ਮਜੀਠੀਆ ਅਕਾਲੀਆਂ ਦੇ ਰਾਜ 'ਚ ਡੇਰਾ ਬਾਬਾ ਨਾਨਕ ਲਈ ਕੀਤਾ ਇਕ ਵੀ ਕੰਮ ਗਿਣਾਏ : ਰੰਧਾਵਾ
Published : Sep 20, 2019, 6:31 pm IST
Updated : Sep 20, 2019, 6:31 pm IST
SHARE ARTICLE
Sukhjinder Singh Randhawa - Bikram Singh Majithia
Sukhjinder Singh Randhawa - Bikram Singh Majithia

ਕਿਹਾ - ਕੌਮੀ ਮਾਰਗਾਂ ਦੀ ਉਸਾਰੀ ਦਾ ਗੁਣਗਾਨ ਕਰਨ ਵਾਲੇ ਸੁਖਬੀਰ ਦੇ ਗੱਪਾਂ ਤੋਂ ਹਰ ਪੰਜਾਬੀ ਵਾਕਫ਼

ਚੰਡੀਗੜ੍ਹ : ਸੀਨੀਅਰ ਕਾਂਗਰਸੀ ਆਗੂ ਤੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਚੁਣੌਤੀ ਦਿੱਤੀ ਹੈ ਕਿ ਉਹ ਅਕਾਲੀ ਦਲ ਦੇ 10 ਸਾਲਾਂ ਦੇ ਰਾਜ 'ਚ ਡੇਰਾ ਬਾਬਾ ਨਾਨਕ ਲਈ ਕੀਤਾ ਇਕ ਵੀ ਕੰਮ ਗਿਣਵਾ ਕੇ ਦਿਖਾਉਣ। ਰੰਧਾਵਾ ਨੇ ਇਹ ਗੱਲ ਅਕਾਲੀ ਆਗੂ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਡੇਰਾ ਬਾਬਾ ਨਾਨਕ ਫੇਰੀ ਬਾਰੇ ਕੀਤੀਆਂ ਟਿੱਪਣੀਆਂ ਦੇ ਜਵਾਬ ਵਿਚ ਕਹੀ।

Dera Baba NanakDera Baba Nanak

ਇਕ ਪ੍ਰੈਸ ਬਿਆਨ 'ਚ ਰੰਧਾਵਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸੂਬਾ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਕਰਵਾਏ ਜਾਣ ਵਾਲੇ ਸਮਾਗਮਾਂ ਨੂੰ ਯਾਦਗਾਰੀ ਬਣਾਉਣ ਅਤੇ ਗੁਰੂ ਸਾਹਿਬ ਨਾਲ ਸਬੰਧਤ ਇਤਿਹਾਸਕ ਥਾਂਵਾਂ ਦੇ ਸੁੰਦਰੀਕਰਨ ਅਤੇ ਵਿਕਾਸ ਕਾਰਜਾਂ ਦੇ ਕੰਮ ਦਾ ਜਾਇਜ਼ਾ ਲੈਣ ਦੇ ਸਿਲਸਿਲੇ ਵਜੋਂ ਸੂਬੇ ਦੇ ਇਤਿਹਾਸ ਵਿਚ ਪਹਿਲੀ ਵਾਰ ਇਤਿਹਾਸਕ ਕਸਬੇ ਡੇਰਾ ਬਾਬਾ ਨਾਨਕ ਵਿਖੇ ਪੰਜਾਬ ਕੈਬਨਿਟ ਦੀ ਮੀਟਿੰਗ ਰੱਖੀ ਸੀ ਜਿਸ ਨਾਲ ਪੂਰੇ ਹਲਕੇ ਵਿਚ ਖ਼ੁਸ਼ੀ ਤੇ ਉਤਸ਼ਾਹ ਦਾ ਮਾਹੌਲ ਹੈ।

Sukhjinder Singh randhawaSukhjinder Singh randhawa

ਕਾਂਗਰਸੀ ਆਗੂ ਨੇ ਅਕਾਲੀ ਆਗੂ ਨੂੰ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਉਹ ਸਿਆਸੀ ਰੋਟੀ ਸੇਕਣ ਲਈ ਸੌੜੇ ਰਾਜਸੀ ਹਿੱਤਾਂ ਤੋਂ ਪ੍ਰੇਰਿਤ ਟਿੱਪਣੀਆਂ ਕਰਨ ਦੀ ਬਜਾਏ ਆਪਣੀ ਸਰਕਾਰ ਵੱਲੋਂ ਡੇਰਾ ਬਾਬਾ ਨਾਨਕ ਵਿਖੇ ਕੀਤੇ ਕੰਮਾਂ ਨੂੰ ਗਿਣਾਵੇ। ਉਨ੍ਹਾਂ ਕਿਹਾ ਕਿ ਦੂਜੇ ਪਾਸੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੱਲ ਡੇਰਾ ਬਾਬਾ ਨਾਨਕ ਵਿਖੇ ਸੜਕਾਂ ਦੀ ਮਜ਼ਬੂਤੀ ਅਤੇ ਚੌੜਾ ਕਰਨ ਲਈ 75.23 ਕਰੋੜ ਰੁਪਏ ਅਤੇ ਹੈਰੀਟੇਜ਼ ਸਟਰੀਟ ਤੇ ਫੂਡ ਸਟਰੀਟ, ਹੈਰੀਟੇਜ਼ ਹਵੇਲੀ ਦੀ ਉਸਾਰੀ ਲਈ 3.70 ਕਰੋੜ ਰੁਪਏ ਮਨਜ਼ੂਰ ਕੀਤੇ। ਉਨਾਂ ਕਿਹਾ ਕਿ ਇਸ ਨਗਰ ਦੇ ਸਰਬਪੱਖੀ ਵਿਕਾਸ ਲਈ ਸੂਬਾ ਸਰਕਾਰ ਵੱਲੋਂ ਡੇਰਾ ਬਾਬਾ ਨਾਨਕ ਵਿਕਾਸ ਅਥਾਰਟੀ ਬਣਾਈ ਹੋਈ ਹੈ ਜਿਸ ਦੀ ਮੀਟਿੰਗ ਖੁਦ ਮੁੱਖ ਮੰਤਰੀ ਲੈ ਕੇ ਕੰਮਾਂ ਦਾ ਜਾਇਜ਼ਾ ਲੈਂਦੇ ਹਨ। ਉਨ੍ਹਾਂ ਕਿਹਾ ਕਿ ਇਸ ਹਲਕੇ ਦੇ ਇਤਿਹਾਸਕ ਕਸਬੇ ਕਲਾਨੌਰ ਨੂੰ ਕਾਂਗਰਸ ਸਰਕਾਰ ਨੇ ਸੈਰ ਸਪਾਟਾ ਸਰਕਟ ਅਧੀਨ ਲਿਆਂਦਾ। ਕਲਾਨੌਰ ਵਿਖੇ ਸਰਕਾਰੀ ਡਿਗਰੀ ਕਾਲਜ ਤੇ ਗੰਨਾ ਖੋਜ ਕੇਂਦਰ ਬਣਾਉਣ ਦਾ ਫ਼ੈਸਲਾ ਕੀਤਾ ਗਿਆ।

Dera Baba NanakDera Baba Nanak

ਰੰਧਾਵਾ ਨੇ ਕਿਹਾ ਕਿ ਅਕਾਲੀ ਆਗੂ ਸਾਡੀ ਸਰਕਾਰ ਉਪਰ ਉਗਲ ਚੁੱਕਣ ਤੋਂ ਪਹਿਲਾਂ ਆਪਣੀ ਪੀੜੀ ਹੇਠ ਸੋਟਾ ਫੇਰਨ। ਉਨ੍ਹਾਂ ਕਿਹਾ ਕਿ ਕੇਂਦਰੀ ਪ੍ਰਾਜੈਕਟਾਂ ਨਾਲ ਚਲਦੀਆਂ 108 ਨੰਬਰ ਐਬੂਲੈਂਸ ਉਪਰ ਉਸ ਵੇਲੇ ਦੇ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਦੀਆਂ ਤਸਵੀਰਾਂ ਲਗਾਉਣ ਵਾਲੇ ਅੱਜ ਅਕਾਲੀ ਆਗੂ ਕਿਹੜੇ ਮੂੰਹ ਨਾਲ ਗੱਲ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਕਾਲੀਆਂ ਦੇ ਰਾਜ ਵਿਚ ਸੂਬੇ ਦੇ ਲੋਕ ਸੁਖਬੀਰ ਸਿੰਘ ਬਾਦਲ ਦੀਆਂ ‘ਬੰਬ ਵਾਲੀਆਂ ਸੜਕਾਂ’ ਦੇ ਵਿਸ਼ੇਸਣ ਨਾਲ ਕੀਤੇ ਕੌਮੀ ਮਾਰਗਾਂ ਦੇ ਗੁਣਗਾਨ ਤੋਂ ਬੁਰੀ ਤਰਾਂ ਅੱਕ ਗਏ ਸਨ ਜਦੋਂ ਕਿ ਸਭ ਨੂੰ ਪਤਾ ਸੀ ਕਿ ਕੇਂਦਰੀ ਮੰਤਰਾਲੇ ਵੱਲੋਂ ਕੌਮੀ ਮਾਰਗ ਬਣਾਏ ਜਾਂਦੇ ਹਨ। ਬਠਿੰਡਾ ਵਿਖੇ ਉਸ ਵੇਲੇ ਦੇ ਯੂ.ਪੀ.ਏ. ਸਰਕਾਰ ਦੇ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦਿੱਤੇ ਰਿਫਾਇਨਰੀ ਦੇ ਤੋਹਫ਼ੇ ਨੂੰ ਆਪਣੀ ਪ੍ਰਾਪਤੀ ਗਿਣਵਾਉਣ ਲਈ ਬਾਦਲ ਪਿਉ-ਪੁੱਤਰ ਨੇ ਟਿੱਲ ਦਾ ਜ਼ੋਰ ਲਾਇਆ।

Sukhbir BadalSukhbir Singh Badal

ਰੰਧਾਵਾ ਨੇ ਕਿਹਾ ਕਿ ਅਕਾਲੀਆਂ ਨੂੰ ਸੂਬੇ ਦੇ ਲੋਕ ਪੂਰੀ ਤਰ੍ਹਾਂ ਨਕਾਰ ਚੁੱਕੇ ਹਨ ਅਤੇ ਹੁਣ ਉਹ ਬੇਤੁਕੇ ਤੇ ਤੱਥ ਰਹਿਤ ਬਿਆਨ ਦੇ ਕੇ ਆਪਣੀ ਹੋਂਦ ਦਰਸਾਉਣ ਦੇ ਕੋਝੇ ਤੇ ਅਸਫਲ ਯਤਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਥਕ ਅਖਵਾਉਣ ਵਾਲੇ ਅਕਾਲੀ ਦਲ ਨੇ ਜਿਵੇਂ ਸਿੱਖ ਹਿੱਤਾਂ ਨੂੰ ਤਿਲਾਂਜਲੀ ਦਿੱਤੀ ਉਸ ਲਈ ਸਿੱਖ ਕੌਮ ਵੀ ਉਨ੍ਹਾਂ ਨੂੰ ਕਦੇ ਮਾਫ਼ ਨਹੀਂ ਕਰੇਗੀ। ਉਨਾਂ ਦੂਜੇ ਪਾਸ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਇਸ ਗੱਲੋਂ ਧੰਨਵਾਦ ਕੀਤਾ ਕਿ ਪਹਿਲਾਂ ਸੁਲਤਾਨਪੁਰ ਲੋਧੀ ਤੇ ਕੱਲ ਡੇਰਾ ਬਾਬਾ ਨਾਨਕ ਵਿਖੇ ਕੈਬਨਿਟ ਦੀ ਮੀਟਿੰਗ ਸੱਦ ਕੇ ਆਪਣੀ ਵਚਨਬੱਧਤਾ ਅਤੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਮਨਾਉਣ ਲਈ ਪ੍ਰਤੀਬੱਧਤਾ ਜ਼ਾਹਰ ਕੀਤੀ। ਹੁਣ ਅਗਲੀ ਕੈਬਨਿਟ ਮੀਟਿੰਗ ਬਟਾਲਾ ਵਿਖੇ ਸੱਦੀ ਗਈ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement