ਅਤਿ-ਆਧੁਨਿਕ ਕੈਂਸਰ ਕੇਅਰ ਸੇਵਾਵਾਂ ਨਵੰਬਰ, 2021 ਤੋਂ ਮੁਹੱਈਆ ਕਰਵਾਈਆਂ ਜਾਣਗੀਆਂ: ਮੁੱਖ ਸਕੱਤਰ
Published : Aug 20, 2021, 8:18 pm IST
Updated : Aug 20, 2021, 8:18 pm IST
SHARE ARTICLE
Open Ultra-Modern Cancer Tertiary Care Services by November 2021
Open Ultra-Modern Cancer Tertiary Care Services by November 2021

ਮੁੱਖ ਸਕੱਤਰ ਨੇ ਹੋਮੀ ਭਾਭਾ ਕੈਂਸਰ ਹਸਪਤਾਲ ਦੇ ਨਿਊ ਚੰਡੀਗੜ੍ਹ ਵਿਖੇ ਨਿਰਮਾਣ ਸਥਾਨ ਦਾ ਦੌਰਾ ਕਰਕੇ ਪ੍ਰਗਤੀ ਦੀ ਕੀਤੀ ਸਮੀਖਿਆ

ਚੰਡੀਗੜ੍ਹ: ਨਿਊ ਚੰਡੀਗੜ੍ਹ (ਮੋਹਾਲੀ) ਵਿਖੇ ਮੈਡੀਸਿਟੀ ਵਿੱਚ ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਭਰੋਸਾ ਦਵਾਇਆ ਕਿ ਇਸ ਅਤਿ-ਆਧੁਨਿਕ ਕੈਂਸਰ ਟਰਸ਼ਰੀ ਕੇਅਰ ਸਹੂਲਤਾਂ ਨੂੰ ਇਸ ਸਾਲ ਨਵੰਬਰ ਤੋਂ ਕਾਰਜਸ਼ੀਲ ਕੀਤਾ ਜਾਵੇਗਾ। ਉਨ੍ਹਾਂ ਨੇ ਸਬੰਧਤ ਵਿਭਾਗਾਂ ਨੂੰ ਇਸ ਵੱਕਾਰੀ ਪ੍ਰੋਜੈਕਟ ਦੇ ਜਲਦ ਉਦਘਾਟਨ ਲਈ ਲੋੜੀਂਦੀ ਸਹਾਇਤਾ ਪ੍ਰਦਾਨ ਕਰਨ ਦੇ ਨਿਰਦੇਸ਼ ਵੀ ਦਿੱਤੇ। ਨਿਰਮਾਣ ਸਥਾਨ ‘ਤੇ ਦੌਰੇ ਦੌਰਾਨ ਸ੍ਰੀਮਤੀ ਮਹਾਜਨ ਨੂੰ ਦੱਸਿਆ ਗਿਆ ਕਿ ਚਿਰਕੋਣੀ ਉਡੀਕ ਵਾਲਾ ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ ਮੁਕੰਮਲ ਹੋਣ ਕੰਢੇ ਹੈ।

Open Ultra-Modern Cancer Tertiary Care Services by November 2021Open Ultra-Modern Cancer Tertiary Care Services by November 2021

ਹੋਰ ਪੜ੍ਹੋ: Zydus Cadila ਦੀ ਕੋਰੋਨਾ ਵੈਕਸੀਨ ਨੂੰ ਐਮਰਜੈਂਸੀ ਵਰਤੋਂ ਲਈ ਮਿਲੀ ਮਨਜ਼ੂਰੀ

ਇਸ ਮਹੱਤਵਪੂਰਨ ਸਿਹਤ ਸੰਭਾਲ ਪ੍ਰਾਜੈਕਟ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਮੁੱਖ ਸਕੱਤਰ ਨੇ ਕਿਹਾ ਕਿ 300 ਬੈੱਡਾਂ ਵਾਲਾ ਇਹ ਅਤਿ-ਆਧੁਨਿਕ ਹਸਪਤਾਲ ਸਮੁੱਚੇ ਉੱਤਰੀ ਖੇਤਰ, ਜਿਸ ਵਿੱਚ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਜੰਮੂ-ਕਸ਼ਮੀਰ, ਰਾਜਸਥਾਨ, ਉੱਤਰਾਖੰਡ ਅਤੇ ਉੱਤਰ ਪ੍ਰਦੇਸ਼ ਸ਼ਾਮਲ ਹਨ, ਲਈ ਤੀਜੇ ਦਰਜੇ ਦੀਆਂ ਸੇਵਾਵਾਂ ਲਈ ਸੈਂਟਰ ਵਜੋਂ ਕੰਮ ਕਰੇਗਾ।  ਉਹਨਾਂ ਦੱਸਿਆ ਕਿ ਹਸਪਤਾਲ ਵਿੱਚ ਰੇਡੀਓਥੈਰੇਪੀ, ਰੇਡੀਓਲੌਜੀ, ਸੀਟੀ ਸਕੈਨ, ਐਮਆਰਆਈ, ਅਲਟਰਾਸਾਊਂਡ, ਐਕਸ-ਰੇ, ਮੈਮੋਗ੍ਰਾਫੀ, ਮੈਡੀਕਲ ਓਨਕੋਲੋਜੀ, ਕੀਮੋਥੈਰੇਪੀ, ਡੇ-ਕੇਅਰ ਵਾਰਡ, ਪੈਥੋਲੋਜੀ ਅਤੇ ਲੈਬ ਸਹੂਲਤਾਂ, ਮਾਈਨਰ ਓਟੀ, ਓਪੀਡੀ ਸੇਵਾਵਾਂ ਸ਼ੁਰੂ ਕਰਨ ਤੋਂ ਇਲਾਵਾ ਸਰਜੀਕਲ ਓਨਕੋਲੋਜੀ, ਮੈਡੀਕਲ ਓਨਕੋਲੋਜੀ, ਰੇਡੀਏਸ਼ਨ ਓਨਕੋਲੋਜੀ, ਪੈਲੀਏਟਿਵ ਕੇਅਰ ਪ੍ਰੀਵੇਂਟਿਵ ਓਨਕੋਲੋਜੀ ਸਹੂਲਤਾਂ ਦਿੱਤੀਆਂ ਜਾਣਗੀਆਂ। ਉਹਨਾਂ ਅੱਗੇ ਦੱਸਿਆ ਕਿ ਇਹ ਸਹੂਲਤਾਂ ਇਸੇ ਸਾਲ ਨਵੰਬਰ ਤੋਂ ਮਰੀਜਾਂ ਲਈ ਉਪਲਬਧ ਹੋਣਗੀਆਂ।

Open Ultra-Modern Cancer Tertiary Care Services by November 2021
Open Ultra-Modern Cancer Tertiary Care Services by November 2021

ਹੋਰ ਪੜ੍ਹੋ: Fact Check: ਅਫ਼ਗ਼ਾਨਿਸਤਾਨ 'ਤੇ ਕਬਜ਼ੇ ਮਗਰੋਂ ਭਾਰਤ ਨੂੰ ਧਮਕੀ ਦੇਣ ਲਗ ਪਏ ਤਾਲਿਬਾਨੀ? ਜਾਣੋ ਸੱਚ

ਹਸਪਤਾਲ ਦੇ ਨਿਰਮਾਣ ਸਥਾਨ 'ਤੇ ਚੱਲ ਰਹੇ ਕੰਮਾਂ ਦਾ ਜਾਇਜ਼ਾ ਲੈਂਦਿਆਂ ਮੁੱਖ ਸਕੱਤਰ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਆਪਣੇ ਨਾਗਰਿਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਮੁੱਖ ਮੰਤਰੀ ਇਸ ਕੇਂਦਰ ਨੂੰ ਲੋਕਾਂ ਲਈ ਜਲਦ ਤੋਂ ਜਲਦ ਉਪਲਬਧ ਕਰਾਉਣ ਦੀ ਇੱਛਾ ਰੱਖਦੇ ਹਨ। ਮੁੱਖ ਸਕੱਤਰ ਨੇ ਕਿਹਾ ਕਿ ਪ੍ਰਮਾਣੂ ਊਰਜਾ ਵਿਭਾਗ ਅਧੀਨ ਟਾਟਾ ਮੈਮੋਰੀਅਲ ਸੈਂਟਰ ਮੁੰਬਈ ਦੀ ਇਕ ਇਕਾਈ 663.74 ਕਰੋੜ ਰੁਪਏ ਦੀ ਮਨਜ਼ੂਰਸ਼ੁਦਾ ਲਾਗਤ ਨਾਲ 40,545 ਵਰਗ ਮੀਟਰ ਖੇਤਰ ਵਿੱਚ ਸਥਾਪਿਤ ਕੀਤੀ ਜਾ ਰਹੀ ਹੈ, ਜਿਸ ਲਈ 50 ਏਕੜ ਜ਼ਮੀਨ ਪੰਜਾਬ ਸਰਕਾਰ ਵੱਲੋਂ ਮੁਫ਼ਤ ਮੁਹੱਈਆ ਕਰਵਾਈ ਗਈ ਹੈ।

Vini MahajanVini Mahajan

ਹੋਰ ਪੜ੍ਹੋ: ਅਕਾਲੀ ਦਲ ਨੂੰ ਵੋਟ ਪਾਉਣਾ ਮਤਲਬ ਭਾਜਪਾ ਨੂੰ ਵੋਟ ਪਾਉਣ ਦੇ ਬਰਾਬਰ: ਰਾਘਵ ਚੱਢਾ

ਸ੍ਰੀਮਤੀ ਮਹਾਜਨ ਨੇ ਕਿਹਾ ਕਿ ਕੈਂਸਰ ਕੇਅਰ ਸੈਂਟਰ ਅਤਿ-ਆਧੁਨਿਕ ਡਾਇਗਨੌਸਟਿਕ ਅਤੇ ਇਲਾਜ ਸਹੂਲਤਾਂ ਨਾਲ ਲੈਸ ਹੋਵੇਗਾ ਜਿਸ ਵਿੱਚ ਟੂ ਲੀਨੀਅਰ ਐਕਸੀਲੇਟਰ, ਬ੍ਰੈਕੀਥੈਰੇਪੀ, ਪੀਈਸੀਟੀ ਸੀਟੀ, ਬੋਨ ਮੈਰੋ ਟ੍ਰਾਂਸਪਲਾਂਟ (ਬੀਐਮਟੀ), ਸੀਟੀ ਸਿਮੂਲੇਟਰ, ਐਮਆਰ ਸਿਮੂਲੇਟਰ, ਇੰਟਰਵੈਂਸ਼ਨਲ ਰੇਡੀਓਲੋਜੀ ਅਤੇ ਸਰਜੀਕਲ ਸਹੂਲਤਾਂ ਦੇ ਨਾਲ ਨਲ ਡੇ-ਕੇਅਰ ਸੈਂਟਰ, ਆਈ.ਸੀ.ਯੂ. ਅਤੇ ਰਿਕਵਰੀ ਯੂਨਿਟਸ ਸ਼ਾਮਲ ਹਨ।  ਉਹਨਾਂ ਦੱਸਿਆ ਕਿ ਇਲੈਕਟ੍ਰਾਨਿਕ ਮੈਡੀਕਲ ਰਿਕਾਰਡਾਂ ਦੀ ਸਹੂਲਤ ਵਾਲਾ ਇਹ ਹਸਪਤਾਲ ਪੂਰੀ ਤਰ੍ਹਾਂ ਆਈਟੀ ਅਧਾਰਤ ਹੋਵੇਗਾ।

Open Ultra-Modern Cancer Tertiary Care Services by November 2021Open Ultra-Modern Cancer Tertiary Care Services by November 2021

ਹੋਰ ਪੜ੍ਹੋ: ਵਿਰੋਧੀ ਪਾਰਟੀਆਂ ਦੀ ਬੈਠਕ ਵਿਚ ਸੋਨੀਆ ਗਾਂਧੀ ਦੀ ਅਪੀਲ, 'ਭਾਜਪਾ ਖਿਲਾਫ਼ ਇਕਜੁੱਟ ਹੋਣ ਸਾਰੀਆਂ ਧਿਰਾਂ'

ਉਹਨਾਂ ਅੱਗੇ ਦੱਸਿਆ ਕਿ ਇਹ ਦੇਸ਼ ਭਰ ਵਿੱਚ ਸਥਿਤ ਸਾਰੇ ਟਾਟਾ ਮੈਮੋਰੀਅਲ ਸੈਂਟਰਾਂ ਨਾਲ ਵੀ ਜੁੜਿਆ ਹੋਵੇਗਾ। ਇਹ ਇਸ ਖੇਤਰ ਦੇ ਮਰੀਜ਼ਾਂ ਨੂੰ ਡਿਸੀਜ਼ ਮੈਨੇਜਮੈਂਟ ਗੁਰੱਪਸ (ਡੀਐਮਜੀ) ਅਧੀਨ ਵੱਖ-ਵੱਖ ਕਿਸਮਾਂ ਦੀਆਂ ਕੈਂਸਰ ਬਿਮਾਰੀਆਂ ਦੇ ਪ੍ਰਬੰਧਨ ਲਈ ਆਨਲਾਈਨ ਸੁਪਰ-ਸਪੈਸ਼ਲਿਟੀ ਕੰਸਲਟੇਸ਼ਨ ਲੈਣ ਵਿੱਚ ਸਹਾਇਤਾ ਕਰੇਗਾ।  ਸ੍ਰੀਮਤੀ ਮਹਾਜਨ ਨੇ ਕਿਹਾ ਕਿ ਡਾਕਟਰਾਂ ਅਤੇ ਨਰਸਾਂ ਲਈ ਰਿਹਾਇਸ਼ੀ ਹੋਸਟਲ ਅਤੇ ਫੈਕਲਟੀ ਲਈ ਰਿਹਾਇਸ਼ ਦੀ ਸਹੂਲਤ ਤੋਂ ਇਲਾਵਾ, ਹਸਪਤਾਲ ਵਿੱਚ ਵਿਸ਼ੇਸ਼ ਤੌਰ 'ਤੇ ਬਣਾਈ ਗਈ ਧਰਮਸ਼ਾਲਾ ਵਿੱਚ ਕੈਂਸਰ ਦੇ ਮਰੀਜ਼ਾਂ ਲਈ ਠਹਿਰਨ ਦੀਆਂ ਸਹੂਲਤਾਂ ਵੀ ਪ੍ਰਦਾਨ ਕੀਤੀਆਂ ਜਾਣਗੀਆਂ। 

ਹੋਰ ਪੜ੍ਹੋ: ਬਲਜੀਤ ਸਿੰਘ ਦਾਦੂਵਾਲ ਨੇ ਕੀਤੀ SC ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਨਾਲ ਮੁਲਾਕਾਤ  

ਮੁੱਖ ਸਕੱਤਰ ਨੇ ਕਿਹਾ ਕਿ ਸੂਬੇ ਦੇ ਮਾਲਵਾ ਖੇਤਰ ਵਿੱਚ ਸੰਗਰੂਰ ਅਤੇ ਬਠਿੰਡਾ ਵਿਖੇ ਦੋ ਅਤਿ ਆਧੁਨਿਕ ਕੈਂਸਰ ਹਸਪਤਾਲ ਪਹਿਲਾਂ ਹੀ ਕਾਰਜਸ਼ੀਲ ਹਨ।ਸੰਗਰੂਰ ਦੇ ਹੋਮੀ ਭਾਭਾ ਕੈਂਸਰ ਹਸਪਤਾਲ ਵਿੱਚ ਹੁਣ ਤੱਕ 23,000 ਤੋਂ ਵੱਧ ਕੈਂਸਰ ਮਰੀਜ਼ਾਂ ਦਾ ਇਲਾਜ ਕੀਤਾ ਜਾ ਚੁੱਕਾ ਹੈ ਜਦਕਿ ਬਠਿੰਡਾ ਦੇ ਐਡਵਾਂਸ ਕੈਂਸਰ ਡਾਇਗਨੋਸਿਸ, ਟ੍ਰੀਟਮੈਂਟ ਐਂਡ ਰਿਸਰਚ ਸੈਂਟਰ ਵਿੱਚ ਹੁਣ ਤੱਕ 2500 ਤੋਂ ਵੱਧ ਕੈਂਸਰ ਦੇ ਮਰੀਜਾਂ ਦਾ ਇਲਾਜ ਕੀਤਾ ਗਿਆ ਹੈ।

Vini MahajanVini Mahajan

ਹੋਰ ਪੜ੍ਹੋ: ਕਪੂਰਥਲਾ ਪੁਲਿਸ ਵੱਲੋਂ ISYF ਦੇ 2 ਕਾਰਕੁਨ ਗ੍ਰਿਫ਼ਤਾਰ, ਹਥਿਆਰਾਂ ਦੀ ਵੱਡੀ ਖੇਪ ਬਰਾਮਦ

ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਕੈਂਸਰ ਦੇ ਇਲਾਜ ਦੀਆਂ ਸਹੂਲਤਾਂ ਨੂੰ ਹੋਰ ਮਜ਼ਬੂਤ ਕਰਨ ਲਈ ਫਾਜ਼ਿਲਕਾ ਵਿੱਚ ਇੱਕ ਤੀਜੇ ਦਰਜੇ ਦਾ ਕੈਂਸਰ ਕੇਅਰ ਸੈਂਟਰ ਵੀ ਸਥਾਪਤ ਕੀਤਾ ਜਾ ਰਿਹਾ ਹੈ। ਮੁੱਖ ਸਕੱਤਰ ਨੇ ਅੱਗੇ ਦੱਸਿਆ ਕਿ ਇਸ ਸੈਂਟਰ ਸਬੰਧੀ ਮੁੱਖ ਸਿਵਲ ਕਾਰਜ ਮੁਕੰਮਲ ਹੋ ਚੁੱਕੇ ਹਨ ਅਤੇ ਅਗਲੇ ਸਾਲ ਇਸ ਦੇ ਕਾਰਜਸ਼ੀਲ ਹੋਣ ਦੀ ਸੰਭਾਵਨਾ ਹੈ। ਸ੍ਰੀਮਤੀ ਮਹਾਜਨ ਨੇ ਕਿਹਾ ਕਿ ਸੂਬੇ ਦੇ ਵੱਖ -ਵੱਖ ਕੈਂਸਰ ਹਸਪਤਾਲਾਂ ਵਿੱਚ ਮੁੱਖ ਮੰਤਰੀ ਪੰਜਾਬ ਕੈਂਸਰ ਰਾਹਤ ਕੋਸ਼ ਸਕੀਮ ਅਧੀਨ 65,000 ਤੋਂ ਵੱਧ ਕੈਂਸਰ ਮਰੀਜ਼ਾਂ ਨੂੰ ਨਕਦ ਰਹਿਤ ਇਲਾਜ ਮੁਹੱਈਆ ਕਰਵਾਇਆ ਗਿਆ ਹੈ। ਇਹ ਪ੍ਰੋਜੈਕਟ ਮੁਕੰਮਲ ਹੋਣ 'ਤੇ ਨਾ ਸਿਰਫ ਇਸ ਖੇਤਰ ਲਈ ਸਿਹਤ ਸਹੂਲਤਾਂ ਨੂੰ ਪਹੁੰਚਯੋਗ ਬਣਾਏਗਾ ਬਲਕਿ ਮੈਡੀਕਲ ਸੈਰ-ਸਪਾਟੇ ਨੂੰ ਉਤਸ਼ਾਹਤ ਕਰਨ ਵਿੱਚ ਵੀ ਸਹਾਇਤਾ ਕਰੇਗਾ ਕਿਉਂਕਿ ਸੂਬਾ ਸਰਕਾਰ ਵੱਖ-ਵੱਖ ਪਹਿਲਕਦਮੀਆਂ ਰਾਹੀਂ ਅੰਮ੍ਰਿਤਸਰ, ਜਲੰਧਰ, ਲੁਧਿਆਣਾ ਅਤੇ ਮੋਹਾਲੀ ਨੂੰ ਮੈਡੀਕਲ ਸੈਰ-ਸਪਾਟੇ ਦੇ ਕੇਂਦਰ ਵਜੋਂ ਵਿਕਸਤ ਕਰ ਰਹੀ ਹੈ।

