TarnTaran News: NHAI ਪ੍ਰੋਜੈਕਟ ਲਈ ਜ਼ਮੀਨਾਂ ਐਕਵਾਇਰ ਕਰਨ ਨੂੰ ਲੈ ਕੇ ਪ੍ਰਸ਼ਾਸਨ ਤੇ ਕਿਸਾਨ ਆਹਮੋ-ਸਾਹਮਣੇ
Published : Aug 20, 2024, 1:54 pm IST
Updated : Aug 20, 2024, 1:54 pm IST
SHARE ARTICLE
Administration and farmers clash over land acquisition for NHAI project
Administration and farmers clash over land acquisition for NHAI project

ਜ਼ਮੀਨਾਂ ਐਕਵਾਇਰ ਕਰਨ ਨੂੰ ਲੈ ਕੇ ਕਿਸਾਨਾਂ ਵਿੱਚ ਭਾਰੀ ਰੋਸ ਪਾਇਆ ਗਿਆ ਹੈ।


TarnTaran News: NHAI ਪ੍ਰੋਜੈਕਟ ਲਈ ਜ਼ਮੀਨਾਂ ਐਕਵਾਇਰ ਕਰਨ ਨੂੰ ਲੈ ਕੇ ਪ੍ਰਸ਼ਾਸਨ ਤੇ ਕਿਸਾਨ ਆਹਮੋ-ਸਾਹਮਣੇ : ਤਰਨਤਾਰਨ ਸਾਹਿਬ ਤੋਂ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। NHAI ਪ੍ਰੋਜੈਕਟ ਲਈ ਜ਼ਮੀਨਾਂ ਐਕਵਾਇਰ ਕਰਨ ਨੂੰ ਲੈ ਕੇ ਪ੍ਰਸ਼ਾਸਨ ਤੇ ਕਿਸਾਨ ਆਹਮੋ-ਸਾਹਮਣੇ ਹੋ ਗਏ ਹਨ।  ਇਸ ਮੌਕੇ ਪਿੰਡ ਧੂੰਦਾ ਵਿੱਚ ਕਿਸਾਨਾਂ ਦਾ ਵੱਡਾ ਇਕੱਠ ਹੋ ਗਿਆ। ਨੈਸ਼ਨਲ ਹਾਈਵੇ ਲਈ ਜ਼ਮੀਨ ਐਕਵਾਇਰ ਕਰਨ ਲਈ ਭਾਰੀ ਪੁਲਿਸ ਬਲ ਨਾਲ  ਪ੍ਰਸ਼ਾਸਨ ਪਹੁੰਚਿਆ। ਕਿਸਾਨਾਂ ਵੱਲੋਂ ਜ਼ਮੀਨ ਦਾ ਉਚਿੱਤ ਮੁੱਲ ਨਾ ਮਿਲਣ ਕਾਰਨ ਭਾਰੀ ਵਿਰੋਧ ਕੀਤਾ ਜਾ ਰਿਹਾ।

 ਜ਼ਿਲਾ ਤਰਨ ਤਾਰਨ ਦੇ ਵੱਖ ਵੱਖ ਪਿੰਡਾਂ ਵਿੱਚ ਨਿਕਲਣ ਵਾਲੇ ਨੈਸ਼ਨਲ ਹਾਈਵੇ ਲਈ ਜ਼ਮੀਨ ਐਕਵਾਇਰ ਕਰਨ ਲਈ ਪ੍ਰਸ਼ਾਸਨ ਅਤੇ ਕਿਸਾਨਾਂ ਵਿਚਕਾਰ ਤਕਰਾਰ ਦੀ ਸਥਿਤੀ ਬਣੀ ਹੋਈ ਹੈ। ਇਸੇ ਦੇ ਚੱਲਦੇ ਅੱਜ ਭਾਰੀ ਪੁਲਿਸ ਬਲ ਦੇ ਨਾਲ ਜ਼ਮੀਨਾ ਐਕਵਾਇਰ ਕਰਨ ਲਈ ਬਲਾਕ ਖਡੂਰ ਸਾਹਿਬ ਦੇ ਪਿੰਡ ਧੂੰਦਾ,ਖੱਖ, ਝੰਡੇਰ ਮਹਾਪੁਰਖਾਂ ਅਤੇ ਫਤਿਆਬਾਦ ਆਦਿ ਪਹੁੰਚਿਆਂ ਜਿੱਥੇ ਕਿਸਾਨ ਜੱਥੇਬੰਦੀਆਂ ਦੇ ਵਿਰੋਧ ਅੱਗੇ ਉਹਨਾਂ ਨੂੰ ਝੁਕਣਾ ਪਿਆ। ਇਸ ਮੌਕੇ ਪਹੁੰਚੇ ਡੀ ਐਸ ਪੀ ਗੋਇੰਦਵਾਲ ਸਾਹਿਬ ਰਵੀਸ਼ੇਰ ਸਿੰਘ ਨੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਪ੍ਰਸ਼ਾਸਨ ਵੱਲੋਂ ਧੱਕੇ ਨਾਲ ਕਿਸੇ ਦੀ ਜ਼ਮੀਨ ਐਕਵਾਇਰ ਨਹੀਂ ਕੀਤੀ ਜਾਵੇਗੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement