Ravneet Bittu News : ਰਾਜਸਥਾਨ ਤੋਂ ਰਾਜ ਸਭਾ ਜਾਣਗੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ
Published : Aug 20, 2024, 6:01 pm IST
Updated : Aug 20, 2024, 9:10 pm IST
SHARE ARTICLE
Ravneet Singh Bittu
Ravneet Singh Bittu

ਰਵਨੀਤ ਬਿੱਟੁ 21 ਅਗਸਤ ਨੂੰ ਰਾਜ ਸਭਾ ਚੋਣ ਲਈ ਆਪਣੇ ਕਾਗਜ਼ ਦਾਖਲ ਕਰਨਗੇ

Ravneet Bittu News : ਭਾਜਪਾ ਵੱਲੋਂ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ (Ravneet Singh Bittu) ਨੂੰ ਰਾਜਸਥਾਨ ਤੋਂ ਰਾਜ ਸਭਾ ਭੇਜਣ ਦਾ ਫੈਸਲਾ ਕੀਤਾ ਗਿਆ ਹੈ। ਮੰਗਲਵਾਰ ਨੂੰ ਭਾਜਪਾ ਹਾਈਕਮਾਂਡ ਦੀ ਮੀਟਿੰਗ ਵਿੱਚ ਬਿੱਟੂ ਦੇ ਨਾਂ ਨੂੰ ਮਨਜ਼ੂਰੀ ਦਿੱਤੀ ਗਈ। ਰਵਨੀਤ ਬਿੱਟੁ 21 ਅਗਸਤ ਨੂੰ ਰਾਜ ਸਭਾ ਚੋਣ ਲਈ ਆਪਣੇ ਕਾਗਜ਼ ਦਾਖਲ ਕਰਨਗੇ।

ਇਸ ਤੋਂ ਪਹਿਲਾਂ ਉਨ੍ਹਾਂ ਦੇ ਹਰਿਆਣਾ ਤੋਂ ਚੋਣ ਲੜਨ ਦੀਆਂ ਅਟਕਲਾਂ ਲਾਈਆਂ ਜਾ ਰਹੀਆਂ ਸਨ ਪਰ ਉਥੋਂ ਭਾਜਪਾ ਨੇ ਕਾਂਗਰਸ ਛੱਡ ਕੇ ਆਈ ਆਗੂ ਕਿਰਨ ਚੌਧਰੀ ਨੂੰ ਰਾਜ ਸਭਾ ਦਾ ਉਮੀਦਵਾਰ ਬਣਾਇਆ ਹੈ।

ਰਾਜਸਥਾਨ ਤੋਂ ਰਾਜ ਸਭਾ ਲਈ ਨਾਮਜ਼ਦ ਕਰਨ 'ਤੇ ਰਵਨੀਤ ਬਿੱਟੂ ਨੇ ਕੇਂਦਰੀ ਲੀਡਰਸ਼ਿਪ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਨੇ ਕਿਹਾ ; 'ਮੈਂ ਮਾਣਯੋਗ ਪ੍ਰਧਾਨ ਮੰਤਰੀ ਨਰੇਂਦਰ ਮੋਦੀ , ਮਾਨਯੋਗ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ , ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਅਤੇ ਭਾਜਪਾ ਦੀ ਸਤਿਕਾਰਯੋਗ ਲੀਡਰਸ਼ਿਪ ਦਾ ਮੈਨੂੰ ਰਾਜਸਥਾਨ ਤੋਂ ਰਾਜ ਸਭਾ ਲਈ ਨਾਮਜ਼ਦ ਕਰਕੇ ਮੇਰੇ ਉੱਤੇ ਭਰੋਸਾ ਜਤਾਉਣ ਲਈ ਬਹੁਤ ਧੰਨਵਾਦੀ ਹਾਂ। ਮੈਂ ਆਪਣੇ ਮਹਾਨ ਦੇਸ਼ ਅਤੇ ਪਾਰਟੀ ਦਾ  ਮਾਣ ਵਧਾਉਣ ਲਈ ਅਣਥੱਕ ਮਿਹਨਤ ਕਰਨ ਦਾ ਵਾਅਦਾ ਕਰਦਾ ਹਾਂ। ਤੁਹਾਡੇ ਸਮਰਥਨ ਨਾਲ, ਮੈਂ ਸਾਡੇ ਸੰਵਿਧਾਨ ਦੇ ਮੂਲਾਂ ਅਤੇ ਸਿਧਾਂਤਾਂ ਨੂੰ ਬਰਕਰਾਰ ਰੱਖਣ ਅਤੇ ਸਾਡੇ ਦੇਸ਼ ਦੀ ਤਰੱਕੀ ਅਤੇ ਖੁਸ਼ਹਾਲੀ ਵਿੱਚ ਯੋਗਦਾਨ ਪਾਉਣ ਦਾ ਯਤਨ ਕਰਾਂਗਾ।

ਦੱਸ ਦੇਈਏ ਕਿ ਲੁਧਿਆਣਾ ਤੋਂ ਦੋ ਵਾਰ ਸੰਸਦ ਮੈਂਬਰ ਰਹਿ ਚੁੱਕੇ ਰਵਨੀਤ ਬਿੱਟੂ 2024 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ। ਬਿੱਟੂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਮਰਹੂਮ ਬੇਅੰਤ ਸਿੰਘ ਦਾ ਪੋਤਾ ਅਤੇ ਸਾਬਕਾ ਮੰਤਰੀ ਤੇਜ ਪ੍ਰਕਾਸ਼ ਸਿੰਘ ਦਾ ਪੁੱਤਰ ਹੈ।

ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਪਾਰਟੀ ਨੇ ਉਨ੍ਹਾਂ ਨੂੰ ਲੁਧਿਆਣਾ ਤੋਂ ਟਿਕਟ ਦਿੱਤੀ ਸੀ ਪਰ ਉਨ੍ਹਾਂ ਨੂੰ ਕਾਂਗਰਸੀ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਤੋਂ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਲੋਕ ਸਭਾ ਚੋਣਾਂ ਵਿੱਚ ਹਾਰ ਦੇ ਬਾਵਜੂਦ ਭਾਜਪਾ ਨੇ ਮੋਦੀ 3.0 ਸਰਕਾਰ ਵਿੱਚ ਬਿੱਟੂ ਨੂੰ ਕੇਂਦਰੀ ਰਾਜ ਮੰਤਰੀ ਬਣਾਇਆ ਹੈ। ਇਸ ਲਈ ਉਨ੍ਹਾਂ ਲਈ ਰਾਜ ਸਭਾ ਜਾਣਾ ਅਤੇ ਸੰਸਦ ਮੈਂਬਰ ਵਜੋਂ ਸਹੁੰ ਚੁੱਕਣਾ ਬਹੁਤ ਜ਼ਰੂਰੀ ਹੈ।

 

 

Location: India, Punjab

SHARE ARTICLE

ਏਜੰਸੀ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement