
ਬੇਅਦਬੀ ਕਾਂਡ ਨਾਲ ਸਬੰਧਤ ਕੋਟਕਪੂਰਾ ਗੋਲੀ ਕਾਂਡ ਦੇ ਨਾਲ-ਨਾਲ ਇਕ ਹੋਰ ਕੇਸ ਨੰਬਰ 192 ਦਰਜ ਕੀਤਾ ਗਿਆ ਹੈ
ਚੰਡੀਗੜ੍ਹ: ਪੰਜਾਬ ਦੇ ਪ੍ਰਸਿੱਧ ਬਰਗਾੜੀ ਬੇਅਦਬੀ ਕਾਂਡ ਨਾਲ ਸਬੰਧਤ ਕੋਟਕਪੂਰਾ ਗੋਲੀ ਕਾਂਡ ਦੇ ਨਾਲ-ਨਾਲ ਇਕ ਹੋਰ ਕੇਸ ਨੰਬਰ 192 ਦਰਜ ਕੀਤਾ ਗਿਆ ਹੈ। ਉਸ ਵਿਚ ਵੀ ਮੁਲਜ਼ਮ ਗੁਰਦੀਪ ਸਿੰਘ ਵਲੋਂ ਅਦਾਲਤ ਵਿਚ ਅਰਜ਼ੀ ਦੇ ਕੇ ਚਾਰਜਸ਼ੀਟ ਦਾਖ਼ਲ ਕਰਨ ਦੀ ਮੰਗ ਕੀਤੀ ਗਈ ਸੀ। ਅਦਾਲਤ ਨੇ ਮਾਮਲੇ ਦਾ ਨੋਟਿਸ ਲੈਂਦਿਆਂ ਸੂਬਾ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਮਾਮਲੇ ਦੀ ਸੁਣਵਾਈ ਲਈ 25 ਅਗਸਤ ਦੀ ਤਰੀਕ ਤੈਅ ਕੀਤੀ ਗਈ ਹੈ।
ਇਹ ਵੀ ਪੜ੍ਹੋ: ਗੁਰਦਾਸਪੁਰ 'ਚ ਮੱਝ ਦੇ ਹਮਲੇ ਨਾਲ ਕਿਸਾਨ ਦੀ ਹੋਈ ਮੌਤ
ਬਿਨੈਕਾਰ ਨੇ ਅਦਾਲਤ ਨੂੰ ਦੱਸਿਆ ਹੈ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਦੋਵਾਂ ਮਾਮਲਿਆਂ ਦੀ ਜਾਂਚ ਐਸ.ਆਈ.ਟੀ ਨੂੰ ਕਰਨ ਦੇ ਹੁਕਮ ਦਿਤੇ ਸਨ, ਪਰ ਉਕਤ ਕੇਸ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਮੁਕੰਮਲ ਕਰਕੇ ਅਦਾਲਤ ਵਿਚ ਚਲਾਨ, ਸਪਲੀਮੈਂਟਰੀ ਚਲਾਨ ਪੇਸ਼ ਕੀਤਾ ਗਿਆ, ਜਿਸ ਵਿਚ ਕੇਸ ਨੰ.192 ਵਿਚ ਕੋਈ ਕਾਰਵਾਈ ਨਹੀਂ ਕੀਤੀ ਗਈ, ਜਦੋਂ ਕਿ ਪ੍ਰਦਰਸ਼ਨਕਾਰੀਆਂ ਦੇ ਹਮਲੇ ਵਿਚ ਕਈ ਪੁਲਿਸ ਅਧਿਕਾਰੀ ਜ਼ਖ਼ਮੀ ਹੋ ਗਏ।
ਇਹ ਵੀ ਪੜ੍ਹੋ: ਸਪੀਕਰ ਵਲੋਂ ਕੋਟਕਪੂਰਾ ਨਾਲ ਸਬੰਧਤ ਫ਼ੌਜੀ ਜਵਾਨ ਰਮੇਸ਼ ਲਾਲ ਸਮੇਤ 9 ਜਵਾਨਾਂ ਦੀ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ
ਕੋਟਕਪੂਰਾ ਗੋਲੀਕਾਂਡ ਦੀ ਚਾਰਜਸ਼ੀਟ ਵਿਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ 6 ਪੁਲਿਸ ਅਧਿਕਾਰੀਆਂ ਖਿਲਾਫ ਚਾਰਜਸ਼ੀਟ ਦਾਇਰ ਕੀਤੀ ਗਈ ਹੈ। ਇਨ੍ਹਾਂ ਪੁਲਿਸ ਅਧਿਕਾਰੀਆਂ ਵਿਚੋਂ ਇਕ ਬਿਨੈਕਾਰ ਗੁਰਦੀਪ ਸਿੰਘ ਹੈ, ਜੋ ਘਟਨਾ ਵਾਲੇ ਦਿਨ ਕੋਟਕਪੂਰਾ ਥਾਣੇ ਦਾ ਇੰਚਾਰਜ ਸੀ।