Punjab News: ਦੋਵਾਂ ਭਰਾਵਾਂ ਨਾਲ ਗੱਲ ਕਰਦੀ ਸੀ ਕੁੜੀ, ਛੋਟੇ ਭਰਾ ਨੂੰ ਨਹੀਂ ਹੋਇਆ ਬਰਦਾਸ਼ਤ, ਕਰ ਦਿੱਤਾ ਵੱਡਾ ਕਾਂਡ
Published : Aug 20, 2024, 1:15 pm IST
Updated : Aug 20, 2024, 3:12 pm IST
SHARE ARTICLE
The girl used to quarrel with both the brothers, the younger brother did not tolerate it, he did a big incident
The girl used to quarrel with both the brothers, the younger brother did not tolerate it, he did a big incident

Punjab News: ਮ੍ਰਿਤਕ ਦੇ ਪਿਤਾ ਦਰਸ਼ਨ ਕਸ਼ਯਪ ਨੇ ਦੱਸਿਆ ਕਿ ਉਸ ਦੇ ਦੋਵੇਂ ਲੜਕੇ ਸ਼ਰਾਬ ਪੀਣ ਦੇ ਆਦੀ ਸਨ, ਜੋ ਅਕਸਰ ਸ਼ਰਾਬ ਪੀ ਕੇ ਆਪਸ ਵਿੱਚ ਲੜਦੇ ਰਹਿੰਦੇ ਸਨ

 

Punjab News: ਫਾਜ਼ਿਲਕਾ ਦੀ ਭੈਰੋਂ ਬਸਤੀ 'ਚ ਲੜਕੀ ਦੇ ਪ੍ਰੇਮ ਸਬੰਧਾਂ ਨੂੰ ਲੈ ਕੇ ਛੋਟੇ ਭਰਾ ਨੇ ਆਪਣੇ ਵੱਡੇ ਭਰਾ ਦਾ ਕਤਲ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਦੋਵੇਂ ਭਰਾ ਇੱਕ ਹੀ ਕੁੜੀ ਨੂੰ ਪਸੰਦ ਕਰ ਦੇ ਸਨ ਇਸ ਗੱਲ ਨੂੰ ਲੈ ਕੇ ਦੋਵਾਂ 'ਚ ਲੜਾਈ ਹੋ ਗਈ ਇਸ ਝਗੜੇ ਦੌਰਾਨ ਛੋਟੇ ਭਰਾ ਨੇ ਇੱਟ ਮਾਰ ਕੇ ਵੱਡੇ ਭਰਾ ਦਾ ਕਤਲ ਕਰ ਦਿੱਤਾ।

ਮ੍ਰਿਤਕ ਦੀ ਭੈਣ ਕੋਮਲ ਨੇ ਦੱਸਿਆ ਕਿ ਇੱਕ ਲੜਕੀ ਉਸ ਦੇ ਦੋਵਾਂ ਭਰਾਵਾਂ ਅਜੈ ਕੁਮਾਰ ਅਤੇ ਸ਼ਿਵ ਦੇ ਸੰਪਰਕ ਵਿੱਚ ਸੀ ਜਦੋਂ ਉਨ੍ਹਾਂ ਨੂੰ ਇਸ ਗੱਲ ਦਾ ਪਤਾ ਲੱਗਾ ਤਾਂ ਦੋਵਾਂ ਵਿੱਚ ਸ਼ਰਾਬ ਪੀ ਕੇ ਲੜਾਈ ਹੋ ਗਈ। ਲੜਕੀ ਨੂੰ ਲੈ ਕੇ ਹੋਈ ਲੜਾਈ ਕਾਰਨ ਇਹ ਮਾਮਲਾ ਖੂਨੀ ਟਕਰਾਅ ਵਿੱਚ ਬਦਲ ਗਿਆ।

ਇਸ ਦੇ ਨਾਲ ਹੀ ਮ੍ਰਿਤਕ ਦੇ ਪਿਤਾ ਦਰਸ਼ਨ ਕਸ਼ਯਪ ਨੇ ਦੱਸਿਆ ਕਿ ਉਸ ਦੇ ਦੋਵੇਂ ਲੜਕੇ ਸ਼ਰਾਬ ਪੀਣ ਦੇ ਆਦੀ ਸਨ, ਜੋ ਅਕਸਰ ਸ਼ਰਾਬ ਪੀ ਕੇ ਆਪਸ ਵਿੱਚ ਲੜਦੇ ਰਹਿੰਦੇ ਸਨ। ਬੀਤੀ ਰਾਤ ਉਹ ਆਪਣੇ ਕਮਰੇ ਵਿੱਚ ਸੌਣ ਲਈ ਚਲਾ ਗਿਆ, ਜਦੋਂ ਕਿ ਉਸ ਦੇ ਦੋ ਲੜਕੇ ਅਜੈ ਕੁਮਾਰ ਅਤੇ ਸ਼ਿਵ ਹੱਡਾ ਰੋਡ ਨੇੜੇ ਝੁੱਗੀ ਝੋਪੜੀ ਵਿੱਚ ਚਲੇ ਗਏ। ਰਾਤ ਨੂੰ ਦੋਵਾਂ ਵਿਚ ਲੜਾਈ ਹੋ ਗਈ। ਇਸ ਦੌਰਾਨ ਅਜੈ ਕੁਮਾਰ ਨੇ ਜ਼ਮੀਨ 'ਤੇ ਡਿੱਗੇ ਵੱਡੇ ਭਰਾ ਸ਼ਿਵ ਦੇ ਸਿਰ 'ਤੇ ਇੱਟ ਨਾਲ ਜ਼ੋਰਦਾਰ ਵਾਰ ਕੀਤਾ ਅਤੇ ਫਿਰ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਕੇ ਉਸ ਦਾ ਕਤਲ ਕਰ ਦਿੱਤਾ।

ਆਪਣੇ ਵੱਡੇ ਭਰਾ ਦਾ ਕਤਲ ਕਰਨ ਤੋਂ ਬਾਅਦ ਅਜੈ ਕੁਮਾਰ ਨੇ ਆਪਣੀ 19 ਸਾਲਾ ਭੈਣ, ਜੋ ਕਿ ਲੁਧਿਆਣਾ ਵਿੱਚ ਕੰਮ ਕਰਦੀ ਸੀ, ਨੂੰ ਫੋਨ ਕੀਤਾ ਅਤੇ ਉਸ ਨੂੰ ਦੱਸਿਆ ਕਿ ਉਸ ਨੇ ਆਪਣੇ ਭਰਾ ਸ਼ਿਵ ਦਾ ਕੰਮ ਖਤਮ ਕਰ ਦਿੱਤਾ ਹੈ, ਜਿਸ ਦਾ ਉਸ ਨਾਲ ਅਕਸਰ ਝਗੜਾ ਰਹਿੰਦਾ ਸੀ। ਜਦੋਂ ਉਸ ਦੀ ਭੈਣ ਨੇ ਉਸ ਦੀ ਗੱਲ 'ਤੇ ਵਿਸ਼ਵਾਸ ਨਹੀਂ ਕੀਤਾ ਤਾਂ ਦੋਸ਼ੀ ਨੇ ਆਪਣੇ ਮੋਬਾਈਲ ਤੋਂ ਸ਼ਿਵ ਦੀ ਲਾਸ਼ ਦੀ ਫੋਟੋ ਭੇਜ ਦਿੱਤੀ।

ਇਸ ਮਾਮਲੇ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ ਤਾਂ ਮਾਮਲੇ ਦੀ ਜਾਂਚ ਕਰ ਰਹੇ ਤਫ਼ਤੀਸ਼ੀ ਅਫ਼ਸਰ ਐਸ.ਐਚ.ਓ ਮਨਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਕਥਿਤ ਦੋਸ਼ੀ ਸ਼ਿਵਾ ਦੇ ਖ਼ਿਲਾਫ਼ ਧਾਰਾ 304 ਆਈ.ਪੀ.ਸੀ 105 ਬੀ.ਐਨ.ਐਸ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ। ਦਰਸ਼ਨ ਕਸ਼ਯਪ ਦੇ ਬਿਆਨ
 

SHARE ARTICLE

ਏਜੰਸੀ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement