ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵਲੋਂ ਤਿੰਨ ਰੋਜ਼ਾ ‘ਪਲਸ ਪੋਲੀਓ ਮੁਹਿੰਮ‘ ਦੀ ਸ਼ੁਰੂਆਤ
Published : Sep 20, 2020, 3:10 pm IST
Updated : Sep 20, 2020, 3:10 pm IST
SHARE ARTICLE
Health Minister Balbir Singh Sidhu launches three-day polio vaccination drive
Health Minister Balbir Singh Sidhu launches three-day polio vaccination drive

ਸੂਬਾ ਭਰ ਵਿਚ ਲਗਭਗ 7 ਲੱਖ ਬੱਚਿਆਂ ਨੂੰ ਪਿਲਾਈ ਜਾ ਰਹੀ ਹੈ ਦਵਾਈ

ਚੰਡੀਗੜ/ਮੋਹਾਲੀ (20 ਸਤੰਬਰ  ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਸਿਹਤ ਵਿਭਾਗ ਪੰਜਾਬ ਵਲੋਂ ਸਥਾਨਕ ਪਿੰਡ ਜੁਝਾਰ ਨਗਰ ਵਿਚ ਕਰਵਾਏ ਗਏ ਸੂਬਾ ਪੱਧਰੀ ਸਮਾਗਮ ਦੌਰਾਨ ਐਤਵਾਰ ਨੂੰ ਤਿੰਨ ਰੋਜ਼ਾ ਪਲਸ ਪੋਲੀਓ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਮੌਕੇ ਉਨਾਂ ਪੰਜ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਪੋਲੀਓ-ਰੋਕੂ ਬੂੰਦਾਂ ਪਿਲਾਈਆਂ।

Health Minister Balbir Singh Sidhu launches three-day polio vaccination driveHealth Minister Balbir Singh Sidhu launches three-day polio vaccination drive

ਸ. ਸਿੱਧੂ ਨੇ ਜਾਣਕਾਰੀ ਦਿੰਦਿਆਂ ਦਸਿਆ ਕਿ ਸਬ-ਨੈਸ਼ਨਲ ਇਮੂਨਾਈਜੇਸ਼ਨ ਡੇਅ (ਐਸ.ਐਨ.ਆਈ.ਡੀ.)  ਮੁਹਿੰਮ ਤਹਿਤ 20 ਸਤੰਬਰ ਤੋਂ 22 ਸਤੰਬਰ ਤਕ ਸੂਬਾ ਭਰ ਵਿਚ ਬੱਚਿਆਂ ਨੂੰ ਪੋਲੀਓ-ਰੋਕੂ ਬੂੰਦਾਂ ਪਿਲਾਈਆਂ ਜਾ ਰਹੀਆਂ ਹਨ। ਉਨਾਂ ਦਸਿਆ ਕਿ ‘ਕੋਰੋਨਾ ਵਾਇਰਸ‘ ਮਹਾਂਮਾਰੀ ਦੇ ਫੈਲਾਅ ਕਾਰਨ ਇਸ ਮੁਹਿੰਮ ਤਹਿਤ ਸਿਰਫ਼ ਉੱਚ ਜੋਖਮ ਵਾਲੇ ਖੇਤਰ, ਪਰਵਾਸੀ ਆਬਾਦੀ, ਭੱਠੇ, ਨਿਰਮਾਣ ਸਥਾਨ, ਝੁੱਗੀ-ਬਸਤੀ ਖੇਤਰ ਹੀ ਕਵਰ ਕੀਤੇ ਜਾਣਗੇ।