ਹੋਰ ਪੜ੍ਹੋ: ਸਾਬਕਾ ਕੈਬਨਿਟ ਮੰਤਰੀ ਅਨਿਲ ਜੋਸ਼ੀ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਲ

ਜ਼ਿਕਰਯੋਗ ਹੈ ਕਿ ਮੈਡੀਸਿਟੀ ਨਿਊ ਚੰਡੀਗੜ੍ਹ ਵਿੱਚ ਪੀਜੀਆਈ, ਚੰਡੀਗੜ੍ਹ ਦੇ ਨਜ਼ਦੀਕੀ ਖੇਤਰ ਵਿੱਚ 250 ਏਕੜ ਵਿੱਚ ਫੈਲੀ ਹੋਈ ਹੈ ਜਿਸ ਵਿੱਚ ਮਲਟੀ-ਸਪੈਸ਼ਲਿਟੀ ਅਤੇ ਸੁਪਰ-ਸਪੈਸ਼ਲਿਟੀ ਹਸਪਤਾਲ, ਮੈਡੀਕਲ ਖੋਜ ਸੰਸਥਾਵਾਂ ਅਤੇ ਡਾਕਟਰਾਂ ਅਤੇ ਹੋਰ ਸਟਾਫ਼ ਲਈ ਰਿਹਾਇਸ਼ ਸਹੂਲਤਾਂ ਸ਼ਾਮਲ ਹਨ। ਇਸ ਦੌਰੇ ਦੌਰਾਨ ਮੁੱਖ ਸਕੱਤਰ ਨਾਲ ਲੋਕ ਨਿਰਮਾਣ ਵਿਭਾਗ ਦੇ ਪ੍ਰਮੁੱਖ ਸਕੱਤਰ ਵਿਵੇਕ ਪ੍ਰਤਾਪ, ਡਾਇਰੈਕਟਰ ਟਾਟਾ ਮੈਮੋਰੀਅਲ ਸੈਂਟਰ, ਮੁੰਬਈ ਡਾ. ਆਰ.ਏ. ਬਡਵੇ, ਡਿਪਟੀ ਕਮਿਸ਼ਨਰ ਮੋਹਾਲੀ ਗਿਰੀਸ਼ ਦਿਆਲਨ, ਡਾਇਰੈਕਟਰ ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ, ਨਿਊ ਚੰਡੀਗੜ੍ਹ ਡਾ. ਰਾਕੇਸ਼ ਕਪੂਰ, ਅਫ਼ਸਰ ਇੰਚਾਰਜ ਐਚ.ਬੀ.ਸੀ.ਐਚ. ਐਂਡ ਆਰ.ਸੀ., ਨਿਊ ਚੰਡੀਗੜ੍ਹ ਡਾ. ਆਸ਼ੀਸ਼ ਗੁਲੀਆ ਮੌਜੂਦ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement