ਲੁਧਿਆਣਾ ’ਚ ਪਲਾਸਟਿਕ ਸਟੋਰ ਨੂੰ ਲੱਗੀ ਭਿਆਨਕ ਅੱਗ
Published : Aug 20, 2021, 12:37 am IST
Updated : Aug 20, 2021, 12:37 am IST
SHARE ARTICLE
image
image

ਲੁਧਿਆਣਾ ’ਚ ਪਲਾਸਟਿਕ ਸਟੋਰ ਨੂੰ ਲੱਗੀ ਭਿਆਨਕ ਅੱਗ

ਲੁਧਿਆਣਾ, 19 ਅਗੱਸਤ (ਪਪ) : ਫੀਲਡਗੰਜ ਸਥਿਤ ਕੂਚਾ ਨੰਬਰ 16 ਵਿਚ ਵੀਰਵਾਰ ਸਵੇਰੇ ਲਿਫ਼ਾਫ਼ਾ ਸਟੋਰ ’ਚ ਭਿਆਨਕ ਅੱਗ ਲੱਗਣ ਨਾਲ ਭਾਜੜ ਮੱਚ ਗਈ। ਦੁਕਾਨ ’ਤੇ ਪਏ ਪਲਾਸਟਿਕ ਦੇ ਲਿਫ਼ਾਫ਼ਿਆਂ ਕਾਰਨ ਅੱਗ ਨੇ ਭਿਆਨਕ ਰੂਪ ਧਾਰ ਲਿਆ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀ ਟੀਮ ਤੇ ਥਾਣਾ ਡਿਵੀਜ਼ਨ 2 ਦੀ ਪੁਲਿਸ ਮੌਕੇ ’ਤੇ ਪਹੁੰਚੀ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਇਸ ਦੇ ਨਾਲ ਹੀ ਮੌਕੇ ’ਤੇ 40 ਤੋਂ 50 ਫਾਇਰ ਬ੍ਰਿਗੇਡ ਦੀਆਂ ਗੱਡੀਆਂ ਤਾਇਨਾਤ ਕੀਤੀਆਂ ਗਈਆਂ। ਦੁਕਾਨ ਦੇ ਮਾਲਕ ਪ੍ਰਿੰਸ ਨੇ ਦਸਿਆ ਕਿ ਉਨ੍ਹਾਂ ਨੂੰ ਸਵੇਰੇ ਦੁਕਾਨ ’ਚ ਲੱਗੀ ਅੱਗ ਬਾਰੇ ਜਾਣਕਾਰੀ ਮਿਲੀ। ਇਸ ’ਤੇ ਉਸ ਨੇ ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ। ਪੁਲਿਸ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕਰ ਰਹੀ ਹੈ। ਇਸ ਤੋਂ ਪਹਿਲਾਂ ਬੁਧਵਾਰ ਨੂੰ ਦੇਰ ਰਾਤ ਪੁਰਾਣੇ ਕਚਾਰੀ ਚੌਕ ’ਤੇ ਝਾੜੀਆਂ ਨੂੰ ਭਿਆਨਕ ਅੱਗ ਲੱਗ ਗਈ ਸੀ। ਫਾਇਰ ਬ੍ਰਿਗੇਡ ਦੀ ਟੀਮ ਨੇ ਵਾਹਨ ਦੀ ਮਦਦ ਨਾਲ ਇਸ ਨੂੰੇ ਕਾਬੂ ਕੀਤਾ ਸੀ।
ਫੋਟੋ : ਲੁਧਿਆਣਾ ਫ਼ਾਇਰ

SHARE ARTICLE

ਏਜੰਸੀ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement