ਸੋਸ਼ਲ ਮੀਡੀਆ 'ਤੇ ਸ੍ਰੀ ਦਰਬਾਰ ਸਾਹਿਬ ਨੂੰ ਹਰੀਮੰਦਰ ਦਸਣ ਦਾ ਸਿਲਸਿਲਾ ਜਾਰੀ
Published : Aug 17, 2020, 12:28 pm IST
Updated : Aug 20, 2020, 12:28 pm IST
SHARE ARTICLE
File Photo
File Photo

ਸ੍ਰੀ ਦਰਬਾਰ ਸਾਹਿਬ ਦੀ ਤਸਵੀਰ 'ਚ ਬਦਲਾਅ ਕਰ ਕੇ ਉਸ ਨੂੰ ਸੋਸ਼ਲ ਮੀਡੀਆ 'ਤੇ ਪ੍ਰਚਾਰਿਆ ਜਾ ਰਿਹੈ

ਅੰਮ੍ਰਿਤਸਰ, 16 ਅਗੱਸਤ (ਪਰਮਿੰਦਰਜੀਤ): ਪਿਛਲੇ ਕੁੱਝ ਦਿਨਾਂ ਤੋਂ ਸੋਸ਼ਲ ਮੀਡੀਆ 'ਤੇ ਸ੍ਰੀ ਦਰਬਾਰ ਸਾਹਿਬ ਨੂੰ ਹਰੀਮੰਦਰ ਦਸਣ ਦਾ ਸਿਲਸਿਲਾ ਜਾਰੀ ਹੈ। ਇਹ ਸਿਲਸਿਲਾ ਅਯੋਧਿਆ ਵਿਚ ਰਾਮ ਮੰਦਰ ਦਾ ਨੀਂਹ ਪੱਥਰ ਰਖਣ ਤੋਂ ਬਾਅਦ ਜ਼ਿਆਦਾ ਤੇਜ਼ ਹੋ ਚੁੱਕਾ ਹੈ। ਅਪਣੇ ਦਾਅਵੇ ਨੂੰ ਸੱਚ ਕਰਨ ਲਈ ਸ੍ਰੀ ਦਰਬਾਰ ਸਾਹਿਬ ਦੀ ਤਸਵੀਰ ਵਿਚ ਬਦਲਾਅ ਕਰ ਕੇ ਉਸ ਤਸਵੀਰ ਨੂੰ ਸੋਸ਼ਲ ਮੀਡੀਆ 'ਤੇ ਪ੍ਰਚਾਰ ਕੀਤਾ ਜਾ ਰਿਹਾ ਹੈ।

ਹੁਣ ਬੀਤੇ ਦਿਨੀਂ ਲੰਘ ਕੇ ਗਈ ਕ੍ਰਿਸ਼ਨ ਅਸ਼ਟਮੀ ਮੌਕੇ ਕਿਸੇ ਸ਼ਰਾਰਤੀ ਅਨਸਰ ਨੇ ਸ੍ਰੀ ਦਰਬਾਰ ਸਾਹਿਬ ਦੀ ਪ੍ਰਕਰਮਾ ਵਿਚ ਕ੍ਰਿਸ਼ਨ ਦੀ ਮੂਰਤੀ ਰੱਖ ਕੇ ਤਸਵੀਰਾਂ ਖਿੱਚੀਆਂ ਤੇ ਇਨ੍ਹਾਂ ਨੂੰ ਸੋਸ਼ਲ ਮੀਡੀਆ 'ਤੇ ਪਾ ਦਿਤਾ ਜਿਸ ਤੋਂ ਬਾਅਦ ਇਸ ਤਸਵੀਰ ਨੂੰ ਚਰਚਿਤ ਕਰਨ ਦਾ ਸਿਲਸਿਲਾ ਜਾਰੀ ਹੈ।

ਇਨ੍ਹਾਂ ਤਸਵੀਰਾਂ 'ਤੇ ਬੋਲਦਿਆਂ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਕੁਲਵਿੰਦਰ ਸਿੰਘ ਰਮਦਾਸ ਨੇ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਰੂਹਾਨੀਅਤ ਦਾ ਕੇਂਦਰ ਹੈ ਤੇ ਇਥੇ ਅਜਿਹਾ ਨਹੀਂ ਕੀਤਾ ਜਾ ਸਕਦਾ। ਕੁੱਝ ਸ਼ਰਾਰਤੀ ਲੋਕ ਪੰਜਾਬ ਦੇ ਸ਼ਾਂਤ ਮਾਹੌਲ ਨੂੰ ਖ਼ਰਾਬ ਕਰਨ ਲਈ ਅਜਿਹਾ ਕਰ ਰਹੇ ਹਨ। ਸਾਈਬਰ ਕਰਾਇਮ ਸੈੱਲ ਨੂੰ ਚਾਹੀਦਾ ਹੈ ਕਿ ਉਹ ਖ਼ੁਦ ਹੀ ਅਜਿਹੀਆਂ ਪੋਸਟਾਂ ਪਾਉਣ ਵਾਲਿਆਂ ਵਿਰੁਧ ਸਖ਼ਤ ਕਾਰਵਾਈ ਕਰੇ ਤਾਕਿ ਪੰਜਾਬ ਦੇ ਸ਼ਾਂਤ ਮਾਹੌਲ ਨੂੰ ਬਚਾਇਆ ਜਾ ਸਕੇ।

ਇਕ ਤਸਵੀਰ ਸਾਡਾ ਅੰਮ੍ਰਿਤਸਰ ਨਾਮ ਦੀ ਸੋਸ਼ਲ ਪੇਜ 'ਤੇ ਸਾਂਝੀ ਕੀਤੀ ਗਈ ਸੀ ਤੇ ਇਹ ਪੋਸਟ ਪਾਉਣ ਵਾਲੇ ਨੇ ਉਪਰ ਲਿਖਿਆ ਹੈ ਕਿ 'ਅੰਮ੍ਰਿਤਸਰ ਤੋਂ ਬਹੁਤ ਹੀ ਦਿਲ ਖਿਚਵੀ ਤੇ ਪਿਆਰੀ ਤਸਵੀਰ।' ਅਫ਼ਸੋਸ ਦੀ ਗੱਲ ਇਹ ਵੀ ਹੈ ਕਿ ਗੱਲ ਗੱਲ ਤੇ ਧਾਰਾ 295 ਤਹਿਤ ਪਰਚਾ ਦਰਜ ਕਰਵਾਉਣ ਦੀਆਂ ਧਮਕੀਆਂ ਦੇਣ ਵਾਲੇ ਅਤੇ ਨੋਟਿਸ ਦੇਣ ਵਾਲੇ ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧਕ ਇਸ ਤਸਵੀਰ ਦੇ ਚਰਚਿਤ ਹੋਣ ਦੇ 4 ਦਿਨ ਬਾਅਦ ਵੀ ਖਾਮੋਸ਼ ਹਨ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM
Advertisement