ਨੌਜਵਾਨ ਨੇ ਬੱਚੀ ਨਾਲ ਕੀਤਾ ਜਬਰ-ਜ਼ਿਨਾਹ, ਮਾਮਲਾ ਦਰਜ
Published : Aug 20, 2021, 8:07 am IST
Updated : Aug 20, 2021, 8:07 am IST
SHARE ARTICLE
A young man raped a 11 year old girl
A young man raped a 11 year old girl

ਪੁਲਿਸ ਨੇ ਕੇਸ ਦਰਜ ਕਰ ਕੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

 

ਆਦਮਪੁਰ: ਆਦਮਪੁਰ ਥਾਣੇ ਅਧੀਨ ਪੈਂਦੇ ਇਕ ਪਿੰਡ ਵਿਚ 11 ਸਾਲਾ ਬੱਚੀ ਨਾਲ ਪਿੰਡ ਦੇ ਇਕ ਨੌਜਵਾਨ ਵਲੋਂ ਜਬਰ-ਜ਼ਿਨਾਹ (Rape) ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਕੇਸ ਦਰਜ ਕਰ ਕੇ ਮੁਲਜ਼ਮ ਨੂੰ ਗ੍ਰਿਫ਼ਤਾਰ (Accused Arrested) ਕਰ ਲਿਆ ਹੈ। ਪੀੜਤ ਬੱਚੀ ਦੀ ਮਾਤਾ ਨੇ ਦਸਿਆ ਕਿ ਉਸ ਦੇ ਪਤੀ ਦੀ 8 ਸਾਲ ਪਹਿਲਾਂ ਮੌਤ ਹੋ ਗਈ ਸੀ। ਉਸ ਦੇ ਤਿੰਨ ਬੱਚੇ ਹਨ, ਜਿਨ੍ਹਾਂ ਵਿਚ 2 ਕੁੜੀਆਂ ਇਕ ਮੁੰਡਾ ਹੈ।

rape caserape case

ਉਸ ਨੇ ਦੱਸਿਆ ਕਿ ਉਹ ਲੋਕਾਂ ਦੇ ਘਰਾਂ ਵਿਚ ਕੰਮ ਕਰ ਕੇ ਪ੍ਰਵਾਰ ਦਾ ਪਾਲਣ-ਪੋਸ਼ਣ ਕਰਦੀ ਹੈ ਅਤੇ ਜਦੋਂ ਉਹ ਬੀਤੀ ਕੱਲ ਘਰ ਵਾਪਸ ਆਈ ਤਾਂ ਉਸ ਦੀ ਕੁੜੀ ਨੇ ਦਸਿਆ ਕਿ ਪਿੰਡ ਦਾ ਹੀ ਇਕ ਨੌਜਵਾਨ ਬਲਜਿੰਦਰ ਸਿੰਘ ਉਰਫ਼ ਬਿੱਲਾ ਜੋ ਕਿ ਦਿਵਿਆਂਗ ਹੈ, ਉਨ੍ਹਾਂ ਦੇ ਘਰ ਆਇਆ ਅਤੇ ਉਸ ਦੀ ਛੋਟੀ ਲੜਕੀ ਨੂੰ ਇਕ ਕਮਰੇ ਵਿਚ ਲੈ ਗਿਆ ਅਤੇ ਉਸ ਨਾਲ ਜ਼ਬਰਦਸਤੀ ਜਬਰ-ਜ਼ਿਨਾਹ ਕੀਤਾ।

RAPERAPE

ਉਸ ਨੇ ਦੱਸਿਆ ਕਿ ਉਹ ਬਲਜਿੰਦਰ ਸਿੰਘ ਦੇ ਘਰ ਸਫ਼ਾਈ ਦਾ ਕੰਮ ਕਰਦੀ ਹੈ, ਜਿਸ ਕਾਰਨ ਉਸ ਦਾ ਉਨ੍ਹਾਂ ਦੇ ਘਰ ਪਹਿਲਾ ਤੋਂ ਆਉਣਾ ਜਾਣਾ ਸੀ। ਆਦਮਪੁਰ ਪੁਲਿਸ (Adampur Police) ਨੇ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਬਲਜਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਅਗਲੇਰੀ ਜਾਂਚ ਸ਼ੁਰੂ ਕਰ ਦਿਤੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਲਈ ਖਰੀਦੀ ਲਾਟਰੀ 10 ਲੱਖ ਦੀ ਨਿਕਲੀ, ਲੁਧਿਆਣਾ ਤੋਂ ਲੈ ਕੇ ਆਇਆ ਸੀ ਸਾਲਾ

23 Jan 2026 3:09 PM

ਤੇਜ਼ ਹਨ੍ਹੇਰੀ ਕਾਰਨ ਡਿੱਗਿਆ ਵੱਡਾ ਦਰੱਖਤ, ਬੁਲੇਟ ਵਾਲੇ ਦੀ ਮਸਾਂ ਬਚੀ ਜਾਨ

23 Jan 2026 3:08 PM

ਜਾਣੋ 10 ਕਰੋੜ ਦੀ ਲਾਟਰੀ ਜਿੱਤਣ ਵਾਲੇ ਇਸ ਸ਼ਖਸ ਨੂੰ ਮਿਲਣਗੇ ਕਿੰਨੇ ਰੁਪਏ

22 Jan 2026 3:38 PM

Top Athlete Karan Brar Allegedly Stripped and Beaten: ਸੁਣੋ ਕੀ ਕਹਿ ਰਹੇ ਵਕੀਲ Ghuman Brothers ਅਤੇ ਪੀੜਤ

21 Jan 2026 3:24 PM

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM
Advertisement