ਝੂਠ ਬੋਲਣਾ ਬੰਦ ਕਰੋ, ਕਾਂਗਰਸ ਦੇ ਚੋਣ ਮੈਨੀਫ਼ੈਸਟੋ ਅਤੇ ਖੇਤੀ ਕਾਨੂੰਨਾਂ ਦਾ ਦੂਰ-ਨੇੜੇ ਦਾ ਕੋਈ ਵਾਸਤ
Published : Sep 20, 2020, 2:27 am IST
Updated : Sep 20, 2020, 2:27 am IST
SHARE ARTICLE
image
image

ਝੂਠ ਬੋਲਣਾ ਬੰਦ ਕਰੋ, ਕਾਂਗਰਸ ਦੇ ਚੋਣ ਮੈਨੀਫ਼ੈਸਟੋ ਅਤੇ ਖੇਤੀ ਕਾਨੂੰਨਾਂ ਦਾ ਦੂਰ-ਨੇੜੇ ਦਾ ਕੋਈ ਵਾਸਤਾ ਨਹੀਂ

ਕਾਂਗਰਸ ਦੇ ਮੈਨੀਫ਼ੈਸਟੋ ਦੇ ਚੋਣਵੇਂ ਹਿੱਸੇ ਨੂੰ ਚੁਣਨ ਲਈ ਅਕਾਲੀਆਂ ਦੀ ਆਲੋਚਨਾ

  to 
 

ਚੰਡੀਗੜ੍ਹ, 19 ਸਤੰਬਰ (ਸਪੋਕਸਮੈਨ ਸਮਾਚਾਰ ਸੇਵਾ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਅਕਾਲੀਆਂ ਨੂੰ ਕਾਂਗਰਸ ਦੇ ਚੋਣ ਮਨੋਰਥ ਪੱਤਰ ਦੇ ਚੋਣਵੇਂ ਹਿੱਸੇ ਨੂੰ ਲੈ ਕੇ ਸੂਬੇ ਦੇ ਲੋਕਾਂ ਨੂੰ ਗੁਮਰਾਹ ਕਰਨ ਅਤੇ ਝੂਠ ਮਾਰਨ ਤੋਂ ਬਾਜ਼ ਆਉਣ ਲਈ ਆਖਿਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਮੈਨੀਫ਼ੈਸਟੋ ਦਾ ਕਿਸਾਨ ਵਿਰੋਧੀ ਕਦਮਾਂ ਨਾਲ ਦੂਰ ਦਾ ਵੀ ਕੋਈ ਵਾਸਤਾ ਨਹੀਂ ਹੈ ਅਤੇ ਇਨ੍ਹਾਂ ਕਦਮਾਂ ਨੂੰ ਹੀ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਅਪਣੇ ਅਮੀਰ ਕਾਰਪੋਰੇਟ ਮਿੱਤਰਾਂ ਦੇ ਹਿੱਤ ਪਾਲਣ ਲਈ ਗ਼ਰੀਬ ਕਿਸਾਨਾਂ 'ਤੇ ਜਬਰੀ ਥੋਪਣ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਮੁੱਦੇ 'ਤੇ ਕਾਂਗਰਸ ਵਿਰੁਧ ਬੇਬੁਨਿਆਦ ਅਤੇ ਝੂਠੇ ਦੋਸ਼ ਲਾਉਣ 'ਤੇ ਵਿਰੋਧੀ ਪਾਰਟੀਆਂ ਨੂੰ ਆੜੇ ਹੱਥੀਂ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੱਤਰਕਾਰਾਂ ਮੂਹਰੇ ਚੋਣ ਮਨੋਰਥ ਪੱਤਰ ਦੀਆਂ ਕਾਪੀਆਂ ਲਹਿਰਾਉਣ ਦੀ ਬਜਾਏ ਸ਼੍ਰੋਮਣੀ ਅਕਾਲੀ ਦਲ ਤੇ ਆਮ ਆਦਮੀ ਪਾਰਟੀ ਨੂੰ ਪਹਿਲਾਂ ਸਬੰਧਤ ਹਿੱਸਿਆਂ ਨੂੰ ਪੜ੍ਹਣ ਦਾ ਯਤਨ ਕਰਨਾ ਚਾਹੀਦਾ ਹੈ। ਲੋਕ ਸਭਾ ਦੇ ਨਾਲ-ਨਾਲ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦੇ ਚੋਣ ਮਨੋਰਥ ਪੱਤਰਾਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸ ਨੇ ਕਿਧਰੇ ਵੀ ਅਜਿਹੀਆਂ ਤਬਦੀਲੀਆਂ ਲਿਆਉਣ ਦੀ ਗੱਲ ਨਹੀਂ ਕੀਤੀ ਜਿਹੋ ਜਿਹੀਆਂ ਤਬਦੀਲੀਆਂ ਕੇਂਦਰ ਸਰਕਾਰ ਮਾੜੇ ਇਰਾਦਿਆਂ ਵਾਲੇ ਬਿਲਾਂ ਰਾਹੀਂ ਮੁਲਕ 'ਤੇ ਥੋਪਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਥੋਂ ਤਕ ਕਿ ਕਾਂਗਰਸ ਪਾਰਟੀ ਦੇ ਮੈਨੀਫ਼ੈਸਟੋ ਵਿਚ ਤਾਂ ਏ.ਪੀ.ਐਮ.ਸੀ. ਪ੍ਰਣਾਲੀ ਨੂੰ ਹੋਰ ਮਜ਼ਬੂਤ ਬਣਾਉਣ ਦੀ ਗੱਲ ਸਪੱਸ਼ਟ ਰੂਪ ਨਾਲ ਕਹੀ ਗਈ ਹੈ ਤਾਂ ਜੋ ਕਿਸਾਨਾਂ ਨੂੰ ਹੋਰ ਵਧੇਰੇ ਫ਼ਾਇਦਾ ਮਿਲ ਸਕੇ।
ਸੂਬਾ ਕਾਂਗਰਸ ਦੇ ਸਾਲ-2017 ਦੇ ਮੈਨੀਫ਼ੈਸਟੋ ਵਿਚ ਇਹ ਦਰਜ ਹੈ ਕਿ ਏ.ਪੀ.ਐਮ.ਸੀ. ਐਕਟ ਨੂੰ ਘੱਟੋ-ਘੱਟ ਸਮਰਥਣ ਮੁੱਲ ਦੀ ਮੌਜੂਦਾ ਪ੍ਰਣਾਲੀ ਨਾਲ ਛੇੜਛਾੜ ਕੀਤੇ ਬਿਨਾਂ ਨਵਿਆਇਆ ਜਾਵੇਗਾ ਤਾਂ


ਕਿ ਡਿਜੀਟਲ ਤਕਨਾਲੌਜੀ ਰਾਹੀਂ ਕੌਮੀ ਅਤੇ ਕੌਮਾਂਤਰੀ ਮੰਡੀ ਵਿਚ ਕਿਸਾਨਾਂ ਦੀ ਸਿੱਧੀ ਪਹੁੰਚ ਯਕੀਨੀ ਬਣਾਈ ਜਾ ਸਕੇ ਜਦਕਿ ਲੋਕ ਸਭਾ ਦੇ ਮੈਨੀਫ਼ੈਸਟੋ ਵਿਚ ਤਾਂ ਇਸ ਤੋਂ ਇਕ ਕਦਮ ਹੋਰ ਅੱਗੇ ਜਾਂਦਿਆਂ ਮੌਜੂਦਾ ਐਕਟ ਨੂੰ ਮਨਸੂਖ ਕਰ ਕੇ ਮੰਡੀਕਰਨ ਪ੍ਰਣਾਲੀ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਨਵੀਂ ਵਿਵਸਥਾ ਲਿਆਉਣ ਦੀ ਗੱਲ ਕੀਤੀ ਗਈ ਜਿਸ ਤਹਿਤ ਹਜ਼ਾਰਾਂ ਕਿਸਾਨ ਮੰਡੀਆਂ ਦੀ ਸਥਾਪਨਾ ਹੋਵੇਗੀ ਜਿਸ ਨਾਲ 2-3 ਕਿਲੋਮੀਟਰ ਦੇ ਦਾਇਰੇ ਵਿਚ ਕਿਸਾਨ ਸੌਖਿਆਂ ਹੀ ਪਹੁੰਚ ਕਰ ਸਕੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸਿਰਫ ਮੂਰਖ ਜਾਂ ਝੂਠੇ ਲੋਕ ਹੀ ਇਸ ਤਰ੍ਹਾਂ ਦੀ ਵਿਆਖਿਆ ਕਰ ਸਕਦੇ ਹਨ ਕਿ ਕਾਂਗਰਸ ਨੇ ਏ.ਪੀ.ਐਮ.ਸੀ. ਐਕਟ ਨੂੰ ਖਤਮ ਕਰਨਾ ਸੀ।''
   ਇਸ ਮੁੱਦੇ 'ਤੇ ਲੋਕਾਂ ਨੂੰ ਗੁਮਰਾਹ ਕਰਨ ਦੇ ਕੋਝੇ ਯਤਨ ਕਰਨ ਲਈ ਅਕਾਲੀ ਦਲ ਅਤੇ ਆਪ ਨੂੰ ਕਰੜੇ ਹੱਥੀਂ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸ ਨੇ ਏ.ਪੀ.ਐਮ.ਸੀ. ਨੂੰ ਕੰਟ੍ਰੈਕਟ ਫ਼ਾਰਮਿੰਗ ਅਤੇ ਨਿੱਜੀ ਖ਼ਰੀਦ ਨਾਲ ਬਦਲਣ ਦੀ ਗੱਲ ਕਦੋਂ ਅਤੇ ਕਿਥੇ ਕੀਤੀ ਸੀ।

SHARE ARTICLE

ਏਜੰਸੀ

Advertisement

ਅਮਰੀਕਾ ਨੇ ਪਹਿਲੀ ਵਾਰ ਲੰਬੀ ਦੂਰੀ ਦੀ PrSM ਮਿਜ਼ਾਈਲ ਦਾਗੀ

05 Mar 2026 10:54 AM

ਨੈਨਸੀ ਗਰੇਵਾਲ ਦਾ ਕੈਨੇਡਾ 'ਚ ਕਤਲ

05 Mar 2026 10:53 AM

'ਭਾਜਪਾ ਝੂਠੀ ਰਾਜਨੀਤੀ ਕਰਦੀ, ਅਸੀਂ ਦੇਸ਼ ਦੀ ਰਾਜਨੀਤੀ ਨੂੰ ਬਦਲਣ ਤੇ ਇਮਾਨਦਾਰੀ ਭਰਨ ਆਏ ਹਾਂ'

01 Mar 2026 1:59 PM

'ਚੰਡੀਗੜ੍ਹ ਵਿਖੇ ਵਰਲਡ ਮੈਰਾਥਨ 'ਚ ਪੰਜਾਬ ਦੇ ਰਾਜਪਾਲ ਨੇ ਵੀ ਲਿਆ ਹਿੱਸਾ'

01 Mar 2026 1:55 PM

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM
Advertisement