SYL ਗਾਣਾ ਬੈਨ ਕਰਨ ਨੂੰ ਲੈ ਕੇ ਇਸ ਸਿੰਘ ਨੇ ਮੰਗਿਆ ਸਰਕਾਰ ਤੋਂ ਜਵਾਬ, ਸਰਕਾਰ ਨੇ ਕਿਹਾ ਸਾਡੇ ਕੋਲ ਕੋਈ ਸੂਚਨਾ ਨਹੀਂ
Published : Aug 20, 2022, 3:46 pm IST
Updated : Aug 20, 2022, 8:46 pm IST
SHARE ARTICLE
Amritpal Singh Khalsa
Amritpal Singh Khalsa

ਯੂਟਿਊਬ ਨੇ ਲਿਖਤੀ ਜਵਾਬ ਵਿਚ ਕਿਹਾ ਕਿ ਅਸੀਂ ਸਰਕਾਰ ਦੀ ਸ਼ਿਕਾਇਤ 'ਤੇ ਗਾਣਾ ਕੀਤਾ ਬੈਨ

 

ਮਾਨਸਾ - ਕੇਂਦਰ ਸਰਕਾਰ ਨੂੰ ਇਹ ਨਹੀਂ ਪਤਾ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ SYL ਗੀਤ 'ਤੇ ਪਾਬੰਦੀ ਕਿਸ ਨੇ ਲਗਾਈ? ਇਸ ਗੱਲ ਦਾ ਖੁਲਾਸਾ ਮਹਾਰਾਸ਼ਟਰ ਦੇ ਇਕ ਪ੍ਰਸ਼ੰਸਕ ਅੰਮ੍ਰਿਤਪਾਲ ਸਿੰਘ ਖਾਲਸਾ ਦੀ ਆਰ.ਟੀ.ਆਈ ਰਾਹੀਂ ਹੋਇਆ ਹੈ। ਦਰਅਸਲ ਅੰਮ੍ਰਿਤਪਾਲ ਨੇ ਕੁੱਝ ਸਮਾਂ ਪਹਿਲਾਂ ਕੇਂਦਰ ਸਰਕਾਰ ਨੂੰ ਆਰਟੀਆਈ ਭੇਜੀ ਸੀ ਤੇ ਕੇਂਦਰ ਸਰਕਾਰ ਅਤੇ ਯੂਟਿਊਬ ਤੋਂ ਇਹ ਸਵਾਲ ਪੁੱਛਿਆ ਸੀ ਕਿ ਉਹਨਾਂ ਨੇ ਕਿਸ ਦੇ ਕਹਿਣ 'ਤੇ ਸਿੱਧੂ ਮੂਸੇਵਾਲਾ ਦਾ ਐੱਸਵਾਈਐੱਲ ਗੀਤ ਬੈਨ ਕੀਤਾ ਹੈ। ਯੂਟਿਊਬ ਨੇ ਅਪਣੇ ਲਿਖਤੀ ਜਵਾਬ ਵਿਚ ਕਿਹਾ ਕਿ ਉਹਨਾਂ ਨੇ ਕੇਂਦਰ ਸਰਕਾਰ ਦੀ ਸ਼ਿਕਾਇਤ 'ਤੇ ਗੀਤ ਬੈਨ ਕੀਤਾ ਹੈ ਪਰ ਸਰਕਾਰ ਨੇ ਅਪਣੇ ਜਵਾਬ ਵਿਚ ਕਿਹਾ ਕਿ ਉਹਨਾਂ ਕੋਲ ਇਸ ਬਾਰੇ ਕੋਈ ਵੀ ਸੂਚਨਾ ਨਹੀਂ ਹੈ।

 SYL songSYL song

ਅੰਮ੍ਰਿਤਪਾਲ ਸਿੰਘ ਖਾਲਸਾ ਨੇ ਕਿਹਾ ਕਿ ਗੀਤ ਐਸਵਾਈਐਲ 'ਤੇ ਪਾਬੰਦੀ ਲਗਾਉਣ ਦਾ ਕਾਰਨ ਜਾਣਨ ਲਈ ਮੈਂ ਕੇਂਦਰ ਦੇ ਸੂਚਨਾ ਤੇ ਪ੍ਰਸਾਰਣ ਅਤੇ ਹਰਿਆਣਾ ਦੇ ਗ੍ਰਹਿ ਮੰਤਰਾਲੇ ਤੋਂ ਜਾਣਕਾਰੀ ਮੰਗੀ ਸੀ। ਇਨ੍ਹਾਂ ਵਿੱਚੋਂ ਹਰਿਆਣਾ ਦੇ ਗ੍ਰਹਿ ਮੰਤਰਾਲੇ ਦੇ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦਾ ਕਹਿਣਾ ਹੈ ਕਿ ਉਨ੍ਹਾਂ ਕੋਲ ਇਸ ਸਬੰਧੀ ਕੋਈ ਜਾਣਕਾਰੀ ਨਹੀਂ ਹੈ। ਕੇਂਦਰੀ ਗ੍ਰਹਿ ਮੰਤਰਾਲੇ ਨੇ ਇਸ ਨੂੰ ਆਪਣੇ ਅੰਦਰੂਨੀ ਵਿੰਗ ਨੂੰ ਭੇਜ ਦਿੱਤਾ ਹੈ। ਹੁਣ ਉਨ੍ਹਾਂ ਦਾ ਜਵਾਬ ਵੀ ਆਇਆ ਹੈ ਕਿ ਉਨ੍ਹਾਂ ਕੋਲ ਇਸ ਸਬੰਧੀ ਕੋਈ ਜਾਣਕਾਰੀ ਨਹੀਂ ਹੈ।

Sidhu MoosewalaSidhu Moosewala

ਜ਼ਿਕਰਯੋਗ ਹੈ ਕਿ ਮੂਸੇਵਾਲਾ ਦਾ SYL ਗੀਤ 23 ਜੂਨ ਨੂੰ ਰਿਲੀਜ਼ ਹੋਇਆ ਸੀ। ਜਿਸ ਵਿਚ ਸਤਲੁਜ-ਯਮੁਨਾ ਲਿੰਕ (ਐਸ.ਵਾਈ.ਐਲ) ਨਹਿਰ, ਸੰਯੁਕਤ ਪੰਜਾਬ, 1984 ਦੇ ਦੰਗੇ, ਕਿਸਾਨ ਅੰਦੋਲਨ ਦੌਰਾਨ ਲਾਲ ਕਿਲ੍ਹੇ ’ਤੇ ਕੇਸਰੀ ਝੰਡਾ ਲਹਿਰਾਉਣ ਵਰਗੇ ਮੁੱਦੇ, ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਵੀ ਚੁੱਕਿਆ ਗਿਆ ਸੀ। ਗੀਤ ਨੂੰ 3 ਦਿਨਾਂ 'ਚ 2.77 ਕਰੋੜ ਵਿਊਜ਼ ਮਿਲ ਚੁੱਕੇ ਹਨ। ਇਸ ਤੋਂ ਬਾਅਦ ਅਚਾਨਕ ਇਸ 'ਤੇ ਪਾਬੰਦੀ ਲਗਾ ਦਿੱਤੀ ਗਈ। ਯੂਟਿਊਬ 'ਤੇ ਸੁਨੇਹਾ ਮਿਲਿਆ ਕਿ ਇਹ ਗੀਤ ਭਾਰਤ 'ਚ ਉਪਲਬਧ ਨਹੀਂ ਹੈ। ਮੂਸੇਵਾਲਾ ਦਾ 29 ਮਈ ਨੂੰ ਮਾਨਸਾ ਵਿਚ ਕਤਲ ਕਰ ਦਿੱਤਾ ਗਿਆ ਸੀ। 

SHARE ARTICLE

ਏਜੰਸੀ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement