ਪੰਜਾਬ ਵਿਚ ਨਸ਼ਿਆਂ ਦਾ ਕਹਿਰ ਘਟਣ ਦੀ ਬਜਾਏ ਦਿਨੋ ਦਿਨ ਵੱਧ ਹੀ ਰਿਹਾ ਹੈ।
ਮੋਗਾ: ਪੰਜਾਬ ਵਿਚ ਨਸ਼ਿਆਂ ਦਾ ਕਹਿਰ ਘਟਣ ਦੀ ਬਜਾਏ ਦਿਨੋ ਦਿਨ ਵੱਧ ਹੀ ਰਿਹਾ ਹੈ। ਅਜਿਹਾ ਹੀ ਮਾਮਲਾ ਜ਼ਿਲਾ ਮੋਗਾ ਤੋਂ ਸਾਹਮਣੇ ਆਇਆ ਜਿਥੋਂ ਦੇ ਪਿੰਡ ਹਿੰਮਤਪੁਰਾ 'ਚ ਚਿੱਟੇ ਦੀ ਓਵਰਡੋਜ਼ ਨਾਲ ਇਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਹਰਦੀਪ ਸਿੰਘ (30) ਵਜੋਂ ਹੋਈ ਹੈ। ਪੁਲਿਸ ਪ੍ਰਸ਼ਾਸਨ ਵਲੋਂ ਨਸ਼ੇ ਦੇ ਸੌਦਾਗਰਾਂ ਖ਼ਿਲਾਫ਼ ਸਖ਼ਤ ਕਦਮ ਚੁੱਕੇ ਜਾ ਰਹੇ ਹਨ ਪਰ ਇਸ ਦੇ ਬਾਵਜੂਦ ਅਜਿਹੀਆਂ ਘਟਨਾਵਾਂ ਨਹੀਂ ਰੁੱਕ ਰਹੀਆਂ ਹਨ।
ਹਰਦੀਪ ਦੇ ਹੱਥ 'ਤੇ ਟੀਕਾ ਲੱਗਿਆ ਹੋਇਆ ਸੀ ਅਤੇ ਉਸ ਦਾ ਸਾਰਾ ਸਰੀਰ ਨੀਲਾ ਹੋ ਗਿਆ ਹੈ। ਪੁਲਿਸ ਨੇ ਹਰਦੀਪ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਖੇਤਾਂ ਵਿਚੋਂ ਬਰਾਮਦ ਹੋਏ ਨਸ਼ੀਲੇ ਟੀਕੇ ਨੂੰ ਵੀ ਜਾਂਚ ਲਈ ਭੇਜ ਦਿੱਤਾ ਗਿਆ ਹੈ। ਦੱਸ ਦੇਈਏ ਕਿ ਪੁਲਿਸ ਪ੍ਰਸ਼ਾਸਨ ਵਲੋਂ ਨਸ਼ੇ ਦੇ ਸੌਦਾਗਰਾਂ ਖ਼ਿਲਾਫ਼ ਸਖ਼ਤ ਕਦਮ ਚੁੱਕੇ ਜਾ ਰਹੇ ਹਨ ਪਰ ਇਸ ਦੇ ਬਾਵਜੂਦ ਅਜਿਹੀਆਂ ਘਟਨਾਵਾਂ ਨਹੀਂ ਰੁੱਕ ਰਹੀਆਂ ਹਨ।