ਨਾਜਾਇਜ਼ ਹਥਿਆਰਾਂ ਅਤੇ ਅਸਲੇ ਦੀ ਸਪਲਾਈ ਕਰਨ ਵਾਲੇ ਅੰਤਰਰਾਜੀ ਗੈਂਗ ਦੇ 7 ਮੈਂਬਰ ਗ੍ਰਿਫ਼ਤਾਰ
Published : Sep 20, 2020, 3:31 pm IST
Updated : Sep 20, 2020, 3:39 pm IST
SHARE ARTICLE
Interstate gang pushing weapons into Punjab busted
Interstate gang pushing weapons into Punjab busted

 ਵੱਖ-ਵੱਖ ਸ਼ਹਿਰਾਂ ਤੋਂ ਕਰਦੇ ਸਨ ਨਾਜਾਇਜ਼ ਹਥਿਆਰਾਂ ਦੀ ਸਪਲਾਈ 

ਚੰਡੀਗੜ੍ਹ - ਜਲੰਧਰ ਕਮਿਸ਼ਨਰੇਟ ਪੁਲਿਸ ਨੇ ਨਾਜਾਇਜ਼ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਇਕ ਅੰਤਰਰਾਜੀ ਗੈਂਗ ਦਾ ਪਰਦਾਫਾਸ਼ ਕਰਦਿਆਂ ਸੱਤ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ, ਜਿਨ੍ਹਾਂ ਤੋਂ 32 ਬੋਰ ਦੀਆਂ 12 ਨਾਜਾਇਜ਼ ਪਿਸਤੌਲਾਂ ਅਤੇ 15 ਕਾਰਤੂਸ ਬਰਾਮਦ ਕੀਤੇ ਹਨ। ਇਹ ਸਾਰੇ ਮੈਂਬਰ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਤੋਂ ਨਾਜਾਇਜ਼ ਹਥਿਆਰਾਂ ਦੀ ਸਪਲਾਈ ਦਾ ਕਾਰੋਬਾਰ ਚਲਾ ਰਹੇ ਸਨ।

ਗ੍ਰਿਫਤਾਰ ਮੁਲਜ਼ਮਾਂ ਦੀ ਪਛਾਣ ਨਿਊ ਰਾਜਨ ਨਗਰ ਦੇ 21 ਸਾਲਾ ਸੂਰਜ, ਆਦਮਪੁਰ ਦੇ 25 ਸਾਲਾ ਵਿਜੇ ਕੁਮਾਰ, ਅੰਮ੍ਰਿਤਸਰ ਦੇ ਅਰਜਨਮੰਗਾ ਪਿੰਡ ਦੇ 22 ਸਾਲਾ ਜੋਬਨਜੀਤ ਸਿੰਘ, ਪਠਾਨਕੋਟ ਦੇ ਪ੍ਰੇਮ ਨਗਰ ਦੇ 27 ਸਾਲਾ ਸਾਹਿਲ ਸੈਣੀ, ਬਟਾਲਾ ਦੇ ਭੋਮਾ ਤੋਂ 24 ਸਾਲਾ ਅੰਮ੍ਰਿਤਪਾਲ ਸਿੰਘ, ਹਕੀਮੀ ਗੇਟ ਅੰਮ੍ਰਿਤਸਰ ਤੋਂ 23 ਸਾਲਾ ਕੇਸ਼ਨ ਖੇੜਾ ਅਤੇ ਫਤਹਿਗੜ੍ਹ ਸਾਹਿਬ ਦੇ ਖੇੜੀ ਵੀਰ ਸਿੰਘ ਤੋਂ 24 ਸਾਲਾ ਹਰਮਨਦੀਪ ਸਿੰਘ ਵਜੋਂ ਹੋਈ ਹੈ।

File Photo Interstate gang pushing weapons into Punjab busted

ਗੈਂਗ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ 9 ਸਤੰਬਰ ਨੂੰ ਪੁਲਿਸ ਵਿਭਾਗ ਨੂੰ ਸਥਾਨਕ ਗਲੋਬਲ ਹਸਪਤਾਲ ਤੋਂ ਪੀਲੀਭੀਤ ਉੱਤਰ ਪ੍ਰਦੇਸ਼ ਦੇ ਰਹਿਣ ਵਾਲੇ ਅਭਿਨਵ ਮਿਸ਼ਰਾ ਦੇ ਗੋਲੀ ਲੱਗਣ ਨਾਲ ਜ਼ਖਮੀ ਹੋਣ ਦੀ ਸੂਚਨਾ ਪ੍ਰਾਪਤ ਹੋਈ ਸੀ, ਜਿਸ 'ਤੇ ਬਸਤੀ ਬਾਵਾ ਖੇਲ ਦੀ ਪੁਲਿਸ ਨੇ ਮੌਕੇ 'ਤੇ ਪਹੁੰਚ ਤੇ ਜਾਂਚ ਸ਼ੁਰੂ ਕੀਤੀ। ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਜਾਂਚ ਵਿਚ ਇਹ ਸਾਹਮਣੇ ਆਇਆ ਕਿ ਸੂਰਜ ਨੇ ਨਾਜਾਇਜ਼ ਹਥਿਆਰਾਂ ਦੀ ਵਰਤੋਂ ਕਰਦਿਆਂ ਅਭਿਨਵ 'ਤੇ ਗੋਲੀਆਂ ਚਲਾਈਆਂ ਸਨ

ਕਿਉਂਕਿ ਉਸ ਨੂੰ ਸੂਰਜ 'ਤੇ ਪਰਿਵਾਰ ਦੀਆਂ ਔਰਤਾਂ 'ਤੇ ਮਾੜੀ ਨਜ਼ਰ ਰੱਖਣ ਦਾ ਸ਼ੱਕ ਸੀ। ਉਨ੍ਹਾਂ ਦੱਸਿਆ ਕਿ ਇਸ ਸੁਰਾਗ ਦਾ ਪਿੱਛਾ ਕਰਦਿਆਂ ਪੁਲਿਸ ਨੇ ਸੂਰਜ ਨੂੰ ਕਾਬੂ ਕੀਤਾ ਅਤੇ ਪੁੱਛਗਿੱਛ ਸ਼ੁਰੂ ਕੀਤੀ। ਇਸ ਤੋਂ ਬਾਅਦ ਉਸ ਤੋਂ ਨਾਜਾਇਜ਼ ਹਥਿਆਰਾਂ ਬਾਰੇ ਪੁੱਛ-ਪੜਤਾਲ ਕੀਤੀ, ਜਿਸ ਵਿਚ ਪਤਾ ਲੱਗਿਆ ਕਿ ਉਹ ਅਭਿਨਵ ਨਾਲ ਮਿਲ ਕੇ ਪੰਜਾਬ ਵਿਚ ਨਾਜਾਇਜ਼ ਹਥਿਆਰਾਂ ਤੇ ਅਸਲੇ ਦੀ ਸਪਲਾਈ ਦਾ ਕੰਮ ਕਰਦਾ ਹੈ।

ArrestedArrested

ਇਹ ਹਥਿਆਰ ਉਹ ਮੱਧ ਪ੍ਰਦੇਸ਼ ਦੇ ਇੰਦੌਰ ਤੋਂ ਲੈ ਕੇ ਪੰਜਾਬ ਵਿਚ ਪਿਛਲੇ ਕੁਝ ਸਮੇਂ ਤੋਂ ਸਪਲਾਈ ਕਰ ਰਿਹਾ ਸੀ। ਉਹ ਹੁਣ ਤੱਕ ਕਈ ਲੋਕਾਂ ਨੂੰ ਹਥਿਆਰ ਮੁਹੱਈਆ ਕਰਵਾ ਚੁੱਕਾ ਹੈ। ਝੱਜਰ ਸਥਿਤ ਸੂਰਜ ਦੇ ਘਰ ਤੋਂ ਪੁਲਿਸ ਨੇ 4 ਪਿਸਤੌਲਾਂ, 9 ਜ਼ਿੰਦਾ ਕਾਰਤੂਸ, ਇਕ ਖਾਲੀ ਹੋਲ ਬਰਾਮਦ ਕੀਤਾ। ਇਸੇ ਤਰ੍ਹਾਂ 2 ਪਿਸਤੌਲਾਂ ਅਤੇ 2 ਜ਼ਿੰਦਾ ਕਾਰਤੂਸ ਜੋਬਨਜੀਤ ਅਤੇ ਅੰਮ੍ਰਿਤਪਾਲ ਤੋਂ ਬਰਾਮਦ ਹੋਏ, ਇਕ ਪਿਸਤੌਲ ਤੇ 2 ਕਾਰਤੂਸ ਸਾਹਿਲ ਤੋਂ ਅਤੇ ਇਕ-ਇਕ ਪਿਸਤੌਲ ਕੇਸ਼ਵ, ਵਿਜੇ ਕੁਮਾਰ ਅਤੇ ਹਰਮਨਦੀਪ ਸਿੰਘ ਤੋਂ ਬਰਾਮਦ ਹੋਈ।

ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਸੂਰਜ, ਜੋਬਨਜੀਤ ਅਤੇ ਕੇਸ਼ਨ ਖੇੜਾ ਦੇ ਖਿਲਾਫ਼ ਪਹਿਲਾਂ ਹੀ ਦੋ ਅਪਰਾਧਿਕ ਮਾਮਲੇ ਦਰਜ ਹਨ ਅਤੇ ਵਿਜੇ ਕੁਮਾਰ ਖਿਲਾਫ਼ ਅੱਠ ਕੇਸ ਦਰਜ ਹਨ। ਵਿਜੇ ਕੁਮਾਰ ਨੂੰ ਪੁਲਿਸ ਕਪੂਰਥਲਾ ਜੇਲ੍ਹ ਅਤੇ ਜੋਬਨਜੀਤ ਨੂੰ ਗੁਰਦਾਸਪੁਰ ਜੇਲ੍ਹ ਤੋਂ ਪ੍ਰੋਡਕਸ਼ਨ ਵਾਰੰਟ 'ਤੇ ਲਿਆਈ ਸੀ। ਉਨ੍ਹਾਂ ਦੱਸਿਆ ਕਿ ਸਾਹਿਲ ਤੇ ਹਰਮਨਦੀਪ ਸਿੰਘ ਗ੍ਰੈਜੁਏਟ ਹਨ ਅਤੇ ਬਾਕੀ ਮੁਲਜ਼ਮ ਦਸਵੀਂ ਅਤੇ ਬਾਰ੍ਹਵੀਂ ਪਾਸ ਹਨ। ਉਨ੍ਹਾਂ ਦੱਸਿਆ ਕਿ ਸੂਰਜ ਹਿਰਾਸਤ ਵਿਚ ਹੈ

ArrestedArrested

ਜਦਕਿ ਅਭਿਨਵ ਦਾ ਇਲਾਜ ਚੱਲ ਰਿਹਾ ਹੈ ਹਾਲਾਂਕਿ ਬਾਕੀ ਮੁਲਜ਼ਮਾਂ ਨੂੰ ਜੁਡੀਸ਼ੀਅਲ ਹਿਰਾਸਤ ਵਿਚ ਭੇਜ ਦਿੱਤਾ ਗਿਆ ਹੈ। ਸੀਨੀਅਰ ਅਧਿਕਾਰੀਆਂ ਵੱਲੋਂ ਸੂਰਜ ਤੋਂ ਹੋਰ ਪੱਛਗਿੱਛ ਜਾਰੀ ਹੈ, ਜਿਸ ਵਿਚ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਹੈ। ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਅਭਿਨਵ ਦੀ ਹਾਲਤ ਸੁਧਰਨ ਤੋਂ ਬਾਅਦ ਉਸ ਨੂੰ ਗ੍ਰਿਫ਼ਤਾਰ ਕੀਤਾ ਜਾਵੇਗਾ ਅਤੇ ਪੁੱਛ-ਪੜਤਾਲ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਸ਼ਾਨਦਾਰ ਕਾਰਗੁਜ਼ਾਰੀ ਦਾ ਪ੍ਰਦਰਸ਼ਨ ਕਰਨ ਵਾਲੀ ਸੀਆਈਏ ਟੀਮ ਅਤੇ ਉਨ੍ਹਾਂ ਦੇ ਇੰਚਾਰਜ ਦੇ ਨਾਮ ਦੀ ਸਿਫਾਰਸ਼ ਡੀਜੀਪੀ ਸਪੈਸ਼ਲ ਡਿਸਕ ਲਈ ਕੀਤੀ ਜਾਵੇਗੀ। ਪੁਲਿਸ ਨੇ ਇਸ ਮਾਮਲੇ ਵਿੱਚ ਆਈਪੀਸੀ ਦੀ ਧਾਰਾ 307, 188 ਅਤੇ 25-54-59 ਆਰਮਜ਼ ਐਕਟ, ਐਪੀਡੈਮਿਕ ਡਿਸੀਜ਼ ਐਕਟ ਦੀ ਧਾਰਾ 3 ਤੇ ਡਿਜ਼ਾਸਟਰ ਮੈਨੇਜਮੈਂਟ ਐਕਟ ਦੀ ਧਾਰਾ 51 ਤਹਿਤ ਕੇਸ ਦਰਜ ਕਰ ਲਿਆ ਹੈ।

SHARE ARTICLE

ਏਜੰਸੀ

Advertisement

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM
Advertisement