ਨਵਜੋਤ ਸਿੱਧੂ ਦੀ ਮੰਗ 'ਤੇ CM ਨੇ ਜਤਾਈ ਸਹਿਮਤੀ, ਕੈਬਨਿਟ ਮੰਤਰੀਆਂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ
Published : Aug 20, 2021, 12:27 pm IST
Updated : Aug 20, 2021, 12:27 pm IST
SHARE ARTICLE
 Navjot Sidhu Meets Captain Amarinder Singh
Navjot Sidhu Meets Captain Amarinder Singh

ਮੁੱਖ ਮੰਤਰੀ ਨੇ ਪ੍ਰਤੀਦਿਨ ਕਾਂਗਰਸੀ ਵਿਧਾਇਕਾਂ ਤੇ ਅਹੁਦੇਦਾਰਾਂ ਨੂੰ ਮਿਲਣ ਲਈ ਕੈਬਨਿਟ ਮੰਤਰੀਆਂ ਨੂੰ ਜ਼ਿੰਮੇਵਾਰੀ ਸੌਂਪੀ

ਚੰਡੀਗੜ : ਸੱਤਾਧਾਰੀ ਧਿਰ ਅਤੇ ਸੂਬਾ ਸਰਕਾਰ ਦਰਮਿਆਨ ਬਿਹਤਰ ਤਾਲਮੇਲ ਯਕੀਨੀ ਬਣਾਉਣ ਤੇ ਵੱਖੋ-ਵੱਖ ਸਰਕਾਰੀ ਪਹਿਲਕਦਮੀਆਂ, ਪ੍ਰੋਗਰਾਮਾਂ ਅਤੇ ਸੁਧਾਰਾਂ ਨੂੰ ਲਾਗੂ ਕਰਨ ਵਿੱਚ ਤੇਜ਼ੀ ਲਿਆਉਣ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਸ਼ੁੱਕਰਵਾਰ ਨੂੰ ਇਕ 10-ਮੈਂਬਰੀ ‘ਰਣਨੀਤਿਕ ਨੀਤੀ ਸਮੂਹ’ ਕਾਇਮ ਕਰਨ ’ਤੇ ਸਹਿਮਤੀ ਜਤਾਈ ਹੈ।

Photo

ਇਸ ਸਮੂਹ ਦੀ ਪ੍ਰਧਾਨਗੀ ਮੁੱਖ ਮੰਤਰੀ ਕਰਨਗੇ ਅਤੇ ਸਥਾਨਕ ਸਰਕਾਰ ਮੰਤਰੀ ਬ੍ਰਹਮ ਮੋਹਿੰਦਰਾ, ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਸਮਾਜਿਕ ਸੁਰੱਖਿਆ ਮੰਤਰੀ ਅਰੁਣਾ ਚੌਧਰੀ, ਨਵਜੋਤ ਸਿੰਘ ਸਿੱਧੂ ਅਤੇ ਪਾਰਟੀ ਦੇ ਚਾਰ ਵਰਕਿੰਗ ਪ੍ਰਧਾਨਾਂ ਕੁਲਜੀਤ ਸਿੰਘ ਨਾਗਰਾ, ਸੁਖਵਿੰਦਰ ਸਿੰਘ ਡੈਨੀ, ਸੰਗਤ ਸਿੰਘ ਗਿਲਜੀਆਂ ਅਤੇ ਪਵਨ ਗੋਇਲ ਤੇ ਪਰਗਟ ਸਿੰਘ ਤੋਂ ਇਲਾਵਾ ਇਸ ਸਮੂਹ ਦੇ ਮੈਂਬਰ ਹੋਣਗੇ।

Photo

ਇਹ ਫੈਸਲਾ ਅੱਜ ਸਵੇਰੇ ਉਦੋਂ ਲਿਆ ਗਿਆ ਜਦੋਂ ਨਵਜੋਤ ਸਿੰਘ ਸਿੱਧੂ, ਕੁਲਜੀਤ ਸਿੰਘ ਨਾਗਰਾ ਅਤੇ ਪਰਗਟ ਸਿੰਘ ਸਮੇਤ ਮੁੱਖ ਮੰਤਰੀ ਨਾਲ ਮੁਲਾਕਾਤ ਕਰਨ ਲਈ ਪਹੁੰਚੇ ਤਾਂ ਜੋ ਪੰਜਾਬ ਨਾਲ ਜੁੜੇ ਮੁੱਦਿਆਂ ਅਤੇ ਪਾਰਟੀ ਤੇ ਸਰਕਾਰ ਦਰਮਿਆਨ ਬਿਹਤਰ ਤਾਲਮੇਲ ਲਈ ਕਦਮ ਚੁੱਕਣ ਬਾਰੇ ਵਿਚਾਰ-ਵਟਾਂਦਰਾ ਕੀਤਾ ਜਾ ਸਕੇ।

Photo

ਇਸ ਸਮੂਹ ਵੱਲੋਂ ਹੋਰ ਮੰਤਰੀਆਂ ਅਤੇ ਮਾਹਰਾਂ ਦੇ ਲੋੜ ਅਨੁਸਾਰ ਸਲਾਹ ਮਸ਼ਵਰੇ ਨਾਲ ਹਫਤਾਵਾਰੀ ਮੀਟਿੰਗਾਂ ਕੀਤੀਆਂ ਜਾਣਗੀਆਂ। ਇਨਾਂ ਮੀਟਿੰਗਾਂ ਵਿੱਚ ਸੂਬਾ ਸਰਕਾਰ ਵੱਲੋਂ ਪਹਿਲਾਂ ਹੀ ਲਾਗੂ ਕੀਤੀਆਂ ਜਾ ਰਹੀਆਂ ਵੱਖੋ-ਵੱਖ ਪਹਿਲਕਦਮੀਆਂ ਬਾਰੇ ਵਿਚਾਰ ਚਰਚਾ ਅਤੇ ਸਮੀਖਿਆ ਹੋਵੇਗੀ ਅਤੇ ਇਸ ਤੋਂ ਇਲਾਵਾ ਇਨਾਂ ਵਿੱਚ ਤੇਜ਼ੀ ਲਿਆਉਣ ਸਬੰਧੀ ਸੁਝਾਅ ਵੀ ਦਿੱਤੇ ਜਾਣਗੇ।

Photo

ਇਕ ਹੋਰ ਫੈਸਲੇ ਤਹਿਤ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਕੈਬਨਿਟ ਦੇ ਸਹਿਯੋਗੀਆਂ ਨੂੰ ਪ੍ਰਤੀ ਦਿਨ ਪੰਜਾਬ ਕਾਂਗਰਸ ਭਵਨ ਵਿੱਚ ਵਾਰੋ-ਵਾਰ ਮੌਜੂਦ ਰਹਿਣ ਲਈ ਕਿਹਾ ਹੈ ਤਾਂ ਜੋ ਵਿਧਾਇਕਾਂ ਅਤੇ ਪਾਰਟੀ ਦੇ ਹੋਰ ਅਹੁਦੇਦਾਰਾਂ ਨਾਲ ਉਨਾਂ ਦੇ ਹਲਕਿਆਂ/ਇਲਾਕਿਆਂ ਨਾਲ ਸਬੰਧਿਤ ਮੁੱਦਿਆਂ ਬਾਰੇ ਵਿਚਾਰ-ਚਰਚਾ ਕਰ ਕੇ ਕਿਸੇ ਵੀ ਸ਼ਿਕਾਇਤ ਨੂੰ ਦੂਰ ਕੀਤਾ ਜਾ ਸਕੇ।

Navjot Sidhi, Captain Amarinder Singh

Navjot Sidhi, Captain Amarinder Singh

ਇਕ ਮੰਤਰੀ ਕਾਂਗਰਸ ਭਵਨ ਵਿਖੇ ਸੋਮਵਾਰ ਤੋਂ ਤਿੰਨ ਘੰਟਿਆਂ (ਸਵੇਰੇ 11:00 ਤੋਂ ਦੁਪਹਿਰ 02:00) ਵਜੇ ਤੱਕ ਮੌਜੂਦ ਰਹੇਗਾ ਅਤੇ ਜੇਕਰ ਕਿਸੇ ਖਾਸ ਦਿਨ ਲਈ ਤਾਇਨਾਤ ਮੰਤਰੀ ਕਿਸੇ ਕਾਰਨ ਉੱਥੇ ਮੌਜੂਦ ਰਹਿਣ ’ਚ ਅਸਮਰੱਥ ਰਹਿੰਦੇ ਹਨ, ਤਾਂ ਉਹ ਕਿਸੇ ਹੋਰ ਮੰਤਰੀ ਨਾਲ ਸਲਾਹ ਕਰ ਕੇ ਆਪਣਾ ਬਦਲ ਮੁਹੱਈਆ ਕਰਵਾਉਣਗੇ। ਮੁੱਖ ਮੰਤਰੀ ਨੇ ਕਿਹਾ ਕਿ ਇਹ ਪ੍ਰਬੰਧ ਹਫਤੇ ਵਿੱਚ ਪੰਜ ਦਿਨ ਸੋਮਵਾਰ ਤੋਂ ਸ਼ੁੱਕਰਵਾਰ ਤੱਕ ਲਾਗੂ ਹੋਵੇਗਾ। ਉਨਾਂ ਅੱਗੇ ਕਿਹਾ ਕਿ ਇਸ ਨਾਲ 2022 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਉਨਾਂ ਦੀ ਸਰਕਾਰ ਅਤੇ ਪਾਰਟੀ ਦੇ ਅਹੁਦੇਦਾਰਾਂ ਦਰਮਿਆਨ ਬਿਹਤਰ ਤਾਲਮੇਲ ਬਣੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Traditional Archery : 'ਦੋ ਕਿਲੋਮੀਟਰ ਤੱਕ ਇਸ ਤੀਰ ਦੀ ਮਾਰ, ਤੀਰ ਚਲਾਉਣ ਲਈ ਕਰਦੇ ਹਾਂ ਅਭਿਆਸ'

29 Dec 2025 3:02 PM

ਬੈਠੋ ਇੱਥੇ, ਬਿਠਾਓ ਇਨ੍ਹਾਂ ਨੂੰ ਗੱਡੀ 'ਚ ਬਿਠਾਓ, ਸ਼ਰੇਆਮ ਪੈੱਗ ਲਾਉਂਦਿਆਂ ਦੀ ਪੁਲਿਸ ਨੇ ਬਣਾਈ ਰੇਲ | Kharar Police

28 Dec 2025 2:12 PM

ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਤੋਂ ਬਾਅਦ ਜਥੇਦਾਰ ਕੁਲਦੀਪ ਗੜਗੱਜ ਨੇ ਸੁਣੋ ਕੀ ਲਏ ਵੱਡੇ ਫੈਸਲੇ? ਸੁਣੋ LIVE

28 Dec 2025 2:10 PM

Bibi Daler Kaur Khalsa : Bibi Daler Kaur ਦੇ ਮਾਮਲੇ 'ਚ Nihang Singh Harjit Rasulpur ਨੇ ਚੁੱਕੇ ਸਵਾਲ!

27 Dec 2025 3:08 PM

Operation Sindoor's 'Youngest Civil Warrior' ਫੌਜੀਆਂ ਦੀ ਸੇਵਾ ਕਰਨ ਵਾਲਾ ਬੱਚਾ

27 Dec 2025 3:07 PM
Advertisement