ਮੋਗਾ ਦੇ ਔਰਬਿਟ ਸਿਨੇਮਾ ਦੇ ਮਾਲਕ ਯੋਗੇਸ਼ ਗੋਇਲ ਨੇ ਖ਼ੁਦ ਨੂੰ ਮਾਰੀ ਗੋਲੀ ਮੌਤ
Published : Aug 20, 2022, 12:13 pm IST
Updated : Aug 20, 2022, 12:13 pm IST
SHARE ARTICLE
photo
photo

ਪੁਲਿਸ ਮਾਮਲੇ ਦੀ ਕਰ ਰਹੀ ਜਾਂਚ

 

ਮੋਗਾ : ਮੋਗਾ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ ਇਥੇ ਔਰਬਿਟ ਸਿਨੇਮਾ ਅਤੇ ਹੋਟਲ ਦੇ ਮਾਲਕ ਵੱਲੋਂ ਆਤਮਹੱਤਿਆ ਕਰਨ ਦਾ ਪਤਾ ਲੱਗਾ ਹੈ। ਮਿਲੀ ਜਾਣਕਾਰੀ ਅਨੁਸਾਰ ਗੀਤਾ ਸਿਨੇਮਾ ਵਾਲੇ ਯੋਗੇਸ਼ ਗੋਇਲ (ਔਰਬਿਟ) ਵੱਲੋਂ ਆਤਮ-ਹੱਤਿਆ ਕਰ ਲਈ ਗਈ ਹੈ।

PHOTO
PHOTO

ਉਹਨਾਂ ਵੱਲੋਂ ਆਪਣੀ ਫ਼ਿਰੋਜਪੁਰ ਰੋਡ ਸਥਿਤ ਦੁੱਨੇਕੇ ਰਿਹਾਇਸ਼ ਵਿਖੇ ਰਿਵਾਲਵਰ ਨਾਲ ਗੋਲੀ ਮਾਰ ਕੇ ਜੀਵਨ ਲੀਲਾ ਸਮਾਪਤ ਕਰਨ ਦੀ ਖ਼ਬਰ ਮਿਲੀ ਹੈ। ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਆਤਮਹੱਤਿਆ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਰਿਹਾ। ਫਿਲਹਾਲ ਮੌਕੇ 'ਤੇ ਪਹੁੰਚੀ ਥਾਣਾ ਸਿਟੀ ਦੀ ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਮਥੁਰਾਦਾਸ ਸਿਵਲ ਹਸਪਤਾਲ ਦੀ ਮੋਰਚਰੀ 'ਚ ਰਖਵਾਇਆ ਹੈ।

 

 

PHOTO
PHOTO

 ਦੱਸ ਦੇਈਏ ਕਿ ਯੋਗੇਸ਼ ਗੋਇਲ ਨਾ ਸਿਰਫ ਇੱਕ ਵਪਾਰੀ ਅਤੇ ਅਕਾਲੀ ਦਲ ਦੇ ਨੇਤਾ ਰਹੇ ਹਨ, ਸਗੋਂ ਉਹ ਡੀ.ਐਮ.ਕਾਲਜ, ਬੀ.ਐੱਡ ਕਾਲਜ ਸਮੇਤ ਆਰੀਆ ਸਮਾਜ ਨਾਲ ਜੁੜੀਆਂ ਪੰਜ ਵਿਦਿਅਕ ਸੰਸਥਾਵਾਂ ਦੀ ਪ੍ਰਬੰਧਕੀ ਕਮੇਟੀ ਵਿੱਚ ਅਹਿਮ ਅਹੁਦਿਆਂ 'ਤੇ ਰਹਿ ਚੁੱਕੇ ਹਨ। ਸ਼ਨੀਵਾਰ ਸਵੇਰੇ ਜਿਵੇਂ ਹੀ ਯੋਗੇਸ਼ ਦੀ ਖੁਦਕੁਸ਼ੀ ਦੀ ਖਬਰ ਫੈਲੀ ਤਾਂ ਹਰ ਕੋਈ ਹੈਰਾਨ ਰਹਿ ਗਿਆ। ਯੋਗੇਸ਼ ਗੋਇਲ ਜ਼ਿੰਦਾਦਿਲ ਇਨਸਾਨ ਸਨ ਅਤੇ ਹਰ ਕਿਸੇ ਨਾਲ ਗੂੜ੍ਹੀ ਸਾਂਝ ਨਾਲ ਗੱਲ ਕਰਦੇ ਸਨ।

Location: India, Punjab, Moga

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM
Advertisement