Punjab News : ਪੰਜਾਬ ਸਰਕਾਰ ਜ਼ਿਲ੍ਹਾ ਪੱਧਰ 'ਤੇ ਘੱਟੋ-ਘੱਟ ਇਕ ਸਰਕਾਰੀ ਸਕੂਲ 'ਚ 10 ਮੀਟਰ ਦੀ ਸ਼ੂਟਿੰਗ ਰੇਂਜ ਬਣਾਏਗੀ : ਹਰਜੋਤ ਬੈਂਸ
Published : Aug 20, 2024, 10:12 pm IST
Updated : Aug 20, 2024, 10:12 pm IST
SHARE ARTICLE
Harjot Singh Bains
Harjot Singh Bains

ਮੋਹਾਲੀ ਸ਼ੂਟਿੰਗ ਰੇਂਜ ਵਿਖੇ ਓਲੰਪੀਅਨ ਅਤੇ ਹੋਰ ਅੰਤਰਰਾਸ਼ਟਰੀ ਸ਼ੂਟਿੰਗ ਖਿਡਾਰੀਆਂ ਨੂੰ ਸਨਮਾਨਿਤ ਕੀਤਾ

Punjab News : ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਮੁਹਾਲੀ ਸ਼ੂਟਿੰਗ ਰੇਂਜ ਵਿਖੇ ਦੱਸਿਆ ਕਿ ਸਰਕਾਰੀ ਸਕੂਲਾਂ ਵਿੱਚ ਸ਼ੂਟਿੰਗ ਨੂੰ ਉਤਸ਼ਾਹਿਤ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਹਰੇਕ ਜ਼ਿਲ੍ਹੇ ਦੇ ਘੱਟੋ-ਘੱਟ ਇੱਕ ਸਕੂਲ ਵਿੱਚ 10 ਮੀਟਰ ਦੀ ਸ਼ੂਟਿੰਗ ਰੇਂਜ ਸਥਾਪਤ ਕਰਨ ਦੀ ਸ਼ੁਰੂਆਤ ਕੀਤੀ ਹੈ।

ਉਹ ਇੱਥੇ ਪੰਜਾਬ ਰਾਈਫਲ ਸ਼ੂਟਿੰਗ ਐਸੋਸੀਏਸ਼ਨ ਵੱਲੋਂ ਕਰਵਾਈ ਗਈ ਪੰਜਾਬ ਸਟੇਟ ਸ਼ੂਟਿੰਗ ਚੈਂਪੀਅਨਸ਼ਿਪ ਮੌਕੇ ਓਲੰਪੀਅਨ ਅਤੇ ਅੰਤਰਰਾਸ਼ਟਰੀ ਸ਼ੂਟਿੰਗ ਖਿਡਾਰੀਆਂ ਨੂੰ ਸਨਮਾਨਿਤ ਕਰਨ ਆਏ ਹੋਏ ਸਨ।

ਉਨ੍ਹਾਂ ਦੱਸਿਆ ਕਿ ਪਹਿਲੇ ਪੜਾਅ ਦੀਆਂ 10 ਸ਼ੂਟਿੰਗ ਰੇਂਜਾਂ ਵਿੱਚੋਂ ਪਹਿਲੀ ਸ਼ੂਟਿੰਗ ਰੇਂਜ ਸ੍ਰੀ ਆਨੰਦਪੁਰ ਸਾਹਿਬ ਵਿਖੇ ਬਣੇਗੀ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਰਾਜ ਸਕੂਲਾਂ ਵਿੱਚ ਛੇ ਸਾਈਡ ਐਸਟ੍ਰੋਟਰਫਿੰਗ ਲਗਾ ਕੇ ਵੀ ਹਾਕੀ ਨੂੰ ਉਤਸ਼ਾਹਿਤ ਕਰੇਗਾ। ਇਸੇ ਤਰ੍ਹਾਂ ਸਰਕਾਰੀ ਸਕੂਲਾਂ ਵਿੱਚ ਤੈਰਾਕੀ ਨੂੰ ਵੀ ਉਤਸ਼ਾਹਿਤ ਕੀਤਾ ਜਾਵੇਗਾ।

ਹਾਲ ਹੀ ਵਿੱਚ ਹੋਈਆਂ ਪੈਰਿਸ ਓਲੰਪਿਕ ਵਿੱਚ ਪੰਜਾਬ ਦੇ ਨਿਸ਼ਾਨੇਬਾਜ਼ ਖਿਡਾਰੀਆਂ ਦੇ ਯੋਗਦਾਨ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਕਿਹਾ ਕਿ ਹਾਕੀ ਤੋਂ ਬਾਅਦ, ਜਿਸ ਵਿੱਚ ਪੰਜਾਬ ਦੇ 10 ਖਿਡਾਰੀ ਭਾਰਤੀ ਟੀਮ ਦੀ ਨੁਮਾਇੰਦਗੀ ਕਰਦੇ ਹਨ, ਪੰਜਾਬ ਨਿਸ਼ਾਨੇਬਾਜ਼ੀ ਦੇ ਖਿਡਾਰੀਆਂ ਦੀ ਨਰਸਰੀ ਬਣਨ ਲਈ ਵੀ ਅੱਗੇ ਵਧ ਰਿਹਾ ਹੈ ਕਿਉਂਕਿ ਪੈਰਿਸ ਓਲੰਪਿਕ ਵਿੱਚ ਦੇਸ਼ ਦੇ ਕੁੱਲ 17 ਸ਼ੂਟਿੰਗ ਖਿਡਾਰੀਆਂ ਨੇ ਭਾਗ ਲਿਆ ,ਜਿਸ ਵਿੱਚੋਂ 7 ਖਿਡਾਰੀਆਂ ਦਾ ਯੋਗਦਾਨ ਪੰਜਾਬ ਦਾ ਹੈ। 

ਉਨ੍ਹਾਂ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਨੇ ਕਾਂਸੀ ਤਮਗਾ ਜੇਤੂ ਹਾਕੀ ਟੀਮ ਦੇ ਅੱਠ ਖਿਡਾਰੀਆਂ ਨੂੰ ਇੱਕ-ਇੱਕ ਕਰੋੜ ਰੁਪਏ ਦੇ ਨਕਦ ਇਨਾਮ ਤੋਂ ਇਲਾਵਾ ਪੈਰਿਸ ਓਲੰਪਿਕ ਵਿੱਚ ਭਾਗ ਲੈਣ ਵਾਲੇ ਬਾਕੀ 11 ਖਿਡਾਰੀਆਂ ਨੂੰ 15-15 ਲੱਖ ਰੁਪਏ ਦਿੱਤੇ ਹਨ। ਇਸ ਤੋਂ ਪਹਿਲਾਂ ਪੰਜਾਬ ਨੇ ਓਲੰਪਿਕ ਦੀ ਤਿਆਰੀ ਲਈ ਵੀ ਆਪਣੇ ਹਰੇਕ ਖਿਡਾਰੀ ਨੂੰ 15 ਲੱਖ ਰੁਪਏ ਪ੍ਰਤੀ ਖਿਡਾਰੀ ਦਿੱਤੇ ਸਨ।

ਉਨ੍ਹਾਂ ਪੈਰਿਸ ਓਲੰਪਿਕ ਦੌਰਾਨ ਭਾਰਤ ਦੀ ਨੁਮਾਇੰਦਗੀ ਕਰਨ ਵਾਲੇ ਪੰਜਾਬ ਦੇ ਨਿਸ਼ਾਨੇਬਾਜ਼ ਖਿਡਾਰੀਆਂ ਸਿਫਤ ਕੌਰ ਸਮਰਾ, ਅੰਜੁਮ ਮੌਦਗਿੱਲ, ਅਰਜੁਨ ਬਬੂਟਾ, ਅਰਜੁਨ ਸਿੰਘ ਚੀਮਾ, ਵਿਜੇਵੀਰ ਸਿੱਧੂ ਅਤੇ ਵਿਸ਼ਵ ਚੈਂਪੀਅਨ ਅਮਨਪ੍ਰੀਤ ਸਿੰਘ ਨੂੰ ਪੰਜਾਬ ਰਾਈਫਲ ਸ਼ੂਟਿੰਗ ਐਸੋਸੀਏਸ਼ਨ ਦੀ ਤਰਫੋਂ 75-75 ਹਜ਼ਾਰ ਰੁਪਏ ਦੇ ਕੇ ਸਨਮਾਨਿਤ ਕੀਤਾ। ਵਿਸ਼ਵ ਕੱਪ ਜੇਤੂ ਅਤੇ ਏਸ਼ੀਅਨ ਚੈਂਪੀਅਨਸ਼ਿਪ ਦੇ ਜੇਤੂ ਗਨੀਮਤ ਸੇਖੋਂ ਨੂੰ 50,000, ਗੁਰਜੋਤ ਸਿੰਘ ਖੰਗੂੜਾ, ਭਵਤੇਗ ਸਿੰਘ ਗਿੱਲ, ਹਰਮੇਹਰ ਸਿੰਘ ਲਾਲੀ ਨੂੰ 25-25000, ਰਾਜ ਕੰਵਰ ਸਿੰਘ ਸੰਧੂ, ਸਰਤਾਜ ਟਿਵਾਣਾ ਅਤੇ ਜੈਸਮੀਨ ਕੌਰ ਨੂੰ 15000 ਹਰੇਕ ਅਤੇ ਕੋਚ ਸੁਖਰਾਜ ਕੌਰ ਅਤੇ ਗੁਰਪ੍ਰੀਤ ਸਿੰਘ ਨੂੰ 25-25,000 ਨਾਲ ਸਨਮਾਨਿਆ।

ਉਨ੍ਹਾਂ ਅਰਜੁਨ ਐਵਾਰਡੀ ਅਤੇ ਓਲੰਪੀਅਨ ਗੁਰਬੀਰ ਸਿੰਘ ਸੰਧੂ ਨੂੰ ਪੰਜਾਬ ਦੇ ਸ਼ੂਟਿੰਗ ਖਿਡਾਰੀਆਂ ਨੂੰ ਅੰਤਰਰਾਸ਼ਟਰੀ ਪੱਧਰ ਦੇ ਮੈਚਾਂ ਅਤੇ ਮੁਕਾਬਲਿਆਂ ਵਿੱਚ ਮੱਲਾਂ ਮਾਰਨ ਲਈ ਪ੍ਰੇਰਿਤ ਕਰਨ ਲਈ ਵਧਾਈ ਦਿੱਤੀ ਅਤੇ ਉਨ੍ਹਾਂ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੂੰ ਉਨ੍ਹਾਂ ਦੇ ਯੋਗਦਾਨ ਬਾਰੇ ਜਾਣੂ ਕਰਵਾਉਣ ਦਾ ਭਰੋਸਾ ਦਿੱਤਾ।

ਸਾਬਕਾ ਆਈਏਐਸ ਅਤੇ ਕੀਰਤੀ ਚੱਕਰ ਅਵਾਰਡੀ, ਐਸ ਐਸ ਬੋਪਾਰਾਏ ਨੇ ਡਿਪਟੀ ਕਮਿਸ਼ਨਰ ਵਜੋਂ ਆਪਣੇ ਕਾਰਜਕਾਲ ਦੌਰਾਨ ਫਿਰੋਜ਼ਪੁਰ ਵਿਖੇ ਉੱਤਰੀ ਭਾਰਤ ਦੀ ਪਹਿਲੀ ਸ਼ੂਟਿੰਗ ਰੇਂਜ ਸਥਾਪਤ ਕਰਨ ਦੇ ਸਫ਼ਰ ਨੂੰ ਯਾਦ ਕਰਦਿਆਂ ਕਿਹਾ ਕਿ ਹਰ ਖੇਡ ਵਿਸ਼ਵ ਪੱਧਰ 'ਤੇ ਉੱਤਮ ਪ੍ਰਦਰਸ਼ਨ ਕਰਨ ਲਈ ਸਮਰਪਣ ਦੀ ਮੰਗ ਕਰਦੀ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਪੰਜਾਬ ਦੇ ਨਿਸ਼ਾਨੇਬਾਜ਼ ਖਿਡਾਰੀ ਜਲਦੀ ਹੀ ਹਾਕੀ ਖਿਡਾਰੀਆਂ ਵਾਂਗ ਦੇਸ਼ ਦੀ ਅਗਵਾਈ ਕਰਨਗੇ।

ਗੁਰਬੀਰ ਸਿੰਘ ਸੰਧੂ ਜੋ ਕਿ ਪੰਜਾਬ ਰਾਈਫਲ ਐਸੋਸੀਏਸ਼ਨ ਦੇ ਪ੍ਰਧਾਨ ਵੀ ਹਨ, ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਪ੍ਰਸਤੀ ਨਾਲ ਐਸੋਸੀਏਸ਼ਨ ਲਾਸ ਏਂਜਲਸ ਓਲੰਪਿਕ ਵਿੱਚ ਮੈਡਲਾਂ 'ਤੇ ਨਿਸ਼ਾਨਾ ਰੱਖੇਗੀ।

ਉਨ੍ਹਾਂ ਦੱਸਿਆ ਕਿ ਮੋਹਾਲੀ ਦੀ ਫੇਜ਼ 6 ਸ਼ੂਟਿੰਗ ਰੇਂਜ ਵਿਖੇ ਕਰਵਾਈ ਗਈ 59ਵੀਂ ਪੰਜਾਬ ਸਟੇਟ ਸ਼ੂਟਿੰਗ ਚੈਂਪੀਅਨਸ਼ਿਪ ਵਿੱਚ ਸੂਬੇ ਭਰ ਦੇ 1700 ਖਿਡਾਰੀਆਂ ਨੇ ਭਾਗ ਲਿਆ, ਜਿਨ੍ਹਾਂ ਵਿੱਚੋਂ 600 ਤੋਂ ਵੱਧ ਖਿਡਾਰੀਆਂ ਨੇ ਪੁਜ਼ੀਸ਼ਨਾਂ ਹਾਸਲ ਕੀਤੀਆਂ।

ਸਿੱਖਿਆ ਮੰਤਰੀ ਨੇ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਦੇ ਚੇਅਰਮੈਨ ਡਾ: ਸੰਨੀ ਸਿੰਘ ਆਹਲੂਵਾਲੀਆ ਦੇ ਨਾਲ ਜੇਤੂ ਖਿਡਾਰੀਆਂ ਨੂੰ ਇਨਾਮਾਂ ਦੀ ਵੰਡ ਕਰਦਿਆਂ ਨਿਸ਼ਾਨੇਬਾਜ਼ੀ ਦੇ ਖੇਤਰ ਚ ਲੋੜਵੰਦ ਖਿਡਾਰੀਆਂ ਦੀ ਮਦਦ ਲਈ ਐਸੋਸੀਏਸ਼ਨ ਨੂੰ 10 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਵੀ ਕੀਤਾ ਤਾਂ ਜੋ ਉਨ੍ਹਾਂ ਨੂੰ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ 'ਤੇ ਵਧੀਆ ਪ੍ਰਦਰਸ਼ਨ ਕਰਨ ਦੇ ਮੌਕੇ ਮਿਲ ਸਕਣ। ਪੰਜਾਬ ਪੀਐਚਡੀ ਚੈਂਬਰ ਆਫ ਕਾਮਰਸ ਦੇ ਚੇਅਰਮੈਨ ਆਰ ਐਸ ਸਚਦੇਵਾ ਵੀ ਮੌਜੂਦ ਸਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement