ਪੁੱਡਾ ਦਾ ਸੇਵਾਦਾਰ 12,000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ, ਐਸ.ਡੀ.ਓ. ਦੀ ਭਾਲ ਜਾਰੀ
Published : Aug 20, 2022, 6:54 am IST
Updated : Aug 25, 2022, 11:31 am IST
SHARE ARTICLE
image
image

ਪੁੱਡਾ ਦਾ ਸੇਵਾਦਾਰ 12,000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ, ਐਸ.ਡੀ.ਓ. ਦੀ ਭਾਲ ਜਾਰੀ

ਚੰਡੀਗੜ੍ਹ, 19 ਅਗੱਸਤ (ਸੱਤੀ) : ਸੂਬੇ ਵਿਚੋਂ ਭਿ੍ਸ਼ਟਾਚਾਰ ਦੇ ਖ਼ਾਤਮੇ ਲਈ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਦਫ਼ਤਰ ਏ.ਡੀ.ਏ, ਪੁੱਡਾ ਭਵਨ, ਅੰਮਿ੍ਤਸਰ ਵਿਖੇ ਤਾਇਨਾਤ ਸੇਵਾਦਾਰ ਨੂੰ 12,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ | ਇਸ ਕੇਸ ਵਿਚ ਫ਼ਰਾਰ ਸਹਿ-ਮੁਲਜ਼ਮ ਵਿਜੈਪਾਲ ਸਿੰਘ, ਐਸ.ਡੀ.ਓ. ਪੁੱਡਾ ਦੀ ਭਾਲ ਜਾਰੀ ਹੈ |
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦਸਿਆ ਕਿ ਐਸ.ਡੀ.ਓ. ਪੁੱਡਾ ਦੇ ਸੇਵਾਦਾਰ ਅੰਮਿ੍ਤਦੀਪ ਸਿੰਘ ਨੂੰ ਸੌਰਭ ਭਾਟੀਆ ਵਾਸੀ ਸੁਸ਼ਾਂਤ ਲੋਕ, ਗੁਰੂਗ੍ਰਾਮ, ਹਰਿਆਣਾ ਦੀ ਸ਼ਿਕਾਇਤ ਦੇ ਅਧਾਰ 'ਤੇ ਗਿ੍ਫ਼ਤਾਰ ਕੀਤਾ ਗਿਆ ਹੈ |
ਉਨ੍ਹਾਂ ਅੱਗੇ ਦਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰ ਕੇ ਸ਼ਿਕਾਇਤ ਦਿਤੀ ਜਿਸ ਵਿਚ ਦੋਸ਼ ਲਾਇਆ ਸੀ ਕਿ ਨਿਊ ਪਾਲ ਐਵੀਨਿਊ, ਅੰਮਿ੍ਤਸਰ ਸਥਿਤ ਉਸ ਦੇ ਇਕ ਪਲਾਟ ਨੂੰ  ਵੇਚਣ ਸਬੰਧੀ ਕੋਈ ਇਤਰਾਜ਼ ਨਹੀਂ (ਐਨ.ਓ.ਸੀ.) ਜਾਰੀ ਕਰਨ ਬਦਲੇ ਉਕਤ ਐਸ.ਡੀ.ਓ. ਉਸ ਕੋਲੋਂ 12,000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਹੈ | ਸ਼ਿਕਾਇਤ ਵਿਚਲੇ ਤੱਥਾਂ ਅਤੇ ਸਬੂਤਾਂ ਦੀ ਪੜਤਾਲ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਇਕ ਟੀਮ ਨੇ ਏ.ਡੀ.ਏ, ਪੁੱਡਾ ਭਵਨ, ਅੰਮਿ੍ਤਸਰ ਦਫ਼ਤਰ ਦੇ ਬਾਹਰ ਸੇਵਾਦਾਰ ਅੰਮਿ੍ਤਦੀਪ ਸਿੰਘ ਨੂੰ ਉਕਤ ਮੁੱਦਈ ਪਾਸੋਂ ਉਸ ਦਾ ਕੰਮ ਕਰਾਉਣ ਬਦਲੇ 12,000 ਰੁਪਏ ਦੀ ਰਿਸ਼ਵਤ ਲੈਂਦਿਆਂ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ ਰੰਗੇ ਹੱਥੀਂ ਗਿ੍ਫ਼ਤਾਰ ਕਰ ਲਿਆ | ਉਕਤ ਐਸ.ਡੀ.ਓ. ਮੌਕੇ 'ਤੇ ਹਾਜ਼ਰ ਨਾ ਹੋਣ ਕਰ ਕੇ ਗਿ੍ਫ਼ਤਾਰ ਨਹੀਂ ਕੀਤਾ ਜਾ ਸਕਿਆ, ਜਿਸ ਦੀ ਗਿ੍ਫ਼ਤਾਰੀ ਵਾਸਤੇ ਕਾਰਵਾਈ ਕੀਤੀ ਜਾ ਰਹੀ ਹੈ | ਬੁਲਾਰੇ ਨੇ ਦਸਿਆ ਕਿ ਇਸ ਕੇਸ ਸਬੰਧੀ ਉਕਤ ਦੋਵਾਂ ਮੁਲਜ਼ਮਾਂ ਵਿਰੁਧ ਵਿਜੀਲੈਂਸ ਬਿਊਰੋ ਦੇ ਥਾਣਾ ਅੰਮਿ੍ਤਸਰ ਵਿਖੇ ਭਿ੍ਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਅਤੇ 7-ਏ ਤਹਿਤ ਮੁਕੱਦਮਾ ਮਾਮਲਾ ਦਰਜ ਕਰ ਲਿਆ ਹੈ | ਇਸ ਕੇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ |

 

SHARE ARTICLE

ਏਜੰਸੀ

Advertisement

'ਕਰਨ ਔਜਲਾ ਵੱਲੋਂ ਪਸ਼ੂਆਂ ਲਈ 10 ਹਜ਼ਾਰ ਕਿੱਲੋ ਚਾਰੇ ਦੀ ਸੇਵਾ, ਹੜ੍ਹ ਪ੍ਰਭਾਵਿਤ ਪਿੰਡਾਂ 'ਚ ਜਾਣ ਲਈ ਟਰਾਲੀਆਂ....

05 Sep 2025 3:13 PM

Situation at Ludhiana Sasrali critical : ਜੇ ਇਹ ਬੰਨ੍ਹ ਟੁੱਟਦਾ ਤਾਂ 24 ਤੋਂ 25 ਪਿੰਡ ਡੁੱਬਣਗੇ Punjab Floods

05 Sep 2025 1:31 PM

ਆਹ ਫ਼ਸਲ ਤਾਂ ਬਰਬਾਦ ਹੋ ਗਈ, ਅਗਲੀ ਵੀ ਖ਼ਤਰੇ 'ਚ - ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ

04 Sep 2025 9:50 PM

ਹੜ੍ਹ ਪੀੜਤਾਂ ਦੇ ਹੱਕ 'ਚ ਆਏ ਦਿਲਜੀਤ ਦੋਸਾਂਝ

04 Sep 2025 9:48 PM

Punjab Flood News : Sutlej River ਦੇ ਪਾਣੀ ਨੇ ਡੋਬੇ ਸੈਂਕੜੇ ਪਿੰਡ, 'ਕੋਠੀਆਂ ਟੁੱਟ-ਟੁੱਟ ਪਾਣੀ 'ਚ ਡਿੱਗ ਰਹੀਆਂ'

01 Sep 2025 3:21 PM
Advertisement