ਖ਼ਜ਼ਾਨਾ ਮੰਤਰੀ ਵਲੋਂ ਮੁਲਾਜ਼ਮਾਂ ਨੂੰ ਹੜਤਾਲ ਵਾਪਸ ਲੈਣ ਦੀ ਅਪੀਲ
Published : Aug 20, 2020, 11:52 am IST
Updated : Aug 20, 2020, 11:52 am IST
SHARE ARTICLE
pic
pic

ਖ਼ਜ਼ਾਨਾ ਮੰਤਰੀ ਵਲੋਂ ਮੁਲਾਜ਼ਮਾਂ ਨੂੰ ਹੜਤਾਲ ਵਾਪਸ ਲੈਣ ਦੀ ਅਪੀਲ


ਚੰਡੀਗੜ੍ਹ, 19 ਅਗੱਸਤ (ਸਪੋਕਸਮੈਨ ਸਮਾਚਾਰ ਸੇਵਾ) : ਪੰਜਾਬ ਦੇ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਹੜਤਾਲ 'ਤੇ ਚੱਲ ਰਹੇ ਮੁਲਾਜ਼ਮਾਂ ਨੂੰ ਪੰਜਾਬ ਦੇ ਭਲੇ ਅਤੇ ਕੋਵਿਡ-19 ਨਾਲ ਲੜ ਰਹੇ ਸੂਬੇ ਦੇ ਹਿਤ ਵਿਚ ਤੁਰਤ ਹੜਤਾਲ ਵਾਪਸ ਲੈਣ ਦੀ ਅਪੀਲ ਕੀਤੀ ਹੈ। ਇਥੇ ਜਾਰੀ ਇਕ ਬਿਆਨ ਵਿਚ ਖ਼ਜ਼ਾਨਾ ਮੰਤਰੀ ਨੇ ਕਿਹਾ ਕਿ ਤਾਲਾਬੰਦੀ ਦਾ ਐਲਾਨ ਹੋਣ ਤੋਂ ਬਾਅਦ ਤੇਲੰਗਾਨਾ, ਮਹਾਂਰਾਸ਼ਟਰ ਅਤੇ ਰਾਜਸਥਾਨ ਵਰਗੇ ਸੂਬਿਆਂ ਨੇ ਅਪਣੇ ਖ਼ਰਚਿਆਂ ਨੂੰ ਘਟਾਉਣ ਲਈ ਅਪਣੇ ਕਰਮਚਾਰੀਆਂ ਦੀ ਤਨਖ਼ਾਹ 'ਤੇ 50-60 ਫ਼ੀ ਸਦੀ ਕਟੌਤੀ ਕੀਤੀ ਹੈ ਜਦਕਿ ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਸਰਕਾਰ ਨੇ ਪੂਰੀਆਂ ਤਨਖ਼ਾਹਾਂ ਦਿਤੀਆਂ ਹਨ। ਇਸ ਤੋਂ ਇਲਾਵਾ ਬਿਜਲੀ ਸਬਸਿਡੀ, ਕਰਜ਼ੇ ਦੀਆਂ ਕਿਸ਼ਤਾਂ ਅਤੇ ਬੁਢਾਪਾ ਪੈਨਸ਼ਨ ਤੇ ਸਮਾਜਿਕ ਸੁਰੱਖਿਆ ਪੈਨਸ਼ਨ ਦੇਣ ਵਿਚ ਵੀ ਕੋਈ ਦੇਰੀ ਨਹੀਂ ਕੀਤੀ।


ਉਨ੍ਹਾਂ ਕਿਹਾ ਕਿ ਹਾਲਾਂਕਿ ਸੂਬੇ ਦੀ ਆਮਦਨੀ ਉੱਤੇ ਤਾਲਾਬੰਦੀ ਦਾ ਬਹੁਤ ਮਾੜਾ ਪ੍ਰਭਾਵ ਪਿਆ ਅਤੇ ਸ਼ੁਰੂਆਤ ਵਿਚ ਕੁੱਲ ਮਾਲੀਏ ਵਿਚ 25 ਫੀਸਦੀ ਦੇ ਘਾਟੇ ਦਾ ਅਨੁਮਾਨ ਸੀ ਜੋ ਕਿ 2020-21 ਦੌਰਾਨ 26400 ਕਰੋੜ ਰੁਪਏ ਹੋ ਸਕਦਾ ਹੈ ਜਿਸ ਦੀ ਦਰ 30 ਫੀਸਦੀ ਬਣਦੀ ਹੈ।ਤਾਲਾਬੰਦੀ ਕਾਰਨ ਪੰਜਾਬ ਨੂੰ ਅਪ੍ਰੈਲ 2020 ਵਿਚ ਰਾਜ ਦੇ ਟੈਕਸ ਮਾਲੀਆ ਕੁਲੈਕਸਨ ਵਿਚ ਬਜਟ ਟੀਚੇ ਦੇ ਮੁਕਾਬਲੇ 80 ਫੀਸਦੀ ਦੀ ਕਮੀ ਹੋਈ ਹੈ ਜੋ ਕਿ ਪਿਛਲੇ ਸਾਲ (2019-20) ਦੇ ਮੁਕਾਬਲੇ 77 ਫੀਸਦੀ ਘੱਟ ਹੈ। ਇਸ ਵਿੱਤੀ ਸਾਲ ਦੀ ਪਹਿਲੀ ਤਿਮਾਹੀ ਵਿਚ ਵੀ ਸੂਬੇ ਨੂੰ ਵੱਡਾ ਨੁਕਸਾਨ ਹੋਇਆ ਹੈ ਜੋ ਕਿ 5576 ਕਰੋੜ ਰੁਪਏ ਬਣਦਾ ਹੈ ਜੋ ਕਿ ਬਜਟ

picpic


ਖਜ਼ਾਨਾ ਮੰਤਰੀ ਨੇ ਕਿਹਾ ਕਿ ਸਿਹਤ ਸੇਵਾਵਾਂ ਵਿਚ ਸੂਬਾ ਸਰਕਾਰ ਕੋਈ ਕਸਰ ਨਹੀਂ ਛੱਡਣੀ ਚਾਹੁੰਦੀ ਪਰ ਇਸ ਨਾਲ ਸੂਬੇ 'ਤੇ ਵਾਧੂ ਵਿੱਤੀ ਬੋਝ ਪਿਆ ਅਤੇ ਪੰਜਾਬ ਨੂੰ ਇਸ ਦੀ ਦੋਹਰੀ ਮਾਰ ਝੱਲਣੀ ਪੈ ਰਹੀ ਹੈ। ਸਿਹਤ ਢਾਂਚੇ ਦੀ ਮਜ਼ਬੂਤੀ ਅਤੇ ਨਵੇਂ ਸਾਧਨਾਂ 'ਤੇ ਬਹੁਤ ਜ਼ਿਆਦਾ ਖਰਚਾ ਕਰਨਾ ਪਿਆ ਹੈ।
ਉਨ੍ਹਾਂ ਕਿਹਾ ਕਿ ਸਭ ਕੁਝ ਦੇ ਬਾਵਜੂਦ ਪੰਜਾਬ ਸਰਕਾਰ ਨੇ ਆਪਣੇ ਮੁਲਾਜ਼ਮਾਂ 'ਤੇ ਕੋਈ ਵਿੱਤੀ ਬੋਝ ਨਹੀਂ ਪਾਇਆ ਅਤੇ ਸਭਨਾਂ ਨੂੰ 100 ਫੀਸਦੀ ਤਨਖਾਹ ਅਤੇ ਪੈਨਸ਼ਨਾਂ ਸਮੇਂ ਸਿਰ ਅਦਾ ਕੀਤੀਆਂ।  ਹੋਰ ਤਾਂ ਹੋਰ ਜਨਵਰੀ 2020 ਤੋਂ ਸੇਵਾ ਮੁਕਤ ਹੋਣ ਵਾਲੇ ਮੁਲਾਜ਼ਮਾਂ ਨੂੰ ਪ੍ਰੋਵੀਜ਼ਨ ਪੈਨਸ਼ਨ ਦਿੱਤੀ ਤਾਂ ਜੋ ਤਾਲਾਬੰਦੀ ਦੌਰਾਨ ਉਨ੍ਹਾਂ ਨੂੰ ਕੋਈ ਮੁਸ਼ਕਲ ਨਾ ਆਵੇ। ਸਰਕਾਰੀ ਮੁਲਾਜ਼ਮ ਜੋ ਕਰੋਨਾ ਜੰਗ ਦੌਰਾਨ ਆਪਣੀ ਜਾਨ ਗਵਾ ਬੈਠੇ ਹਨ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਐਕਸ ਗ੍ਰੇਸ਼ੀਆਂ ਗ੍ਰਾਂਟ ਵੀ ਵਧਾ ਕੇ 50 ਲੱਖ ਰੁਪਏ ਕਰ ਦਿੱਤੀ ਗਈ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement