
ਡੀਸੀ ਸੰਗਰੂਰ ਵੱਲੋਂ ਮਸ਼ਾਲ ਨੂੰ ਦਿੱਤੀ ਗਈ ਹਰੀ ਝੰਡੀ, ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ’ਚੋਂ ਗੁਜਰੇਗੀ ਇਹ ਮਸ਼ਾਲ
ਸੰਗਰੂਰ : ਪੰਜਾਬ ਦੇ ਚੋਂ ਨਸ਼ੇ ਦੀ ਦਲਦਲ ਨੂੰ ਖਤਮ ਕਰਨ ਅਤੇ ਪੰਜਾਬ ਦੇ ਨੌਜਵਾਨਾਂ ਦਾ ਖੇਡਾਂ ਵੱਲ ਰੁਝਾਨ ਵਧਾਉਣ ਲਈ ਪੰਜਾਬ ਸਰਕਾਰ ਵੱਲੋਂ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਆਗਾਜ਼ ਕੀਤਾ ਗਿਆ। ਜਿਸ ਦੀ ਸ਼ੁਰੂਆਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਜੱਦੀ ਜ਼ਿਲ੍ਹਾ ਸੰਗਰੂਰ ਤੋਂ ਕੀਤੀ ਗਈ। ਇਸ ਮੌਕੇ ਸੰਗਰੂਰ ਦੇ ਡੀਸੀ ਵੱਲੋਂ ਮਸ਼ਾਲ ਨੂੰ ਝੰਡੀ ਦਿੱਤੀ ਗਈ। ਉਨ੍ਹਾਂ ਗੱਲਬਾਤ ਦੱਸਿਆ ਕਿ ਖੇਡਾਂ ਵਤਨ ਪੰਜਾਬ ਦੀਆਂ ਵਿਚ ਪੰਜਾਬ ਦੇ ਲੱਖਾਂ ਖਿਡਾਰੀ ਹਿੱਸਾ ਲੈਣਗੇ ਅਤੇ ਪੰਜਾਬ ਸਰਕਾਰ ਵੱਲੋਂ ਖਿਡਾਰੀਆਂ ਨੂੰ ਕਰੋੜਾਂ ਰੁਪਏ ਰਾਸ਼ੀ ਜੇਤੂ ਖਿਡਾਰੀਆਂ ਨੂੰ ਦਿੱਤੀ ਜਾਵੇਗੀ।
ਉਨ੍ਹਾਂ ਪੰਜਾਬ ਸਰਕਾਰ ਦੇ ਇਸ ਉਦਮ ਦੀ ਪ੍ਰਸੰਸਾ ਕਰਦਿਆਂ ਕਿਹਾ ਮੁੱਖ ਮੰਤਰੀ ਪੰਜਾਬ ਨੌਜਵਾਨਾਂ ਨੂੰ ਨਸ਼ਿਆਂ ਦੀ ਦਲ ਵਿਚੋਂ ਕੱਢ ਕੇ ਖੇਡਾਂ ਵੱਲੋਂ ਮੋੜਨਾ ਚਾਹੁੰਦੇ ਹਨ। ਖੇਡਾਂ ਵਤਨ ਪੰਜਾਬ ਦੀਆਂ ਨਾਲ ਪੰਜਾਬ ਦੇ ਨੌਜਵਾਨ ਖਿਡਾਰੀਆਂ ਨੂੰ ਬਹੁਤ ਉਤਸ਼ਾਹ ਮਿਲੇਗਾ। ਡੀਸੀ ਸੰਗਰੂਰ ਨੇ ਕਿਹਾ ਕਿ ਅੱਜ ਮਸ਼ਾਲ ਸੰਗਰੂਰ ਜ਼ਿਲ੍ਹੇ ਤੋਂ ਰਵਾਨਾ ਹੋਈ ਉਹ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਵਿਚ ਜਾਵੇਗੀ।
ਉੱਥੇ ਹੀ ਖਿਡਾਰੀ ਪਰਮਜੀਤ ਕੌਰ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਉਹਨਾਂ ਨੂੰ ਖੁਸ਼ੀ ਹੈ ਕਿ ਅੱਜ ਉਹਨਾਂ ਨੇ ਇਸ ਮਸ਼ਾਲ ਨੂੰ ਆਪਣੇ ਹੱਥੀਂ ਫੜਿਆ ਅਤੇ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਆਗਾਜ਼ ਕੀਤਾ। ਉਨ੍ਹਾਂ ਕਿਹਾ ਕਿ ਇੱਕ ਖਿਡਾਰੀ ਦਾ ਇਸ ਤਰ੍ਹਾਂ ਦੇ ਉਤਸਾਹ ਬਹੁਤ ਹੌਸਲਾ ਵਧਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨ ਨੂੰ ਨਸ਼ਿਆਂ ਤੋਂ ਮੂੰਹ ਮੋੜ ਕੇ ਖੇਡਾਂ ਵੱਲ ਧਿਆਨ ਦੇਣਾ ਚਾਹੀਦਾ ਹੈ। ਇਸ ਨਾਲ ਸਰੀਰ ਵੀ ਤੰਦਰੁਸਤ ਰਹਿੰਦਾ ਹੈ ਅਤੇ ਨੌਜਵਾਨ ਗਲਤ ਕੰਮਾਂ ਵੱਲ ਵੀ ਨਹੀਂ ਜਾਂਦਾ ਹੈ। ਉਹਨਾਂ ਨੇ ਕਿਹਾ ਕਿ ਸਾਰੇ ਪੰਜਾਬ ਦੇ ਨੌਜਵਾਨਾਂ ਨੂੰ ਵੱਧ ਝੜ ਕੇ ਖੇਡਾਂ ਦੇ ਵਿੱਚ ਹਿੱਸਾ ਲੈਣਾ ਚਾਹੀਦਾ ਹੈ।