
ਮੈਂ ਹਮੇਸ਼ਾਂ ਲੋਕਾਂ ਦੀ ਸੇਵਾ ਕੀਤੀ ਹੈ, ਇਸ ਲਈ ਮੈਂ ਬਿਨਾਂ ਕਿਸੇ ਅਹੁਦੇ ਜਾਂ ਭਰੋਸੇ ਦੀ ਮੰਗ ਕੀਤੇ ਅਕਾਲੀ ਦਲ ਵਿਚ ਸ਼ਾਮਲ ਹੋ ਰਿਹਾ ਹਾਂ।”
ਚੰਡੀਗੜ੍ਹ: ਸਾਬਕਾ ਕੈਬਨਿਟ ਮੰਤਰੀ ਅਨਿਲ ਜੋਸ਼ੀ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ ਹਨ। ਦੱਸ ਦਈਏ ਕਿ ਕਿਸਾਨ ਅੰਦੋਲਨ ਦੀ ਹਮਾਇਤ ਕਰਨ ਕਰਕੇ ਪਿਛਲੇ ਮਹੀਨੇ ਅਨਿਲ ਜੋਸ਼ੀ ਨੂੰ ਭਾਜਪਾ ਨੇ ਪਾਰਟੀ ਵਿਚੋਂ ਕੱਢ ਦਿੱਤਾ ਸੀ। ਅੱਜ ਜੋਸ਼ੀ ਤੇ ਉਨ੍ਹਾਂ ਦੇ ਸਾਥੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ ਹਨ। ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮ ਮਜੀਠੀਆ ਨੇ ਇਸ ਨੂੰ ਭਾਈਚਾਰਕ ਸਾਂਝ ਦਾ ਪ੍ਰਤੀਕ ਦੱਸਿਆ ਹੈ। ਜੋਸ਼ੀ ਨੇ ਕਿਹਾ ਕਿ ਉਹ ਬਿਨ੍ਹਾਂ ਕਿਸੇ ਸ਼ਰਤ ਪਾਰਟੀ 'ਚ ਸ਼ਾਮਲ ਹੋਏ ਹਨ।
Former Cabinet Minister Anil Joshi joins Shiromani Akali Dal
ਉਨ੍ਹਾਂ ਕਿਹਾ “ਮੈਂ ਹਮੇਸ਼ਾਂ ਲੋਕਾਂ ਦੀ ਸੇਵਾ ਕੀਤੀ ਹੈ, ਇਸ ਲਈ ਮੈਂ ਬਿਨਾਂ ਕਿਸੇ ਅਹੁਦੇ ਜਾਂ ਭਰੋਸੇ ਦੀ ਮੰਗ ਕੀਤੇ ਅਕਾਲੀ ਦਲ ਵਿਚ ਸ਼ਾਮਲ ਹੋ ਰਿਹਾ ਹਾਂ।”
ਸੂਤਰਾਂ ਮੁਤਾਬਕ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਵੱਲੋਂ ਅੰਮ੍ਰਿਤਸਰ ਉੱਤਰੀ ਤੋਂ ਚੋਣ ਮੈਦਾਨ ਵਿਚ ਉਤਾਰਿਆ ਜਾ ਸਕਦਾ ਹੈ। ਜੋਸ਼ੀ ਦੋ ਵਾਰ ਇਸ ਸੀਟ ਤੋਂ ਜਿੱਤੇ ਸਨ। ਜੋਸ਼ੀ ਨਾਲ ਅੱਜ ਕਈ ਹੋਰ ਨੇਤਾ ਵੀ ਅਕਾਲੀ ਦਲ ਵਿਚ ਸ਼ਾਮਲ ਹੋਏ।
ਦੱਸ ਦਈਏ ਕਿ ਜੋਸ਼ੀ ਨੇ ਖੇਤੀਬਾੜੀ ਕਾਨੂੰਨਾਂ ਬਾਰੇ ਆਪਣੇ ਵਿਚਾਰ ਜਨਤਕ ਤੌਰ 'ਤੇ ਸਾਂਝੇ ਕੀਤੇ ਤੇ ਸੂਬੇ ਦੀ ਲੀਡਰਸ਼ਿਪ ਦੀ ਆਲੋਚਨਾ ਕੀਤੀ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਪਿਛਲੇ ਮਹੀਨੇ ਪਾਰਟੀ 'ਚੋਂ ਕੱਢ ਦਿੱਤਾ ਗਿਆ ਸੀ। ਪਾਰਟੀ ਵਿਚੋਂ ਕੱਢੇ ਜਾਣ ਤੋਂ ਬਾਅਦ, ਜੋਸ਼ੀ ਨੇ ਸਿੰਘੂ ਸਰਹੱਦ 'ਤੇ ਕਿਸਾਨਾਂ ਨਾਲ ਮੁਲਾਕਾਤ ਕੀਤੀ ਸੀ।
ਬੀਜੇਪੀ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਜੋਸ਼ੀ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਦੋਸ਼ ਹੇਠ 6 ਸਾਲਾਂ ਲਈ ਕੱਢ ਦਿੱਤਾ ਸੀ। ਜੋਸ਼ੀ ਅਕਾਲੀ-ਭਾਜਪਾ ਸਰਕਾਰ ਸਮੇਂ ਸਾਲ 2012 ਤੋਂ 2017 ਤੱਕ ਕੈਬਨਿਟ ਮੰਤਰੀ ਰਹੇ ਤੇ ਉਹ ਅੰਮ੍ਰਿਤਸਰ ਸ਼ਹਿਰ ਦੇ ਇੱਕ ਹਲਕੇ ਦੀ ਨੁਮਾਇੰਦਗੀ ਕਰਦੇ ਸਨ।