ਔਰਤਾਂ ਨੂੰ ਚੋਣਾਂ ਵਿਚ ਭਾਗ ਲੈਣ ਤੋਂ ਰੋਕਿਆ ਗਿਆ : ਉਪਿੰਦਰਜੀਤ, ਜੰਗੀਰ ਕੌਰ
Published : Sep 20, 2018, 3:56 pm IST
Updated : Sep 20, 2018, 3:56 pm IST
SHARE ARTICLE
Jagir Kaur
Jagir Kaur

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਪੰਜਾਬ ਵਿਚ ਜ਼ਿਲ•ਾ ਪਰਿਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਵਿਚ ਔਰਤਾਂ ਲਈ 50 ਫੀਸਦੀ ਸੀਟਾਂ

ਚੰਡੀਗੜ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਪੰਜਾਬ ਵਿਚ ਜ਼ਿਲ•ਾ ਪਰਿਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਵਿਚ ਔਰਤਾਂ ਲਈ 50 ਫੀਸਦੀ ਸੀਟਾਂ ਰਾਂਖਵੀਆਂ ਹੋਣ ਦੇ ਬਾਵਜੂਦ ਉਹਨਾਂ ਨੇ ਚੋਣ ਪ੍ਰਕਿਰਿਆ ਵਿਚ ਭਾਗ ਨਹੀਂ ਲਿਆ, ਕਿਉਂਕਿ ਸੱਤਾਧਾਰੀ ਪਾਰਟੀ ਨੇ ਜਾਣ ਬੁੱਝ ਕੇ ਸਿਆਸੀ ਮਾਹੌਲ ਇੰਨਾ ਦਹਿਸ਼ਤ ਭਰਿਆ ਬਣਾ ਦਿੱਤਾ ਸੀ ਤਾਂ ਕਿ ਔਰਤਾਂ ਡਰ ਜਾਣ ਅਤੇ ਸਿਆਸੀ ਗਤੀਵਿਧੀਆਂ ਵਿਚ ਭਾਗ ਹੀ ਨਾ ਲੈਣ।

ਇੱਥੇ ਇਹ ਬਿਆਨ ਜਾਰੀ ਕਰਦਿਆਂ ਸਾਬਕਾ ਅਕਾਲੀ ਮੰਤਰੀਆਂ ਬੀਬੀ ਉਪਿੰਦਰਜੀਤ ਕੌਰ ਅਤੇ ਬੀਬੀ ਜੰਗੀਰ ਕੌਰ ਨੇ ਕਿਹਾ ਕਿ  ਚੋਣਾਂ ਦੌਰਾਨ ਵੱਡੇ ਪੱਧਰ 'ਤੇ ਹੋਈ ਹਿੰਸਾ ਅਤੇ ਬੂਥਾਂ ਉੱਤੇ ਕਬਜ਼ਿਆਂ ਦੌਰਾਨ ਹੋਈਆਂ ਝੜਪਾਂ ਦੀਆਂ ਖਬਰਾਂ ਨੇ ਔਰਤਾਂ ਨੂੰ ਇੰਨਾ ਦਹਿਲਾ ਦਿੱਤਾ ਸੀ ਕਿ ਉਹ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਵੀ ਪੋਲਿੰਗ ਬੂਥਾਂ ਉੱਤੇ ਹੀ ਨਹੀਂ ਪੁੱਜੀਆਂ। ਅਕਾਲੀ ਆਗੂਆਂ ਨੇ ਕਿਹਾ ਕਿ ਔਰਤਾਂ ਵੱਲੋਂ ਕੀਤੇ ਗਏ ਘੱਟ ਮੱਤਦਾਨ ਨੇ ਸਾਡੇ ਅਨੁਮਾਨਾਂ ਦੀ ਪੁਸ਼ਟੀ ਕਰ ਦਿੱਤੀ ਹੈ ਕਿ ਔਰਤਾਂ ਨੂੰ ਵੋਟਾਂ ਪਾਉਣ ਤੋਂ ਨਿਰਉਤਸ਼ਾਹਿਤ ਕੀਤਾ ਗਿਆ ਹੈ। 

ਨਾਮਜ਼ਦਗੀਆਂ ਦਾਖ਼ਲ ਕਰਨ ਦੇ ਪਹਿਲੇ ਦਿਨ ਹੀ ਚੋਣ ਪ੍ਰਕਿਰਿਆ ਦੀ ਹੋਈ ਉਲੰਘਣਾ ਬਾਰੇ ਦੱਸਦਿਆਂ ਉਹਨਾਂ ਕਿਹਾ ਕਿ ਸਿਰਫ ਮਹਿਲਾਉਮੀਦਵਾਰਾਂ ਨੂੰ ਹੀ ਦਫ਼ਤਰਾਂ ਵਿਚ ਜਾਣ ਦੀ ਆਗਿਆ ਦਿੱਤੀ ਗਈ ਜਦਕਿ ਪਹਿਲੀ ਵਾਰ ਚੋਣ ਵਿਚ ਹਿੱਸਾ ਲੈਣ ਵਾਲੀਆਂ ਔਰਤਾਂ ਨੂੰ ਚੋਣ ਪ੍ਰਕਿਰਿਆਵਾਂ ਲੋੜੀਂਦੀ ਜਾਣਕਾਰੀ ਨਹੀਂ ਸੀ ਅਤੇ ਉਹਨਾਂ ਨੂੰ ਮੱਦਦ ਲਈ ਪੁਰਸ਼ ਸਮਰਥਕਾਂ ਦੀ ਲੋੜ ਸੀ।

ਅਕਾਲੀ ਆਗੂਆਂ ਨੇ ਕਿਹਾ ਕਿ ਇਸ ਦੇ ਉਲਟ ਕਾਂਗਰਸੀ ਉਮੀਦਵਾਰਆਪਣੇ ਸਮਰਥਕਾਂ ਦੇ ਝੁੰਡਾਂ ਸਮੇਤ ਰਿਟਰਨਿੰਗ ਅਧਿਕਾਰੀਆਂ ਦੇ ਦਫ਼ਤਰਾਂ ਅੰਦਰ ਬਿਨਾਂ ਕਿਸੇ ਰੁਕਾਵਟ ਦੇ ਜਾ ਵੜੇ ਸਨ। ਇਹਨਾਂ ਭੀੜ-ਭੜੱਕੇ ਵਾਲੇ ਦਫ਼ਤਰਾਂ ਵਿਚ ਗੈਰ-ਕਾਂਗਰਸੀ ਉਮੀਦਵਾਰਾਂ ਨੂੰ ਅੰਦਰ ਜਾਣ ਲਈ ਕਾਫੀ ਸੰਘਰਸ਼ ਕਰਨਾ ਪਿਆ ਜਦਕਿ ਔਰਤਾਂ ਤਾਂ ਪੂਰੀ ਤਰ•ਾਂ ਸਹਿਮੀਆਂ ਹੋਈਆਂ ਸਨ ਅਤੇ ਉਹਨਾਂ ਨੂੰ ਤਾਂ ਰਿਟਰਨਿੰਗ ਅਧਿਕਾਰੀਆਂ ਦੇ ਦਫ਼ਤਰ ਵੀ ਨਹੀਂ ਸਨ ਲੱਭ ਰਹੇ।

ਉਹਨਾਂ ਕਿਹਾ ਕਿ ਪ੍ਰੀਜ਼ਾਈਡਿੰਗ ਅਧਿਕਾਰੀਆਂ ਨੇ ਗੈਰ-ਕਾਂਗਰਸੀ ਉਮੀਦਵਾਰਾਂ ਨੂੰ ਚੋਣ ਪਿੜ ਤੋਂ ਬਾਹਰ ਰੱਖਣ ਲਈ ਗੈਰ ਜਰੂਰੀ ਨੁਕਤੇ ਉਠਾ ਕੇ ਅਤੇ ਫਜ਼ੂਲ ਦੇ ਇਤਰਾਜ਼ ਲਗਾ ਕੇ ਉਹਨਾਂ ਦੀਆਂ ਮੁਸ਼ਕਿਲਾਂ ਨੂੰ ਹੋਰ ਵਧਾ ਦਿੱਤਾ ਸੀ। ਅਕਾਲੀ ਆਗੂਆਂ ਨੇ ਦੱਸਿਆ ਕਿ ਇਸ ਦੇ ਉਲਟ ਸੱਤਾਧਾਰੀ ਪਾਰਟੀ ਨਾਲ ਸੰਬੰਧ ਰੱਖਣ ਵਾਲੀਆਂ ਮਹਿਲਾ ਉਮੀਦਵਾਰਾਂ ਨੂੰ ਸਾਰੀਆਂ ਸਹੂਲਤਾਂ ਉਪਲੱਬਧ ਕਰਵਾਈਆਂ ਗਈਆਂ। ਉਹਨਾਂ ਦੇ ਨਾਮਜ਼ਦਗੀ ਕਾਗਜ਼ਾਂ ਵਿਚ ਖਾਮੀਆਂ ਹੋਣ ਦੇ ਬਾਵਜੂਦ ਉਹਨਾਂ ਦੀ ਸੁਧਾਈ ਕਰਵਾ ਕੇ ਨਾਮਜ਼ਦਗੀਆਂ ਭਰਵਾ ਦਿੱਤੀਆਂ ਗਈਆਂ ਸਨ।

ਹੈਰਾਨੀ ਦੀ ਗੱਲ ਤਾਂ ਇਹ ਹੈ ਕਿ ਚੋਣਾਂ ਲੜਣ ਰਹੀਆਂ ਇਹਨਾਂ ਔਰਤਾਂ ਨੇ ਚੋਣ ਪ੍ਰਚਾਰ ਵਿਚ ਵੀ ਹਿੱਸਾ ਨਹੀਂ ਲਿਆ। ਉਹ ਨਾ ਵੋਟਰਾਂ ਦੇ ਘਰ ਗਈਆਂ ਅਤੇ ਨਾ ਹੀ ਉਹਨਾਂ ਨੇ ਗਲੀ ਮੁਹੱਲਿਆਂ ਵਿਚ ਨੁੱਕੜ ਮੀਟਿੰਗਾਂ ਕੀਤੀਆਂ। ਚੋਣ ਪਿੜ ਵਿਚ ਉਹਨਾਂ ਦੀ ਗਿਣਤੀ ਨਾ-ਮਾਤਰ ਹੀ ਸੀ। ਅਕਾਲੀ ਆਗੂਆਂ ਨੇ ਕਿਹਾ ਕਿ ਸਾਰੀਆਂ ਪਾਰਟੀਆਂ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ,

ਕਿ ਜ਼ਮੀਨੀ ਪੱਧਰ ਉੱਤੇ ਚੋਣ ਪ੍ਰਕਿਰਿਆ ਸ਼ਾਂਤਮਈ, ਲੋਕਤੰਤਰੀ ਅਤੇ ਭਾਗੀਦਾਰੀ ਵਾਲੀ ਹੋਵੇ, ਜਿੱਥੇ ਔਰਤਾਂ ਸੁਰੱਖਿਅਤ ਮਹਿਸੂਸ ਕਰਨ ਅਤੇ ਉਹ ਔਰਤਾਂ ਅਤੇ ਬੱਚਿਆਂ ਦੀਆਂ ਸਮੱਸਿਆਵਾਂ ਨੂੰ ਸਰਗਰਮੀ ਨਾਲ ਸਾਹਮਣੇ ਲਿਆਉਣ। ਉਹਨਾਂ ਕਿਹਾ ਕਿ ਔਰਤਾਂ ਲਈ ਰਾਂਖਵਾਂਕਰਨ ਵਧਾਇਆ ਜਾਣਾ ਜਰੂਰੀ ਸੀ ਅਤੇ ਇਸ ਦਾ ਸਵਾਗਤ ਕਰਨਾ ਬਣਦਾ ਹੈ, ਪਰ ਇਹ ਔਰਤਾਂ ਦੀ ਚੋਣ ਪ੍ਰਕਿਰਿਆ ਵਿਚ ਭਾਗੀਦਾਰੀ ਵਧਾਉਣ ਲਈ ਕਾਫੀ ਨਹੀਂ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

LokSabhaElections2024 :ਲੋਕ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ, ਪੰਜਾਬ, ਹਰਿਆਣਾ ਸਣੇ ਪੂਰੇ ਦੇਸ਼ 'ਚ ਇਸ ਦਿਨ ਹੋਵੇ.

20 Apr 2024 2:43 PM

Mohali News: ਕਾਰ ਨੂੰ ਹਾਰਨ ਮਾਰਨ ਕਰਕੇ ਚੱਲੇ ਘਸੁੰਨ..ਪਾੜ ਦਿੱਤੀ ਟੀ-ਸ਼ਰਟ, ਦੇਖੋ ਕਿਵੇਂ ਪਿਆ ਪੰਗਾ

20 Apr 2024 11:42 AM

Pathankot News: ਬਹੁਤ ਵੱਡਾ ਹਾਦਸਾ! ਤੇਜ਼ ਹਨ੍ਹੇਰੀ ਨੇ ਤੋੜ ਦਿੱਤੇ ਬਿਜਲੀ ਦੇ ਖੰਭੇ, ਲਪੇਟ 'ਚ ਆਈ ਬੱਸ, ਦੇਖੋ ਮੌਕੇ

20 Apr 2024 11:09 AM

ਪਟਿਆਲਾ ਦੇ ਬਾਗੀ ਕਾਂਗਰਸੀਆਂ ਲਈ Dharamvir Gandhi ਦਾ ਜਵਾਬ

20 Apr 2024 10:43 AM

ਕੀ Captain Amarinder Singh ਕਰਕੇ ਨਹੀਂ ਦਿੱਤੀ ਟਕਸਾਲੀ ਕਾਂਗਰਸੀਆਂ ਨੂੰ ਟਿਕਟ?

20 Apr 2024 10:00 AM
Advertisement