
ਮੌਂਟੇਕ ਸਿੰਘ ਆਹਲੂਵਾਲੀਆ ਨੇ ਕੈਬਨਿਟ ਨੂੰ ਦਸਿਆ, ਕਿਸਾਨਾਂ ਲਈ ਮੁਫ਼ਤ ਬਿਜਲੀ ਦੇਣ ਉਤੇ ਕਿਸੇ ਰੋਕ ਦੀ ਸਿਫ਼ਾਰਸ਼ ਨਹੀਂ ਕੀਤੀ
ਚੰਡੀਗੜ੍ਹ, 17 ਅਗੱਸਤ (ਸਪੋਕਸਮੈਨ ਸਮਾਚਾਰ ਸੇਵਾ) : ਸੂਬੇ ਵਿਚ ਕੋਵਿਡ ਦੇ ਵਧਦੇ ਕੇਸਾਂ ਅਤੇ ਪ੍ਰਤੀ ਮਿਲੀਅਨ ਪਿੱਛੇ ਮੌਤਾਂ ਦੀ ਗਿਣਤੀ ਵਧਣ ’ਤੇ ਡੂੰਘੀ ਚਿੰਤਾ ਜ਼ਾਹਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਕਿਹਾ ਕਿ ਮਹਾਂਮਾਰੀ ਨੂੰ ਅੱਗੇ ਫ਼ੈਲਣ ਤੋਂ ਰੋਕਣ ਲਈ ਉਹ ਸਖ਼ਤ ਕਦਮ ਚੁੱਕਣ ਤੋਂ ਗੁਰੇਜ਼ ਨਹÄ ਕਰਨਗੇ।
ਅਪਣੇ ਵਜ਼ਾਰਤੀ ਸਾਥੀਆਂ ਨਾਲ ਵੀਡਿਉ ਕਾਨਫ਼ਰੰਸ ਰਾਹÄ ਮੀਟਿੰਗ ਦੌਰਾਨ ਕੋਵਿਡ ਦੀ ਸਥਿਤੀ ਦੀ ਸਮੀਖਿਆ ਕਰਦਿਆਂ ਮਾਹਰਾਂ ਦੀ ਸਿਹਤ ਸਲਾਹਕਾਰੀ ਕਮੇਟੀ ਦੇ ਚੇਅਰਮੈਨ ਡਾ ਕੇ.ਕੇ. ਤਲਵਾੜ ਵਲੋਂ ਦਿਤੇ ਸੁਝਾਵਾਂ ’ਤੇ ਪ੍ਰਤੀਕਿਰਿਆ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜੇ ਲੋੜ ਪਈ ਤਾਂ ਸੂਬਾ ਸਰਕਾਰ ਕੋਰੋਨਾ ਮਹਾਂਮਾਰੀ ਦਾ ਮੁਕਾਬਲਾ ਕਰਨ ਲਈ ਸਖ਼ਤ ਉਪਾਅ ਕਰਨ ’ਤੇ ਵਿਚਾਰ ਕਰੇਗੀ।
ਭਾਵੇਂ ਕਿ ਉਨ੍ਹਾਂ ਲੌਕਡਾਊਨ ਤੋਂ ਇਨਕਾਰ ਨਹÄ ਕੀਤਾ, ਖਾਸ ਕਰ ਕੇ ਵੱਧ ਕੇਸਾਂ ਵਾਲੇ ਇਲਾਕਿਆਂ ਵਿਚ ਪਰ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਕਿ ਆਰਥਕ ਗਤੀਵਿਧੀਆਂ ਨੂੰ ਪ੍ਰਭਾਵਿਤ ਨਹÄ ਹੋਣ ਦਿਤਾ ਜਾਵੇਗਾ। ਇਸ ਤੋਂ ਪਹਿਲਾਂ ਮੌਟੇਂਕ ਸਿੰਘ ਆਹਲੂਵਾਲੀਆ ਜੋ ਸੂਬੇ ਦੀ ਅਰਥ ਵਿਵਸਥਾ ਦੀ ਮੁੜ ਸੁਰਜੀਤੀ ਲਈ ਬਣਾਏ ਗਏ ਮਾਹਰਾਂ ਦੇ ਗਰੁਪ ਦੇ ਮੁਖੀ ਹਨ, ਨੇ ਵੀ ਕਿਹਾ ਕਿ ਕੋਵਿਡ ਨੂੰ ਅੱਗੇ ਫ਼ੈਲਣ ਤੋਂ ਰੋਕਣ ਲਈ ਚੁੱਕੇ ਜਾਣ ਵਾਲੇ ਕਦਮਾਂ ਨਾਲ ਆਰਥਕ ਗਤੀਵਿਧੀਆਂ ਪ੍ਰਭਾਵਿਤ ਨਹÄ ਹੋਣੀਆਂ ਚਾਹੀਦੀਆਂ।
