ਪਾਰਟੀ ਦੀ ਮਜ਼ਬੂਤੀ ਅਤੇ 2022 'ਚ ਸਰਕਾਰ ਬਣਾਉਣ ਲਈ ਦਿਨ-ਰਾਤ ਇੱਕ ਕਰ ਦੇਵਾਂਗੇ - ਹਰਚੰਦ ਸਿੰਘ ਬਰਸਟ
Published : Sep 20, 2020, 6:19 pm IST
Updated : Sep 20, 2020, 6:33 pm IST
SHARE ARTICLE
 Harchand Singh barsat
Harchand Singh barsat

-ਨਵ ਨਿਯੁਕਤ ਜਨਰਲ ਸਕੱਤਰ ਨੇ ਪਾਰਟੀ ਹਾਈਕਮਾਨ ਅਤੇ ਸਮੂਹ ਵਲੰਟੀਅਰਾਂ ਦਾ ਕੀਤਾ ਧੰਨਵਾਦ

ਚੰਡੀਗੜ, 20 ਸਤੰਬਰ 2020 - ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਨਵਨਿਯੁਕਤ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ, ਸੂਬਾ ਪ੍ਰਧਾਨ ਭਗਵੰਤ ਮਾਨ, ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਅਤੇ ਪੰਜਾਬ ਦੇ ਸਮੂਹ ਵਲੰਟੀਅਰਾਂ ਦਾ ਧੰਨਵਾਦ ਕੀਤਾ। 

Arvind KejriwalArvind Kejriwal

ਪਾਰਟੀ ਹੈਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਪਾਰਟੀ ਹਾਈਕਮਾਨ ਅਤੇ ਪੰਜਾਬ ਦੀ ਸੀਨੀਅਰ ਲੀਡਰਸ਼ਿਪ ਵੱਲੋਂ ਸੌਂਪੀ ਗਈ ਸੂਬਾ ਜਨਰਲ ਸਕੱਤਰ ਦੀ ਜ਼ਿੰਮੇਦਾਰੀ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਇਆ ਜਾਵੇਗਾ। ਪਾਰਟੀ ਦੀ ਮਜ਼ਬੂਤੀ ਲਈ ਦਿਨ ਰਾਤ ਮਿਹਨਤ ਕਰਕੇ 2022 ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਵਿਚ ਆਪਣੇ ਅਹਿਮ ਯੋਗਦਾਨ ਨਿਭਾਵਾਂਗੇ। 

 Harchand Singh barsatHarchand Singh Barsat

ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਪੰਜਾਬ ਨੂੰ ਬਰਬਾਦੀ ਦੇ ਰਾਹ ‘ਤੇ ਲੈ ਕੇ ਜਾਣ ਵਾਲੇ ਕਾਂਗਰਸ ਅਤੇ ਅਕਾਲੀ-ਭਾਜਪਾ ਦੇ ਛੋਟੇ-ਵੱਡੇ ਆਗੂਆਂ ਨੇ ਆਪਣੇ ਨਿੱਜੀ ਹਿੱਤਾਂ ਦੀ ਪੂਰਤੀ ਲਈ ਪੰਜਾਬ ਨੂੰ ਪੂਰੀ ਤਰਾਂ ਖੋਖਲਾ ਕਰਨ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਹੈ। ਅੱਜ ਪੰਜਾਬ ਦੇ ਹਲਾਤ ਅਜਿਹੇ ਬਣ ਗਏ ਹਨ ਕਿ ਪੰਜਾਬ ਦਾ ਹਰ ਵਰਗ ਕਿਸਾਨ, ਖੇਤ-ਮਜ਼ਦੂਰ, ਆੜਤੀ, ਦੁਕਾਨਦਾਰ, ਇੰਡਸਟਰੀ, ਟਰਾਂਸਪੋਰਟਰਾਂ, ਮੁਲਾਜ਼ਮਾਂ ਆਦਿ ਸੜਕਾਂ ‘ਤੇ ਆਪਣੇ ਜਾਇਜ਼ ਹੱਕਾਂ ਦੀ ਪੂਰਤੀ ਲਈ ਧਰਨੇ ਪ੍ਰਦਰਸ਼ਨ ਕਰਨ ਲਈ ਮਜਬੂਰ ਹਨ,

