ਐਕਸਾਈਜ਼ ਮਾਮਲੇ ਵਿਚ ਸੀਬੀਆਈ ਨੇ ਮਨੀਸ਼ ਸਿਸੋਦੀਆ ਦੇ ਘਰ ਮਾਰਿਆ ਛਾਪਾ, 7 ਸੂਬਿਆਂ 'ਚ 31 ਥਾਵਾਂ 'ਤੇ ਛਾਪੇਮਾਰੀ
Published : Aug 20, 2022, 6:44 am IST
Updated : Aug 20, 2022, 6:44 am IST
SHARE ARTICLE
image
image

ਐਕਸਾਈਜ਼ ਮਾਮਲੇ ਵਿਚ ਸੀਬੀਆਈ ਨੇ ਮਨੀਸ਼ ਸਿਸੋਦੀਆ ਦੇ ਘਰ ਮਾਰਿਆ ਛਾਪਾ, 7 ਸੂਬਿਆਂ 'ਚ 31 ਥਾਵਾਂ 'ਤੇ ਛਾਪੇਮਾਰੀ

ਆਬਕਾਰੀ ਨੀਤੀ ਵਿਚ ਬੇਨਿਯਮੀਆਂ ਕਾਰਨ ਦਰਜ ਕੀਤੀ ਗਈ ਐਫ਼ਆਈਆਰ

ਨਵੀਂ ਦਿੱਲੀ, 19 ਅਗੱਸਤ : ਸੀਬੀਆਈ ਦੀ ਟੀਮ ਦਿੱਲੀ ਦੇ ਉਪ ਮੁੱਖ ਮੰਤਰੀ ਅਤੇ ਸਿਹਤ ਮੰਤਰੀ ਮਨੀਸ਼ ਸਿਸੋਦੀਆ ਦੇ ਘਰ ਛਾਪੇਮਾਰੀ ਕਰ ਰਹੀ ਹੈ | ਸੀਬੀਆਈ ਦੀ ਟੀਮ ਸਿਸੋਦੀਆ ਦੀ ਰਿਹਾਇਸ਼ ਸਮੇਤ 7 ਸੂਬਿਆਂ 'ਚ ਕਰੀਬ 31 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਗਈ | ਦਸਿਆ ਜਾ ਰਿਹਾ ਹੈ ਕਿ ਇਹ ਛਾਪੇ ਦਿੱਲੀ ਵਿਚ ਕਥਿਤ ਐਕਸਾਈਜ ਘੁਟਾਲੇ ਦੇ ਸਬੰਧ ਵਿਚ ਮਾਰੇ ਜਾ ਰਹੇ ਹਨ | ਸੀਬੀਆਈ ਵਲੋਂ ਦਰਜ ਐਫ਼ਆਈਆਰ ਵਿਚ ਦਸਿਆ ਗਿਆ ਹੈ ਕਿ ਇਕ ਸ਼ਰਾਬ ਕਾਰੋਬਾਰੀ ਨੇ ਮਨੀਸ਼ ਸਿਸੋਦੀਆ ਦੇ ਨਜ਼ਦੀਕੀ ਨੂੰ  ਇਕ ਕਰੋੜ ਰੁਪਏ ਦਿਤੇ ਸਨ | ਐਫ਼ਆਈਆਰ ਵਿਚ 15 ਹੋਰ ਵਿਅਕਤੀਆਂ ਦੇ ਨਾਂ ਸ਼ਾਮਲ ਹਨ | ਸਿਸੋਦੀਆ ਤੋਂ ਇਲਾਵਾ ਤਤਕਾਲੀਨ ਆਬਕਾਰੀ ਕਮਿਸ਼ਨਰ ਆਰਵ ਗੋਪੀ ਕ੍ਰਿਸ਼ਣ, ਤਤਕਾਲੀਨ ਡਿਪਟੀ ਆਬਕਾਰੀ ਕਮਿਸ਼ਨਰ ਆਨੰਦ ਕੁਮਾਰ ਤਿਵਾਰੀ, ਸਹਾਇਕ ਆਬਕਾਰੀ ਕਮਿਸ਼ਨਰ ਪੰਕਜ ਭਟਨਾਗਰ, ਨੌ ਵਪਾਰੀ ਅਤੇ ਦੋ ਕੰਪਨੀਆਂ ਨੂੰ  ਨਾਮਜ਼ਦ ਕੀਤਾ ਹੈ | ਸਿਸੋਦੀਆ ਕੋਲ ਆਬਕਾਰੀ ਵਿਭਾਗ ਦੀ ਜ਼ਿੰਮੇਵਾਰੀ ਸੀ | ਮਨੀਸ਼ ਸਿਸੋਦੀਆ ਨੇ ਵੀ ਇਕ ਤੋਂ ਬਾਅਦ ਇਕ ਤਿੰਨ ਟਵੀਟ ਕੀਤੇ ਹਨ | ਸਿਸੋਦੀਓ ਨੇ ਟਵੀਟ ਕੀਤਾ ਕਿ ਅਸੀਂ ਲੱਖਾਂ ਬੱਚਿਆਂ ਦਾ ਭਵਿੱਖ ਬਣਾ ਰਹੇ ਹਾਂ | ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਸਾਡੇ ਦੇਸ਼ ਵਿਚ ਚੰਗੇ ਕੰਮ ਕਰਨ ਵਾਲਿਆਂ ਨੂੰ  ਇਸ ਤਰ੍ਹਾਂ ਪ੍ਰੇਸ਼ਾਨ ਕੀਤਾ ਜਾਂਦਾ ਹੈ | ਇਸੇ ਕਰ ਕੇ ਸਾਡਾ ਦੇਸ਼ ਅਜੇ ਤਕ ਨੰਬਰ-1 ਨਹੀਂ ਬਣ ਸਕਿਆ | ਸਿਸੋਦੀਆ ਨੇ ਕਿਹਾ ਕਿ ਅਸੀਂ ਜਾਂਚ ਵਿਚ ਪੂਰਾ ਸਹਿਯੋਗ ਦੇਵਾਂਗੇ ਤਾਂ ਜੋ ਸੱਚ ਸਾਹਮਣੇ ਆ ਸਕੇ | ਸਿਸੋਦੀਆ ਨੇ ਅੱਗੇ ਕਿਹਾ ਕਿ ਹੁਣ ਤਕ ਮੇਰੇ ਵਿਰੁਧ ਕਈ ਮਾਮਲੇ ਦਰਜ ਕੀਤੇ ਗਏ ਹਨ ਪਰ ਕੁਝ ਵੀ ਸਾਹਮਣੇ ਨਹੀਂ ਆਇਆ ਅਤੇ ਇਸ ਵਿਚੋਂ ਵੀ ਕੁਝ ਨਹੀਂ ਨਿਕਲੇਗਾ | ਉਤਰ ਪ੍ਰਦੇਸ਼ ਵਿਚ ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਖਿਲੇਸ਼ ਯਾਦਵ ਨੇ ਸੀਬੀਆਈ ਦੀ ਇਕ ਕਾਰਵਾਈ ਦੀ ਨਿੰਦਾ ਕੀਤੀ ਹੈ | ਯਾਦਵ ਨੇ ਟਵੀਟ ਕੀਤਾ, 'ਛਾਪਿਆਂ ਨੂੰ  ਰਾਜਨੀਤਕ ਹਥਕੰਡੇ ਬਣਾਉਣਾ ਨਿਦਣਯੋਗ ਹੈ |'     (ਏਜੰਸੀ)

 

 

 

SHARE ARTICLE

ਏਜੰਸੀ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement