‘ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਪਿੰਡ ਝੋਰੜ ਦੀ ਪੰਚਾਇਤ 'ਤੇ ਬਣੀ ਨਸ਼ਾ ਤਸਕਰ ਦੀ ਸੰਪਤੀ ਨੂੰ ਕੀਤਾ ਢਹਿ ਢੇਰੀ

By : GAGANDEEP

Published : Aug 20, 2025, 5:00 pm IST
Updated : Aug 20, 2025, 5:00 pm IST
SHARE ARTICLE
As part of the 'War on Drugs' campaign, the property of a drug smuggler built on the panchayat of village Jhorad was demolished.
As part of the 'War on Drugs' campaign, the property of a drug smuggler built on the panchayat of village Jhorad was demolished.

ਪਿੰਡ ਵਾਸੀਆਂ ਵੱਲੋਂ ਖੁਸ਼ੀ ਦਾ ਕੀਤਾ ਗਿਆ ਇਜ਼ਹਾਰ

ਸ੍ਰੀ ਮੁਕਤਸਰ ਸਾਹਿਬ : ਪੰਜਾਬ ਸਰਕਾਰ ਵੱਲੋਂ ਚਲਾਈ ਗਈ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਲਗਾਤਾਰ ਪੰਜਾਬ ਦੇ ਵਿੱਚ ਨਸ਼ਾ ਤਸਕਰਾਂ ਅਤੇ ਉਹਨਾਂ ਦੀਆਂ ਸੰਪਤੀਆਂ ਦੇ ’ਤੇ ਕਾਰਵਾਈ ਕੀਤੀ ਜਾ ਰਹੀ ਹੈ। ਇਸ ਕਾਰਵਾਈ ਤਹਿਤ ਮਾਨ ਸਰਕਾਰ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੇ ਲਈ ਉਪਰਾਲੇ ਕਰ ਰਹੀ ਹੈ।  ਅੱਜ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ’ਚ ਵੀ ਪ੍ਰਸ਼ਾਸਨ ਵੱਲੋਂ ਪਿੰਡ ਝੋਰੜ ’ਚ ਪੰਚਾਇਤੀ ਜਗ੍ਹਾ ਉੱਪਰ ਨਸ਼ਾ ਤਸਕਰ ਵੱਲੋਂ ਬਣਾਈ ਸੰਪੱਤੀ ਨੂੰ ਢਹਿ-ਢੇਰੀ ਕੀਤਾ ਗਿਆ। ਇਸ ਮੌਕੇ ਐਸਐਸਪੀ ਸ਼੍ਰੀ ਮੁਕਤਸਰ ਸਾਹਿਬ ਡਾਕਟਰ ਅਖਿਲ ਚੌਧਰੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ। ਨਸ਼ਾ ਤਸਕਰ ਵੱਲੋਂ ਬਣਾਈ ਗਈ ਸੰਪੱਤੀ ਨੂੰ ਢਹਿ-ਢੇਰੀ ਕੀਤੇ ਜਾਣ ’ਤੇ  ਪਿੰਡ ਵਾਸੀਆਂ ਵੱਲੋਂ ਖੁਸ਼ੀ ਜਤਾਈ ਗਈ ਅਤੇ ਲੱਡੂ ਵੰਡੇ ਗਏ।

ਇਸ ਮੌਕੇ ਪਿੰਡ ਦੇ ਸਰਪੰਚ ਅਤੇ ਮੈਂਬਰਾਂ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਇਸ ਤਰ੍ਹਾਂ ਦੀਆਂ ਕਾਰਵਾਈਆਂ ਹੋਣੀਆਂ ਚਾਹੀਦੀਆਂ ਨੇ ਅਤੇ ਸਾਡੇ ਪਿੰਡ ਦੇ ਵਿੱਚ ਪਿਛਲੇ ਸਮੇਂ ਦੌਰਾਨ ਨਸ਼ੇ ਨਾਲ ਹੋਈਆਂ ਮੌਤਾਂ ਕਰਕੇ ਨਸ਼ੇ ਨੂੰ ਕਾਫੀ ਠੱਲ ਪਈ ਹੈ। ਪਹਿਲਾਂ ਲੋਕ ਸਾਡੇ ਪਿੰਡ ’ਚੋਂ ਨਸ਼ਾ ਲੈਣ ਦੇ ਲਈ ਆਉਂਦੇ ਸਨ ਪਰ ਇਸ ਤਰ੍ਹਾਂ ਦੀ ਕਾਰਵਾਈ ਤੋਂ ਬਾਅਦ ਪਿੰਡ ਵਿੱਚ 80 ਤੋਂ 90 ਫੀਸਦੀ ਤੱਕ ਨਸ਼ਾ ਘੱਟ ਗਿਆ ਹੈ। ਪਿੰਡ ਵਾਸੀਆਂ ਨੇ ਕਿਹਾ ਕਿ ਆਉਣ ਵਾਲੇ ਸਮੇਂ ਦੇ ’ਚ ਸਾਨੂੰ ਲੱਗਦਾ ਹੈ ਕਿ ਸਾਡਾ ਪਿੰਡ 100 ਫੀਸਦੀ ਨਸ਼ਾ ਮੁਕਤ ਹੋ ਜਾਵੇਗਾ। ਪਿੰਡ ਵਾਸੀਆਂ ਨੇ ਜਿੱਥੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਉਥੇ ਹੀ ਉਨ੍ਹਾਂ ਵੱਲੋਂ ਪੰਜਾਬ ਪੁਲਿਸ ਦਾ ਵੀ ਧੰਨਵਾਦ ਕੀਤਾ। 

ਗੱਲਬਾਤ ਕਰਦੇ ਹੋਏ ਐਸਐਸਪੀ ਸ਼੍ਰੀ ਮੁਕਤਸਰ ਸਾਹਿਬ ਡਾਕਟਰ ਅਖਿਲ ਚੌਧਰੀ ਨੇ ਦੱਸਿਆ ਕਿ ਇਸ ਪਰਿਵਾਰ ਦੇ ਸਾਰੇ ਹੀ ਪਰਿਵਾਰਿਕ ਮੈਂਬਰਾਂ ਦੇ ਉੱਪਰ ਵੱਖ-ਵੱਖ ਤਰ੍ਹਾਂ ਦੇ ਐਨਡੀਪੀਐਸ ਮਾਮਲੇ ਦਰਜ ਹਨ। ਜਿਸ ਨੂੰ ਲੈ ਕੇ ਇਸ ਤਰ੍ਹਾਂ ਦੀ ਇਹ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪਿੰਡ ਵਾਲੇ ਵੀ ਇਸ ਕਾਰਵਾਈ ਤੋਂ ਕਾਫੀ ਖੁਸ਼ ਨਜ਼ਰ ਆ ਰਹੇ ਹਨ। ਉਹਨਾਂ ਲੋਕਾਂ ਅਪੀਲ ਕੀਤੀ ਕਿ ਨਸ਼ਾ ਤਸਕਰਾਂ ਦੇ ਖਿਲਾਫ ਚਲਾਈ ਗਈ ਮੁਹਿੰਮ ਯੁੱਧ ਨਸ਼ਾ ਵਿਰੁੱਧ ਦੇ ਵਿੱਚ ਪੁਲਿਸ ਦਾ ਵੱਧ ਤੋਂ ਵੱਧ ਸਹਿਯੋਗ ਕੀਤਾ ਜਾਵੇ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Son Kills his Mother: Love Marriage ਪਿੱਛੇ England ਤੋਂ ਆਏ ਪੁੱਤ ਨੇ ਮਾਂ ਨੂੰ ਉਤਾਰਿਆ ਮੌ.ਤ ਦੇ ਘਾਟ

11 Jan 2026 3:06 PM

Drunk Driver Crashes : Restaurant ਦੇ ਬਾਹਰ ਖਾਣਾ ਖਾ ਰਹੇ ਲੋਕਾਂ ਦੀ ਮਸਾਂ ਬਚੀ ਜਾਨ, ਉਡੇ ਹੋਸ਼

11 Jan 2026 3:04 PM

ਕੀ ਵਾਪਿਸ India ਆਵੇਗਾ Goldy Brar ! Court ਨੇ ਸੁਣਾਇਆ ਸਖ਼ਤ ਫੈਸਲਾ

08 Jan 2026 4:44 PM

ਜਨਮਦਿਨ ਵਾਲੇ ਦਿਨ ਹੀ ਕੀਤਾ ਕਤਲ ਚਸ਼ਮਦੀਦ ਨੇ ਦੱਸਿਆ ਪੂਰਾ ਮਾਮਲਾ

08 Jan 2026 4:43 PM

ਬੰਦੀ ਸਿੰਘਾ ਤੇ ਭਾਜਪਾਈਆਂ ਦੇ ਦਿੱਤੇ ਬਿਆਨਾ ਦਾ ਭਰੋਸਾ ਨਾ ਕਰੋ-UAD Gurdeep Brar|Ram Rahim|BJP On bandi singh

07 Jan 2026 3:21 PM
Advertisement