਾਲ ਤੋਂ ਦੂਜੇ ਹਸਪਤਾਲ!

23 Apr 2024 10:10 AM
Advertisement