ਪੰਜਾਬ ਸਰਕਾਰ ਪਾਣੀ ਨਾਲ ਪ੍ਰਭਾਵਿਤ ਲੋਕਾਂ ਦੇ ਹਰ ਨੁਕਸਾਨ ਦੀ ਕਰੇਗੀ ਭਰਪਾਈ: ਬਰਿੰਦਰ ਕੁਮਾਰ ਗੋਇਲ
Published : Aug 20, 2025, 9:55 pm IST
Updated : Aug 20, 2025, 9:55 pm IST
SHARE ARTICLE
Punjab government will compensate all the losses of the people affected by water: Barinder Kumar Goyal
Punjab government will compensate all the losses of the people affected by water: Barinder Kumar Goyal

ਬਿਆਸ ਦਰਿਆ ਦੀ ਡੀ-ਸਿਲਟਿੰਗ ਸਬੰਧੀ ਡਰੇਨੇਜ ਵਿਭਾਗ ਦੇ ਮੁੱਖ ਇੰਜੀਨੀਅਰ ਨੂੰ ਰਿਪੋਰਟ ਦੇਣ ਦੇ ਹੁਕਮ

ਚੰਡੀਗੜ੍ਹ/ਸੁਲਤਾਨਪੁਰ ਲੋਧੀ : ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਹੈ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਦਰਿਆਵਾਂ ਵਿੱਚ ਪਾਣੀ ਦੇ ਵਧੇ ਪੱਧਰ ਕਾਰਨ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਕੰਮਾਂ ਦੀ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਪੰਜਾਬ ਸਰਕਾਰ ਲੋਕਾਂ ਦੇ ਫਸਲਾਂ ਤੇ ਹੋਰ ਹੋਏ ਨੁਕਸਾਨ ਦੀ ਪੂਰੀ ਭਰਪਾਈ ਕਰੇਗੀ।

ਉਨ੍ਹਾਂ ਦੱਸਿਆ ਕਿ ਫਸਲਾਂ ਦੇ ਮੁਆਵਜ਼ੇ ਲਈ ਸੁਲਤਾਨਪੁਰ ਤੇ ਭੁਲੱਥ ਤਹਿਸੀਲ ਵਿਖੇ ਵਿਸ਼ੇਸ਼ ਗਿਰਦਾਵਰੀ ਦੇ ਵੀ ਹੁਕਮ ਦੇ ਦਿੱਤੇ ਗਏ ਹਨ।

ਅੱਜ ਇੱਥੇ ਸੁਲਤਾਨਪੁਰ ਲੋਧੀ ਦੇ ਪਿੰਡਾਂ ਵਿਚ ਬਿਆਸ ਦਰਿਆ ਵਿਖੇ ਪਾਣੀ ਦਾ ਪੱਧਰ ਵਧਣ ਕਰਕੇ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਨ ਮੌਕੇ ਗੱਲਬਾਤ ਕਰਦਿਆਂ ਸ੍ਰੀ ਗੋਇਲ ਨੇ ਕਿਹਾ ਕਿ ਪੰਜਾਬ ਸਰਕਾਰ ਪੂਰੀ ਤਰ੍ਹਾਂ ਅਲਰਟ ਹੈ ਅਤੇ ਡੈਮਾਂ ਵਿਚ ਪਾਣੀ ਦੀ ਸਥਿਤੀ ਅਤੇ ਦਰਿਆਵਾਂ ਦੀ ਸਥਿਤੀ ਉੱਪਰ 24 ਘੰਟੇ ਨਿਗਰਾਨੀ ਰੱਖੀ ਜਾ ਰਹੀ ਹੈ।

ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸ੍ਰੀ ਗੋਇਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਾਣੀ ਨਾਲ ਪ੍ਰਭਾਵਿਤ ਖੇਤਰਾਂ ਅੰਦਰ ਰਾਹਤ ਕਾਰਜਾਂ ਦੀ ਨਿਗਰਾਨੀ ਲਈ 8 ਕੈਬਨਿਟ ਮੰਤਰੀਆਂ ਦੀ ਡਿਊਟੀ ਲਗਾਈ ਗਈ ਹੈ, ਜੋ ਵੱਖ ਵੱਖ ਜ਼ਿਲ੍ਹਿਆਂ ਦਾ ਦੌਰਾ ਕਰਕੇ ਲੋਕਾਂ ਤੱਕ ਸਿੱਧੀ ਪਹੁੰਚ ਕਰਨਗੇ।

ਉਨਾਂ ਦੱਸਿਆ ਕਿ ਬਿਆਸ ਦਰਿਆ ਵਿੱਚ ਡੀ-ਸਿਲਟਿੰਗ ਸਬੰਧੀ ਮੁੱਖ ਇੰਜੀਨੀਅਰ ਡਰੇਨੇਜ ਤੋਂ ਵਿਆਪਕ ਰਿਪੋਰਟ ਮੰਗੀ ਗਈ ਹੈ ਜਿਸ ਉੱਪਰ ਵਿਚਾਰ ਕਰਕੇ ਪਾਣੀ ਘਟਣ ਬਾਅਦ ਇਸ ਨੂੰ ਲਾਗੂ ਕੀਤਾ ਜਾਵੇਗਾ।

ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਪੂਰਾ ਧਿਆਨ ਲੋਕਾਂ ਨੂੰ ਸੁਰੱਖਿਅਤ ਥਾਵਾਂ ਉੇਪਰ ਪਹੁੰਚਾਉਣਾ, ਉਨ੍ਹਾਂ ਦੀ ਸਿਹਤ ਸੰਭਾਲ, ਰਾਸ਼ਨ ਮੁਹੱਈਆ ਕਰਵਾਉਣਾ ਅਤੇ ਪਸ਼ੂ ਧਨ ਦੀ ਸੰਭਾਲ ਹੈ। ਉਨ੍ਹਾਂ ਦੱਸਿਆ ਕਿ ਪ੍ਰਭਾਵਿਤ ਖੇਤਰਾਂ ਨੂੰ ਸੈਕਟਰਾਂ ਵਿੱਚ ਵੰਡ ਕੇ ਰਾਹਤ ਕੰਮ ਕੀਤੇ ਗਏ ਹਨ ਅਤੇ ਅਧਿਕਾਰੀਆਂ ਦੀ ਜ਼ਿੰਮੇਵਾਰੀ ਤੈਅ ਕੀਤੀ ਗਈ ਹੈ।

ਉਨ੍ਹਾਂ ਕਿਸ਼ਤੀਆਂ ਰਾਹੀਂ ਪ੍ਰਭਾਵਿਤ ਪਿੰਡਾਂ ਸਾਂਗਰਾ ਵਿਖੇ ਜਾ ਕੇ ਸੁੱਕੇ ਰਾਸ਼ਨ ਦੀ ਵੰਡ ਵੀ ਕੀਤੀ। ਉਨ੍ਹਾਂ ਪੀੜਤ ਪਰਿਵਾਰਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਨੂੰ ਦਰਪੇਸ਼ ਮੁਸ਼ਕਿਲਾਂ ਸੁਣੀਆਂ ਅਤੇ ਅਧਿਕਾਰੀਆਂ ਨੂੰ ਲੋੜਵੰਦਾਂ ਤੱਕ ਹਰ ਸੰਭਵ ਸਹਾਇਤਾ ਪਹੁੰਚਾਉਣ ਦੇ ਹੁਕਮ ਦਿੱਤੇ।

ਲੋਕਾਂ ਨਾਲ ਗੱਲਬਾਤ ਦੌਰਾਨ ਸ੍ਰੀ ਗੋਇਲ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਥਿਤੀ ਉੇਪਰ 24 ਘੰਟੇ ਨਿਗਰਾਨੀ ਰੱਖੀ ਜਾ ਰਹੀ ਹੈ।

ਹੜ੍ਹ ਰੋਕੂ ਕਾਰਜਾਂ ਬਾਰੇ ਇੱਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਹੜ੍ਹ ਰੋਕੂ ਕਾਰਜਾਂ ਉੱਪਰ ਪੰਜਾਬ ਸਰਕਾਰ ਵਲੋਂ 276 ਕਰੋੜ ਰੁਪਏ ਖਰਚ
ਕੀਤੇ ਗਏ ਹਨ। ਇਸ ਤੋਂ ਇਲਾਵਾ ਧੁੱਸੀ ਬੰਨ੍ਹਾਂ ਉੱਪਰ 4 ਲੱਖ ਮਿੱਟੀ ਦੇ ਬੋਰੇ ਭਰ ਕੇ ਰੱਖੇ ਗਏ ਹਨ ਤਾਂ ਜੋ ਕਿਸੇ ਵੀ ਅਣਸੁਖਾਵੇਂ ਹਾਲਤ ਵਿੱਚ ਤੁਰੰਤ ਵਰਤੋਂ ਕੀਤੀ ਜਾ ਸਕੇ।

ਉਨ੍ਹਾਂ ਸਪੱਸ਼ਟ ਕੀਤਾ ਕਿ ਧੁੱਸੀ ਤੇ ਐਂਡਵਾਂਸ ਬੰਨ੍ਹ ਪੂਰੀ ਤਰ੍ਹਾਂ ਸੁਰੱਖਿਅਤ ਹਨ ਤੇ ਉਨ੍ਹਾਂ ਨੂੰ ਕਿਸੇ ਕਿਸਮ ਦਾ ਖ਼ਤਰਾ ਨਹੀਂ ਹੈ।

ਉਨ੍ਹਾਂ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਤੇ ਸਮਾਜ ਸੇਵੀ ਸੰਸਥਾਵਾਂ ਵੱਲੋਂ ਕੀਤੇ ਜਾ ਰਹੇ ਰਾਹਤ ਕਾਰਜਾਂ ਲਈ ਉਨ੍ਹਾਂ ਦਾ ਧੰਨਵਾਦ ਕੀਤਾ।

ਇਸ ਤੋਂ ਪਹਿਲਾਂ ਸ੍ਰੀ ਗੋਇਲ ਵੱਲੋਂ ਸਥਾਨਕ ਰੈਸਟ ਹਾਊਸ ਵਿਖੇ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ, ਐਸ ਐਸ ਪੀ ਗੌਰਵ ਤੂਰਾ, ਮੁੱਖ ਇੰਜੀਨੀਅਰ ਡਰੇਨੇਜ ਹਰਦੀਪ ਸਿੰਘ ਮੈਂਦੀਰੱਤਾ, ਡਰੇਨੇਜ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਰਾਹਤ ਕਾਰਜਾਂ ਦੀ ਸਮੀਖਿਆ ਕੀਤੀ।

ਇਸ ਮੌਕੇ ਨਗਰ ਸੁਧਾਰ ਟਰੱਸਟ ਕਪੂਰਥਲਾ ਦੇ ਚੇਅਰਮੈਨ ਸੱਜਣ ਸਿੰਘ ਚੀਮਾ, ਵਧੀਕ ਡਿਪਟੀ ਕਮਿਸ਼ਨਰ ਨਵਨੀਤ ਕੌਰ ਬੱਲ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Son Kills his Mother: Love Marriage ਪਿੱਛੇ England ਤੋਂ ਆਏ ਪੁੱਤ ਨੇ ਮਾਂ ਨੂੰ ਉਤਾਰਿਆ ਮੌ.ਤ ਦੇ ਘਾਟ

11 Jan 2026 3:06 PM

Drunk Driver Crashes : Restaurant ਦੇ ਬਾਹਰ ਖਾਣਾ ਖਾ ਰਹੇ ਲੋਕਾਂ ਦੀ ਮਸਾਂ ਬਚੀ ਜਾਨ, ਉਡੇ ਹੋਸ਼

11 Jan 2026 3:04 PM

ਕੀ ਵਾਪਿਸ India ਆਵੇਗਾ Goldy Brar ! Court ਨੇ ਸੁਣਾਇਆ ਸਖ਼ਤ ਫੈਸਲਾ

08 Jan 2026 4:44 PM

ਜਨਮਦਿਨ ਵਾਲੇ ਦਿਨ ਹੀ ਕੀਤਾ ਕਤਲ ਚਸ਼ਮਦੀਦ ਨੇ ਦੱਸਿਆ ਪੂਰਾ ਮਾਮਲਾ

08 Jan 2026 4:43 PM

ਬੰਦੀ ਸਿੰਘਾ ਤੇ ਭਾਜਪਾਈਆਂ ਦੇ ਦਿੱਤੇ ਬਿਆਨਾ ਦਾ ਭਰੋਸਾ ਨਾ ਕਰੋ-UAD Gurdeep Brar|Ram Rahim|BJP On bandi singh

07 Jan 2026 3:21 PM
Advertisement