ਨਹਿਰਾਂ 'ਚ 22 ਸਤੰਬਰ ਤੋਂ ਪਾਣੀ ਛੱਡਣ ਦੇ ਵੇਰਵੇ ਜਾਰੀ
Published : Sep 20, 2018, 5:11 pm IST
Updated : Sep 20, 2018, 5:12 pm IST
SHARE ARTICLE
Kharif
Kharif

ਜਲ ਸਰੋਤ ਵਿਭਾਗ, ਪੰਜਾਬ ਵੱਲੋਂ ਸਾਉਣੀ ਦੇ ਮੌਸਮ ਦੌਰਾਨ 22 ਤੋਂ 29 ਸਤੰਬਰ, 2018 ਤੱਕ ਨਹਿਰੀ ਪਾਣੀ ਛੱਡਣ ਬਾਰੇ ਵੇਰਵੇ ਜਾਰੀ ਕੀਤੇ ਗਏ

ਚੰਡੀਗੜ : ਜਲ ਸਰੋਤ ਵਿਭਾਗ, ਪੰਜਾਬ ਵੱਲੋਂ ਸਾਉਣੀ ਦੇ ਮੌਸਮ ਦੌਰਾਨ 22 ਤੋਂ 29 ਸਤੰਬਰ, 2018 ਤੱਕ ਨਹਿਰੀ ਪਾਣੀ ਛੱਡਣ ਬਾਰੇ ਵੇਰਵੇ ਜਾਰੀ ਕੀਤੇ ਗਏ ਹਨ। ਇਸ ਸਬੰਧੀ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸਰਹਿੰਦ ਕੈਨਾਲ ਸਿਸਟਮ ਦੀਆਂ ਨਹਿਰਾਂ ਸਿੱਧਵਾਂ ਬ੍ਰਾਂਚ, ਬਠਿੰਡਾ ਬ੍ਰਾਂਚ, ਬਿਸਤ ਦੋਆਬ ਕੈਨਾਲ, ਪਟਿਆਲਾ ਫੀਡਰ ਅਤੇ ਅਬੋਹਰ ਬ੍ਰਾਂਚ ਕ੍ਰਮਵਾਰ ਪਹਿਲੀ, ਦੂਜੀ, ਤੀਜੀ, ਚੌਥੀ ਅਤੇ ਪੰਜਵੀਂ ਤਰਜੀਹ ਦੇ ਆਧਾਰ 'ਤੇ ਚੱਲਣਗੀਆਂ।

ਉਨ੍ਹਾਂ ਅੱਗੇ ਦੱਸਿਆ ਕਿ ਭਾਖੜਾ ਮੇਨ ਲਾਈਨ ਵਿੱਚੋਂ ਨਿਕਲਦੀਆਂ ਨਹਿਰਾਂ ਜੋ ਕਿ ਗਰੁੱਪ 'ਏ' ਵਿੱਚ ਹਨ, ਨੂੰ ਪਹਿਲੀ ਤਰਜੀਹ ਦੇ ਆਧਾਰ 'ਤੇ ਪੂਰਾ ਪਾਣੀ ਮਿਲੇਗਾ। ਘੱਗਰ ਲਿੰਕ ਅਤੇ ਇਸ ਵਿੱਚੋਂ ਨਿਕਲਦੀ ਘੱਗਰ ਬ੍ਰਾਂਚ ਅਤੇ ਪਟਿਆਲਾ ਮਾਈਨਰ ਜੋ ਗਰੁੱਪ 'ਬੀ' ਵਿੱਚ ਹਨ, ਨੂੰ ਦੂਜੀ ਤਰਜੀਹ ਦੇ ਆਧਾਰ 'ਤੇ ਬਾਕੀ ਬਚਦਾ ਪਾਣੀ ਮਿਲੇਗਾ।

 ਹਰੀਕੇ ਅਤੇ ਫਿਰੋਜ਼ਪੁਰ ਹੈੱਡ ਵਰਕਸ 'ਚੋਂ ਨਿਕਲਣ ਵਾਲੀਆਂ ਨਹਿਰਾਂ ਅਤੇ ਬ੍ਰਾਂਚਾਂ ਜਿਵੇਂ ਕਿ ਸਰਹੰਦ ਫੀਡਰ ਵਿੱਚੋਂ ਨਿਕਲਦੇ ਸਾਰੇ ਰਜਬਾਹੇ ਜਿਹੜੇ ਕਿ ਗਰੁੱਪ 'ਏ' ਵਿੱਚ ਹਨ, ਨੂੰ ਪਹਿਲੀ ਤਰਜੀਹ ਦੇ ਆਧਾਰ 'ਤੇ ਪੂਰਾ ਪਾਣੀ ਮਿਲੇਗਾ। ਸਰਹਿੰਦ ਫੀਡਰ ਵਿੱਚੋਂ ਨਿਕਲਦੀ ਅਬੋਹਰ ਬ੍ਰਾਂਚ ਲੋਅਰ ਅਤੇ ਇਸ ਦੇ ਰਜਬਾਹਿਆਂ ਜੋ ਕਿ ਗਰੁੱਪ 'ਬੀ' ਵਿੱਚ ਹਨ, ਨੂੰ ਦੂਜੀ ਤਰਜੀਹ ਦੇ ਆਧਾਰ 'ਤੇ ਬਾਕੀ ਬਚਦਾ ਪਾਣੀ ਮਿਲੇਗਾ।

ਉਨ੍ਹਾਂ ਅੱਗੇ ਦੱਸਿਆ ਕਿ ਅੱਪਰ ਬਾਰੀ ਦੋਆਬ ਕੈਨਾਲ ਵਿੱਚੋਂ ਨਿਕਲਦੀ ਲਾਹੌਰ ਬਰਾਂਚ ਅਤੇ ਇਸ ਦੇ ਰਜਬਾਹਿਆਂ ਨੂੰ ਪਹਿਲ ਦੇ ਆਧਾਰ 'ਤੇ ਪੂਰਾ ਪਾਣੀ ਦਿੱਤਾ ਜਾਵੇਗਾ ਜਦੋਂ ਕਿ ਮੇਨ ਬ੍ਰਾਂਚ ਲੋਅਰ, ਕਸੂਰ ਬ੍ਰਾਂਚ ਲੋਅਰ, ਸਭਰਾਓਂ ਬ੍ਰਾਂਚ ਅਤੇ ਇਸ ਦੇ ਰਜਬਾਹਿਆਂ ਨੂੰ ਕ੍ਰਮਵਾਰ ਬਾਕੀ ਬਚਦਾ ਪਾਣੀ ਮਿਲੇਗਾ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM
Advertisement