ਡਾਕਟਰਾਂ ਦੀ ਸੇਵਾਮੁਕਤੀ ਉਮਰ 60 ਸਾਲ ਤੋਂ ਵਧਾ ਕੇ 65 ਸਾਲ ਕੀਤੀ
Published : Sep 20, 2019, 3:17 pm IST
Updated : Sep 20, 2019, 3:17 pm IST
SHARE ARTICLE
Punjab govt extends age limit of specialist doctors from 60 to 65
Punjab govt extends age limit of specialist doctors from 60 to 65

ਹਸਪਤਾਲਾਂ 'ਚ ਡਾਕਟਰਾਂ ਦੀ ਕਮੀ ਨੂੰ ਪੂਰਾ ਕਰਨ ਲਈ ਕੈਪਟਨ ਸਰਕਾਰ ਨੇ ਲੱਭਿਆ ਨਵਾਂ ਰਾਹ

ਚੰਡੀਗੜ੍ਹ : ਪੰਜਾਬ ਸਰਕਾਰ ਨੇ ਅੱਜ ਸਪੈਸ਼ਲਿਸਟ ਡਾਕਟਰਾਂ ਦੇ ਸੇਵਾਕਾਲ ਦੀ ਉਮਰ ਹੱਦ 60 ਸਾਲ ਤੋਂ ਵਧਾ ਕੇ 65 ਸਾਲ ਕਰ ਦਿੱਤੀ ਹੈ। ਹੁਣ ਸਪੈਸ਼ਲਿਸਟ ਡਾਕਟਰ ਆਪਣੀ ਸੇਵਾਮੁਕਤੀ ਦੇ ਸਮੇਂ ਤੋਂ ਬਾਅਦ ਵੀ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਿਚ ਆਪਣੀਆਂ ਸੇਵਾਵਾਂ ਨਿਭਾ ਸਕਣਗੇ।

Punjab govt extends age limit of specialist doctors from 60 to 65Punjab govt extends age limit of specialist doctors from 60 to 65

ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਦਸਿਆ ਕਿ ਸਰਕਾਰੀ ਹਸਪਤਾਲਾਂ ਵਿਚ ਸਪੈਸ਼ਲਿਸਟ ਡਾਕਟਰਾਂ ਦੀ ਕਮੀ ਨੂੰ ਪੂਰਾ ਕਰਨ ਲਈ ਸੂਬਾ ਸਰਕਾਰ ਨੇ ਸਪੈਸ਼ਿਲਸਟ ਡਾਕਟਰਾਂ ਦੀ ਉਮਰ ਹੱਦ ਵਧਾਉਣ ਦਾ ਫ਼ੈਸਲਾ ਲਿਆ ਹੈ ਤਾਂ ਜੋ ਲੰਮੇ ਸਮੇਂ ਤੱਕ ਉਹ ਵਿਭਾਗ ਵਿੱਚ ਆਪਣੀਆਂ ਸੇਵਾਵਾਂ ਦੇ ਸਕਣ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲਈ ਸਿਹਤ ਇਕ ਤਰਜ਼ੀਹੀ ਖੇਤਰ ਹੈ ਅਤੇ ਇਸ ਖੇਤਰ ਦੇ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

Punjab govt extends age limit of specialist doctors from 60 to 65Punjab govt extends age limit of specialist doctors from 60 to 65

ਸਿਹਤ ਮੰਤਰੀ ਨੇ ਦਸਿਆ ਕਿ ਪ੍ਰੰਬਧਕੀ ਵਿਭਾਗ ਵਲੋਂ 384 ਖਾਲੀ ਅਸਾਮੀਆਂ ’ਤੇ ਰੈਗੂਲਰ ਭਰਤੀ ਕਰਨ ਤੱਕ ਗਾਇਨੀਕੋਲੋਜਿਸਟ, ਸਰਜਨ, ਆਰਥੋਪੈਡਿਸ਼ਿਅਨਜ਼, ਰੇਡੀਓਲੋਜਿਸਟ, ਐਨੇਸਥੀਟਿਸਟਸ ਆਦਿ ਨੂੰ ਕੰਸਲਟੈਂਟ ਤੌਰ ’ਤੇ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸ਼ੁਰੂ ਵਿੱਚ ਹਰੇਕ ਕੰਸਲਟੈਂਟ ਨੂੰ ਇਕ ਸਾਲ ਦੇ ਸਮੇਂ ਲਈ ਠੇਕਾ ਅਧਾਰ ’ਤੇ ਨਿਯੁਕਤ ਕੀਤਾ ਜਾਵੇਗਾ ਜਿਸ ਵਿਚ ਉਨ੍ਹਾਂ ਦੀ ਕਾਰਗੁਜ਼ਾਰੀ ਦੇ ਆਧਾਰ ’ਤੇ ਸਾਲ-ਦਰ-ਸਾਲ ਵਾਧਾ ਕੀਤਾ ਜਾਵੇਗਾ। ਉਨ੍ਹਾਂ ਸਪਸ਼ਟ ਕਰਦਿਆਂ ਦਸਿਆ ਕਿ ਇਨ੍ਹਾਂ ਕੰਸਲਟੈਂਟਾਂ ਨੂੰ ਦਿੱਤੀ ਜਾਣ ਵਾਲੀ ਤਨਖਾਹ ਉਨ੍ਹਾਂ ਦੇ ਸੇਵਾਕਾਲ ਦੀ ਆਖਰੀ ਤਨਖਾਹ ਵਿੱਚੋਂ ਪੈਨਸ਼ਨ ਦੀ ਰਕਮ ਘਟਾ ਕੇ ਬਚਦੀ ਰਕਮ ਤੋਂ ਜ਼ਿਆਦਾ ਨਹੀਂ ਹੋਵੇਗੀ।

Punjab govt extends age limit of specialist doctors from 60 to 65Punjab govt extends age limit of specialist doctors from 60 to 65

ਉਨ੍ਹਾਂ ਦਸਿਆ ਕਿ ਇਹ ਕੰਸਲਟੈਂਟ ਸਿਰਫ਼ ਕਲੀਨਿਕਲ ਡਿਊਟੀਆਂ ਨਿਭਾਉਣਗੇ ਅਤੇ ਕਿਸੇ ਵੀ ਕੇਸ ਵਿੱਚ ਉਹਨਾਂ ਨੂੰ ਕੋਈ ਪ੍ਰਸ਼ਾਸਕੀ ਡਿਊਟੀ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਪ੍ਰਬੰਧਕੀ ਵਿਭਾਗ ਨੂੰ ਭਰਤੀ ਪ੍ਰਕਿਰਿਆ ਦੌਰਾਨ 100 ਫ਼ੀਸਦੀ ਪਾਰਦਰਸ਼ਿਤਾ ਬਣਾਏ ਰੱਖਣ, ਮੈਰਿਟ ਦੇ ਆਧਾਰ ’ਤੇ ਨਿਯੁਕਤੀਆਂ ਯਕੀਨੀ ਬਨਾਉਣ ਤੇ ਸਟੇਸ਼ਨ ਅਲਾਟ ਕਰਨ ਦੀ ਹਦਾਇਤ ਵੀ ਦਿੱਤੀ। ਸਿੱਧੂ ਨੇ ਦਸਿਆ ਕਿ ਇਕ ਸਾਲ ਲਈ ਕੰਸਲਟੈਂਟਾਂ ਦੀ ਨਿਯੁਕਤੀ ਲਈ ਵੱਧ ਤੋਂ ਵੱਧ ਉਮਰ 64 ਸਾਲ ਹੋਵੇਗੀ ਅਤੇ ਕੰਸਲਟੈਂਟ ਦੀ ਉਮਰ 65 ਸਾਲ ਦੀ ਹੋਣ ’ਤੇ ਕਿਸੇ ਵੀ ਹਾਲਾਤ ਵਿੱਚ ਉਸ ਦੀ ਸੇਵਾ ਨੂੰ ਬਰਕਰਾਰ ਨਹੀਂ ਰੱਖਿਆ ਜਾਵੇਗਾ।

Punjab govt extends age limit of specialist doctors from 60 to 65Punjab govt extends age limit of specialist doctors from 60 to 65

ਉਨ੍ਹਾਂ ਦਸਿਆ ਕਿ ਕੰਸਲਟੈਂਟ ਨੂੰ ਕੰਟਰੈਕਟ ਦੇ ਸਮੇਂ ਦੌਰਾਨ ਪ੍ਰਾਈਵੇਟ ਪ੍ਰੈਕਟਿਸ ਦੀ ਆਗਿਆ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਦਸਿਆ ਕਿ ਕੰਸਲਟੈਂਟ ਦੀ ਭਰਤੀ ਠੇਕਾ ਆਧਾਰ ’ਤੇ ਹੋਵੇਗੀ ਅਤੇ ਵਿੱਤ ਵਿਭਾਗ ਵਲੋਂ ਇਸ ਸਬੰਧੀ ਸਮੇਂ-ਸਮੇਂ ’ਤੇ ਜਾਰੀ ਹਦਾਇਤਾਂ ਅਨੁਸਾਰ ਹੋਰ ਸ਼ਰਤਾਂ ਨੂੰ ਲਾਗੂ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਦਸਿਆ ਕਿ ਡਾਇਰੈਕਟਰ ਹੈਲਥ ਸਰਵਿਸਿਜ਼ ਵਲੋਂ ਚੋਣ ਪ੍ਰਕਿਰਿਆ ਸਬੰਧੀ ਮਾਪਦੰਡ ਤਿਆਰ ਕੀਤੇ ਜਾਣਗੇ ਅਤੇ ਸਟੇਸ਼ਨਾਂ ਸਮੇਤ ਅਸਾਮੀਆਂ ਦੀ ਜਾਣਕਾਰੀ ਸਿਹਤ ਵਿਭਾਗ ਦੀ ਸਰਕਾਰੀ ਵੈੱਬਸਾਈਟ ’ਤੇ ਦਿੱਤੀ ਜਾਵੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement