
ਅਕਾਲ ਪੁਰਖ ਅੱਗੇ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖ਼ਸ਼ਣ ਦੀ ਕੀਤੀ ਅਰਦਾਸ
ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਲੱਦਾਖ ਦੇ ਲੇਹ ਜ਼ਿਲੇ ‘ਚ ਭਾਰਤੀ ਫ਼ੌਜ ਦੀ ਗੱਡੀ ਡੂੰਘੀ ਖੱਡ ’ਚ ਡਿੱਗਣ ਨਾਲ 9 ਫ਼ੌਜੀ ਜਵਾਨਾਂ ਦੀ ਹੋਈ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਇਹ ਵੀ ਪੜ੍ਹੋ: ਪਟਿਆਲਾ ਦੇ 24 ਸਾਲਾ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ
ਸੰਧਵਾਂ ਨੇ ਇਸ ਦੁਰਘਟਨਾ ‘ਤੇ ਅਫ਼ਸੋਸ ਪ੍ਰਗਟ ਕਰਦਿਆਂ ਕਿਹਾ ਕਿ ਹਲਾਕ ਹੋਏ ਇਨ੍ਹਾਂ ਫ਼ੌਜੀ ਜਵਾਨਾਂ ‘ਚ ਜ਼ਿਲ੍ਹਾ ਫ਼ਰੀਦਕੋਟ ਦੇ ਪਿੰਡ ਸਿਰਸੜੀ ਦਾ ਵਸਨੀਕ ਜੇ.ਸੀ.ਓ ਰਮੇਸ਼ ਲਾਲ (41) ਪੁੱਤਰ ਸਵਰਗੀ ਪ੍ਰੇਮ ਸਿੰਘ ਵੀ ਸ਼ਾਮਲ ਹੈ। ਉਨ੍ਹਾਂ ਦੱਸਿਆ ਕਿ ਰਮੇਸ਼ ਲਾਲ 24 ਸਾਲ ਪਹਿਲਾਂ ਭਾਰਤੀ ਫ਼ੌਜ ’ਚ ਭਰਤੀ ਹੋਇਆ ਸੀ। ਉਨ੍ਹਾਂ ਕਿਹਾ ਕਿ ਉਹ ਫੌਜੀ ਜਵਾਨ ਦੇ ਪਰਿਵਾਰ ਦੇ ਦੁੱਖ ‘ਚ ਸ਼ਰੀਕ ਹਨ।
ਇਹ ਵੀ ਪੜ੍ਹੋ: ਬਰਨਾਲਾ 'ਚ ਅੱਗ ਨਾਲ ਝੁਲਸੀ ਔਰਤ ਦੀ ਹੋਈ ਮੌਤ
ਉਨ੍ਹਾਂ ਨੇ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿਚ ਸਦੀਵੀ ਨਿਵਾਸ ਬਖ਼ਸ਼ਣ ਅਤੇ ਪਿੱਛੇ ਪਰਿਵਾਰਾਂ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ।