ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ NIA ਦੀ ਛਾਪੇਮਾਰੀ, RDX ਮਿਲਣ ਦਾ ਦਾਅਵਾ
Published : Aug 20, 2021, 3:55 pm IST
Updated : Aug 20, 2021, 3:57 pm IST
SHARE ARTICLE
NIA conducts raid at former Akal Takht Jathedar Rode’s house, arrest his son
NIA conducts raid at former Akal Takht Jathedar Rode’s house, arrest his son

ਰਾਸ਼ਟਰੀ ਜਾਂਚ ਏਜੰਸੀ ਦੀ ਟੀਮ ਨੇ ਜਲੰਧਰ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਜਸਬੀਰ ਸਿੰਘ ਰੋਡੇ ਦੇ ਘਰ ਛਾਪੇਮਾਰੀ ਕੀਤੀ ਹੈ।

ਜਲੰਧਰ: ਰਾਸ਼ਟਰੀ ਜਾਂਚ ਏਜੰਸੀ ਦੀ ਟੀਮ ਨੇ ਜਲੰਧਰ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਜਸਬੀਰ ਸਿੰਘ ਰੋਡੇ ਦੇ ਘਰ ਛਾਪੇਮਾਰੀ ਕੀਤੀ ਹੈ। ਐਨਆਈਏ ਦੀ ਟੀਮ ਰਾਤ ਕਰੀਬ 12 ਵਜੇ ਉਹਨਾਂ ਦੇ ਘਰ ਪਹੁੰਚੀ। ਜਸਬੀਰ ਸਿੰਘ ਰੋਡੇ ਨੇ ਦੱਸਿਆ ਕਿ ਉਹਨਾਂ ਦੇ ਪੁੱਤਰ ਗੁਰਮੁੱਖ ਸਿੰਘ ਕੋਲ ਇਤਰਾਜ਼ਯੋਗ ਸਮੱਗਰੀ ਮਿਲਣ ਦੇ ਇਲਜ਼ਾਮ ਲੱਗੇ ਹਨ।

NIA conducts raid at former Akal Takht Jathedar Rode’s houseNIA conducts raid at former Akal Takht Jathedar Rode’s house

ਹੋਰ ਪੜ੍ਹੋ: ਤਾਲਿਬਾਨ ਤੋਂ ਬਚ ਕੇ ਭੱਜ ਰਹੇ ਫੁੱਟਬਾਲ ਖਿਡਾਰੀ ਦੀ ਮੌਤ, ਜਹਾਜ਼ 'ਚੋਂ ਡਿੱਗਣ ਕਾਰਨ ਵਾਪਰਿਆ ਹਾਦਸਾ

ਐਨਆਈਏ ਦੀ ਟੀਮ ਗੁਰਮੁਖ ਸਿੰਘ ਨੂੰ ਅਪਣੇ ਨਾਲ ਲੈ ਗਈ। ਕਿਹਾ ਜਾ ਰਿਹਾ ਹੈ ਕਿ ਗੁਰਮੁਖ ਸਿੰਘ ਕੋਲੋਂ ਆਰਡੀਐਕਸ ਬਰਾਮਦ ਕੀਤਾ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਸਾਬਕਾ ਜਥੇਦਾਰ ਨੇ ਦੱਸਿਆ ਕਿ ਐਨਆਈਏ ਦੀ ਟੀਮ ਰਾਤ ਕਰੀਬ 12.15 ਵਜੇ ਉਹਨਾਂ ਦੇ ਘਰ ਪਹੁੰਚੀ। ਟੀਮ ਘਰ ਦੀਆਂ ਕੰਧਾਂ ਟੱਪ ਕੇ ਘਰ ਵਿਚ ਦਾਖਲ ਹੋਈ।

NIA conducts raid at former Akal Takht Jathedar Rode’s house, arrest his son
NIA conducts raid at former Akal Takht Jathedar Rode’s house, arrest his son

ਹੋਰ ਪੜ੍ਹੋ: ਪੰਜਾਬ ’ਚ ਹੁਣ 630 ਰੁਪਏ ਵਿਚ ਹੋਣਗੇ ਪਾਣੀ ਦੀ ਗੁਣਵੱਤਾ ਜਾਂਚ ਦੇ 18 ਟੈਸਟ

ਭਾਈ ਜਸਬੀਰ ਸਿੰਘ ਨੇ ਦੱਸਿਆ ਕਿ ਜਾਂਚ ਟੀਮ ਨੇ ਬਹੁਤ ਬਰੀਕੀ ਨਾਲ ਗੁਰਮੁੱਖ ਸਿੰਘ ਦੇ ਕਮਰੇ ਦੀ ਤਲਾਸ਼ੀ ਵੀ ਲਈ ਪਰ ਉਹਨਾਂ ਨੂੰ ਕੁਝ ਨਹੀਂ ਮਿਲਿਆ। ਉਹਨਾਂ ਦੱਸਿਆ ਕਿ ਹੁਣ ਅਦਾਲਤ ਵਿਚ ਪੇਸ਼ੀ ਹੈ। ਉਹਨਾਂ ਕਿਹਾ ਕਿ ਮੇਰੇ ਪੁੱਤਰ ਨੂੰ ਜਾਣਬੁੱਝ ਕੇ ਫਸਾਇਆ ਜਾ ਰਿਹਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement