ਸੁਖਬੀਰ ਨੇ ਗੁਆਚੀ ਸਾਖ ਬਹਾਲ ਕਰਨ ਲਈ ਸ਼ੁਰੂ ਕੀਤੀ ਯਾਤਰਾ ਨਾਟਕਬਾਜ਼ੀ : ਪਰਮਿੰਦਰ ਢੀਂਡਸਾ
Published : Aug 20, 2021, 1:00 am IST
Updated : Aug 20, 2021, 1:00 am IST
SHARE ARTICLE
image
image

ਸੁਖਬੀਰ ਨੇ ਗੁਆਚੀ ਸਾਖ ਬਹਾਲ ਕਰਨ ਲਈ ਸ਼ੁਰੂ ਕੀਤੀ ਯਾਤਰਾ ਨਾਟਕਬਾਜ਼ੀ : ਪਰਮਿੰਦਰ ਢੀਂਡਸਾ

ਚੰਡੀਗੜ੍ਹ, 19 ਅਗੱਸਤ (ਭੁੱਲਰ): ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸੀਨੀਅਰ ਆਗੂ, ਵਿਧਾਇਕ ਅਤੇ ਸਾਬਕਾ ਵਿੱਤ ਮੰਤਰੀ ਸ. ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਹੈ ਕਿ ਸੁਖਬੀਰ ਸਿੰਘ ਬਾਦਲ ਵਲੋਂ ਗੁਆਚੀ ਸਾਖ ਬਹਾਲ ਕਰਨ ਲਈ ਵਿਧਾਨ ਸਭਾ ਹਲਕਿਆਂ ਵਿਚ ਯੋਜਨਾਬੱਧ ਯਾਤਰਾਵਾਂ ਅਤੇ ਪ੍ਰਦਰਸ਼ਨਾਂ ਦੇ ਜੋ ਨਾਟਕ ਸ਼ੁਰੂ ਕੀਤੇ ਗਏ ਹਨ ਉਹ ਕਿਸੇ ਕੰਮ ਨਹੀਂ ਆਉਣਗੇ | ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ ਬਾਰੇ ਅਪਣਾਏ ਦੋਹਰੇ ਮਾਪਦੰਡਾਂ ਕਾਰਨ ਬਾਦਲ ਪ੍ਰਵਾਰ ਅਪਣਾ ਅਕਸ ਪੂਰੀ ਤਰ੍ਹਾਂ ਖ਼ਰਾਬ ਕਰ ਚੁੱਕਾ ਹੈ | ਇਸ ਦਾ ਪਤਾ ਸੁਖਬੀਰ ਸਿੰਘ ਬਾਦਲ ਨੂੰ  ਅਪਣੀ ਯਾਤਰਾ ਦੀ ਸ਼ੁਰੂਆਤ ਦੇ ਪਹਿਲੇ ਦਿਨ ਹੀ ਜ਼ੀਰਾ ਹਲਕੇ ਤੋਂ ਲੱਗ ਗਿਆ ਹੈ | ਜਿਥੇ ਸੁਖਬੀਰ ਸਿੰਘ ਬਾਦਲ ਨੂੰ  ਕਿਸਾਨਾਂ ਦੇ ਜ਼ੋਰਦਾਰ ਵਿਰੋਧ ਦਾ ਸਾਹਮਣਾ ਕਰਨਾ ਪਿਆ ਹੈ | 
ਸ: ਢੀਂਡਸਾ ਨੇ ਕਿਹਾ ਕਿ ਜ਼ੀਰਾ ਹਲਕੇ ਵਿਚ ਕਿਸਾਨਾਂ ਵਲੋਂ ਸਿਖਾਏ ਸਬਕ ਤੋਂ ਸੁਖਬੀਰ ਸਿੰਘ ਬਾਦਲ ਨੂੰ  ਇਹ ਗੱਲ ਸਮਝ ਲੈਣੀ ਚਾਹੀਦੀ ਹੈ ਕਿ ਪੰਜਾਬ ਦੇ ਲੋਕ ਹੁਣ ਉਨ੍ਹਾਂ ਦੇ ਝਾਂਸੇ ਵਿਚ ਆਉਣ ਵਾਲੇ ਨਹੀਂ ਹਨ ਅਤੇ ਉਹ ਜਿਸ ਵੀ ਹਲਕੇ ਵਿਚ ਜਾਣਗੇ ਲੋਕ ਉਨ੍ਹਾਂ ਦਾ ਪੂਰਾ ਵਿਰੋਧ ਕਰਨਗੇ | ਉਨ੍ਹਾਂ ਕਿਹਾ ਕਿ ਬਾਦਲਾਂ ਦੀਆਂ ਗ਼ਲਤ ਨੀਤੀਆਂ ਕਾਰਨ ਅੱਜ ਅੰਨਦਾਤਾ ਸੜਕਾਂ 'ਤੇ ਰੁਲ ਰਿਹਾ ਹੈ ਅਤੇ ਸੁਖਬੀਰ ਸਿੰਘ ਬਾਦਲ ਵਲੋਂ 100 ਦਿਨਾਂ ਵਿਚ 100 ਵਿਧਾਨ ਸਭਾ ਹਲਕੇ ਕਵਰ ਕਰਨ ਲਈ ਸ਼ੁਰੂ ਕੀਤੀ ਗਈ ਯਾਤਰਾ ਰਾਜਸੀ ਡਰਾਮੇ ਤੋਂ ਸਿਵਾਏ ਹੋਰ ਕੁੱਝ ਨਹੀਂ ਹੈ | 
 

SHARE ARTICLE

ਏਜੰਸੀ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement