
ਮਰਨ ਵਾਲਿਆਂ ਵਿਚ ਦੋ ਔਰਤਾਂ ਤੇ ਇਕ ਡਰਾਈਵਰ ਸ਼ਾਮਲ ਹੈ
ਜਲੰਧਰ (ਨੀਸ਼ਾ ਸ਼ਰਮਾ) - ਜਲੰਧਰ ਦੇ ਮਕਸੂਦਾਂ ਨੇੜੇ ਭਿਆਨਕ ਸੜਕ ਹਾਦਸਾ ਵਾਪਰਨ ਦੀ ਖ਼ਬਰ ਮਿਲੀ ਹੈ। ਇਸ ਹਾਦਸੇ ’ਚ ਘੱਟੋਂ-ਘੱਟ ਤਿੰਨ ਲੋਕਾਂ ਦੀ ਮੌਤ ਹੋਣ ਦੀ ਸੂਚਨਾ ਹੈ। ਮਰਨ ਵਾਲਿਆਂ ’ਚ ਦੋ ਔਰਤਾਂ ਅਤੇ ਇਕ ਡਰਾਈਵਰ ਸ਼ਾਮਲ ਹਨ।
Jalandhar Road Accident
ਮਿਲੀ ਜਾਣਕਾਰੀ ਮੁਤਾਬਕ ਥਾਣਾ ਮਕਸੂਦਾਂ ਅਧੀਨ ਆਉਂਦੇ ਬਿਧੀਪੁਰ ਫਾਟਕ ਨੇੜੇ ਸਕਾਰਪੀਓ ਗੱਡੀ ਦਾ ਟਾਇਰ ਫੱਟਣ ਕਰਕੇ ਗੱਡੀ ਪਲਟ ਕੇ ਗਰਿੱਲ ’ਚ ਜਾ ਵੱਜੀ, ਜਿਸ ਕਾਰਨ ਇਹ ਹਾਦਸਾ ਵਾਪਰ ਗਿਆ। ਕਾਰ ਸੇਵਾ ਸਕਾਰਪੀਓ ਗੱਡੀ ’ਚ ਸਵਾਰ ਲੋਕ ਸ੍ਰੀ ਆਨੰਦਪੁਰ ਸਾਹਿਬ ਤੋਂ ਬਾਬਾ ਬਕਾਲਾ ਜਾ ਰਹੇ ਸਨ। ਸਕਾਰਪੀਓ ’ਚ ਸਵਾਰ ਜੱਥਾ ਕਿਲ੍ਹਾ ਆਨੰਦਪੁਰ ਸਾਹਿਬ ਕਾਰ ਸੇਵਾ ਵਾਲਿਆਂ ਦਾ ਦੱਸਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ - ਸੋਨੀਆ ਗਾਂਧੀ ਨੇ ਸੱਦੀ 15 ਵਿਰੋਧੀ ਪਾਰਟੀਆਂ ਦੀ ਬੈਠਕ, ਮਮਤਾ ਬੈਨਰਜੀ ਸਮੇਤ ਵੱਡੇ ਨੇਤਾ ਹੋਣਗੇ ਸ਼ਾਮਲ
Jalandhar Road Accident
ਹਾਦਸੇ ਦਾ ਸ਼ਿਕਾਰ ਹੋਣ ਉਪਰੰਤ ਗੱਡੀ ’ਚ ਸਵਾਰ ਦੋ ਔਰਤਾਂ ਅਤੇ ਇਕ ਡਰਾਈਵਰ ਦੀ ਮੌਕੇ ’ਤੇ ਮੌਤ ਹੋ ਗਈ ਜਦਕਿ 6 ਲੋਕ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ’ਚ ਬੱਚੇ ਵੀ ਸ਼ਾਮਲ ਹਨ। ਜ਼ਖ਼ਮੀ ਲੋਕਾਂ ਨੂੰ ਸੈਕਰਡ ਹਾਰਟ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਹੈ। ਹਾਦਸੇ ਦੀ ਸੂਚਨਾ ਮਿਲਣ 'ਤੇ ਮੌਕੇ ’ਤੇ ਥਾਣਾ ਮਕਸੂਦਾਂ ਦੇ ਡੀ. ਐੱਸ. ਪੀ. ਸੁਖਪਾਲ ਸਿੰਘ ਰੰਧਾਵਾ, ਐੱਸ. ਐੱਚ. ਓ. ਮਨਜੀਤ ਸਿੰਘ ਪੁਲਿਸ ਪਾਰਟੀ ਦੇ ਨਾਲ ਪਹੁੰਚੇ ਅਤੇ ਉਕਤ ਸਥਾਨ ਦਾ ਜਾਇਜ਼ਾ ਲਿਆ। ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ’ਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।