ਗਰੁਪ ਦੀਆਂ ਮੁਢਲੀਆਂ ਸਿਫ਼ਾਰਸ਼ਾਂ ਬਾਰੇ ਵਜ਼ਾਰਤ ਨੂੰ ਜਾਣੂੰ ਕਰਵਾਉਂਦਿਆਂ ਮੌਂਟੇਕ ਸਿੰਘ ਆਹਲੂਵਾਲੀਆ ਨੇ ਦੁਹਰਾਇਆ ਕਿ ਕਿਸਾਨਾਂ ਨੂੰ ਮਿਲਦੀ ਮੁਫ਼ਤ ਬਿਜਲੀ ਵਾਪਸ ਲਏ ਜਾਣ ਬਾਰੇ ਕੋਈ ਵੀ ਸਿਫ਼ਾਰਸ਼ ਨਹÄ ਕੀਤੀ ਗਈ ਜਿਵੇਂ ਮੀਡੀਆ ਦੇ ਇਕ ਹਿੱਸੇ ਵਲੋਂ ਪੇਸ਼ ਕੀਤਾ ਗਿਆ ਹੈ। ਮੁੱਖ ਮੰਤਰੀ ਦੀ ਟਿੱਪਣੀ ਕਿ ਇਸ ਨੂੰ ਲੈ ਕੇ ਬਹੁਤ ਸਾਰੀ ਗ਼ਲਤ ਜਾਣਕਾਰੀ ਫ਼ੈਲਾਈ ਜਾ ਰਹੀ ਹੈ, ’ਤੇ ਮੌਂਟੇਕ ਸਿੰਘ ਆਹਲੂਵਾਲੀਆ ਵਲੋਂ ਇਹ ਸਪੱਸ਼ਟ ਕੀਤਾ ਗਿਆ। ਉਨ੍ਹਾਂ ਕਿਹਾ ਕਿ ਗਰੁਪ ਝੋਨੇ ’ਤੇ ਨਿਰਭਰਤਾ ਘਟਾਉਣ ਲਈ ਫ਼ਸਲੀ ਵਿਭਿੰਨਤਾ ਦੇ ਹੱਕ ਵਿਚ ਹੈ ਅਤੇ ਇਸ ਨੇ ਚਾਹਿਆ ਹੈ ਕਿ ਜਨਤਕ ਸਿਹਤ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਆਉਂਦੇ ਪੰਜਾਂ ਸਾਲਾਂ ਲਈ ਹਰ ਸਾਲ ਪੰਜਾਬ ਨੂੰ 20 ਫ਼ੀ ਸਦੀ ਜ਼ਿਆਦਾ ਖ਼ਰਚ ਕਰਨਾ ਚਾਹੀਦਾ ਹੈ।
Captain Amrinder Singh
ਇਹ ਚਿਤਾਵਨੀ ਦਿੰਦਿਆਂ ਕਿ ਸੂਬੇ ਨੂੰ ਮਹਾਂਮਾਰੀ ਦੇ ਦੂਜੇ ਉਭਾਰ ਲਈ ਵੀ ਤਿਆਰ ਰਹਿਣਾ ਚਾਹੀਦਾ ਹੈ, ਅਰਥਸ਼ਾਸ਼ਤਰੀ ਨੇ ਕਿਹਾ ਕਿ ਜੇਕਰ ਕੁਝ ਖੇਤਰਾਂ ਵਿਚ ਲੌਕਡਾਊਨ ਲਾਗੂ ਕਰਨਾ ਪਿਆ ਤਾਂ ਇਹ ਯਕੀਨੀ ਬਣਾਉਣ ਲਈ ਇਸਦਾ ਅਸਰ ਉਦਯੋਗਿਕ ਖੇਤਰ ਅਤੇ ਆਮਦਨ ਪੈਦਾ ਵਾਲੇ ਸਰੋਤਾਂ ’ਤੇ ਨਾ ਪਵੇ, ਸਖਤ ਸੁਰੱਖਿਆ ਉਪਾਅ ਲਾਗੂ ਕਰਨੇ ਚਾਹੀਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਮੌਂਟੇਕ ਗਰੁਪ ਦੀਆਂ ਸਿਫ਼ਾਰਸ਼ਾਂ ਸਾਰੇ ਮੰਤਰੀਆਂ ਨੂੰ ਮੁਹਈਆ ਕਰਵਾਈਆਂ ਜਾਣਗੀਆਂ ਅਤੇ ਇਸ ਉਪਰੰਤ ਇਸ ਮੁੱਦੇ ’ਤੇ ਵਿਸਥਾਰ ਵਿਚ ਵਿਚਾਰ-ਚਰਚਾ ਕੀਤੀ ਜਾਵੇਗੀ।