Captain Amarinder SinghCaptain Amarinder Singh

ਜਿੰਨਾ ਦੀ ਰਾਜਾ ਅਮਰਿੰਦਰ ਸਿੰਘ ਨੇ ਜਾਇਜ਼ ਮੰਗਾਂ ਤਾਂ ਕੀ ਪੂਰੀਆਂ ਕਰਨੀਆਂ ਸਨ, ਉਲਟਾ ਉਨਾਂ ‘ਤੇ ਡਾਂਗਾਂ ਅਤੇ ਪਾਣੀ ਦੀਆਂ ਬੋਛਾਰਾ ਨਾਲ ਜ਼ੁਲਮ ਕੀਤਾ ਜਾ ਰਿਹਾ ਹੈ। ਉੱਥੇ ਹੀ ਆਮ ਆਦਮੀ ਪਾਰਟੀ ਪੰਜਾਬ ਵਿਚ ਆਪਣੇ ਵਿਰੋਧੀ ਧਿਰ ਦੀ ਭੂਮਿਕਾ ਨਿਭਾਉਂਦੀ ਹੋਈ ਇਨਾਂ ਤਾਨਾਸ਼ਾਹੀ ਸਰਕਾਰਾਂ ਦਾ ਡੱਟ ਕੇ ਪੂਰੇ ਪੰਜਾਬ ਵਿਚ ਹਰ ਵਰਗ ਨਾਲ ਮੋਢੇ ਨਾਲ ਮੋਢਾ ਜੋੜ ਕੇ ਸੰਘਰਸ਼ ਕਰ ਰਹੀ ਹੈ।     

ਹਰਚੰਦ ਸਿੰਘ ਬਰਸਟ ਨੇ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਬਾਰੇ ਕਿਹਾ ਕਿ ਕਾਂਗਰਸ ਇਸ ਤਾਨਾਸ਼ਾਹੀ ਫ਼ਰਮਾਨ ਦੀ ਸਾਜ਼ਿਸ਼ ਵਿੱਚ ਭਾਜਪਾ ਅਤੇ ਅਕਾਲੀ ਦਲ ਜਿੰਨੀ ਹੀ ਗੁਨਾਹਗਾਰ ਹੈ, ਜੇਕਰ ਕਾਂਗਰਸ ਨੇ ਪਹਿਲਾਂ ਹੀ ਬੈਠਕਾਂ ਵਿੱਚ ਬਿਲ ਬਣਦੇ ਸਮੇਂ ਵਿਰੋਧ ਕੀਤਾ ਹੁੰਦਾ ਤਾਂ ਇਹ ਪਾਸ ਹੋਣਾ ਤਾਂ ਦੂਰ ਇਹ ਬਿਲ ਸੰਸਦ ਵਿੱਚ ਪੇਸ਼ ਹੀ ਨਹੀਂ ਹੋਇਆ ਹੁੰਦਾ, ਪਰੰਤੂ ਕਾਂਗਰਸ ਕੇਵਲ ਕਿਸਾਨਾਂ ਨਾਲ ਧੋਖਾ ਕਰਨਾ ਹੀ ਜਾਣਦੀ ਹੈ ।    

SHARE ARTICLE

ਏਜੰਸੀ

Advertisement

Mohali 3b2 Honey Trap : 3B2 ਵਿਚ ਵੇਖੋ ਕਿਵੇਂ ਹੋ ਰਿਹੈ ਨੇ ਗੰਦੇ ਕੰਮ! ਗੱਡੀਆਂ ਨੂੰ ਰੋਕ ਕੇ ਕਰ ਰਹੇ ਅਸ਼ਲੀਲ ਇਸ਼ਾਰੇ

30 Oct 2025 3:10 PM

lyricist King Grewal Interview: ਇਸ ਲਿਖਾਰੀ ਦੇ ਲਿਖੇ ਗੀਤ ਗਾਏ ਸੀ Rajvir jawanda ਨੇ | Rajvir jawanda Song

30 Oct 2025 3:09 PM

ਗੁਟਕਾ ਸਾਹਿਬ ਹੱਥ 'ਚ ਫ਼ੜ ਕੇ ਸਹੁੰ ਖਾਣ ਦੇ ਮਾਮਲੇ 'ਤੇ ਪਹਿਲੀ ਵਾਰ ਬੋਲੇ ਕੈਪਟਨ

30 Oct 2025 3:08 PM

Mansa Parents Sell Child News : ਮਾਂ-ਬਾਪ ਨੇ 1.80 ਲੱਖ 'ਚ ਵੇਚਤਾ ਆਪਣਾ ਬੱਚਾ, ਮਾਪੇ ਗ੍ਰਿਫ਼ਤਾਰ | Mansa News

25 Oct 2025 3:11 PM

Death of Bride girl before marriage in Faridkot:ਸ਼ਗਨਾਂ ਵਾਲੇ ਘਰ 'ਚ ਵਿਛੇ ਸੱਥਰ|Faridkot Bride Death News

25 Oct 2025 3:10 PM
Advertisement