PolioPolio

ਸਿਹਤ ਮੰਤਰੀ ਨੇ ਅੰਕੜੇ ਸਾਂਝੇ ਕਰਦਿਆਂ ਦਸਿਆ, ‘ਇਸ ਪੜਾਅ ਵਿਚ ਸੂਬਾ ਭਰ ਵਿਚ 6,80,800 ਬੱਚਿਆਂ ਨੂੰ ਦਵਾਈ ਪਿਲਾਉਣ ਦਾ ਟੀਚਾ ਹੈ ਜਿਸ ਲਈ ਕੁਲ 8436 ਸਥਾਨਾਂ ਦੀ ਸ਼ਨਾਖ਼ਤ ਕੀਤੀ ਗਈ ਹੈ। ਮੁਹਿੰਮ ਨੂੰ ਸਫ਼ਲਤਾ ਨਾਲ ਨੇਪਰੇ ਚਾੜਨ ਲਈ ਘਰ ਘਰ ਜਾ ਕੇ ਦਵਾਈ ਪਿਲਾਉਣ ਵਾਲੀਆਂ ਕੁਲ 5530 ਟੀਮਾਂ ਬਣਾਈਆਂ ਗਈਆਂ ਹਨ ਜਦਕਿ ਮੋਬਾਈਲ ਟੀਮਾਂ ਦੀ ਗਿਣਤੀ 656 ਹੈ। ਕੁਲ ਵੈਕਸੀਨੇਟਰ 14749 ਹਨ ਜਦਕਿ ਸਮੁੱਚੀ ਮੁਹਿੰਮ ‘ਤੇ ਨਿਗਰਾਨੀ ਰੱਖਣ ਵਾਲੇ ਸੁਪਰਵਾਇਜ਼ਰਾਂ ਦੀ ਗਿਣਤੀ 1031 ਹੈ।

corona diseasecorona 

ਇਸ ਤੋਂ ਇਲਾਵਾ 3097 ਏ.ਐਨ.ਐਮ. ਅਤੇ 11965 ਆਸ਼ਾ ਵਰਕਰਾਂ ਵੀ ਇਸ ਮੁਹਿੰਮ ਵਿਚ ਡਟੀਆਂ ਹੋਈਆਂ ਹਨ।‘ ਉਨਾਂ ਦਸਿਆ ਕਿ ਸਮੁੱਚੀ ਮੁਹਿੰਮ ਦੌਰਾਨ ਕੋਰੋਨਾ ਵਾਇਰਸ ਮਹਾਂਮਾਰੀ ਦੀ ਰੋਕਥਾਮ ਲਈ ਜਾਰੀ ਦਿਸ਼ਾ-ਨਿਰਦੇਸ਼ਾ ਦੀ ਪਾਲਣਾ ਕੀਤੀ ਜਾ ਰਹੀ ਹੈ। ਸਿਹਤ ਕਾਮੇ ਮੂੰਹ ਢਕਣ ਅਤੇ ਵਾਰ-ਵਾਰ ਹੱਥ ਧੋਣ ਜਿਹੇ ਤਮਾਮ ਜ਼ਰੂਰੀ ਦਿਸ਼ਾ-ਨਿਰਦੇਸ਼ਾਂ ਦੀ ਪੂਰੀ ਪਾਲਣਾ ਕਰ ਰਹੇ ਹਨ।

Polio VaccinePolio

ਸ. ਸਿੱਧੂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਪਣੇ ਬੱਚਿਆਂ ਨੂੰ ਦਵਾਈ ਜ਼ਰੂਰ ਪਿਲਾਉਣ ਕਿਉਂਕਿ ਬੱਚਿਆਂ ਨੂੰ ਵੱਖ-ਵੱਖ ਬੀਮਾਰੀਆਂ ਤੋਂ ਬਚਾਉਣ ਲਈ ਇਹ ਦਵਾਈ ਪਿਲਾਉਣਾ ਬਹੁਤ ਜ਼ਰੂਰੀ ਹੈ। ਇਸ ਮੌਕੇ ਡਾਇਰੈਕਟਰ ਸਿਹਤ ਸੇਵਾਵਾਂ (ਪਰਵਾਰ ਭਲਾਈ) ਡਾ. ਪ੍ਰਭਦੀਪ ਕੌਰ ਜੌਹਲ ਨੇ ਮੌਕੇ ‘ਤੇ ਮੌਜੂਦ ਪਿੰਡ ਦੀ ਪੰਚਾਇਤ ਦੇ ਮੈਂਬਰਾਂ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਉਹ ਇਸ ਬੇਹੱਦ ਅਹਿਮ ਮੁਹਿੰਮ ਵਿਚ ਸਿਹਤ ਵਿਭਾਗ ਦਾ ਪੂਰਾ ਸਾਥ ਦੇਣ।

