Punjab News : 70311 ਡੀਲਰਾਂ ਨੇ OTS-3 ਦਾ ਲਾਭ ਉਠਾਇਆ, ਸਰਕਾਰੀ ਖਜ਼ਾਨੇ ’ਚ ਆਏ 164.35 ਕਰੋੜ ਰੁਪਏ : ਹਰਪਾਲ ਚੀਮਾ
Published : Aug 20, 2024, 10:05 pm IST
Updated : Aug 20, 2024, 10:05 pm IST
SHARE ARTICLE
Harpal Singh Cheema
Harpal Singh Cheema

1 ਲੱਖ ਰੁਪਏ ਰੁਪਏ ਤੱਕ ਦੇ ਬਕਾਏ ਵਾਲੇ 50,903 ਡੀਲਰਾਂ ਨੂੰ ਮਿਲੀ ਕੁੱਲ 221.75 ਕਰੋੜ ਰੁਪਏ ਦੀ ਛੋਟ

Punjab News : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਵਿਰਾਸਤੀ ਟੈਕਸ ਮਾਮਲਿਆਂ ਨੂੰ ਘਟਾਉਣ ਅਤੇ ਸੁਚਾਰੂ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਨਵੰਬਰ 2023 ਵਿੱਚ ਸ਼ੁਰੂ ਕੀਤੀ ਯਕਮੁਸ਼ਤ ਨਿਪਟਾਰਾ ਸਕੀਮ-3 (ਓ.ਟੀ.ਐਸ-3) ਦਾ ਕੁੱਲ 70,311 ਡੀਲਰਾਂ ਨੇ ਲਾਭ ਉਠਾਇਆ ਹੈ।

ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਇਹ ਪ੍ਰਗਟਾਵਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਓ.ਟੀ.ਐਸ.-3 ਦੇ ਨਤੀਜੇ ਵਜੋਂ ਸਰਕਾਰੀ ਖਜ਼ਾਨੇ ਵਿੱਚ 164.35 ਕਰੋੜ ਰੁਪਏ ਪ੍ਰਾਪਤ ਹੋਏ ਹਨ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੁਆਰਾ ਸ਼ੁਰੂ ਕੀਤੀਆਂ ਗਈਆਂ ਓ.ਟੀ.ਐਸ-1 ਅਤੇ ਓ.ਟੀ.ਐਸ-2 ਸਕੀਮਾਂ ਇਸ ਦੇ ਉਲਟ 31,768 ਮਾਮਲਿਆਂ ਵਿੱਚੋਂ ਸਿਰਫ 13.15 ਕਰੋੜ ਰੁਪਏ ਦਾ ਕੁੱਲ ਟੈਕਸ ਮਾਲੀਆ ਹੀ ਜੁਟਾ ਪਾਈਆਂ ਸਨ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਨੇ ਦੱਸਿਆ ਕਿ ਓ.ਟੀ.ਐਸ-3 ਤਹਿਤ ਇੱਕ ਲੱਖ ਰੁਪਏ ਤੋਂ ਘੱਟ ਦੇ ਬਕਾਏ ਵਾਲੇ 50,903 ਡੀਲਰਾਂ ਨੇ ਟੈਕਸ, ਵਿਆਜ ਅਤੇ ਜੁਰਮਾਨੇ ਤੋਂ 100% ਛੋਟ ਦਾ ਲਾਭ ਉਠਾਇਆ, ਜਿਸ ਦੇ ਨਤੀਜੇ ਵਜੋਂ ਕੁੱਲ 221.75 ਕਰੋੜ ਰੁਪਏ ਦੇ ਬਕਾਏ ਮੁਆਫ਼ ਕੀਤੇ ਗਏ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ 19,408 ਡੀਲਰ ਜਿਨ੍ਹਾਂ ਦੇ ਬਕਾਏ 1 ਲੱਖ ਤੋਂ 1 ਕਰੋੜ ਰੁਪਏ ਤੱਕ ਸਨ, ਨੇ ਵਿਆਜ ਅਤੇ ਜੁਰਮਾਨੇ ਤੋਂ 100% ਛੋਟ, ਅਤੇ ਟੈਕਸ ਵਿੱਚ 50% ਛੋਟ ਦਾ ਲਾਭ ਲਿਆ, ਜਿਸ ਤਹਿਤ ਕੁੱਲ 644.46 ਕਰੋੜ ਰੁਪਏ ਦੀ ਛੋਟ ਦਿੱਤੀ ਗਈ।

ਵਿੱਤ ਮੰਤਰੀ ਨੇ ਕਿਹਾ ਕਿ ਇਸ ਸਕੀਮ ਮੁਲਾਂਕਣ ਸਾਲ 2016-17 ਤੱਕ 1 ਕਰੋੜ ਰੁਪਏ ਤੱਕ ਬਕਾਇਆ ਦੇ ਕੇਸਾਂ ਨੂੰ ਵਿਚਾਰਿਆ ਗਿਆ। ਉਨ੍ਹਾਂ ਕਿਹਾ ਕਿ ਜਿਨ੍ਹਾਂ ਡੀਲਰਾਂ ਨੇ ਓਟੀਐਸ-3 ਅਧੀਨ ਅਪਲਾਈ ਕੀਤਾ, ਉਨ੍ਹਾਂ ਸੀ.ਐਸ.ਟੀ ਐਕਟ, 1956 ਦੇ ਤਹਿਤ ਅਸਲ ਕਾਨੂੰਨੀ ਫਾਰਮ ਜਮ੍ਹਾਂ ਕਰਵਾਏ ਸਨ ਅਤੇ ਮੁਆਫੀ ਦੀ ਗਣਨਾ ਉਸੇ ਅਨੁਸਾਰ ਕੀਤੀ ਗਈ। ਇਸ ਤੋਂ ਇਲਾਵਾ, ਬਿਨੈਕਾਰਾਂ ਨੂੰ ਵਾਧੂ ਕਾਨੂੰਨੀ ਘੋਸ਼ਣਾ ਫਾਰਮ ਜਮ੍ਹਾ ਕਰਨ ਦੀ ਸਹੂਲਤ ਪ੍ਰਦਾਨ ਕੀਤੀ ਗਈ ਸੀ, ਜਿਸ ਨਾਲ ਉਨ੍ਹਾਂ ਨੂੰ ਇਸ ਯੋਜਨਾ ਦਾ ਲਾਭ ਲੈਣ ਵਿੱਚ ਆਸਾਨੀ ਹੋਈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 17/06/2025

17 Jun 2025 8:40 PM

Ludhiana Elections 'ਚ ਕਿਸ ਦੀ ਅੰਦਰਖਾਤੇ ਹੋਈ ਸੈਟਿੰਗ? ਕੌਣ ਖੁਦ ਹਾਰ ਕੇ ਚਾਹੁੰਦਾ ਦੂਜੇ ਨੂੰ ਜਿਤਾਉਣਾ?

17 Jun 2025 8:36 PM

Kamal Kaur Bhabhi Murder Case : Amritpal Mehron murdered Kamal Kaur | Punjab SSP Big Disclosures

16 Jun 2025 3:03 PM

'ਨੀਲਾ ਬਾਣਾ ਪਾ ਕੇ ਸਿੱਖੀ ਨੂੰ ਬਦਨਾਮ ਕੀਤਾ ਮਹਿਰੋਂ ਨੇ' Gursimran Mand | Sri Darbar Sahib |Amritpal Mehron

16 Jun 2025 3:02 PM

ਸਾਨੂੰ ਵੱਖ ਵੱਖ ਕਰਨ ਲਈ ਲੱਚਰਤਾ ਫੈਲਾਈ ਜਾ ਰਹੀ ਹੈ-Akal Takht Jathedar Gargaj|Amritpal mehron| Kamal Bhabhi

16 Jun 2025 3:02 PM
Advertisement