ਕਾਂਗਰਸੀ ਸ੍ਰੀ ਅੰਮ੍ਰਿਤਸਰ ਸਾਹਿਬ ਵਿਚ ਟਾਈਟਲਰ ਦਾ ਜਨਮ ਦਿਨ ਮਨਾ ਕੇ ਕਿਉਂ ਕਰ ਰਹੇ ਹਨ ਮਾਹੌਲ ਖ਼ਰਾਬ?
Published : Aug 17, 2020, 12:08 pm IST
Updated : Aug 20, 2020, 12:08 pm IST
SHARE ARTICLE
Sonia gandhi
Sonia gandhi

ਸ਼੍ਰੋਮਣੀ ਅਕਾਲੀ ਦਲ ਨੇ ਸੋਨੀਆ ਨੂੰ ਪੁਛਿਆ

ਚੰਡੀਗੜ੍ਹ, 16 ਅਗੱਸਤ (ਸਪੋਕਸਮੈਨ ਸਮਾਚਾਰ ਸੇਵਾ) : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਾਂਗਰਸ ਪ੍ਰਧਾਨ ਸ੍ਰੀਮਤੀ ਸੋਨੀਆ ਗਾਂਧੀ ਨੂੰ  ਪੁਛਿਆ ਕਿ ਉਹ ਦਸਣ ਕਿ ਉਹ  ਕਾਂਗਰਸੀਆਂ ਨੂੰ ਸਿੱਖ ਭਾਵਨਾਵਾਂ ਭੜਕਾਉਣ ਦੀਆਂ ਗਤੀਵਿਧੀਆਂ ਵਿਚ ਸ਼ਾਮਲ ਹੋ ਕੇ ਸੂਬੇ ਵਿਚ ਬਹੁਤ ਮੁਸ਼ਕਲ ਨਾਲ ਹਾਸਲ ਕੀਤੀ ਸ਼ਾਂਤੀ ਨੂੰ ਭੰਗ ਕਰਨ ਅਤੇ ਪੰਜਾਬ ਵਿਚ ਅੱਗ ਲਾਉਣ ਦਾ ਯਤਨ ਕਿਉਂ ਕਰ ਰਹੇ ਹਨ?

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਇਹ ਬਹੁਤ ਹੀ ਹੈਰਾਨੀ ਵਾਲੀ ਗੱਲ ਹੈ ਕਿ ਕਾਂਗਰਸੀ ਜੋ ਸੋਨੀਆ ਗਾਂਧੀ ਦੇ ਵਫ਼ਾਦਾਰ ਹਨ ਨੇ ਜਗਦੀਸ਼ ਟਾਈਟਲਰ ਜੋ ਕਿ 1984 ਦੇ ਸਿੱਖ ਕਤਲੇਆਮ ਵਿਚ ਸ਼ਾਮਲ ਸੀ, ਦਾ ਜਨਮ ਦਿਨ ਸ੍ਰੀ ਅੰਮ੍ਰਿਤਸਰ ਸਾਹਿਬ ਵਿਚ ਮਨਾਇਆ ਤੇ ਸ਼ਹਿਰ ਵਿਚ ਉਸ ਦੇ ਪੋਸਟਰ ਵੀ ਲਗਾਏ। ਉਨ੍ਹਾਂ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਪੰਜਾਬ ਨੂੰ ਮੁੜ ਤੋਂ ਕਾਲੇ ਦੌਰ ਵੱਲ ਧੱਕਣ ਲਈ ਸਾਜ਼ਸ਼ ਰਚੀ ਜਾ ਰਹੀ ਹੈ ਤੇ  ਸੋਨੀਆ ਗਾਂਧੀ ਦੀ ਅਗਵਾਈ ਹੇਠ ਕਾਂਗਰਸ ਹਾਈ ਕਮਾਂਡ ਨੇ ਇਸ ਸਾਜ਼ਸ਼ ਨੂੰ ਪਵਿੱਤਰ ਸ਼ਹਿਰ
ਵਿਚ ਸੱਭ ਤੋਂ ਵਧ ਨਫ਼ਰਤ ਦੇ ਪਾਤਰ ਦਾ ਜਨਮ ਦਿਨ ਮਨਾ ਕੇ ਹਰੀ ਝੰਡੀ ਦਿੱਤੀ ਹੈ।

 ਉਹਨਾਂ ਕਿਹਾ ਕਿ ਪਹਿਲਾਂ ਵੀ ਕਾਂਗਰਸ ਪਾਰਟੀ ਨੇ ਸੱਜਣ ਕੁਮਾਰ ਅਤੇ ਕਮਲਨਾਥ ਜਿਹਨਾਂ ਦੇ ਹੱਥ ਮਾਸੂਮਾਂ ਦੇ ਕਤਲ ਨਾਲ ਰੰਗੇ ਹਨ, ਨੂੰ ਬਚਾਇਆ ਤੇ ਉਹਨਾਂ ਦੇ ਮੁੜ ਵਸੇਬੇ ਦਾ ਪ੍ਰਬੰਧ ਕੀਤਾ। ਉਹਨਾਂ ਕਿਹਾ ਕਿ ਸਿੱਖ ਭਾਈਚਾਰਾ ਅਜਿਹੀਆਂ ਸਾਜਿਸ਼ਾਂ ਨੂੰ ਕਦੇ ਵੀ ਸਫਲ ਨਹੀਂ ਹੋਣ ਦੇਵੇਗਾ।

ਸ੍ਰੀ ਮਜੀਠੀਆ ਨੇ ਜ਼ੋਰ ਦੇ ਕੇ ਕਿਹਾ  ਕੈਪਟਨ  ਅਮਰਿੰਦਰ ਸਿੰਘ ਅਤੇ ਪ੍ਰਦੇਸ਼ ਕਾਂਗਸ ਪ੍ਰਧਾਨ ਸੁਨੀਲ ਜਾਖੜ ਨੇ ਕਾਂਗਰਸ ਪ੍ਰਧਾਨ ਦੀਆਂ ਹਦਾਇਤਾਂ ਨੂੰ ਲਾਗੂ ਕੀਤਾ ਤੇ ਐਸ ਸੀ ਸੈਲ ਦੇ ਵਾਈਸ ਚੇਅਰਮੈਨ ਨੂੰ ਇਸ ਭੜਕਾਊ ਪ੍ਰੋਗਰਾਮ ਦੀ ਮੇਜ਼ਬਾਨੀ ਕਰਨ ਦਿੱਤੀ।  ਉਹਨਾਂ ਕਿਹਾ ਕਿ ਮੁੱਖ ਮੰਤਰੀ ਤੇ ਪ੍ਰਦੇਸ਼ ਕਾਂਗਰਸ ਪ੍ਰਧਾਨ ਦੇ ਆਸ਼ੀਰਵਾਦ ਦੇ ਬਗੈਰ ਪੰਜਾਬ ਵਿਚ ਅਜਿਹਾ ਪ੍ਰੋਗਰਾਮ ਹੋ ਨਹੀਂ ਸਕਦਾ ਸੀ।

ਸ੍ਰੀ ਮਜੀਠੀਆ ਨੇ ਮੁੱਖ ਮੰਤਰੀ ਨੂੰ ਆਖਿਆ ਕਿ ਜੋ ਕਾਂਗਰਸੀ ਅੱਗ ਨਾਲ ਖੇਡ ਰਹੇ ਹਨ, ਉਹਨਾਂ ਦੀ ਉਹ ਪੁਸ਼ਤ ਪਨਾਹੀ  ਨਾ ਕਰਨ। ਉਹਨਾਂ ਮੰਗ ਕੀਤੀ ਕਿ ਜਿਹਨਾਂ ਨੇ ਸਿੱਖ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰਨ ਵਾਸਤੇ ਇਹ ਪ੍ਰੋਗਰਾਮ ਕੀਤਾ, ਉਹਨਾਂ ਖਿਲਾਫ ਫੌਜਦਾਰੀ ਕੇਸ ਦਰਜ ਕੀਤਾ ਜਾਵੇ। ਉਹਨਾਂ ਕਿਹਾ ਕਿ ਇਸਦੇ ਨਾਲ ਹੀ ਪ੍ਰਦੇਸ਼ ਕਾਂਗਰਸ ਪ੍ਰਧਾਨ ਇਸ ਪ੍ਰੋਗਰਾਮ ਵਿਚ ਸ਼ਮੂਲੀਅਤ ਕਰਨ ਵਾਲੇ ਸਾਰੇ ਕਾਂਗਰਸੀਆਂ ਨੂੰ ਪਾਰਟੀ ਵਿਚੋਂ ਕੱਢਣ। ਉਹਨਾਂ ਕਿਹਾ ਕਿ ਜਿਹੜੇ ਪੁਲਿਸ ਤੇ ਖੁਫੀਆ ਏਜੰਸੀ ਅਫਸਰ ਆਪਣੀ ਜ਼ਿੰਮੇਵਾਰੀ ਵਿਚ ਫੇਲ੍ਹ ਹੋ ਗਏ ਤੇ ਸਿੱਖਾਂ ਦੇ ਸਮੂਹਿਕ ਕਤਲੇਆਮ ਦੇ ਦੋਸ਼ੀ ਵਿਅਕਤੀ ਦਾ ਸਨਮਾਨ ਕਰਨ ਦਾ ਇਹ ਪ੍ਰੋਗਰਾਮ ਕਰਨ ਦਿੱਤਾ, ਉਹਨਾਂ  ਨੂੰ ਵੀ ਮਿਸਾਲੀ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਪੁਲਿਸ ਫੋਰਸ ਦੀ ਮਦਦ ਦੇ ਬਗੈਰ ਅਜਿਹਾ ਪ੍ਰੋਗਰਾਮ ਹੋ ਨਹੀਂ ਸਕਦਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement