ਖੇਤੀ ਕਾਨੂੰਨ : ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਆਖਰੀ ਦਮ ਤਕ ਲੜਾਂਗੇ: ਕੈਪਟਨ
Published : Sep 20, 2020, 10:06 pm IST
Updated : Sep 20, 2020, 10:06 pm IST
SHARE ARTICLE
Capt. Amarinder Singh
Capt. Amarinder Singh

ਵੋਇਸ ਵੋਟ ਦੀ ਰਣਨੀਤੀ ਅਪਣਾਏ ਜਾਣ 'ਤੇ ਵੀ ਚੁੱਕੇ ਸਵਾਲ

ਚੰਡੀਗੜ੍ਹ : ਖੇਤੀ ਕਾਨੂੰਨਾਂ ਨੂੰ ਲੈ ਕੇ ਪੰਜਾਬ ਅੰਦਰ ਕਿਸਾਨਾਂ ਦੇ ਰੋਹ ਦੇ ਨਾਲ-ਨਾਲ ਸਿਆਸੀ ਪਾਰਾ ਚੜ੍ਹਦਾ ਜਾ ਰਿਹਾ ਹੈ। ਜਿੱਥੇ ਭਾਜਪਾ ਦੀ ਭਾਈਵਾਲ ਸ਼੍ਰੋਮਣੀ ਅਕਾਲੀ ਦਲ ਕਿਸਾਨਾਂ ਦੇ ਹਿਤਾਂ ਖ਼ਾਤਰ ਹਰ ਤਰ੍ਹਾਂ ਦੀ ਕੁਰਬਾਨੀ ਦੇਣ ਦੇ ਦਾਅਵੇ ਕਰ ਰਹੇ ਹੈ ਉਥੇ ਹੀ ਸੱਤਾਧਾਰੀ ਕਾਂਗਰਸ ਵੀ ਕਿਸਾਨਾਂ ਦੀ ਲੜਾਈ ਆਖਰੀ ਦਮ ਤਕ ਲੜਨ ਦੀ ਗੱਲ ਕਹਿ ਰਹੀ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਤਵਾਰ ਨੂੰ ਕਿਹਾ ਕਿ ਉਨ੍ਹਾਂ ਦੀ ਸਰਕਾਰ ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਉਸ ਦੇ ਭਾਈਵਾਲਾਂ, ਸ਼੍ਰੋਮਣੀ ਅਕਾਲੀ ਦਲ ਸਮੇਤ, ਨੂੰ ਕੇਂਦਰ ਸਰਕਾਰ ਦੇ ਨਵੇਂ ਗੈਰ-ਸੰਵਿਧਾਨਿਕ, ਗੈਰ-ਲੋਕਤੰਤਰੀ ਅਤੇ ਕਿਸਾਨ ਵਿਰੋਧੀ ਕਾਨੂੰਨਾਂ ਕਾਰਣ ਉਨ੍ਹਾਂ ਨੂੰ ਅਦਾਲਤ ਵਿਚ ਘਸੀਟੇਗੀ।

Capt Amrinder SinghCapt Amrinder Singh

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਅੱਜ ਰਾਜ ਸਭਾ ਵਿੱਚ ਧੱਕੇਸ਼ਾਹੀ ਨਾਲ ਪੇਸ਼ ਕੀਤੇ ਜਾਣ ਉੱਤੇ ਡੂੰਘੇ ਦੁੱਖ ਦਾ ਇਜ਼ਹਾਰ ਕਰਦਿਆਂ ਉਨ੍ਹਾਂ ਕਿਹਾ ਕਿ,''ਅਸੀਂ ਇਨ੍ਹਾਂ ਕਾਲੇ ਕਾਨੂੰਨਾਂ ਖਿਲਾਫ ਲੜਾਈ ਲੜਾਂਗੇ ਅਤੇ ਜਿਵੇਂ ਹੀ ਇਨਾਂ ਨੂੰ ਰਾਸ਼ਟਰਪਤੀ ਦੀ ਮਨਜ਼ੂਰੀ ਮਿਲਨ ਉਪਰੰਤ ਇਹ ਕਾਨੂੰਨ ਬਣਦੇ ਹਨ ਤਾਂ ਅਸੀਂ ਅਦਾਲਤਾਂ ਦਾ ਬੂਹਾ ਵੀ ਖੜਕਾਵਾਂਗੇ। ਮੁੱਖ ਮੰਤਰੀ ਨੇ ਵਿਰੋਧੀ ਧਿਰ ਦੁਆਰਾ ਪ੍ਰਗਟਾਏ ਖਦਸ਼ਿਆਂ ਦੇ ਅਤੇ ਸਦਨ ਵਿਚ ਲੋੜੀਂਦੀ ਗਿਣਤੀ ਨਾ ਹੋਣ ਦੇ ਬਾਵਜੂਦ ਸੂਬਿਆਂ ਹੱਥੋਂ ਖੇਤੀਬਾੜੀ ਖੇਤਰ ਸਬੰਧੀ ਅਧਿਕਾਰ ਖੋਹਣ ਵਾਲੇ ਇਨਾਂ ਵਿਵਾਦਪੂਰਨ ਬਿੱਲਾਂ ਸਬੰਧੀ  'ਵੋਇਸ ਵੋਟ' ਦੀ ਰਣਨੀਤੀ ਅਪਣਾਏ ਜਾਣ ਪਿੱਛੇ ਕਾਰਨਾਂ 'ਤੇ ਸਵਾਲ ਖੜੇ ਕੀਤੇ।

Capt. Amarinder SinghCapt. Amarinder Singh

ਉਨ੍ਹਾਂ ਪੁੱਛਿਆ ਕਿ ਇਸ ਗੰਭੀਰ ਮੁੱਦੇ ਸਬੰਧੀ ਸਦਨ ਵਲੋਂ ਵੋਟਾਂ ਦੀ ਵੰਡ ਦਾ ਰਾਹ ਕਿਉਂ ਨਹੀਂ ਅਪਣਾਇਆ ਗਿਆ। ਕਿਉਂਜੋ ਇਸ ਮੁੱਦੇ ਬਾਰੇ ਕੌਮੀ ਲੋਕਤੰਤਰੀ ਗੱਠਜੋੜ ਵਿਚ ਵੀ ਇਕਸੁਰਤਾ ਨਹੀਂ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨਾਂ ਦੀ ਸਰਕਾਰ ਵੱਲੋਂ ਕੇਂਦਰ ਸਰਕਾਰ, ਜਿਸ ਦਾ ਹਿੱਸਾ ਸ਼੍ਰੋਮਣੀ ਅਕਾਲੀ ਦਲ ਅਜੇ ਤੱਕ ਬੇਸ਼ਰਮੀ ਨਾਲ ਬਣਿਆ ਹੋਇਆ ਹੈ, ਨੂੰ ਅਜਿਹੇ ਜ਼ਾਲਮ ਕਾਨੂੰਨਾਂ ਰਾਹੀਂ ਕਿਸਾਨਾਂ ਦੇ ਹੱਕ ਅਤੇ ਹਿੱਤਾਂ ਨੂੰ ਆਪਣੇ ਪੈਰਾਂ ਹੇਠ ਕੁਚਲਣ ਦੀ ਆਗਿਆ ਨਹੀਂ ਦੇਵੇਗੀ ਖਾਸ ਕਰਕੇ ਪੰਜਾਬ ਸਬੰਧੀ, ਜੋ ਕਿ ਇਕ ਖੇਤੀਬਾੜੀ ਪ੍ਰਧਾਨ ਸੂਬਾ ਹੈ। ਉਨਾਂ ਐਲਾਨ ਕੀਤਾ ਕਿ, ''ਅਸੀਂ ਕਿਸਾਨਾਂ ਨਾਲ ਖੜੇ ਹਾਂ ਅਤੇ ਉਨਾਂ ਦੇ ਹਿੱਤਾਂ ਦੀ ਰਾਖੀ ਲਈ ਜੋ ਵੀ ਬਣ ਪਿਆ ਉਹੋ ਕਰਾਂਗੇ।

PM Narinder ModiPM Narinder Modi

ਉਨਾਂ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਦੀ ਕਿਸਾਨਾਂ ਦੇ ਹਿੱਤਾਂ ਨੂੰ ਵੱਡੇ ਕਾਰਪੋਰੇਟ ਘਰਾਨਿਆਂ ਅੱਗੇ ਵੇਚ ਦੇਣ ਲਈ ਕਰੜੀ ਆਲੋਚਨਾ ਕਰਦਿਆਂ ਕਿਹਾ ਕਿ ਭਾਜਪਾ ਅਤੇ ਉਸ ਦੇ ਭਾਈਵਾਲ ਖਾਸ ਤੌਰ 'ਤੇ ਇਸ ਗੱਲ ਦੀ ਕੋਈ ਪ੍ਰਵਾਹ ਨਹੀਂ ਕਰਦੇ ਕਿ ਇਨਾਂ ਕਾਨੂੰਨਾਂ ਨਾਲ ਕਿਸਾਨਾਂ ਦਾ ਕਿਨਾਂ ਨੁਕਸਾਨ ਹੋਵੇਗਾ। ਮੁੱਖ ਮੰਤਰੀ ਨੇ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਭਾਜਪਾ ੱਲੋਂ ਮਹੱਤਵਪੂਰਨ ਗਰਦਾਨਿਆਂ ਗਿਆ ਇਹ ਪਲ ਕਿਸਾਨੀ ਲਈ ਮੌਤ ਸਿੱਧ ਹੋਵੇਗਾ ਜਿਸ ਨਾ ਦੇਸ਼ ਦੀ ਅਨਾਜ ਸੁਰੱਖਿਆ ਨੂੰ ਵੀ ਭਾਰ ਖ਼ਤਰਾ ਦਰਪੇਸ਼ ਹੋਵੇਗਾ।

Captain Amarinder SinghCaptain Amarinder Singh

ਇਨ੍ਹਾਂ ਬਿੱਲਾਂ ਵਿੱਚ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਕਾਇਮ ਰੱਖੇ ਜਾਣ ਸਬੰਧੀ ਕੋਈ ਜ਼ਿਕਰ ਨਾ ਹੋਣ ਵੱਲ ਇਸ਼ਾਰਾ ਕਰਦਿਆਂ ਕੈਪਟਨ ਅਮਰਿੰਦਰ ਨੇ ਕਿਹਾ ਕਿ ਇਸ ਕਦਮ ਨਾਲ ਕੇਂਦਰ ਸਰਕਾਰ, ਜਿਸ ਵੱਲੋਂ ਸੂਬਿਆਂ ਦਾ ਯਕੀਨ ਕਾਇਮ ਰੱਖੇ ਜਾਣ ਸਬੰਧੀ ਪਹਿਲਾਂ ਹੀ ਕਾਰਗੁਜ਼ਾਰੀ ਬਹੁਤ ਮਾੜੀ ਰਹੀ ਹੈ,  ਨੇ ਆਪਣੀ ਭੈੜੀ ਮਨਸ਼ਾ ਜਗ ਜ਼ਾਹਰ ਕਰ ਦਿਤੀ ਹੈ। ਉਨ੍ਹਾਂ ਸਵਾਲ ਕੀਤਾ ਕਿ ਜੇਕਰ ਜੀ.ਐਸ.ਟੀ. ਸਾਫ਼ ਤੌਰ 'ਤੇ ਪ੍ਰਭਾਸ਼ਿਤ ਪ੍ਰਾਵਧਾਨਾਂ ਦੀ ਵੀ ਕੇਂਦਰ ਸਰਕਾਰ ਪਾਲਣਾ ਨਹੀਂ ਕਰਦੀ ਤਾਂ ਫਿਰ ਐਮ.ਐਸ.ਪੀ. ਬਾਰੇ ਉਸ ਵਲੋਂ ਦਿੱਤੇ ਗਏ ਜ਼ੁਬਾਨੀ ਭਰੋਸਿਆਂ 'ਤੇ ਕਿਵੇਂ ਯਕੀਨ ਕੀਤਾ ਜਾ ਸਕਦਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM
Advertisement