Gurdaspur News : ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ ,ਤਿੰਨ ਦਿਨ ਪਹਿਲਾਂ ਕਿਸੇ ਕੰਮ ਲਈ ਘਰੋਂ ਨਿਕਲਿਆ ਸੀ
Published : Aug 20, 2024, 1:26 pm IST
Updated : Aug 20, 2024, 1:26 pm IST
SHARE ARTICLE
drug overdose
drug overdose

ਬੇਹੋਸ਼ੀ ਦੀ ਹਾਲਤ 'ਚ ਮਿਲਿਆ ਨੌਜਵਾਨ

Gurdaspur News : ਗੁਰਦਾਸਪੁਰ ਦੇ ਪਿੰਡ ਚੱਕ ਸ਼ਰੀਫ ਵਿੱਚ ਨਸ਼ੇ ਦੀ ਓਵਰਡੋਜ਼ ਨਾਲ ਇੱਕ ਨੌਜਵਾਨ ਦੀ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਨੌਜਵਾਨ ਤਿੰਨ ਦਿਨ ਪਹਿਲਾਂ ਕਿਸੇ ਕੰਮ ਲਈ ਘਰੋਂ ਨਿਕਲਿਆ ਸੀ, ਜਿਸ ਤੋਂ ਬਾਅਦ ਉਹ ਘਰ ਵਾਪਸ ਨਹੀਂ ਆਇਆ। ਇਸ ਤੋਂ ਬਾਅਦ ਪਰਿਵਾਰ ਵਾਲਿਆਂ ਨੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਪਰ ਕੱਲ੍ਹ ਦੇਰ ਸ਼ਾਮ ਉਹ ਥਾਣਾ ਕਾਦੀਆਂ ਦੇ ਪਿੰਡ ਤਰਖਾਣਾ ਵਾਲੀ ਕੋਲ ਬੇਹੋਸ਼ੀ ਦੀ ਹਾਲਤ ਵਿੱਚ ਮਿਲਿਆ।

ਥਾਣਾ ਕਾਦੀਆਂ ਦੀ ਪੁਲੀਸ ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਲੈ ਗਈ ਪਰ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਉਕਤ ਨੌਜਵਾਨ ਕਾਫੀ ਸਮੇਂ ਤੋਂ ਨਸ਼ੇ ਦਾ ਆਦੀ ਸੀ। ਨੌਜਵਾਨ ਦੀ ਪਛਾਣ ਅਕਾਸ਼ਦੀਪ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਪਿੰਡ ਚੱਕ ਸ਼ਰੀਫ ਵਜੋਂ ਹੋਈ ਹੈ।

ਐਸ.ਐਚ.ਓ ਗੁਰਦੇਵ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਤਰਖਾਣਾ ਸਿਵਲ ਲਾਈਨ ਕਾਦੀਆਂ ਨੇੜੇ ਸੜਕ ਕਿਨਾਰੇ ਇੱਕ ਨੌਜਵਾਨ ਨੂੰ ਬੇਹੋਸ਼ੀ ਦੀ ਹਾਲਤ ਵਿੱਚ ਪਿਆ ਦੇਖਿਆ ਗਿਆ। ਉਹ ਪੁਲਸ ਪਾਰਟੀ ਨਾਲ ਮੌਕੇ 'ਤੇ ਪਹੁੰਚੇ ਅਤੇ ਨੌਜਵਾਨ ਨੂੰ ਸਿਵਲ ਹਸਪਤਾਲ ਬਟਾਲਾ ਵਿਖੇ ਦਾਖਲ ਕਰਵਾਇਆ, ਜਿੱਥੇ ਉਸ ਦੀ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ।

Location: India, Punjab

SHARE ARTICLE

ਏਜੰਸੀ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement