ਬਸ ਹੁਣ ਬੜੀ ਹੋ ਗਈ, ਹੋਰ ਨਹੀਂ ਚਲੇਗੀ, ਸਖ਼ਤੀ ਕਰਾਂਗੇ
Published : Aug 20, 2020, 11:46 pm IST
Updated : Aug 20, 2020, 11:46 pm IST
SHARE ARTICLE
image
image

ਬਸ ਹੁਣ ਬੜੀ ਹੋ ਗਈ, ਹੋਰ ਨਹੀਂ ਚਲੇਗੀ, ਸਖ਼ਤੀ ਕਰਾਂਗੇ

ਮੁੱਖ ਮੰਤਰੀ ਨੇ ਚੁੱਕੇ ਹੰਗਾਮੀ ਕਦਮ, ਰਾਤ 7 ਵਜੇ ਤੋਂ ਸਵੇਰੇ 5 ਵਜੇ ਤਕ ਕਰਫ਼ਿਊ ਦਾ ਐਲਾਨ

ਚੰਡੀਗੜ੍ਹ, 20 ਅਗੱਸਤ (ਸਪੋਕਸਮੈਨ ਸਮਾਚਾਰ ਸੇਵਾ) : ਸੂਬੇ ਵਿਚ ਵੱਡੇ ਪੱਧਰ 'ਤੇ ਵਧ ਰਹੇ ਕੋਵਿਡ ਦੇ ਕੇਸਾਂ ਨਾਲ ਨਜਿੱਠਣ ਲਈ ਜੰਗ ਵਰਗੀ ਤਿਆਰੀ ਦਾ ਸੱਦਾ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਕਈ ਤਰ੍ਹਾਂ ਦੇ ਹੰਗਾਮੀ ਕਦਮਾਂ ਦਾ ਐਲਾਨ ਕੀਤਾ। ਇਨ੍ਹਾਂ ਕਦਮਾਂ ਵਿਚ ਕੱਲ ਤੋਂ ਹੀ ਹਫ਼ਤੇ ਦੇ ਅੰਤਲੇ ਦਿਨਾਂ (ਵੀਕਐਂਡ) ਲਈ ਲਾਕਡਾਊਨ ਅਤੇ ਸੂਬੇ ਦੇ ਸਾਰੇ 167 ਸ਼ਹਿਰਾਂ/ਕਸਬਿਆਂ ਵਿਚ ਰੋਜ਼ਾਨਾ ਸ਼ਾਮ 7 ਵਜੇ ਤੋਂ ਸਵੇਰੇ 5 ਵਜੇ ਤਕ ਰਾਤ ਦੇ ਕਰਫ਼ਿਊ ਦਾ ਐਲਾਨ ਸ਼ਾਮਲ ਹੈ।
ਮੁੱਖ ਮੰਤਰੀ ਨੇ 31 ਤਕ ਸਿਰਫ਼ ਵਿਆਹ ਤੇ ਅੰਤਮ ਸਸਕਾਰ ਦੀਆਂ ਰਸਮਾਂ ਨੂੰ ਛੱਡ ਕੇ ਸੂਬੇ ਭਰ ਵਿਚ ਹਰ ਤਰ੍ਹਾਂ ਦੇ ਇਕੱਠਾਂ ਉਤੇ ਪਾਬੰਦੀ ਦੇ ਆਦੇਸ਼ ਦਿਤੇ ਹਨ। ਸੂਬੇ ਵਿਚ ਰੋਜ਼ਾਨਾ ਕੋਵਿਡ ਦੇ ਵਧਦੇ ਕੇਸਾਂ ਅਤੇ ਮੌਤਾਂ ਦੀ ਵਧਦੀ ਗਿਣਤੀ ਨੂੰ ਦੇਖਦਿਆਂ ਸੂਬੇ ਵਿਚ ਕੋਵਿਡ ਦੀ ਸਥਿਤੀ ਦੀ ਸਮੀਖਿਆ ਲਈ ਉਚ ਅਧਿਕਾਰੀਆਂ ਨਾਲ ਕੀਤੀ ਵੀਡਿਉ ਕਾਨਫ਼ਰੰਸ ਮੀਟਿੰਗ ਦੌਰਾਨ ਮੁੱਖ ਮੰਤਰੀ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਇਸ ਮਹੀਨੇ ਦੇ ਅੰਤ ਤਕ ਸਾਰੇ ਸਰਕਾਰੀ ਤੇ ਪ੍ਰਾਈਵੇਟ ਦਫ਼ਤਰ 50 ਫ਼ੀ ਸਦੀ ਸਟਾਫ਼ ਨਾਲ ਖੁਲ੍ਹਣਗੇ।
ਆਨਲਾਈਨ ਸ਼ਿਕਾਇਤ ਨਿਵਾਰਨ ਸਿਸਟਮ ਨੂੰ ਲਾਗੂ ਕਰਨ ਦੇ ਆਦੇਸ਼ ਵੀ ਦਿਤੇ। ਇਸ ਤੋਂ ਇਲਾਵਾ ਕੋਵਿਡ ਕੇਸਾਂ ਨਾਲ ਬੁਰੀ ਤਰ੍ਹਾਂ ਪ੍ਰਭਾਵਿਤ ਪੰਜ ਜ਼ਿਲ੍ਹਿਆਂ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਪਟਿਆਲਾ ਤੇ ਐਸ.ਏ.ਐਸ. ਨਗਰ ਵਿਚ ਮੁੜ ਵਾਹਨਾਂ ਦੀ ਸਮਰੱਥਾ ਦੀਆਂ ਬੰਦਿਸ਼ਾਂ ਨੂੰ ਲਾਗੂ ਕੀਤਾ ਹੈ। ਬਸਾਂ ਤੇ ਹੋਰ ਜਨਤਕ ਆਵਾਜਾਈ ਦੇ ਸਾਧਨਾਂ ਨੂੰ 50 ਫ਼ੀ ਸਦੀ ਸਮਰੱਥਾ ਅਤੇ ਨਿੱਜੀ ਚਾਰ ਪਹੀਆ ਵਾਹਨ ਨੂੰ ਪ੍ਰਤੀ ਵਾਹਨ ਤਿੰਨ ਸਵਾਰੀਆਂ ਤਕ ਚਲਾਉਣ ਦੀ ਆਗਿਆ ਹੋਵੇਗੀ। ਕਿਸੇ ਵੀ ਨਿੱਜੀ ਵਾਹਨ ਵਿਚ ਤਿੰਨ ਤੋਂ ਵੱਧ ਸਵਾਰੀਆਂ ਨਹੀਂ ਬੈਠਣੀਆਂ ਚਾਹੀਦੀਆਂ। ਮੁੱਖ ਮੰਤਰੀ ਨੇ ਇਨ੍ਹਾਂ ਪੰਜ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਇਹ ਵੀ
ਨਿਰਦੇਸ਼ ਦਿਤੇ ਹਨ ਕਿ ਭੀੜ 'ਤੇ ਕੰਟNo Captionਰੋਲ ਕਰਨ ਲਈ ਰੋਜ਼ਾਨਾ ਗ਼ੈਰ ਜ਼ਰੂਰੀ ਵਸਤਾਂ ਵਾਲੀਆਂ ਸਿਰਫ 50 ਫ਼ੀ ਸਦੀ ਦੁਕਾਨਾਂ ਹੀ ਖੋਲ੍ਹੀਆ ਜਾਣ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ, ਹੁਣ ਬਹੁਤ ਹੋ ਚੁੱਕਿਆ ਹੈ ਅਤੇ ਸੂਬੇ ਦੀਆਂ ਆਰਥਿਕ ਗਤੀਵਿਧੀਆਂ ਨੂੰ ਧਿਆਨ ਵਿਚ ਰਖਦੇ ਹੋਏ ਸਖ਼ਤ ਕਦਮ ਚੁੱਕਣੇ ਚਾਹੀਦੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM
Advertisement