
ਕੈਨੇਡਾ 'ਚ ਦਿਲ ਦਾ ਦੌਰਾ ਪੈਣ ਨਾਲ ਹੋਈ ਸੀ ਮੌਤ
ਬਰਨਾਲਾ: ਬਰਨਾਲਾ ਜ਼ਿਲ੍ਹੇ ਦੇ ਪਿੰਡ ਹਮੀਦੀ ਦੀ ਰਹਿਣ ਵਾਲੀ ਮਨਪ੍ਰੀਤ ਕੌਰ ਦੀ ਮ੍ਰਿਤਕ ਦੇਹ ਪਿੰਡ ਪੁੱਜੀ ਅਤੇ ਉਸ ਦਾ ਅੰਤਿਮ ਸਸਕਾਰ ਕੀਤਾ ਗਿਆ। ਮਨਪ੍ਰੀਤ ਦੀ 9 ਅਗਸਤ ਦੀ ਰਾਤ ਨੂੰ ਕੈਨੇਡਾ ਵਿਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ। ਕੇਂਦਰ ਸਰਕਾਰ ਦੇ ਯਤਨਾਂ ਸਦਕਾ ਲਾਸ਼ ਘਰ ਆ ਸਕੀ। ਇਸ ਦੇ ਨਾਲ ਹੀ ਪਿੰਡ ਵਾਸੀਆਂ ਅਤੇ ਵਿਦੇਸ਼ਾਂ ਵਿਚ ਵਸਦੇ ਪੰਜਾਬੀਆਂ ਨੇ ਵੀ ਮ੍ਰਿਤਕ ਦੇਹ ਲਿਆਉਣ ਲਈ ਦਾਨ ਦਿਤਾ। ਪਰਿਵਾਰ ਅਤੇ ਕਿਸਾਨ ਆਗੂਆਂ ਨੇ ਮਨਪ੍ਰੀਤ ਦੀ ਲਾਸ਼ ਪਿੰਡ ਲਿਆਉਣ ਲਈ ਕੇਂਦਰ ਸਰਕਾਰ ਦਾ ਧੰਨਵਾਦ ਕੀਤਾ।
ਇਹ ਵੀ ਪੜ੍ਹੋ: ਲੇਹ 'ਚ ਪੰਜਾਬ ਦਾ ਜਵਾਨ ਹੋਇਆ ਸ਼ਹੀਦ, ਪਿੰਡ 'ਚ ਪਸਰਿਆ ਸੋਗ
ਮ੍ਰਿਤਕ ਮਨਪ੍ਰੀਤ ਕੌਰ ਦੇ ਪਿਤਾ ਕੇਵਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਲੜਕੀ ਮੌਤ ਤੋਂ 18 ਦਿਨ (2022) ਪਹਿਲਾਂ ਕੈਨੇਡਾ ਗਈ ਸੀ ਪਰ ਉਥੇ ਦਿਲ ਦਾ ਦੌਰਾ ਪੈਣ ਕਾਰਨ ਉਸ ਦੀ ਮੌਤ ਹੋ ਗਈ। ਅੱਜ ਉਸ ਦੀ ਬੇਟੀ ਦੀ ਮ੍ਰਿਤਕ ਦੇਹ ਕੈਨੇਡਾ ਤੋਂ ਪਿੰਡ ਲਿਆਂਦੀ ਗਈ। ਲਾਸ਼ ਨੂੰ ਪਿੰਡ ਲਿਆਉਣ ਲਈ ਕੇਂਦਰ ਸਰਕਾਰ ਅਤੇ ਵਿਦੇਸ਼ ਮੰਤਰੀ ਜੈਸ਼ੰਕਰ ਨੇ ਕਾਫੀ ਸਹਿਯੋਗ ਦਿਤਾ। ਅੱਜ ਵੀ ਜਦੋਂ ਮਨਪ੍ਰੀਤ ਦੀ ਲਾਸ਼ ਪਿੰਡ ਪੁੱਜੀ ਤਾਂ ਵਿਦੇਸ਼ ਮੰਤਰਾਲੇ ਤੋਂ ਫੋਨ ਆਇਆ। ਉਨ੍ਹਾਂ ਇਸ ਸਹਿਯੋਗ ਲਈ ਕੇਂਦਰ ਸਰਕਾਰ ਦਾ ਧੰਨਵਾਦ ਕੀਤਾ।
ਇਹ ਵੀ ਪੜ੍ਹੋ: ਨਸ਼ੇ ਨੇ ਉਜਾੜਿਆ ਇਕ ਹੋਰ ਘਰ, ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਗਈ ਜਾਨ