ਚੰਡੀਗੜ੍ਹ: ਇਕੱਲੀ ਕੁੜੀ ਨਾਲ ਗੁੰਡਾਗਰਦੀ ਕਰਨ ਵਾਲੇ ਭਾਜਪਾ ਵਰਕਰਾਂ ’ਤੇ ਭੜਕੇ ਗੁਰਨਾਮ ਸਿੰਘ ਚੜੂਨੀ
Published : Aug 20, 2021, 12:06 pm IST
Updated : Aug 20, 2021, 12:06 pm IST
SHARE ARTICLE
Gurnam SIngh Chaduni
Gurnam SIngh Chaduni

ਚੰਡੀਗੜ੍ਹ ਵਿਚ ਭਾਜਪਾ ਦੀ ‘ਜਨ ਆਸ਼ੀਰਵਾਦ ਯਾਤਰਾ’ ਮੌਕੇ ਭਾਜਪਾ ਵਰਕਰਾਂ ਦੀ ਸ਼ਰਮਨਾਕ ਕਰਤੂਤ ਸਾਹਮਣੇ ਆਈ।

ਚੰਡੀਗੜ੍ਹ: ਕੱਲ੍ਹ ਚੰਡੀਗੜ੍ਹ ‘ਚ ‘ਜਨ ਆਸ਼ੀਰਵਾਦ ਯਾਤਰਾ’ ਮੌਕੇ ਪਹੁੰਚੇ ਅਨੁਰਾਗ ਠਾਕੁਰ (Anurag Thakur) ਦਾ ਕਿਸਾਨਾਂ ਨੇ ਕਾਲੀਆਂ ਝੰਡੀਆਂ ਦਿਖਾ ਕੇ ਜ਼ਬਰਦਸਤ ਵਿਰੋਧ ਕੀਤਾ। ਉਸ ਸਮੇਂ ਭਾਜਪਾ ਵਰਕਰਾਂ ਦੀ ਸ਼ਰਮਨਾਕ ਕਰਤੂਤ ਸਾਹਮਣੇ ਆਈ ਅਤੇ ਕੈਮਰੇ ਵਿਚ ਕੈਦ ਹੋ ਗਈ। ਇਸ ਦੌਰਾਨ ਪ੍ਰਦਰਸ਼ਨਕਾਰੀ ਕਿਸਾਨਾਂ ਵਿਚ ਕਿਸਾਨ ਬੀਬੀਆਂ (Women Farmers) ਵੀ ਸ਼ਾਮਲ ਸਨ। ਜਿਥੇ ਭਾਜਪਾ ਵਰਕਰਾਂ ਨੇ ਇਕ ਲੜਕੀ ਰਾਜ ਕੌਰ ਨਾਲ ਬਦਸਲੂਕੀ (Misbehave) ਕੀਤੀ ਅਤੇ ਅਪਸ਼ਬਦਾਂ ਦੀ ਵੀ ਵਰਤੋਂ ਕੀਤੀ।

PHOTOPHOTO

ਇਸ ਘਟਨਾ ਨੂੰ ਲੈ ਕੇ ਗੁਰਨਾਮ ਸਿੰਘ ਚੜੂਨੀ (Gurnam Singh Chaduni) ਭਾਜਪਾ ਵਰਕਰਾਂ ’ਤੇ ਭੜਕ ਉੱਠੇ ਅਤੇ ਕਿਹਾ ਕਿ ਜਿਵੇਂ ਲੋਕਾਂ ਨੇ ੳਸ ਸਮੇਂ ਇਕ ਲੜਕੀ ਨਾਲ ਗੁੰਡਾਗਰਦੀ ਦਿਖਾਈ ਅਸੀਂ ਉਸ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦੇ ਹਾਂ। ਉਨ੍ਹਾਂ ਦੱਸਿਆ ਕਿ ਇਸ ਘਟਨਾ ਵਿਚ ਰਾਮਬੀਰ ਭੱਟੀ ਸ਼ਾਮਲ ਹੈ ਜੋ ਕਿ ਚੰਡੀਗੜ੍ਹ ਮਾਰਕਿਟ ਕਮੇਟੀ ਦਾ ਚੇਅਰਮੈਨ ਰਿਹਾ ਹੈ। ਚੜੂਨੀ ਨੇ ਕਿਹਾ ਕਿ ਇਹ ਲੋਕ ਕਿਸਾਨਾਂ ਦੇ ਸਿਰ ’ਤੇ ਚੇਅਰਮੈਨ ਬਣ ਕੇ ਵੀ ਅਜਿਹੀਆਂ ਗਲਤ ਹਰਕਤਾਂ ਕਰਦੇ ਹਨ।

ਚੰਡੀਗੜ੍ਹ ਪ੍ਰਸ਼ਾਸਨ ਨੂੰ ਬੇਨਤੀ ਕਰਦੇ ਹੋਏ ਚੜੂਨੀ ਨੇ ਕਿਹਾ ਕਿ ਇਸ ਮਾਮਲੇ ‘ਚ ਕਾਰਵਾਈ ਕਰਕੇ ਮੁਕੱਦਮਾ ਦਰਜ ਕੀਤਾ ਜਾਵੇ ਅਤੇ ਬਦਸਲੂਕੀ ਕਰਨ ਵਾਲਿਆਂ ਨੂੰ ਗ੍ਰਿਫ਼ਤਾਰ ਕੀਤਾ ਜਾਵੇ। ਉਨ੍ਹਾਂ ਨਾਲ ਹੀ ਕਿਹਾ ਕਿ, “ਜੇਕਰ ਚੰਡੀਗੜ੍ਹ ਪ੍ਰਸ਼ਾਸਨ ਇਸ ’ਤੇ ਕਾਰਵਾਈ ਨਹੀਂ ਕਰੇਗਾ ਤਾਂ ਸਾਨੂੰ ਕੋਈ ਸਖ਼ਤ ਕਦਮ ਚੁੱਕਣ ਲਈ ਮਜਬੂਰ ਹੋਣਾ ਪਵੇਗਾ, ਜਿਸ ਦੀ ਜ਼ਿੰਮੇਵਾਰੀ ਫਿਰ ਪ੍ਰਸ਼ਾਸਨ ਦੀ ਹੋਵੇਗੀ, ਭਾਵੇਂ ਇਸ ਨੂੰ ਸਾਡੀ ਬੇਨਤੀ ਸਮਝੋ ਜਾਂ ਫਿਰ ਚਿਤਾਵਨੀ।”

Gurnam Singh ChaduniGurnam Singh Chaduni

ਗੁਰਨਾਮ ਚੜੂਨੀ ਨੇ ਅੱਗੇ ਕਿਹਾ ਕਿ ਕੱਲ੍ਹ ਸਾਹਮਣੇ ਆਈ ਵੀਡੀਓ ’ਚ ਇਹ ਸਾਫ਼ ਵੇਖਿਆ ਜਾ ਸਕਦਾ ਹੈ ਕਿ ਕਿਸ ਤਰ੍ਹਾਂ ਇਕ ਲੜਕੀ ਨਾਲ ਧੱਕਾ-ਮੁੱਕੀ ਕੀਤੀ ਜਾ ਰਹੀ ਹੈ ਅਤੇ ਉਸ ਨੂੰ ਅਪਸ਼ਬਦ ਬੋਲੇ ਜਾ ਰਹੇ ਹਨ। ਲੜਕੀਆਂ ਨਾਲ ਇਸ ਤਰ੍ਹਾਂ ਦਾ ਗੁੰਡਾਗਰਦੀ ਵਾਲਾ ਵਿਵਹਾਰ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਨਾ ਹੀ ਬਰਦਾਸ਼ਤ ਕੀਤਾ ਜਾਵੇਗਾ।

Location: India, Chandigarh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

Raja Raj Singh Clash With Police : ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

Panjab university senate issue :ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM

PU Protest:ਨਿਹੰਗ ਸਿੰਘਾਂ ਦੀ ਫ਼ੌਜ ਲੈ ਕੇ Panjab University ਪਹੁੰਚ ਗਏ Raja Raj Singh , ਲਲਕਾਰੀ ਕੇਂਦਰ ਸਰਕਾਰ

09 Nov 2025 3:09 PM

Partap Bajwa | PU Senate Election: ਪੰਜਾਬ ਉੱਤੇ RSS ਕਬਜ਼ਾ ਕਰਨਾ ਚਾਹੁੰਦੀ ਹੈ ਤਾਂ ਹੀ ਅਜਿਹੇ ਫੈਸਲੈ ਲੈ ਰਹੀ ਹੈ

09 Nov 2025 2:51 PM
Advertisement