ਸੂਰ ਪਾਲਕਾਂ ਨੂੰ ਘਬਰਾਉਣ ਦੀ ਲੋੜ ਨਹੀਂ, ਪੰਜਾਬ ਸਰਕਾਰ ਕਲਿੰਗ ਲਈ ਦੇਵੇਗੀ ਮੁਆਵਜ਼ਾ: ਲਾਲਜੀਤ ਭੁੱਲਰ
Published : Aug 20, 2022, 9:25 pm IST
Updated : Aug 20, 2022, 9:25 pm IST
SHARE ARTICLE
Laljit Bhullar
Laljit Bhullar

ਕਿਹਾ, ਅਫ਼ਰੀਕਨ ਸਵਾਈਨ ਫ਼ੀਵਰ ਦੇ ਫ਼ੈਲਾਅ ਨੂੰ ਰੋਕਣ ਲਈ ਬੀਮਾਰੀ ਦੇ ਇੱਕ ਕਿਲੋਮੀਟਰ ਦਾਇਰੇ ‘ਚ ਕਲਿੰਗ ਜਰੂਰੀ

ਤਿੰਨ ਵੈਟਰਨਰੀ ਅਫਸਰ ਤੁਰੰਤ ਪ੍ਰਭਾਵ ਨਾਲ ਡਿਪਟੀ ਡਾਇਰੈਕਟਰ ਪਟਿਆਲਾ ਨਾਲ ਤੈਨਾਤ ਕੀਤੇ

ਚੰਡੀਗੜ : ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਭੁੱਲਰ ਨੇ ਕਿਹਾ ਕਿ ਸੂਬੇ ਦੇ ਸੂਰ ਪਾਲਕਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ ਕਿਉਂਕਿ ਪੰਜਾਬ ਸਰਕਾਰ ਸੂਰ ਕਲਿੰਗ ਲਈ ਬਣਦਾ ਮੁਆਵਜ਼ਾ ਦੇਵੇਗੀ। ਉਨਾਂ ਕਿਹਾ ਕਿ ਸਰਕਾਰ ਇਸ ਔਖੀ ਘੜੀ ‘ਚ ਸੂਰ ਪਾਲਕਾਂ ਨਾਲ ਖੜੀ ਹੈ। ਉਨਾਂ ਕਿਹਾ ਕਿ ਪਟਿਆਲਾ ਜ਼ਿਲੇ ਵਿੱਚ ਦੋ ਥਾਵਾਂ ‘ਤੇ ਅਫ਼ਰੀਕਨ ਸਵਾਈਨ ਫ਼ੀਵਰ ਦੀ ਪੁਸ਼ਟੀ ਹੋਈ ਹੈ ਅਤੇ ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਬੀਮਾਰੀ ਦੇ ਕੇਂਦਰ ਤੋਂ ਇੱਕ ਕਿਲੋਮੀਟਰ ਦੇ ਦਾਇਰੇ ‘ਚ ਸੂਰਾਂ ਦੀ ਕਲਿੰਗ ਜਰੂਰੀ ਹੈ, ਨਹੀਂ ਤਾਂ ਇਹ ਬੀਮਾਰੀ ਭਿਆਨਕ ਰੂਪ ਧਾਰ ਸਕਦੀ ਹੈ।

Laljit Bhullar Laljit Bhullar

ਪਸ਼ੂ ਪਾਲਣ ਮੰਤਰੀ ਨੇ ਕਿਹਾ ਕਿ ਇਸ ਬੀਮਾਰੀ ਦੀ ਮੌਤ ਦਰ 100 ਫੀਸਦੀ ਤੱਕ ਹੋ ਸਕਦੀ ਹੈ ਅਤੇ ਇੱਕ ਵਾਰ ਸੂਰ ਦੇ ਪ੍ਰਭਾਵਤ ਹੋਣ ‘ਤੇ ਕੁਝ ਦਿਨਾਂ ਵਿੱਚ ਹੀ ਉਸ ਦੀ ਮੌਤ ਹੋ ਜਾਂਦੀ ਹੈ।  ਕੈਬਨਿਟ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਦੀ ਨੀਤੀ ਮੁਤਾਬਕ ਸਿਰਫ ਵਿਭਾਗ ਵੱਲੋਂ ਕੀਤੀ ਗਈ ਕਲਿੰਗ ਲਈ ਮੁਆਵਜ਼ਾ ਦਿੱਤਾ ਜਾਵੇਗਾ। ਉਨਾਂ ਸੂਰ ਪਾਲਕਾਂ ਨੂੰ ਅਪੀਲ ਕੀਤੀ ਕਿ ਉਹ ਵਿਭਾਗ ਨੂੰ ਸਹਿਯੋਗ ਦੇਣ ਤਾਂ ਜੋ ਬੀਮਾਰੀ ਦੇ ਫ਼ੈਲਾਅ ਨੂੰ ਰੋਕਿਆ ਜਾ ਸਕੇ।

ਉਨਾਂ ਕਿਹਾ ਕਿ ਇਸ ਤੋਂ ਇਲਾਵਾ ਨੀਤੀ ਤਹਿਤ ਪ੍ਰਭਾਵਿਤ ਖੇਤਰ ਵਿੱਚ ਸੂਰਾਂ ਦੀ ਨਸ਼ਟ ਕੀਤੀ ਗਈ ਖੁਰਾਕ ਦਾ ਮੁਆਵਜ਼ਾ ਵੀ ਸੂਰ ਪਾਲਕਾਂ ਨੂੰ ਦਿੱਤਾ ਜਾਵੇਗਾ।ਉਨਾਂ ਉਚੇਚੇ ਤੌਰ ‘ਤੇ ਕਿਹਾ ਕਿ ਅਫਰੀਕਨ ਸਵਾਈਨ ਫੀਵਰ ਪਸ਼ੂਆਂ ਤੋਂ ਮਨੁੱਖਾਂ ਵਿੱਚ ਨਹੀਂ ਫੈਲਦਾ। ਇਸ ਲਈ ਮਨੁੱਖ ਜਾਂ ਹੋਰ ਪਸ਼ੂਆਂ ਨੂੰ ਇਸ ਤੋਂ ਲਾਗ ਲੱਗਣ ਦਾ ਕੋਈ ਡਰ ਨਹੀਂ।

ਮੰਤਰੀ ਨੇ ਦੱਸਿਆ ਕਿ ਇਸ ਲਾਗ ਦੀ ਬੀਮਾਰੀ “ਅਫਰੀਕਨ ਸਵਾਈਨ ਫੀਵਰ“ ਨੂੰ ਹੋਰ ਫੈਲਣ ਤੋਂ ਰੋਕਣ, ਅਗਾਊਂ ਇਹਤਿਆਤ ਅਤੇ ਲੋੜੀਂਦੀ ਸਹਾਇਤਾ ਲਈ ਤਿੰਨ ਵੈਟਰਨਰੀ ਅਫਸਰਾਂ ਨੂੰ ਜ਼ਿਲਾ ਪਟਿਆਲਾ ਵਿਖੇ ਤੈਨਾਤ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਵੈਟਰਨਰੀ ਅਫਸਰ ਡਾ. ਸਿਮਰਤ ਸਿੰਘ, ਡਾ. ਆਨੰਦ ਕੁਮਾਰ ਜੈਸਵਾਲ ਅਤੇ ਡਾ. ਭੁਪਿੰਦਰ ਸਿੰਘ ਨੂੰ ਤੁਰੰਤ ਦਫਤਰ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਪਟਿਆਲਾ ਵਿਖੇ ਰਿਪੋਰਟ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।  

SHARE ARTICLE

ਏਜੰਸੀ

Advertisement

'ਕਰਨ ਔਜਲਾ ਵੱਲੋਂ ਪਸ਼ੂਆਂ ਲਈ 10 ਹਜ਼ਾਰ ਕਿੱਲੋ ਚਾਰੇ ਦੀ ਸੇਵਾ, ਹੜ੍ਹ ਪ੍ਰਭਾਵਿਤ ਪਿੰਡਾਂ 'ਚ ਜਾਣ ਲਈ ਟਰਾਲੀਆਂ....

05 Sep 2025 3:13 PM

Situation at Ludhiana Sasrali critical : ਜੇ ਇਹ ਬੰਨ੍ਹ ਟੁੱਟਦਾ ਤਾਂ 24 ਤੋਂ 25 ਪਿੰਡ ਡੁੱਬਣਗੇ Punjab Floods

05 Sep 2025 1:31 PM

ਆਹ ਫ਼ਸਲ ਤਾਂ ਬਰਬਾਦ ਹੋ ਗਈ, ਅਗਲੀ ਵੀ ਖ਼ਤਰੇ 'ਚ - ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ

04 Sep 2025 9:50 PM

ਹੜ੍ਹ ਪੀੜਤਾਂ ਦੇ ਹੱਕ 'ਚ ਆਏ ਦਿਲਜੀਤ ਦੋਸਾਂਝ

04 Sep 2025 9:48 PM

Punjab Flood News : Sutlej River ਦੇ ਪਾਣੀ ਨੇ ਡੋਬੇ ਸੈਂਕੜੇ ਪਿੰਡ, 'ਕੋਠੀਆਂ ਟੁੱਟ-ਟੁੱਟ ਪਾਣੀ 'ਚ ਡਿੱਗ ਰਹੀਆਂ'

01 Sep 2025 3:21 PM
Advertisement