ਬਰਨਾਲਾ 'ਚ ਅੱਗ ਨਾਲ ਝੁਲਸੀ ਔਰਤ ਦੀ ਹੋਈ ਮੌਤ

By : GAGANDEEP

Published : Aug 20, 2023, 3:02 pm IST
Updated : Aug 20, 2023, 3:02 pm IST
SHARE ARTICLE
photo
photo

ਗੈਸ ਸਿਲੰਡਰ ਲੀਕ ਹੋਣ ਕਾਰਨ ਵਾਪਰਿਆ ਸੀ ਹਾਦਸਾ

 

ਬਰਨਾਲਾ: ਬਰਨਾਲਾ 'ਚ ਗੈਸ ਸਿਲੰਡਰ ਲੀਕ ਹੋਣ ਕਾਰਨ ਅੱਗ ਲੱਗਣ ਕਾਰਨ ਝੁਲਸੀ ਔਰਤ ਦੀ ਇਲਾਜ ਦੌਰਾਨ ਮੌਤ ਹੋ ਗਈ। ਪੁਲਿਸ ਨੇ ਗੈਸ ਸਪਲਾਈ ਕਰਨ ਵਾਲੀ ਕੰਪਨੀ ਦੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪੁਲਿਸ ਨੇ ਕਿਹਾ ਹੈ ਕਿ ਜਾਂਚ ਤੋਂ ਬਾਅਦ ਕੰਪਨੀ, ਸਪਲਾਇਰ, ਕਰਮਚਾਰੀ ਆਦਿ ਦੀ ਜੋ ਵੀ ਗਲਤੀ ਹੋਵੇਗੀ, ਉਸ ਖਿਲਾਫ਼ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ: ਲੇਹ 'ਚ ਪੰਜਾਬ ਦਾ ਜਵਾਨ ਹੋਇਆ ਸ਼ਹੀਦ, ਪਿੰਡ 'ਚ ਪਸਰਿਆ ਸੋਗ

ਕੁਝ ਦਿਨ ਪਹਿਲਾਂ ਪਿੰਡ ਰੂੜੇਕੇ ਕਲਾਂ ਵਿਚ ਗੈਸ ਸਿਲੰਡਰ ਤੋਂ ਭਿਆਨਕ ਅੱਗ ਲੱਗ ਗਈ ਸੀ। ਇਸ ਘਟਨਾ ਵਿਚ ਰਸੋਈ ਵਿਚ ਕੰਮ ਕਰ ਰਹੀ ਪਰਮਜੀਤ ਕੌਰ ਗੰਭੀਰ ਰੂਪ ਵਿਚ ਝੁਲਸ ਗਈ। ਉਸ ਨੂੰ ਇਲਾਜ ਲਈ ਡੀਐਮਸੀ ਲੁਧਿਆਣਾ ਲਿਜਾਇਆ ਗਿਆ। ਜਿਥੇ ਉਸ ਦਾ ਇਲਾਜ ਚੱਲ ਰਿਹਾ ਸੀ। ਉਸ ਦੀ ਲਾਸ਼ ਸੜਨ ਕਾਰਨ ਮੌਤ ਹੋ ਗਈ ਹੈ।

ਇਹ ਵੀ ਪੜ੍ਹੋ: ਪੰਜਾਬ ਪਹੁੰਚੀ ਮਨਪ੍ਰੀਤ ਕੌਰ ਦੀ ਦੇਹ, ਬਰਨਾਲਾ ਦੇ ਪਿੰਡ ਹਮੀਦੀ ਚ ਕੀਤਾ ਗਿਆ ਸਸਕਾਰ

ਥਾਣਾ ਰੂੜੇਕੇ ਕਲਾਂ ਦੇ ਐਸਐਚਓ ਜਗਜੀਤ ਸਿੰਘ ਨੇ ਦਸਿਆ ਕਿ ਪੁਲਿਸ ਨੇ ਮ੍ਰਿਤਕ ਔਰਤ ਦੇ ਪਤੀ ਸੇਵਕ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਗੈਸ ਸਿਲੰਡਰ ਸਪਲਾਈ ਕਰਨ ਵਾਲੀ ਕੰਪਨੀ ਦੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਸ਼ਿਕਾਇਤ ਦਰਜ ਕਰਵਾਉਣ ਤੋਂ ਬਾਅਦ ਪੁਲਿਸ ਜਾਂਚ ਕਰੇਗੀ ਕਿ ਕੰਪਨੀ ਦੇ ਕਿਹੜੇ-ਕਿਹੜੇ ਲੋਕ ਇਸ ਲਈ ਜ਼ਿੰਮੇਵਾਰ ਹਨ, ਉਸ ਤੋਂ ਬਾਅਦ ਉਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement