
ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਪੰਜਾਬ ਅਚੀਵਮੈਂਟ ਸਰਵੇ (ਪੀ.ਏ.ਐਸ.) ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈ ਹਨ।
ਚੰਡੀਗੜ, 20 ਸਤੰਬਰ - ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਪੰਜਾਬ ਅਚੀਵਮੈਂਟ ਸਰਵੇ (ਪੀ.ਏ.ਐਸ.) ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈ ਹਨ। ਇਹ ਸਰਵੇ 21 ਸਤੰਬਰ ਤੋਂ 3 ਅਕਤੂਬਰ ਤੱਕ ਕਰਵਾਇਆ ਜਾ ਰਿਹਾ ਹੈ। ਇਸ ਦੀ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸਰਕਾਰੀ ਅਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੇ ਵਿਦਿਆਰਥੀਆਂ ਦੇ ਸਿੱਖਣ ਦੇ ਨਤੀਜਿਆਂ ਦਾ ਮੁਲਾਂਕਣ ਕਰਵਾਉਣ ਲਈ ਇਹ ਸਰਵੇ ਆਯੋਜਿਤ ਕਰਵਾਇਆ ਜਾ ਰਿਹਾ ਹੈ
Vijay Inder Singla
ਅਤੇ ਇਸ ਨੂੰ ਪੂਰੀ ਤਰਾਂ ਸਫਲ ਬਨਾਉਣ ਲਈ ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੇ ਦਿਸ਼ਾ-ਨਿਰਦੇਸ਼ਾਂ ਦੇ ਆਧਾਰ ’ਤੇ ਸਾਰੀਆਂ ਤਿਆਰੀਆਂ ਨੂੰ ਅੰਤਿਮ ਰੂਪ ਦੇ ਦਿੱਤਾ ਹੈ। ਇਸ ਸਰਵੇ ਲਈ ਸਾਰੇ ਅਧਿਕਾਰੀਆਂ ਅਤੇ ਅਧਿਆਪਿਕਾਂ ਦੀਆਂ ਡਿਊਟੀਆਂ ਲਾਈਆਂ ਜਾ ਚੁੱਕੀਆਂ ਹਨ ਅਤੇ ਇਸ ਦੀ ਸਫਲਤਾ ਲਈ ਗਾਰਡੀਅਨ ਆਫ਼ ਗਵਰਨੈਂਸ ਦੀਆਂ ਸੇਵਾਵਾਂ ਵੀ ਲਈਆਂ ਜਾ ਰਹੀਆਂ ਹਨ।
Guardian of Governance
ਇਸ ਸਰਵੇ ਵਿੱਚ ਵਿਦਿਆਰਥੀਆਂ ਨੂੰ ਹਿੱਸਾ ਲੈਣ ਲਈ ਪ੍ਰੇਰਿਤ ਕਰਨ ਵਾਸਤੇ ਪਹਿਲਾਂ ਹੀ ਮੁਹਿੰਮ ਆਰੰਭੀ ਜਾ ਚੁੱਕੀ ਹੈ ਅਤੇ ਵਿਦਿਆਰਥੀਆਂ ਨੂੰ ਇਸ ਦੇ ਭਵਿੱਖ ਵਿੱਚ ਹੋਣ ਵਾਲੇ ਫਾਇਦੇ ਦੇ ਸਬੰਧ ਵਿੱਚ ਉਨਾਂ ਦੇ ਮਾਪਿਆਂ ਨੂੰ ਜਾਗਰੂਕ ਕੀਤਾ ਜਾ ਚੁੱਕਾ ਹੈ। ਬੁਲਾਰੇ ਦੇ ਅਨੁਸਾਰ ਸਿੱਖਿਆ ਵਿਭਗਾ ਦੇ ਇਨਾਂ ਨਿਵੇਕਲੇ ਯਤਨਾਂ ਵਿੱਚ ਵਿਦਿਆਰਥੀਆਂ ਵੱਲੋਂ ਭਾਰੀ ਉਤਸ਼ਾਹ ਦਿਖਾਏ ਜਾਣ ਦੀ ਸੰਭਾਵਨਾ ਹੈ।
education
ਬੁਲਾਰੇ ਦੇ ਅਨੁਸਾਰ ਇਹ ਸਰਵੇ ਪਹਿਲੀ ਤੋਂ ਲੈ ਕੇ 12 ਜਮਾਤ ਦੇ ਵਿਦਿਆਰਥੀਆਂ ਦੇ ਆਧਾਰ ’ਤੇ ਕਰਵਾਇਆ ਜਾ ਰਿਹਾ ਹੈ ਅਤੇ ਇਸ ਵਾਸਤੇ ਡੇਟਸ਼ੀਟ ਪਹਿਲਾਂ ਹੀ ਜਾਰੀ ਕੀਤੀ ਜਾ ਚੁੱਕੀ ਹੈ। ਪਹਿਲੀ ਜਮਾਤ ਵਿਦਿਆਰਥੀਆਂ ਲਈ ਹਰੇਕ ਵਿਸ਼ੇ ਦੇੇ 10 ਪ੍ਰਸ਼ਨ ਹੋਣਗੇ ਜਦਕਿ ਦੂਜੀ ਤੋਂ ਪੰਜਵੀਂ ਜਮਾਤ ਲਈ ਹਰੇਕ ਵਿਸ਼ੇ ਦੇ 15 ਸਵਾਲ ਹੋਣਗੇ। ਹਰੇਕ ਸਵਾਲ 2 ਅੰਕਾਂ ਦਾ ਹੋਵੇਗਾ।
Students
ਬੁਲਾਰੇ ਅਨੁਸਾਰ ਛੇਵੀਂ ਤੋਂ ਬਾਹਰਵੀਂ ਜਮਾਤ ਦੇ ਵਿਦਿਆਰਥੀਆਂ ਲਈ ਹਰੇਕ ਪੇਪਰ ਦੇ 20 ਸਵਾਲ ਹੋਣਗੇ ਅਤੇ ਇੱਕ ਪੇਪਰ 40 ਅੰਕਾਂ ਦਾ ਹੋਵੇਗਾ। ਪ੍ਰਾਇਮਰੀ ਸਕੂਲਾਂ ਦਾ ਸਰਵੇ ਇਮਤਿਹਾਨ 21 ਸਤੰਬਰ ਨੂੰ ਸ਼ੁਰੂ ਹੋ ਕੇ 25 ਸਤੰਬਰ ਨੂੰ ਖਤਮ ਹੋ ਜਾਵੇਗਾ ਜਦਕਿ ਛੇਵੀਂ ਤੋਂ ਦਸਵੀਂ ਤੱਕ ਦੇ ਵਿਦਿਆਰਥੀਆਂ ਦਾ ਸਰਵੇ 21 ਸਤੰਬਰ ਤੋਂ ਸ਼ੁਰੂ ਹੋ ਕੇ 26 ਸਤੰਬਰ ਤੱਕ ਚੱਲੇਗਾ। ਗਿਆਰਵੀਂ ਅਤੇ ਬਾਹਰਵੀਂ ਲਈ ਸਰਵੇ 21 ਸਤੰਬਰ ਤੋਂ ਸ਼ੁਰੂ ਹੋ ਕੇ 3 ਅਕਤੂਬਰ ਖਤਮ ਹੋਵੇਗਾ।