Mission Fateh Mission Fateh

‘ਕੋਰੋਨਾ ਵਾਇਰਸ‘ ਮਹਾਂਮਾਰੀ ਬਾਰੇ ਗੱਲ ਕਰਦਿਆਂ ਉਨਾਂ ਕਿਹਾ ਕਿ ਇਸ ਮਾਰੂ ਬੀਮਾਰੀ ਤੋਂ ਘਬਰਾਉਣ ਦੀ ਨਹੀਂ ਸਗੋਂ ਤਮਾਮ ਜ਼ਰੂਰੀ ਸਾਵਧਾਨੀਆਂ ਵਰਤਣ ਦੀ ਲੋੜ ਹੈ। ਉਨਾਂ ਕਿਹਾ ਕਿ ਭਾਵੇਂ ਸਰਕਾਰ ਵਲੋਂ ਇਸ ਬੀਮਾਰੀ ਦੀ ਰੋਕਥਾਮ ਲਈ ਲੋੜੀਂਦੇ ਪ੍ਰਬੰਧਾਂ ਅਤੇ ਸਹੂਲਤਾਂ ਪੱਖੋਂ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਪਰ ਲੋਕਾਂ ਦੇ ਸਹਿਯੋਗ ਅਤੇ ਤਾਲਮੇਲ ਨਾਲ ਹੀ ਇਸ ਬੀਮਾਰੀ ਵਿਰੁਧ ਚਲਾਈ ਗਈ ‘ਮਿਸ਼ਨ ਫ਼ਤਿਹ‘ ਮੁਹਿੰਮ ਨੂੰ ਛੇਤੀ ਹੀ ਕਾਮਯਾਬ ਕੀਤਾ ਜਾ ਸਕਦਾ ਹੈ।

balbir Sidhu balbir Sidhu

ਇਸ ਮੌਕੇ  ਸਿਹਤ   ਮੰਤਰੀ ਦੇ ਸਿਆਸੀ ਸਲਾਹਕਾਰ ਸ੍ਰੀ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਡਾਇਰੈਕਟਰ ਸਿਹਤ ਸੇਵਾਵਾਂ (ਪਰਵਾਰ ਭਲਾਈ) ਡਾ. ਪ੍ਰਭਦੀਪ ਕੌਰ ਜੌਹਲ, ਮੋਹਾਲੀ ਦੇ ਸਿਵਲ ਸਰਜਨ ਡਾ. ਮਨਜੀਤ ਸਿੰਘ, ਸਟੇਟ ਟੀਕਾਕਰਨ ਅਫ਼ਸਰ ਡਾ. ਬਲਵਿੰਦਰ ਕੌਰ, ਜ਼ਿਲਾ ਟੀਕਾਕਰਨ ਅਫ਼ਸਰ ਡਾ. ਵੀਨਾ ਜਰੇਵਾਲ, ਐਸ.ਐਮ.ਓ. ਬੂਥਗੜ ਡਾ. ਦਿਲਬਾਗ਼ ਸਿੰਘ, ਜੁਝਾਰ ਨਗਰ ਦੇ ਸਰਪੰਚ ਗੁਰਦੀਪ ਸਿੰਘ ਢੀਂਡਸਾ, ਮਾਸ ਮੀਡੀਆ ਅਫ਼ਸਰ ਗੁਰਮੀਤ ਸਿੰਘ ਰਾਣਾ, ਗੁਰਦੀਪ ਕੌਰ, ਹੈਲਥ ਇੰਸਪੈਕਟਰ ਭੁਪਿੰਦਰ ਸਿੰਘ, ਹਰਚਰਨ ਸਿੰਘ ਬਰਾੜ ਤੋਂ ਇਲਾਵਾ ਸਮੂਹ ਪੰਚਾਇਤ ਮੈਂਬਰ ਅਤੇ ਹੋਰ ਸਿਹਤ ਅਧਿਕਾਰੀ ਮੌਜੂਦ ਸਨ।

SHARE ARTICLE

ਏਜੰਸੀ

Advertisement

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM
Advertisement