ਹਾਈਕੋਰਟ ਵਲੋਂ ਰਣਜੀਤ ਸਿਂੰਘ ਕਮਿਸ਼ਨ ਮਾਮਲੇ ਤੇ ਰੋਕ  ਜਾਰੀ 
Published : Sep 20, 2018, 11:32 am IST
Updated : Sep 20, 2018, 11:32 am IST
SHARE ARTICLE
High Court
High Court

ਅਗਲੀ ਸੁਣਵਾਈ 11 ਅਕਤੂਬਰ  ਨੂੰ

ਚੰਡੀਗੜ੍ਹ (ਨੀਲ ਭਲਿੰਦਰ ਸਿੰਘ) ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਬੇਅਦਬੀ ਅਤੇ ਗੋਲੀਕਾਂਡ ਮਾਮਲੇ ਵਿੱਚ ਮੋਗਾ ਦੇ ਸਾਬਕਾ ਐਸਐਸਪੀ ਚਰਨਜੀਤ ਸਿੰਘ, ਬਾਜਾਖਾਨਾ ਦੇ ਸਾਬਕਾ ਐਸਐਚਓ ਅਮਰਜੀਤ ਸਿੰਘ ਤੇ ਮਾਨਸਾ ਦੇ ਐਸਐਸਪੀ ਰਘੂਵੀਰ ਸਿੰਘ ਖਿਲਾਫ ਕਾਰਵਾਈ ਦੀ ਸਿਫਾਰਿਸ਼ 'ਤੇ ਲਾਈ ਅੰਤਰਿਮ ਰੋਕ ਜਾਰੀ ਰੱਖੀ ਗਈ  ਹੈ।  ਮਾਮਲੇ ਦੀ ਅਗਲੀ ਸੁਣਵਾਈ ਆਉਂਦੀ 11 ਅਕਤੂਬਰ  'ਤੇ ਪਾ ਦਿੱਤੀ ਹੈ।

ਜਸਟਿਸ ਆਰਕੇ ਜੈਨ ਨੇ ਸਾਬਕਾ ਐਸਐਸਪੀ ਚਰਨਜੀਤ ਸਿੰਘ ਅਤੇ ਦੂਜੇ ਪੁਲਿਸ ਅਧਿਕਾਰੀਆਂ ਦੀ ਪਟੀਸ਼ਨ ਦੀ ਸੁਣਵਾਈ ਕਰਦਿਆਂ  13 ਸਤੰਬਰ ਨੂਂ ਇਹ ਅੰਤਰਿਮ  ਫੈਸਲਾ ਸੁਣਾਇਆ ਸੀ। ਦਸਣਯੋਗ ਹੈ ਕਿ ਗੁਰੂ ਗ੍ਰੰਥ ਸਾਹਿਬ ਦੀ ਬੁਰਜ ਜਵਾਹਰ ਸਿੰਘ ਵਾਲਾ ਤੇ ਬਰਗਾੜੀ ਬੇਅਦਬੀ ਅਤੇ ਬਹਿਬਲਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਰਿਪੋਰਟ ਵਿੱਚ ਜਸਟਿਸ (ਸੇਵਾਮੁਕਤ) ਰਣਜੀਤ ਸਿੰਘ ਨੇ ਇਨ੍ਹਾਂ ਅਧਿਕਾਰੀਆਂ ਖਿਲਾਫ ਕਾਰਵਾਈ ਕਰਨ ਦੀ ਸਿਫਰਾਸ਼ ਕੀਤੀ ਸੀ।

ਇਸ ਮਗਰੋਂ ਸਰਕਾਰ ਨੇ 'ਐਕਸ਼ਨ ਟੇਕਨ ਰੀਪੋਰਟ ਤਹਿਤ ਉਕਤ ਅਫਸਰਾਂ ਖਿਲਾਫ ਕਾਰਵਾਈ ਕੀਤੀ ਗਈ ਸੀ ਜਿਸ ਨੂੰ ਇਨ੍ਹਾਂ ਨੇ ਹਾਈਕੋਰਟ ਵਿੱਚ ਚੁਣੌਤੀ ਦਿੱਤੀ ਸੀ।   ਬਹਿਸ ਦੌਰਾਨ ਬਚਾਓ ਪੱਖ ਦੇ ਵਕੀਲ ਵੱਲੋਂ ਦਲੀਲ ਦਿੱਤੀ ਗਈ ਕਿ ਜਸਟਿਸ (ਸੇਵਾਮੁਕਤ) ਰਣਜੀਤ ਸਿੰਘ ਕਮਿਸ਼ਨ ਕੋਲ ਮਾਮਲਾ ਸੀਬੀਆਈ ਨੂੰ ਰੈਫ਼ਰ ਕਰਨ ਅਖਿਤਿਆਰ  ਨਹੀਂ ਹੈ।

ਇਸ ਦੇ ਨਾਲ ਹੀ ਦੂਸਰੀ ਦਲੀਲ ਦਿੱਤੀ ਗਈ ਕਿ ਸਰਕਾਰ ਜਸਟਿਸ (ਸੇਵਾਮੁਕਤ) ਜ਼ੋਰਾ ਸਿੰਘ ਕਮਿਸ਼ਨ ਨੂੰ ਭੰਗ ਕੀਤੇ ਬਿਨਾਂ ਜਸਟਿਸ (ਸੇਵਾਮੁਕਤ) ਰਣਜੀਤ ਸਿੰਘ ਕਮਿਸ਼ਨ ਨੂੰ ਨਹੀਂ ਬਣਾ ਸਕਦੀ। ਦੋਵੇਂ ਹੀ ਦਲੀਲਾਂ ਨੂੰ ਅੱਗੇ ਰੱਖਦੇ ਹੋਏ ਹਾਈਕੋਰਟ ਨੇ ਪੰਜਾਬ ਸਰਕਾਰ ਵੱਲੋਂ ਬਣਾਏ ਗਏ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਦੀ ਸਿਫਾਰਸ਼ ਤਹਿਤ ਕਾਰਵਾਈ 'ਤੇ ਰੋਕ ਲਾ ਦਿੱਤੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM
Advertisement